Thursday, October 15, 2026
BREAKING NEWS
• ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ • ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ

Chandigarh

ਮਿਸਲ ਸਤਲੁਜ ਦੀ ਕੁਰਾਲੀ ਦੇ ਫਤਿਹਗੜ੍ਹ ਪੈਲੇਸ ਵਿੱਚ ਚੜ੍ਹਦੀ ਕਲਾ ਰੈਲੀ ਤੇ ਰੋਕ

May 03, 2026 09:26 PM
Rozana Sehaj times
ਕੁਰਾਲੀ :  ਅੱਜ ਮਿਸਲ ਸਤਲੁਜ ਵੱਲੋਂ ਐਲਾਨੀ ਗਈ ਚੜਦੀ ਕਲਾ ਰੈਲੀ ਜੋ ਕਿ ਕੁਰਾਲੀ ਦੇ ਫਤਿਹਗੜ੍ਹ ਪੈਲੇਸ ਵਿੱਚ ਹੋਣੀ ਸੀ, ਪੰਜਾਬ ਸਰਕਾਰ ਵੱਲੋਂ ਇਹ ਰੈਲੀ ਫਤਿਹਗੜ੍ਹ ਪੈਲਸ ਵਿੱਚ ਨਹੀਂ ਹੋਣ ਦਿੱਤੀ ਗਈ। ਮਿਸਲ ਸਤਲੁਜ ਦੇ ਪ੍ਰਧਾਨ ਸਰਦਾਰ ਅਜੇਪਾਲ ਸਿੰਘ ਬਰਾੜ ਨੇ ਦੱਸਿਆ ਹੈ ਕਿ ਪੰਜਾਬ ਸਰਕਾਰ ਵੱਲੋਂ ਪੁਲਿਸ ਦੇ ਰਾਹੀਂ ਨਜਾਇਜ਼ ਤੌਰ ਤੇ ਦਖਲ ਅੰਦਾਜ਼ੀ ਨਾਲ ਰੈਲੀ ਫਤਿਹਗੜ ਪੈਲਸ ਵਿੱਚ ਨਹੀਂ ਹੋਣ ਦਿਤੀ। ਉਹਨਾਂ ਦੱਸਿਆ ਕਿ ਖਰੜ ਹਲਕੇ ਵਿੱਚੋਂ ਵੱਡੀ ਗਿਣਤੀ ਵਿੱਚ ਵਿੱਚ ਮਿਸਲ ਸਤਲੁਜ ਦੇ ਮੈਂਬਰ ਅਤੇ ਹੋਰ ਸਹਿਯੋਗੀ ਇਸ ਰੈਲੀ ਵਿੱਚ ਸ਼ਾਮਿਲ ਹੋਣ ਲਈ ਪੁੱਜੇ ਸਨ ਇਸ ਸਥਿਤੀ ਨੂੰ ਵੇਖਦਿਆਂ ਹੋਇਆਂ ਮਿਸਲ ਸਤਲੁਜ ਦੇ ਮੈਂਬਰਾਂ ਅਤੇ ਸਹਿਯੋਗੀ ਲੋਕਾਂ ਵੱਲੋਂ ਕੁਰਾਲੀ ਸਿਸਵਾ ਮਾਰਗ ਤੇ ਸੜਕ ਜਾਮ ਲਗਾ ਕੇ  ਰੋਸ ਰੈਲੀ ਕੀਤੀ ਗਈ। ਮਿਸਲ ਸਤਲੁਜ ਜਥੇਬੰਦੀ ਵੱਲੋਂ ਇਸ ਕਾਰਵਾਈ ਦੀ ਭਰਪੂਰ ਸ਼ਬਦਾਂ ਵਿੱਚ ਨਿਖੇਧੀ ਕੀਤੀ ਗਈ। ਉਨ੍ਹਾਂ ਕਿਹਾ ਕਿ ਕਦੇ ਸੋਨੇ ਵਰਗੀ ਉਪਜਾਊ ਧਰਤੀ ਵਾਲਾ ਪੰਜਾਬ ਅੱਜ ਆਰਥਿਕ, ਸਮਾਜਿਕ ਅਤੇ ਸੱਭਿਆਚਾਰਕ ਸੰਕਟਾਂ ਵਿੱਚ ਘਿਰਿਆ ਹੋਇਆ ਹੈ। ਉਨ੍ਹਾਂ ਪੰਜਾਬੀਆਂ ਨੂੰ ਜਾਗਰੂਕ ਹੋ ਕੇ ਇਕੱਠੇ ਹੋਣ ਦਾ ਸੱਦਾ ਦਿੰਦਿਆਂ ਕਿਹਾ ਕਿ ਇਹ ਸਮਾਂ ਆਪਣੇ ਅਧਿਕਾਰਾਂ ਦੀ ਰੱਖਿਆ ਲਈ ਫੈਸਲਾਕੁਨ ਲੜਾਈ ਦਾ ਹੈ। ਉਨ੍ਹਾਂ ਸੁਰਜੀਤ ਪਾਤਰ ਦੀਆਂ ਪੰਕਤੀਆਂ ਦਾ ਹਵਾਲਾ ਦਿੰਦਿਆਂ ਕਿਹਾ ਕਿ ਪੰਜਾਬ ਮੁੜ ਖਿੜ ਸਕਦਾ ਹੈ ਜੇਕਰ ਲੋਕ ਏਕਤਾ ਅਤੇ ਹਿੰਮਤ ਨਾਲ ਅੱਗੇ ਵਧਣ। ਸੜਕ ਜਾਮ ਵਿੱਚ ਗੂੰਜਦਿਆਂ ਜੈਕਾਰਿਆਂ “ਬੋਲੇ ਸੋ ਨਿਹਾਲ… ਸਤਿ ਸ੍ਰੀ ਅਕਾਲ!” ਨਾਲ ਹੋਇਆ, ਜਿਸ ਨੇ ਹਾਜ਼ਰ ਲੋਕਾਂ ਵਿੱਚ ਨਵੀਂ ਉਮੀਦ ਅਤੇ ਜੋਸ਼ ਦੀ ਲਹਿਰ ਪੈਦਾ ਕਰ ਦਿੱਤੀ।*

Have something to say? Post your comment

More in Chandigarh

ਸਮਾਜਿਕ ਕਾਰਕੁਨ ਦਾ ਕਤਲ ਵੱਡੀ ਤ੍ਰਾਸਦੀ, ਜ਼ਿੰਮੇਵਾਰ ਵਿਅਕਤੀਆਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ: ਭਗਵੰਤ ਸਿੰਘ ਮਾਨ

ਪਠਾਨਕੋਟ ਵਿੱਚ ਸਰਹੱਦ-ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਨਾਲ ਸਬੰਧਤ ਇੱਕ ਔਰਤ ਸਮੇਤ ਦੋ ਸੰਚਾਲਕ ਕਾਬੂ

ਪੰਜਾਬ ਵਿੱਚ 154 ਹੋਰ ਆਮ ਆਦਮੀ ਕਲੀਨਿਕ ਲੋਕਾਂ ਨੂੰ ਸਮਰਪਿਤ ਕੀਤੇ : ਭਗਵੰਤ ਸਿੰਘ ਮਾਨ

ਸ੍ਰੀ ਗੁਰੂ ਰਵਿਦਾਸ ਜੀ ਦਾ 650ਵਾਂ ਪ੍ਰਕਾਸ਼ ਪੁਰਬ

ਅਨੁਸੂਚਿਤ ਜਾਤੀਆਂ ਦੇ ਸਸ਼ਕਤੀਕਰਨ ਮਿਸ਼ਨ ਨੂੰ ਪੰਜਾਬ ਸਰਕਾਰ ਨੇ ਦਿੱਤੀ ਨਵੀਂ ਰਫ਼ਤਾਰ

ਮੈਡ ਸੰਧੂ ਕਤਲ ਕੇਸ: ਮੁੱਖ ਮੁਲਜ਼ਮ ਜੋਬਨਪ੍ਰੀਤ ਸਿੰਘ ਮੁੰਬਈ ਤੋਂ ਕਾਬੂ; 3 ਪਿਸਤੌਲ ਬਰਾਮਦ

ਗੁਰਮੀਤ ਸਿੰਘ ਖੁੱਡੀਆਂ ਨੇ ਡੇਅਰੀ ਵਿਕਾਸ ਵਿਭਾਗ ਵਿੱਚ ਨਵ-ਨਿਯੁਕਤ 23 ਕਰਮਚਾਰੀਆਂ ਨੂੰ ਨਿਯੁਕਤੀ ਪੱਤਰ ਸੌਂਪੇ

ਪੰਜਾਬ ਕਰ ਵਿਭਾਗ ਨੇ ਟੈਕਸ ਚੋਰਾਂ 'ਤੇ ਕੱਸਿਆ ਸ਼ਿਕੰਜਾ; 429 ਕਰੋੜ ਰੁਪਏ ਦੇ ਜੀ.ਐਸ.ਟੀ. ਧੋਖਾਧੜੀ ਨੈੱਟਵਰਕ ਦਾ ਪਰਦਾਫਾਸ਼: ਹਰਪਾਲ ਸਿੰਘ ਚੀਮਾ

ਮਿਡ-ਡੇ-ਮੀਲ ਸਕੀਮ ਵਿੱਚ ਕਿਸੇ ਵੀ ਤਰ੍ਹਾਂ ਦੀ ਕੋਈ ਢਿੱਲ-ਮੱਠ ਬਰਦਾਸ਼ਤ ਨਹੀਂ ਕੀਤੀ ਜਾਵੇਗੀ

ਮਾਨ ਸਰਕਾਰ ਮੁਲਾਜ਼ਮਾਂ ਦੀ ਭਲਾਈ ਲਈ ਵਚਨਬੱਧ