Thursday, November 05, 2026
BREAKING NEWS
• ਆਮ ਆਦਮੀ ਪਾਰਟੀ ਦੇ ਦੋ ਮੌਜੂਦਾ ਵਿਧਾਇਕਾਂ ਵੱਲੋਂ ਅਸਤੀਫਾ • ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ

Majha

ਸਰਹੱਦ ਪਾਰੋਂ ਹਥਿਆਰਾਂ ਦੀ ਤਸਕਰੀ ਦੇ ਮਾਡਿਊਲ ਨਾਲ ਸਬੰਧਤ ਚਾਰ ਮੁਲਜ਼ਮ ਸੱਤ ਪਿਸਤੌਲਾਂ ਸਣੇ ਕਾਬੂ

May 03, 2026 08:37 PM
Rozana Sehaj times
ਅੰਮ੍ਰਿਤਸਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਜਾਰੀ ਮੁਹਿੰਮ ਦੌਰਾਨ ਵੱਡੀ ਸਫ਼ਲਤਾ ਤਹਿਤ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਸੱਤ ਆਧੁਨਿਕ ਪਿਸਤੌਲਾਂ ਸਮੇਤ ਚਾਰ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਕੇ ਸਰਹੱਦ ਪਾਰੋਂ ਹਥਿਆਰਾਂ ਦੀ ਤਸਕਰੀ ਦੇ ਇੱਕ ਹੋਰ ਮਾਡਿਊਲ ਦਾ ਪਰਦਾਫ਼ਾਸ਼ ਕੀਤਾ ਹੈ। ਇਹ ਜਾਣਕਾਰੀ ਅੱਜ ਇਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ। ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਸਮਰਬੀਰ ਸਿੰਘ ਉਰਫ਼ ਸਿਮਰ (21) ਵਾਸੀ ਮਹਿੰਦਰਾ ਕਲੋਨੀ, ਅੰਮ੍ਰਿਤਸਰ; ਸਤਨਾਮ ਸਿੰਘ ਉਰਫ਼ ਸੱਤਾ (23) ਵਾਸੀ ਪਿੰਡ ਫਤਿਹਪੁਰ, ਤਰਨ ਤਾਰਨ, ਜੋ ਮੌਜੂਦਾ ਸਮੇਂ ਅੰਮ੍ਰਿਤਸਰ ਦੇ ਕ੍ਰਿਸ਼ਨਾ ਨਗਰ ਵਿੱਚ ਰਹਿ ਰਿਹਾ ਸੀ; ਤਨੁਪ੍ਰੀਤ ਸਿੰਘ (26) ਵਾਸੀ ਪ੍ਰਤਾਪ ਨਗਰ, ਅੰਮ੍ਰਿਤਸਰ; ਅਤੇ ਕਰਨਜੋਤ ਸਿੰਘ ਉਰਫ਼ ਸਾਜਨ (26) ਵਾਸੀ ਕ੍ਰਿਸ਼ਨਾ ਨਗਰ ਅੰਮ੍ਰਿਤਸਰ ਵਜੋਂ ਹੋਈ ਹੈ। ਬਰਾਮਦ ਕੀਤੇ ਗਏ ਹਥਿਆਰਾਂ ਵਿੱਚ ਆਸਟਰੀਆ ਦੇ ਬਣੇ ਦੋ 9ਐਮਐਮ ਗਲਾਕ, ਚੀਨ ਦੇ ਬਣੇ ਚਾਰ .30 ਬੋਰ ਅਤੇ ਇੱਕ .30 ਬੋਰ ਪਿਸਤੌਲ ਸ਼ਾਮਲ ਹਨ। ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਮੁੱਢਲੀ ਜਾਣਕਾਰੀ ਮੁਤਾਬਕ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਸੋਸ਼ਲ ਮੀਡੀਆ ਪਲੇਟਫਾਰਮਾਂ ਰਾਹੀਂ ਪਾਕਿਸਤਾਨ ਸਥਿਤ ਤਸਕਰਾਂ ਦੇ ਸੰਪਰਕ ਵਿੱਚ ਸਨ। ਉਨ੍ਹਾਂ ਦੱਸਿਆ ਕਿ ਗ਼ੈਰ-ਕਾਨੂੰਨੀ ਹਥਿਆਰਾਂ ਦੀਆਂ ਖੇਪਾਂ ਸਰਹੱਦ ਪਾਰੋਂ ਡਰੋਨ ਰਾਹੀਂ ਭੇਜੀਆਂ ਗਈਆਂ ਸਨ, ਜੋ ਸਥਾਨਕ ਕਾਰਕੁਨਾਂ ਰਾਹੀਂ ਅੱਗੇ ਅਪਰਾਧਿਕ ਤੱਤਾਂ ਵਿੱਚ ਵੰਡੀਆਂ ਗਈਆਂ ਸਨ। ਡੀਜੀਪੀ ਨੇ ਕਿਹਾ ਕਿ ਮੁਲਜ਼ਮਾਂ ਦੇ ਹੋਰ ਸਾਥੀਆਂ ਦਾ ਪਤਾ ਲਗਾਉਣ ਲਈ ਨੈੱਟਵਰਕ ਦੇ ਅਗਲੇ-ਪਿਛਲੇ ਸਬੰਧਾਂ ਦੀ ਜਾਂਚ ਕੀਤੀ ਜਾ ਰਹੀ ਹੈ। ਕਾਰਵਾਈ ਦੇ ਵੇਰਵੇ ਸਾਂਝੇ ਕਰਦਿਆਂ ਪੁਲਿਸ ਕਮਿਸ਼ਨਰ (ਸੀਪੀ) ਅੰਮ੍ਰਿਤਸਰ ਗੁਰਪ੍ਰੀਤ ਸਿੰਘ ਭੁੱਲਰ ਨੇ ਕਿਹਾ ਕਿ ਗੁਪਤ ਜਾਣਕਾਰੀ ਦੇ ਆਧਾਰ 'ਤੇ ਇੱਕ ਯੋਜਨਾਬੱਧ ਕਾਰਵਾਈ ਵਿੱਚ ਮੁਲਜ਼ਮ ਸਮਰਬੀਰ ਉਰਫ਼ ਸਿਮਰ ਨੂੰ ਦੋ ਗਲਾਕ ਪਿਸਤੌਲਾਂ ਸਮੇਤ ਗ੍ਰਿਫ਼ਤਾਰ ਕੀਤਾ ਗਿਆ ਸੀ। ਮੁਲਜ਼ਮ ਤੋਂ ਪੁੱਛਗਿੱਛ ਉਪਰੰਤ ਅੱਗੇ ਦੀ ਕਾਰਵਾਈ ਵਿੱਚ ਉਸਦੇ ਤਿੰਨ ਹੋਰ ਸਾਥੀਆਂ - ਸਤਨਾਮ ਉਰਫ ਸੱਤਾ, ਤਨੁਪ੍ਰੀਤ ਸਿੰਘ ਅਤੇ ਕਰਨਜੋਤ ਉਰਫ ਸਾਜਨ  ਨੂੰ ਗ੍ਰਿਫ਼ਤਾਰ ਕਰ ਲਿਆ ਗਿਆ, ਜਿਨ੍ਹਾਂ ਵੱਲੋਂ ਕੀਤੇ ਖੁਲਾਸਿਆਂ ਦੇ ਆਧਾਰ 'ਤੇ ਪੰਜ ਹੋਰ ਪਿਸਤੌਲ ਬਰਾਮਦ ਹੋਏ।
ਪੁਲਿਸ ਕਮਿਸ਼ਨਰ ਨੇ ਕਿਹਾ ਕਿ ਦੋਸ਼ੀ ਸਤਨਾਮ ਉਰਫ ਸੱਤਾ ਪਹਿਲਾਂ ਹੀ ਵਪਾਰਕ ਮਾਤਰਾ ਵਿੱਚ ਹੈਰੋਇਨ ਦੀ ਬਰਾਮਦਗੀ ਨਾਲ ਸਬੰਧਤ ਇੱਕ ਪਿਛਲੇ ਮਾਮਲੇ ਵਿੱਚ ਵੀ ਸ਼ਾਮਲ ਰਿਹਾ ਹੈ, ਜਿਸ ਵਿੱਚ ਉਸਦੇ ਕਬਜ਼ੇ ਵਿੱਚੋਂ 8 ਕਿਲੋ ਹੈਰੋਇਨ ਬਰਾਮਦ ਕੀਤੀ ਗਈ ਸੀ। ਉਨ੍ਹਾਂ ਅੱਗੇ ਕਿਹਾ ਕਿ ਸਤਨਾਮ ਸੱਤਾ ਅਤੇ ਕਰਨਜੋਤ ਉਰਫ਼ ਸਾਜਨ ਇੱਕੋ ਗੁਆਂਢ ਵਿੱਚ ਰਹਿੰਦੇ ਹਨ, ਜੋ ਪਾਕਿਸਤਾਨ-ਅਧਾਰਤ ਹੈਂਡਲਰ ਦੇ ਨਿਰਦੇਸ਼ਾਂ 'ਤੇ ਇਕੱਠੇ ਕੰਮ ਕਰ ਰਹੇ ਸਨ। ਉਨ੍ਹਾਂ ਕਿਹਾ ਕਿ ਜਾਂਚ ਤੋਂ ਇਹ ਵੀ ਪਤਾ ਲੱਗਾ ਹੈ ਕਿ ਗ੍ਰਿਫ਼ਤਾਰ ਕੀਤੇ ਗਏ ਸਾਰੇ ਮੁਲਜ਼ਮ ਚੰਗੇ ਪੜ੍ਹੇ-ਲਿਖੇ ਹਨ ਅਤੇ ਪਹਿਲਾਂ ਇੱਕ ਨਿੱਜੀ ਫਰਮ ਵਿੱਚ ਸੇਲਜ਼ਮੈਨ ਵਜੋਂ ਕੰਮ ਕਰਦੇ ਰਹੇ ਹਨ। ਉਨ੍ਹਾਂ ਕਿਹਾ ਕਿ ਸਾਰੇ ਮੁਲਜ਼ਮ ਆਸ-ਪਾਸ ਦੇ ਇਲਾਕਿਆਂ ਵਿੱਚ ਰਹਿੰਦੇ ਹਨ ਅਤੇ ਇੱਕ ਦੂਜੇ ਨੂੰ ਚੰਗੀ ਤਰ੍ਹਾਂ ਜਾਣਦੇ ਹਨ। ਇਸ ਸਬੰਧੀ ਅੰਮ੍ਰਿਤਸਰ ਦੇ ਪੁਲਿਸ ਥਾਣਾ ਛਾਉਣੀ ਵਿਖੇ ਅਸਲਾ ਐਕਟ ਦੀ ਧਾਰਾ 25 (1-ਏ, 6, 7, 8) ਤਹਿਤ ਐਫਆਈਆਰ ਨੰਬਰ 70 ਮਿਤੀ 30-04-2026 ਦਰਜ ਹੈ।
 
 

Have something to say? Post your comment

More in Majha

ਗ਼ੈਰ-ਕਾਨੂੰਨੀ ਹਥਿਆਰ ਅਤੇ ਨਸ਼ਾ ਸਪਲਾਈ ਨੈਟਵਰਕਾਂ ਦੇ 11 ਕਾਰਕੁੰਨ ਕਾਬੂ

ਨਸ਼ਾ ਤਸਕਰੀ ਅਤੇ ਗੈਰ-ਕਾਨੂੰਨੀ ਹਥਿਆਰਾਂ ਦੀ ਸਪਲਾਈ ਦੇ ਨੈੱਟਵਰਕ ਨਾਲ ਜੁੜੇ 8 ਕਾਬੂ

ਅੰਮ੍ਰਿਤਸਰ ਵਿੱਚ ਗੈਰ-ਕਾਨੂੰਨੀ ਹਥਿਆਰ ਤਸਕਰੀ ਮਾਡਿਊਲ ਨਾਲ ਜੁੜੇ ਤਿੰਨ ਵਿਅਕਤੀ 10 ਆਧੁਨਿਕ ਪਿਸਤੌਲਾਂ ਸਮੇਤ ਕਾਬੂ

ਅੰਮ੍ਰਿਤਸਰ ਵਿੱਚ ਫ਼ੌਜੀ ਜਵਾਨ ਸਮੇਤ ਸੱਤ ਗ੍ਰਿਫ਼ਤਾਰ, 14 ਪਿਸਤੌਲਾਂ ਅਤੇ 20 ਕਿਲੋ ਹੈਰੋਇਨ ਬਰਾਮਦ

ਗੈਰ-ਕਾਨੂੰਨੀ ਹਥਿਆਰ ਸਪਲਾਈ ਨੈੱਟਵਰਕ ਨਾਲ ਜੁੜੇ ਦੋ ਨਾਬਾਲਗਾਂ ਸਮੇਤ ਚਾਰ ਗ੍ਰਿਫ਼ਤਾਰ, 16 ਪਿਸਤੌਲ ਬਰਾਮਦ

ਅੰਮ੍ਰਿਤਸਰ ਵਿੱਚ ਨਸ਼ਾ ਤਸਕਰੀ ਨੈੱਟਵਰਕ ਨਾਲ ਜੁੜੇ ਚਾਰ ਵਿਅਕਤੀ 10 ਕਿਲੋ ਹੈਰੋਇਨ ਸਮੇਤ ਕਾਬੂ

ਅੰਮ੍ਰਿਤਸਰ ਵਿੱਚ ਤਿੰਨ ਨਾਬਾਲਗਾਂ ਸਣੇ  7 ਵਿਅਕਤੀ ਕਾਬੂ; ਇੱਕ ਹੈਂਡ ਗ੍ਰਨੇਡ, 2 ਪਿਸਤੌਲਾਂ ਅਤੇ 3.4 ਕਿਲੋ ਹੈਰੋਇਨ ਬਰਾਮਦ

ਨਸ਼ਾ ਅਤੇ ਹਥਿਆਰ ਤਸਕਰੀ ਨੈਟਵਰਕ ਨਾਲ ਜੁੜੇ ਤਿੰਨ ਵਿਅਕਤੀ ਗ੍ਰਿਫਤਾਰ; 10 ਪਿਸਤੌਲਾਂ, 1 ਕਿੱਲੋ ਹੈਰੋਇਨ ਬਰਾਮਦ

ਅੰਮ੍ਰਿਤਸਰ ਵਿੱਚ ਅਸਾਲਟ ਰਾਈਫਲ 2 ਹੈਂਡ ਗ੍ਰਨੇਡ ਅਤੇ 13 ਪਿਸਤੌਲ ਬਰਾਮਦ

ਪਰਮਿੰਦਰ ਝੋਟਾ ਕਤਲ ’ਚ ਪੰਜਾਬ ਬੰਦ : ਅੰਮ੍ਰਿਤਸਰ ’ਚ ਸੜਕ ਜਾਮ ਕਰਨ ਵਾਲੇ 5-7 ਵਿਅਕਤੀ ਹਿਰਾਸਤ ’ਚ