Sunday, May 03, 2026
BREAKING NEWS
ਕਿਸਾਨਾਂ ਨੂੰ ਝੋਨੇ ਦੇ ਫ਼ਸਲੀ ਚੱਕਰ ’ਚੋਂ ਕੱਢਣ ਲਈ ਪ੍ਰਤੀ ਹੈਕਟੇਅਰ 17500 ਰੁਪਏ ਸਬਸਿਡੀ ਮਿਲੇਗੀ : ਖੁੱਡੀਆਂਪੰਜਾਬ ਸਰਕਾਰ ਵਲੋਂ ਵੈਟ ਉਗਰਾਹੀ ’ਚ 23.28 ਫ਼ੀ ਸਦੀ ਦਾ ਵਾਧਾ : ਹਰਪਾਲ ਸਿੰਘ ਚੀਮਾਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ

Malwa

ਸਪਾਰਕਲਿੰਗ ਕਿਡਜ਼ ਵੱਲੋਂ ਪ੍ਰੈਸ ਆਜ਼ਾਦੀ ਦਿਵਸ ਮੌਕੇ ਪੱਤਰਕਾਰਾਂ ਦਾ ਸਨਮਾਨ

May 03, 2026 09:51 PM
Rozana Sehaj times
ਪਾਤੜਾਂ ਕੌਮਾਂਤਰੀ ਪ੍ਰੈਸ ਆਜ਼ਾਦੀ ਦਿਵਸ ਮੌਕੇ ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ ਸਪਾਰਕਲਿੰਗ ਕਿਡਜ਼ ਦਾ ਫਾਊਂਡੇਸ਼ਨ ਸੀਨੀਅਰ ਸੈਕੰਡਰੀ ਸਕੂਲ, ਪਾਤੜਾਂ ਵੱਲੋਂ ਭਾਸ਼ਣ ਮੁਕਾਬਲੇ ਅਤੇ ਸਨਮਾਨ ਸਮਾਰੋਹ ਦਾ ਆਯੋਜਨ ਕੀਤਾ ਗਿਆ। ਸਮਾਗਮ ਦੌਰਾਨ ਸਕੂਲ ਦੇ ਹੈੱਡ ਬੋਏ ਗਰਵਿਤ ਮਿੱਤਲ ਅਤੇ ਹੈੱਡ ਗਰਲ ਸਵਰੀਨ ਕੌਰ ਵੱਲੋਂ ਕੀਤਾ ਗਿਆ। ਪ੍ਰੋਗਰਾਮ ਦੀ ਸ਼ੁਰੂਆਤ ਵਿਦਿਆਰਥਣ ਐਲਿਸ ਦੇ ਸੁਆਗਤ ਭਾਸ਼ਣ ਨਾਲ ਹੋਈ, ਜਿਸ ਵਿੱਚ ਉਸਨੇ ਪ੍ਰੈੱਸ ਦੀ ਆਜ਼ਾਦੀ ਅਤੇ ਮੀਡੀਆ ਦੀ ਅਹਿਮ ਭੂਮਿਕਾ ‘ਤੇ ਰੋਸ਼ਨੀ ਪਾਈ। ਵਿਦਿਆਰਥੀਆਂ ਨੇ ਅੰਤਰਰਾਸ਼ਟਰੀ, ਰਾਸ਼ਟਰੀ ਅਤੇ ਰਾਜ ਪੱਧਰ ਦੇ ਪ੍ਰਸਿੱਧ ਨਿਊਜ਼ ਐਂਕਰਾਂ ਦੀ ਨਕਲ ਬੜੀ ਨਿਪੁੰਨਤਾ ਨਾਲ ਕੀਤੀ। ਦਸਵੀਂ ਕਲਾਸ ਦੇ ਚਾਹਤ ਨੇ ਰਵੀ ਸ਼ੰਕਰ ਦੇ ਅੰਦਾਜ਼ ਵਿੱਚ ਇਜ਼ਰਾਇਲ-ਇਰਾਨ ਟਕਰਾਅ ਬਾਰੇ ਮਿਮਿਕਰੀ ਕੀਤੀ, ਜਦਕਿ ਸਾਹਿਲ ਨੇ ਰਿਹਾਨ ਫ਼ਾਜ਼ਿਲ ਦਾ ਰੂਪ ਧਾਰ ਕੇ ਵੈਸਟ ਬੰਗਾਲ ਚੋਣਾਂ ਬਾਰੇ ਜਾਣਕਾਰੀ ਸਾਂਝੀ ਕੀਤੀ। ਬਾਰਹਵੀਂ ਦੀ ਸ੍ਰਿਸ਼ਟੀ ਬੱਤਰਾ ਨੇ ਅੰਜਨਾ ਕੌਸ਼ਅਪ ਅਤੇ ਗਿਆਰ੍ਹਵੀਂ ਦੀ ਸਵਰੀਨ ਕੌਰ ਨੇ ਪਾਲਕੀ ਸ਼ਰਮਾ ਦੇ ਅੰਦਾਜ਼ ਵਿੱਚ ਬੇਰੁਜ਼ਗਾਰੀ ਦੇ ਮਸਲੇ ‘ਤੇ ਵਿਚਾਰ ਪ੍ਰਗਟ ਕੀਤੇ। ਇਸ ਤੋਂ ਇਲਾਵਾ ਇਨਾਯਤ ਨੇ ਗਰੀਮਾ ਸਿੰਘ ਅਤੇ ਜਗਨੀਸ਼ ਕੌਰ ਨੇ ਪ੍ਰਤੀਭਾ ਮਿਸ਼ਰਾ ਦੇ ਰੂਪ ਵਿੱਚ ਖ਼ਬਰਾਂ ਪੇਸ਼ ਕੀਤੀਆਂ। ਵਿਸ਼ਵਦੀਪ ਸਿੰਘ ਨੇ ਹਰਪ੍ਰੀਤ ਸਿੰਘ ਸੈਣੀ ਦੇ ਅੰਦਾਜ਼ ਵਿੱਚ ਆਈਪੀਐਲ ਮੈਚ ਬਾਰੇ ਜਾਣਕਾਰੀ ਦਿੱਤੀ, ਜਦਕਿ ਨੌਵੀਂ ਕਲਾਸ ਦੀ ਵਿਦਿਆਰਥਣ ਨੇ ਸ਼ਵੇਤਾ ਸਿੰਘ ਦਾ ਰੋਲ ਬਖੂਬੀ ਨਿਭਾ ਕੇ ਦਰਸ਼ਕਾਂ ਦਾ ਦਿਲ ਜਿੱਤ ਲਿਆ। ਪ੍ਰਿੰਸੀਪਲ ਮੈਡਮ ਹਰਮਨਦੀਪ ਕੌਰ ਹਰੀਕਾ ਨੇ ਸਾਰੇ ਮੀਡੀਆ ਮਹਿਮਾਨਾਂ ਨੂੰ ਸਨਮਾਨਿਤ ਕਰਦੇ ਹੋਏ ਯਾਦਗਾਰੀ ਚਿੰਨ੍ਹ ਭੇਂਟ ਕੀਤੇ ਅਤੇ ਆਪਣੇ ਸੰਬੋਧਨ ਵਿੱਚ ਸੱਚੀ ਅਤੇ ਜ਼ਿੰਮੇਵਾਰ ਪੱਤਰਕਾਰਤਾ ਦੀ ਮਹੱਤਤਾ ‘ਤੇ ਜ਼ੋਰ ਦਿੱਤਾ। ਉਨ੍ਹਾਂ ਕਿਹਾ ਕਿ ਮੀਡੀਆ ਲੋਕਤੰਤਰ ਦਾ ਮਜ਼ਬੂਤ ਸਤੰਭ ਹੈ ਅਤੇ ਸਮਾਜ ਵਿੱਚ ਜਾਗਰੂਕਤਾ ਪੈਦਾ ਕਰਨ ਵਿੱਚ ਅਹਿਮ ਭੂਮਿਕਾ ਨਿਭਾਉਂਦਾ ਹੈ। 
ਫੋਟੋ : ਪੱਤਰਕਾਰਾਂ ਦਾ ਸਨਮਾਨ ਕਰਦੇ ਹੋਏ ਸਪਾਰਕਲਿੰਗ ਗੇਟਸ ਦਾ ਫਾਊਂਡੇਸ਼ਨ ਸਕੂਲ ਦੇ ਪ੍ਰਿੰਸੀਪਲ ਹਰਮਨਦੀਪ ਕੌਰ ਹਰੀਕਾ।

Have something to say? Post your comment

 

More in Malwa

ਹਲਕਾ ਧਰਮਕੋਟ ਤੋਂ ਵੱਡੀ ਗਿਣਤੀ ਵਿੱਚ ਨੌਜਵਾਨ ਹੋਏ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਿਲ

ਜਨਗਣਨਾ 2027 ਦੇ ਆਨਲਾਈਨ ਫਾਰਮ ਵਿੱਚ ਓ ਬੀ ਸੀ/ਪੱਛੜੀਆਂ ਸ਼੍ਰੇਣੀਆਂ ਦਾ ਜ਼ਿਕਰ ਨਾ ਹੋਣ ’ਤੇ ਰੋਸ

ਗੁਰਸ਼ਰਨ ਕੌਰ ਰੰਧਾਵਾ ਨੇ ਪਰਿਵਾਰ ਸਮੇਤ ਰਾਹੁਲ ਗਾਂਧੀ ਨਾਲ ਕੀਤੀ ਮੁਲਾਕਾਤ

ਕੰਕਰੀਟ ਮਿਕਸਰ ਪਲਾਂਟ ਵਿਰੁਧ ਚਲ ਰਹੇ ਧਰਨੇ 'ਚ ਪੁੱਜੇ ਸਾਬਕਾ ਮੁੱਖ ਮੰਤਰੀ ਚੰਨੀ ਬਾਰਿਸ਼ ਦੇ ਬਾਵਜੂਦ ਕੰਕਰੀਟ ਮਿਕਸਰ ਪਲਾਂਟ ਢੰਗਰਾਲੀ ਵਿਰੁੱਧ ਧਰਨਾ 11 ਵੇਂ ਦਿਨ ਜਾਰੀ

ਅਗਨਜਨੀ ਦੀ ਘਟਨਾ ਦਾ ਸ਼ਿਕਾਰ ਗਊਸ਼ਾਲਾ ਦਾ ਵਿੱਤ ਮੰਤਰੀ ਚੀਮਾ ਵੱਲੋਂ ਦੌਰਾ

ਮਹਾਰਾਜਾ ਜੱਸਾ ਸਿੰਘ ਰਾਮਗੜ੍ਹੀਆ ਦਾ ਜਨਮ ਦਿਵਸ ਮਨਾਇਆ

ਡਿਜੀਟਲ ਯੁੱਗ ਵਿੱਚ ਆਧੁਨਿਕ ਤਕਨੀਕਾਂ ਦੀ ਵਰਤੋਂ ਕਰਨਾ ਸਮੇਂ ਦੀ ਮੁੱਖ ਲੋੜ: ਡਾ. ਜਗਦੀਪ ਸਿੰਘ

ਮਜ਼ਦੂਰ ਦਿਵਸ ਮੌਕੇ ਪ੍ਰਤਿਭਾ ਖੋਜ ਮੁਕਾਬਲੇ ਕਰਵਾਏ

ਸਮਾਣਾ ਵਿਖੇ ਮਹਾਰਾਜਾ ਜੱਸਾ ਸਿੰਘ ਰਾਮਗੜ੍ਹੀਆ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਧਾਰਮਿਕ ਸਮਾਗਮ 5 ਮਈ ਨੂੰ

ਕੱਚੇ ਅਧਿਆਪਕ ਪੰਜ ਨੂੰ ਘੇਰਨਗੇ ਮੁੱਖ ਮੰਤਰੀ ਦੀ ਰਿਹਾਇਸ਼