Friday, October 09, 2026
BREAKING NEWS
• ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ • ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ • ਅੰਮ੍ਰਿਤਸਰ ਸੂਰਮਿਆਂ ਨੇ ਜਿੱਤਿਆ ਸ਼ੇਰ-ਏ-ਪੰਜਾਬ ਟੀ-20 ਖਿਤਾਬ • ਪੰਜਾਬ ਦੀਆਂ ਸਨਅਤਾਂ ’ਚ 10 ਘੰਟੇ ਦਾ ਬਿਜਲੀ ਕੱਟ

Doaba

ਵਿਧਾਇਕਾ ਕਟਾਰੀਆ ਵੱਲੋਂ ਪਿੰਡ ਟਕਾਰਲਾ ਵਿਖੇ ਖੇਡ ਸਟੇਡੀਅਮ ਦਾ ਉਦਘਾਟਨ

May 03, 2026 09:35 PM
Rozana Sehaj times
ਬਲਾਚੌਰ : ਹਲਕਾ ਬਲਾਚੌਰ ਦੇ ਵਿਕਾਸ ਕਾਰਜਾਂ ਦੀ ਲੜੀ ਨੂੰ ਤੇਜ਼ ਕਰਦਿਆਂ ਅੱਜ ਹਲਕਾ ਵਿਧਾਇਕਾ ਸੰਤੋਸ਼ ਕਟਾਰੀਆ ਵੱਲੋਂ ਪਿੰਡ ਟਕਾਰਲਾ ਵਿਖੇ 52.77 ਲੱਖ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਆਧੁਨਿਕ ਖੇਡ ਸਟੇਡੀਅਮ ਦਾ ਨੀਂਹ ਪੱਥਰ ਰੱਖਿਆ ਗਿਆ।ਇਸ ਮੌਕੇ ਇਕੱਠ ਨੂੰ ਸੰਬੋਧਨ ਕਰਦਿਆਂ ਵਿਧਾਇਕਾ ਕਟਾਰੀਆ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਦਾ ਮੁੱਖ ਮਕਸਦ ਨੌਜਵਾਨਾਂ ਨੂੰ ਨਸ਼ਿਆਂ ਦੀ ਦਲਦਲ ਵਿੱਚੋਂ ਕੱਢ ਕੇ ਖੇਡ ਮੈਦਾਨਾਂ ਵੱਲ ਪ੍ਰੇਰਿਤ ਕਰਨਾ ਹੈ। ਉਨ੍ਹਾਂ ਕਿਹਾ, "ਪਿੰਡਾਂ ਵਿੱਚ ਅਜਿਹੇ ਸਟੇਡੀਅਮ ਬਣਨ ਨਾਲ ਪੇਂਡੂ ਖੇਤਰ ਦੇ ਖਿਡਾਰੀਆਂ ਨੂੰ ਆਪਣੀ ਪ੍ਰਤਿਭਾ ਨਿਖਾਰਨ ਅਤੇ ਕੌਮਾਂਤਰੀ ਪੱਧਰ 'ਤੇ ਚਮਕਣ ਦਾ ਸੁਨਹਿਰੀ ਮੌਕਾ ਮਿਲੇਗਾ।"ਪ੍ਰੋਗਰਾਮ ਦੌਰਾਨ ਸੀਨੀਅਰ ਆਪ ਆਗੂ ਅਸ਼ੋਕ ਕਟਾਰੀਆ ਨੇ ਵੀ ਸੰਬੋਧਨ ਕੀਤਾ। ਉਨ੍ਹਾਂ ਨੇ ਇਸ ਸਾਰਥਕ ਉਪਰਾਲੇ ਲਈ ਪੰਜਾਬ ਸਰਕਾਰ ਅਤੇ ਵਿਧਾਇਕਾ ਸੰਤੋਸ਼ ਕਟਾਰੀਆ ਦਾ ਵਿਸ਼ੇਸ਼ ਤੌਰ 'ਤੇ ਧੰਨਵਾਦ ਕੀਤਾ।

Have something to say? Post your comment

More in Doaba

ਸਰਹੱਦੀ ਖੇਤਰਾਂ ਦੇ ਵਿਕਾਸ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਲਈ ਲਗਾਤਾਰ ਕੰਮ ਜਾਰੀ: ਕਟਾਰੂਚੱਕ  

ਗੁਰਮੀਤ ਸਿੰਘ ਖੁੱਡੀਆਂ ਨੇ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਦੀ ਕੀਤੀ ਅਪੀਲ

ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ

ਲਿੰਗ ਸੰਵੇਦਨਸ਼ੀਲਤਾ ਸਿਖਲਾਈ ਦਾ ਦੂਜਾ ਦਿਨ ਕਮਜ਼ੋਰ ਵਰਗਾਂ ਦੇ ਹੱਕਾਂ ਦੀ ਰਾਖੀ ਲਈ ਮਹਿਲਾ ਤੇ ਬਾਲ ਵਿਕਾਸ ਵਿਭਾਗ ਅਤੇ ਪੰਜਾਬ ਪੁਲਿਸ ਦੀ ਸਾਂਝੀ ਪਹਿਲਕਦਮੀ

ਪੰਜਾਬ ਦੀ ਤੀਰਥ ਯਾਤਰਾ ਯੋਜਨਾ ਦਾ ਵਿਸਥਾਰ, 15 ਬੱਸਾਂ ਬਜ਼ੁਰਗਾਂ ਨੂੰ ਲੈ ਕੇ ਸ੍ਰੀ ਖਾਟੂ ਸ਼ਿਆਮ-ਸਾਲਾਸਰ ਬਾਲਾਜੀ, ਹਰਿਦੁਆਰ-ਰਿਸ਼ੀਕੇਸ਼ ਅਤੇ ਮਥੁਰਾ-ਵ੍ਰਿੰਦਾਵਨ ਦੇ ਦਰਸ਼ਨਾਂ ਲਈ ਰਵਾਨਾ ਹੋਈਆਂ

ਅਸਾਮ 'ਚ ਹੜ ਪੀੜਤਾਂ ਨੂੰ ਜਰੂਰਤ ਦਾ ਸਮਾਨ ਲੰਮੇ ਦਿਨਾਂ ਤੋਂ ਵੰਡ ਰਹੀ ਹੈ ਅਕਾਲ ਸੇਵਾ ਫਾਊਂਡੇਸ਼ਨ ਦੀ ਟੀਮ : ਸਮਾਜ ਸੇਵੀ ਸੋਨੂੰ ਜੰਡਿਆਲਾ

ਆਜ਼ਾਦੀ ਦਿਹਾੜੇ ਦੇ ਸਮਾਗਮ ਸਬੰਧੀ ਕਰਵਾਈ ਗਈ ਰਿਹਰਸਲ

ਗੜ੍ਹਪਧਾਣਾ ’ਚ ਮਾਤਮ! ਜ਼ਹਿਰੀਲਾ ਪਦਾਰਥ ਨਿਗਲਣ ਵਾਲੇ ਦੂਜੇ ਨੌਜਵਾਨ ਦੀ ਵੀ ਮੌਤ ਤੀਜਾ ਹਸਪਤਾਲ ’ਚ ਇਲਾਜ ਅਧੀਨ

ਜ਼ਿਲ੍ਹਾ ਪ੍ਰਸ਼ਾਸਨ ਵੱਲੋ ਗੁਰੂ ਰਵਿਦਾਸ ਜੀ ਮਹਾਰਾਜ ਦੇ 650 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਮੈਰਾਥਨ ਦਾ ਆਯੋਜਨ

ਗੜ੍ਹੀ ਕਾਨੂੰਗੋ 'ਚ ਖੁੱਲ੍ਹਿਆ ਆਮ ਆਦਮੀ ਕਲੀਨਿਕ, ਵਿਧਾਇਕ ਸੰਤੋਸ਼ ਕਟਾਰੀਆ ਨੇ ਕੀਤਾ ਉਦਘਾਟਨ