Saturday, October 17, 2026
BREAKING NEWS
• ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ

Majha

ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਇਕੱਤਰਤਾ ਸਿੱਖ ਸੰਸਥਾਵਾਂ ਵੱਲੋਂ ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਸੋਧ ਐਕਟ ਨਾਮਨਜ਼ੂਰ 8 ਮਈ ਨੂੰ ਪੰਜਾਬ ਵਿਧਾਨ ਸਭਾ ਸਪੀਕਰ ਨੂੰ ਵਿਚਾਰ ਲਈ ਸੱਦਿਆ

May 03, 2026 09:23 PM
Rozana Sehaj times
ਸ੍ਰੀ ਅੰਮ੍ਰਿਤਸਰ : ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਵੱਲੋਂ ‘ਦ ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ 2026’ ਅਤੇ ਭਾਈ ਬਲਵੰਤ ਸਿੰਘ ਰਾਜੋਆਣਾ ਦੇ ਮਾਮਲਿਆਂ ਸਬੰਧੀ ਦੀਰਘ ਵਿਚਾਰ ਵਟਾਂਦਰੇ ਲਈ ਸਿੱਖ ਸੰਸਥਾਵਾਂ, ਜਥੇਬੰਦੀਆਂ, ਵਿਦਵਾਨਾਂ, ਕਾਨੂੰਨੀ ਮਾਹਰਾਂ ਅਤੇ ਵਿਚਾਰਵਾਨਾਂ ਦੀ ਵਿਸ਼ੇਸ਼ ਇਕੱਤਰਤਾ ਅੱਜ ਸ੍ਰੀ ਅੰਮ੍ਰਿਤਸਰ ਸਥਿਤ ਭਾਈ ਗੁਰਦਾਸ ਹਾਲ ਵਿਖੇ ਕੀਤੀ ਗਈ। ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਕਿ ਅੱਜ ਦੀ ਇਕੱਤਰਤਾ ਵਿੱਚ ਸਾਂਝੀ ਰਾਏ ਇਹ ਬਣੀ ਹੈ ਕਿ ਖ਼ਾਲਸਾ ਪੰਥ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਸਹਿਮਤੀ ਤੋਂ ਬਿਨਾਂ ਜੋ ‘ਦ ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ, 2026’ ਮੌਜੂਦਾ ਪੰਜਾਬ ਸਰਕਾਰ ਨੇ ਸੋਧ ਕਰਕੇ ਜਿਸ ਰੂਪ ਵਿੱਚ ਪਾਸ ਕੀਤਾ ਹੈ ਇਸ ਨੂੰ ਪ੍ਰਵਾਨ ਨਹੀਂ ਕੀਤਾ ਜਾਣਾ ਚਾਹੀਦਾ। ਉਨ੍ਹਾਂ ਕਿਹਾ ਕਿ ਖ਼ਾਲਸਾ ਪੰਥ ਦੀ ਮੰਗ ਅਤੇ ਰਾਏ ਨੂੰ ਧਿਆਨ ਵਿੱਚ ਰੱਖਦਿਆਂ ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੂੰ 8 ਮਈ ਨੂੰ 11 ਵਜੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸੱਦਿਆ ਗਿਆ ਹੈ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਐਕਟ ਅੰਦਰ ਜੋ ਵੀ ਸੋਧਾਂ ਕੀਤੀਆਂ ਗਈਆਂ ਉਨ੍ਹਾਂ ਨੂੰ ਖ਼ਾਲਸਾ ਪੰਥ ਉਦੋਂ ਤੱਕ ਪ੍ਰਵਾਨ ਨਹੀਂ ਕਰ ਸਕਦਾ ਜਦੋਂ ਤੱਕ ਪੰਥ ਦੀ ਸਹਿਮਤੀ ਨਾ ਹੋਵੇ। ਉਨ੍ਹਾਂ 2017 ਮੌੜ ਬੰਬ ਧਮਾਕੇ ਮਾਮਲੇ ਵਿੱਚ ਵੀ ਡੇਰਾ ਸਿਰਸਾ ਮੁਖੀ ਦੀ ਤਾਰ ਜੁੜੀ ਹੋਣ ਦੀ ਗੱਲ ਆਖੀ ਅਤੇ ਪੰਜਾਬ ਸਰਕਾਰ ਨੂੰ ਸਵਾਲ ਕੀਤਾ ਕਿ ਇਸ ਮਾਮਲੇ ਵਿੱਚ ਸੱਤ ਮਾਸੂਮ ਜਾਨਾਂ ਨੂੰ ਕਤਲ ਕਰਨ ਵਾਲੇ ਦੋਸ਼ੀ ਕੌਣ ਹਨ? ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਨੂੰ ਇਹ ਸਪੱਸ਼ਟ ਕਰਨਾ ਪਵੇਗਾ ਕਿ ਉਹ ਸਿੱਖਾਂ ਪ੍ਰਤੀ ਦੋਹਰੀ ਨੀਤੀ ਕਿਉਂ ਅਪਣਾ ਰਹੀ ਹੈ, ਜਦੋਂਕਿ ਸਰਕਾਰ ਨੇ 2019 ਵਿੱਚ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਗੁਰਪੁਰਬ ਮੌਕੇ ਇਹ ਨੋਟੀਫਿਕੇਸ਼ਨ ਜਾਰੀ ਕੀਤੀ ਹੈ ਕਿ ਉਹ ਭਾਈ ਰਾਜੋਆਣਾ ਦੀ ਫਾਂਸੀ ਦੀ ਸਜ਼ਾ ਨੂੰ ਉਮਰ ਕੈਦ ਵਿੱਚ ਤਬਦੀਲ ਕਰੇਗੀ, ਲੇਕਿਨ ਅੱਜ 2026 ਆ ਗਿਆ ਪਰੰਤੂ ਹੁਣ ਤੱਕ ਅਜਿਹਾ ਨਹੀਂ ਹੋਇਆ। ਇਸ ਦੌਰਾਨ ਵੱਖ-ਵੱਖ ਬੁਲਾਰਿਆਂ ਨੇ ਆਪਣੇ ਵਿਚਾਰ ਪੇਸ਼ ਕੀਤੇ ਜਿਨ੍ਹਾਂ ਵਿੱਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਸਮੂਹ ਨਿਹੰਗ ਸਿੰਘ ਦਲ ਪੰਥਾਂ ਦੀ ਤਰਫ਼ੋਂ ਬਾਬਾ ਨਿਹਾਲ ਸਿੰਘ ਹਰੀਆਂ ਵੇਲਾਂ, ਦਮਦਮੀ ਟਕਸਾਲ ਦੀ ਤਰਫ਼ੋਂ ਸ. ਸ਼ਮਸ਼ੇਰ ਸਿੰਘ ਜੇਠੂਵਾਲ, ਸੀਨੀਅਰ ਐਡਵੋਕੇਟ ਸ. ਪੂਰਨ ਸਿੰਘ ਹੁੰਦਲ, ਸ਼੍ਰੋਮਣੀ ਕਮੇਟੀ ਮੈਂਬਰ ਬੀਬੀ ਕਿਰਨਜੋਤ ਕੌਰ, ਐਡਵੋਕੇਟ ਸ. ਬਰਜਿੰਦਰ ਸਿੰਘ ਸੋਢੀ, ਦਲ ਖ਼ਾਲਸਾ ਤੋਂ ਸ. ਕੰਵਰਪਾਲ ਸਿੰਘ, ਐਡਵੋਕੇਟ ਸ. ਸਿਮਰਨਜੀਤ ਸਿੰਘ, ਕੇਂਦਰੀ ਸ੍ਰੀ ਗੁਰੂ ਸਿੰਘ ਸਭਾ ਤੋਂ ਸ. ਗੁਰਪ੍ਰੀਤ ਸਿੰਘ, ਐਡਵੋਕੇਟ ਸ. ਬਰਜਿੰਦਰ ਸਿੰਘ ਲੂੰਬਾ, ਸ. ਬਲਦੀਪ ਸਿੰਘ ਰਾਮੂਵਾਲੀਆ, ਡਾ. ਐੱਮ. ਐੱਸ. ਰੰਧਾਵਾ, ਗੰਗਵੀਰ ਸਿੰਘ ਰਾਠੌੜ, ਬਾਬਾ ਬਖਸ਼ੀਸ਼ ਸਿੰਘ ਆਦਿ।
 

Have something to say? Post your comment

More in Majha

ਅੰਮ੍ਰਿਤਸਰ ਵਿੱਚ ਅਸਾਲਟ ਰਾਈਫਲ 2 ਹੈਂਡ ਗ੍ਰਨੇਡ ਅਤੇ 13 ਪਿਸਤੌਲ ਬਰਾਮਦ

ਪਰਮਿੰਦਰ ਝੋਟਾ ਕਤਲ ’ਚ ਪੰਜਾਬ ਬੰਦ : ਅੰਮ੍ਰਿਤਸਰ ’ਚ ਸੜਕ ਜਾਮ ਕਰਨ ਵਾਲੇ 5-7 ਵਿਅਕਤੀ ਹਿਰਾਸਤ ’ਚ

ਅੰਮ੍ਰਿਤਸਰ ਵਿੱਚ 6 ਪਿਸਤੌਲਾਂ, 4.4 ਕਿਲੋ ਹੈਰੋਇਨ, 500 ਗ੍ਰਾਮ ਅਫੀਮ, 12.9 ਲੱਖ ਰੁਪਏ ਦੀ ਡਰੱਗ ਮਨੀ ਅਤੇ ਇੱਕ ਡਰੋਨ ਸਮੇਤ 10 ਵਿਅਕਤੀ ਕਾਬੂ

ਪੰਜਾਬ ਪੁਲਿਸ ਵੱਲੋਂ ਪਾਕਿਸਤਾਨੀ ਆਈਐਸਆਈ ਸਮਰਥਿਤ ਮਾਡਿਊਲ ਦਾ ਪਰਦਾਫਾਸ਼

ਅੰਮ੍ਰਿਤਸਰ ਵਿੱਚ ਐਮ-16 ਰਾਈਫਲ, ਦੋ ਜ਼ਿਗਾਣਾ ਪਿਸਤੌਲ ਸਮੇਤ 10 ਅਤਿ-ਆਧੁਨਿਕ ਹਥਿਆਰ ਬਰਾਮਦ; ਚਾਰ ਕਾਬੂ

ਗ਼ੈਰ-ਕਾਨੂੰਨੀ ਹਥਿਆਰ ਸਪਲਾਈ ਨੈਟਵਰਕ ਵਿੱਚ ਸ਼ਾਮਲ ਇੱਕ ਨਾਬਾਲਗ ਸਣੇ ਅੱਠ ਵਿਅਕਤੀ ਕਾਬੂ; 15 ਪਿਸਤੌਲਾਂ ਬਰਾਮਦ

ਸਰਹੱਦ ਪਾਰਲੇ ਹਥਿਆਰ ਅਤੇ ਵਿਸਫ਼ੋਟਕ ਤਸਕਰੀ ਨੈੱਟਵਰਕ ਦਾ ਪਰਦਾਫ਼ਾਸ਼

‘ਕੰਮ ਦੀ ਰਾਜਨੀਤੀ’ ਨੇ ਲੋਕਾਂ ਦਾ ਵਿਸ਼ਵਾਸ ਜਿੱਤਿਆ, 2027 ਵਿੱਚ ਪੰਜਾਬ ਸਾਨੂੰ ਇੱਕ ਹੋਰ ਮੌਕਾ ਦੇਵੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ

ਸਰਹੱਦ ਪਾਰੋਂ ਚੱਲ ਰਹੇ ਤਸਕਰੀ ਨੈੱਟਵਰਕਾਂ ਨਾਲ ਸਬੰਧਤ ਚਾਰ ਮੁਲਜ਼ਮ 10 ਕਿੱਲੋ ਹੈਰੋਇਨ ਅਤੇ 10 ਪਿਸਤੌਲਾਂ ਸਣੇ ਕਾਬੂ