ਸਾਡੀ ਸਰਕਾਰ ਲੋਕਾਂ ਦਾ ਪੈਸਾ ਲੋਕਾਂ ’ਤੇ ਖਰਚ ਰਹੀ ਹੈ, ਪਹਿਲਾਂ ਇਹ ਪੈਸਾ ਲੀਡਰਾਂ ਦੀਆਂ ਜੇਬਾਂ ਵਿੱਚ ਜਾਂਦਾ ਸੀ-ਭਗਵੰਤ ਸਿੰਘ ਮਾਨ
ਦਸੂਹਾ (ਹੁਸ਼ਿਆਰਪੁਰ) : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਹੁਸ਼ਿਆਰਪੁਰ ਜ਼ਿਲ੍ਹੇ ਦੇ ਦਸੂਹਾ ਹਲਕੇ ਦੇ ਘੋਗਰਾ ਵਿਖੇ ਲੋਕ ਮਿਲਣੀ ਵਿੱਚ ਵਿਰੋਧੀ ਧਿਰ ਉਤੇ ਸਿੱਧੇ ਤੌਰ 'ਤੇ ਨਿਸ਼ਾਨਾ ਸਾਧਦੇ ਹੋਏ ਐਲਾਨ ਕੀਤਾ ਕਿ ਜਦੋਂ ਤੱਕ ਆਮ ਆਦਮੀ ਪਾਰਟੀ (ਆਪ) ਸੱਤਾ ਵਿੱਚ ਹੈ, ਔਰਤਾਂ ਨੂੰ ਉਨ੍ਹਾਂ ਦੀ ਸਨਮਾਨ ਰਾਸ਼ੀ ਅਤੇ ਸੂਬੇ ਵਿੱਚ ਮੁਫ਼ਤ ਬਿਜਲੀ ਮਿਲਦੀ ਰਹੇਗੀ। ਇਸ ਮੌਕੇ ਉਨ੍ਹਾਂ ਨੇ ਸੰਕਲਪ ਲੈਂਦਿਆਂ ਕਿਹਾ ਕਿ ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ, 2026 ਨੇ ਬੇਅਦਬੀ ਦੀਆਂ ਘਟਨਾਵਾਂ ਨੂੰ ਰੋਕਣ ਲਈ ਸਥਾਈ ਤੌਰ 'ਤੇ ਵਿਵਸਥਾ ਕਰ ਦਿੱਤੀ ਹੈ ਕਿਉਂਕਿ ਬੇਅਦਬੀ ਦੇ ਗੁਨਾਹਗਾਰ ਨੂੰ ਹੁਣ ਉਮਰ ਕੈਦ ਦੀ ਸਜ਼ਾ ਭੁਗਤਣੀ ਪਵੇਗੀ। ਉਨ੍ਹਾਂ ਕਿਹਾ ਕਿ ਜੇਕਰ ਵਿਰੋਧੀ ਧਿਰ ਦੀ ਨੀਅਤ ਸਾਫ ਹੁੰਦੀ ਤਾਂ ਬਹੁਤ ਪਹਿਲਾਂ ਬੇਅਦਬੀ ਦੀਆਂ ਘਟਨਾਵਾਂ ਦਾ ਵਾਪਰਨਾ ਬੰਦ ਹੋ ਸਕਦਾ ਸੀ।
ਵਿਕਾਸ ਪ੍ਰਤੀ ਆਪਣੀ ਵਚਨਬੱਧਤਾ ਨੂੰ ਦੁਹਰਾਉਂਦੇ ਹੋਏ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਇਹ ਤਾਕਤਾਂ ਹੁਣ ਬੇਬੁਨਿਆਦ, ਤਰਕਹੀਣ ਅਤੇ ਗੁੰਮਰਾਹਕੁੰਨ ਪ੍ਰਚਾਰ ਨਾਲ ਮੇਰੇ ਅਕਸ ਨੂੰ ਖਰਾਬ ਕਰਨ 'ਤੇ ਤੁਲੀਆਂ ਹੋਈਆਂ ਹਨ, ਜਿਸ ਕਾਰਨ ਸੂਬੇ ਦੇ ਲੋਕ ਉਨ੍ਹਾਂ ਨੂੰ ਕਦੇ ਮੁਆਫ਼ ਨਹੀਂ ਕਰਨਗੇ। ਮੈਂ ਸੂਬੇ ਦੇ ਬੇਮਿਸਾਲ ਵਿਕਾਸ ਨੂੰ ਯਕੀਨੀ ਬਣਾਉਣ ਲਈ ਜੀਅ-ਜਾਨ ਨਾਲ ਕੰਮ ਕਰ ਰਿਹਾ ਹੈ ਅਤੇ ਆਏ ਦਿਨ ਅਸੀਂ ਲੋਕਾਂ ਦੇ ਜੀਵਨ ਪੱਧਰ ਨੂੰ ਉੱਚਾ ਚੁੱਕਣ ਲਈ ਕਈ ਲੋਕ-ਪੱਖੀ ਉਪਰਾਲੇ ਕਰ ਰਹੇ ਹਾਂ।”
ਮੁੱਖ ਮੰਤਰੀ ਨੇ ਅੱਗੇ ਕਿਹਾ, “ਪਹਿਲੀਆਂ ਸਰਕਾਰਾਂ ਦੇ ਉਲਟ, ਮੈਂ ਕਦੇ ਵੀ ਸਰਕਾਰੀ ਖਜ਼ਾਨੇ ਵਿੱਚੋਂ ਇੱਕ ਪੈਸਾ ਵੀ ਨਹੀਂ ਮੰਗਿਆ, ਸਗੋਂ ਮੈਂ ਇਹ ਯਕੀਨੀ ਬਣਾਇਆ ਹੈ ਕਿ ਟੈਕਸਦਾਤਾਵਾਂ ਦਾ ਇੱਕ-ਇੱਕ ਰੁਪਿਆ ਜਨਤਕ ਭਲਾਈ ਲਈ ਸਮਝਦਾਰੀ ਨਾਲ ਖਰਚ ਕੀਤਾ ਜਾਵੇ।”
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਲੋਕਾਂ ਨੂੰ ਮੁਖਾਤਿਬ ਹੁੰਦਿਆਂ ਕਿਹਾ, “ਉਨ੍ਹਾਂ ਦਾ ਪੁੱਤਰ ਤੇ ਭਰਾ ਹੋਣ ਦੇ ਨਾਤੇ ਮੈਂ ਆਪਣੇ ਪਹਿਲੇ ਲੀਡਰਾਂ ਵਾਂਗ ਅਮੀਰੀ ਦੀ ਜ਼ਿੰਦਗੀ ਜੀਉਣ ਦੀ ਬਜਾਏ ਆਮ ਲੋਕਾਂ ਦੇ ਦੁੱਖ-ਦਰਦ ਵੰਡਾਉਣ 'ਤੇ ਧਿਆਨ ਕੇਂਦਰਿਤ ਕੀਤਾ ਹੋਇਆ ਹੈ। ਪਹਿਲਾਂ ਦਾ ਕੋਈ ਵੀ ਸ਼ਾਸਕ ਲੋਕਾਂ ਕੋਲ ਇਸ ਤਰੀਕੇ ਨਾਲ ਨਹੀਂ ਆਇਆ ਸੀ ਕਿ ਉਨ੍ਹਾਂ ਦੀਆਂ ਮੁਸ਼ਕਲਾਂ ਬਾਰੇ ਖੁੱਲ੍ਹ ਕੇ ਗੱਲਬਾਤ ਕਰੇ ਅਤੇ ਉਨ੍ਹਾਂ ਮੁਸ਼ਕਲਾਂ ਨੂੰ ਤਨਦੇਹੀ ਨਾਲ ਹੱਲ ਕਰੇ।”
ਵਿਧਾਨਕ ਕਾਰਵਾਈ 'ਤੇ ਚਾਨਣਾ ਪਾਉਂਦੇ ਹੋਏ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, "ਅਸੀਂ ਖੁਸ਼ਕਿਸਮਤ ਹਾਂ ਕਿ ਪ੍ਰਮਾਤਮਾ ਨੇ ਸਾਨੂੰ ਸਰਬਸੰਮਤੀ ਨਾਲ ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ, 2026 ਪਾਸ ਕਰਨ ਦੀ ਜ਼ਿੰਮੇਵਾਰੀ ਸੌਂਪੀ ਹੈ, ਜਿਸ ਨਾਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਲਈ ਸਖ਼ਤ ਸਜ਼ਾ ਨਿਰਧਾਰਤ ਕੀਤੀ ਗਈ ਹੈ। ਇਹ ਐਕਟ ਭਵਿੱਖ ਵਿੱਚ ਬੇਅਦਬੀ ਦੇ ਅੰਤ ਨੂੰ ਦਰਸਾਉਂਦਾ ਹੈ ਕਿਉਂਕਿ ਇਹ ਯਕੀਨੀ ਬਣਾਏਗਾ ਕਿ ਕੋਈ ਵੀ ਕਦੇ ਵੀ ਅਜਿਹੇ ਘਿਨਾਉਣੇ ਅਪਰਾਧ ਵਿੱਚ ਸ਼ਾਮਲ ਹੋਣ ਦੀ ਹਿੰਮਤ ਨਹੀਂ ਕਰੇਗਾ।"
ਉਨ੍ਹਾਂ ਅੱਗੇ ਕਿਹਾ, "ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦਾ ਘਿਨਾਉਣਾ ਜੁਰਮ ਸੂਬੇ ਵਿੱਚ ਸਖ਼ਤ ਘਾਲਣਾ ਘਾਲ ਕੇ ਹਾਸਲ ਕੀਤੀ ਸ਼ਾਂਤੀ, ਸਦਭਾਵਨਾ, ਭਾਈਚਾਰਾ ਅਤੇ ਫਿਰਕੂ ਸਦਭਾਵਨਾ ਨੂੰ ਭੰਗ ਕਰਨ ਦੀ ਡੂੰਘੀ ਸਾਜ਼ਿਸ਼ ਸੀ। ਇਹ ਐਕਟ ਇਹ ਯਕੀਨੀ ਬਣਾਏਗਾ ਕਿ ਇਸ ਨਾ-ਮੁਆਫੀਯੋਗ ਅਪਰਾਧ ਵਿੱਚ ਦੋਸ਼ੀ ਪਾਏ ਜਾਣ ਵਾਲੇ ਕਿਸੇ ਵੀ ਵਿਅਕਤੀ ਨੂੰ ਕਿਸੇ ਵੀ ਕੀਮਤ 'ਤੇ ਬਖਸ਼ਿਆ ਨਹੀਂ ਜਾਵੇਗਾ ਅਤੇ ਦੂਜਿਆਂ ਲਈ ਮਿਸਾਲ ਕਾਇਮ ਹੋਵੇਗੀ।"
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਹਰ ਸਿੱਖ ਦੇ ਪਿਤਾ ਹਨ ਅਤੇ ਸੂਬਾ ਸਰਕਾਰ ਪਵਿੱਤਰ ਗ੍ਰੰਥ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਵਚਨਬੱਧ ਹੈ। ਦੁਨੀਆ ਭਰ ਦੇ ਲੋਕ ਖੁਸ਼ ਹਨ ਅਤੇ ਮੈਨੂੰ ਰੋਜ਼ਾਨਾ ਉਨ੍ਹਾਂ ਲੋਕਾਂ ਦੇ ਕਈ ਫੋਨ ਆ ਰਹੇ ਹਨ ਜੋ ਇਸ ਇਤਿਹਾਸਕ ਐਕਟ ਲਈ ਮੇਰਾ ਧੰਨਵਾਦ ਕਰਦੇ ਹਨ।”
ਅਕਾਲੀ ਲੀਡਰਸ਼ਿਪ 'ਤੇ ਵਰ੍ਹਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਇਹ ਮੌਕਾਪ੍ਰਸਤ ਆਗੂ ਹਨ ਜੋ ਆਪਣੀ ਸਹੂਲਤ ਅਤੇ ਨਿੱਜੀ ਰਾਜਨੀਤਿਕ ਹਿੱਤਾਂ ਅਨੁਸਾਰ ਗਿਰਗਿਟ ਵਾਂਗ ਆਪਣੇ ਰੰਗ ਤੇ ਸਟੈਂਡ ਬਦਲਦੇ ਹਨ। ਹਰ ਕੋਈ ਜਾਣਦਾ ਹੈ ਕਿ ਇਹ ਪਰਿਵਾਰ ਅੰਗਰੇਜ਼ਾਂ ਦੀ ਕਠਪੁਤਲੀ ਸੀ ਅਤੇ ਉਨ੍ਹਾਂ ਨੇ ਦੇਸ਼ ਲਈ ਲੜਨ ਵਾਲੇ ਦੇਸ਼ ਭਗਤਾਂ ਵਿਰੁੱਧ ਸ਼ੌਕ ਰੱਖਣ ਲਈ ਉਨ੍ਹਾਂ ਨੂੰ ਸਰ ਦੀ ਉਪਾਧੀ ਦਿੱਤੀ ਸੀ।”
ਉਨ੍ਹਾਂ ਅੱਗੇ ਕਿਹਾ, “ਇਸ ਪਰਿਵਾਰ ਨੇ 13 ਅਪ੍ਰੈਲ, 1919 ਨੂੰ ਜਲ੍ਹਿਆਂਵਾਲਾ ਬਾਗ ਕਤਲੇਆਮ ਦੇ ਦੋਸ਼ੀ ਜਨਰਲ ਡਾਇਰ ਨੂੰ ਇਸ ਘਿਨਾਉਣੀ ਘਟਨਾ ਤੋਂ ਬਾਅਦ ਰਾਤ ਦੇ ਖਾਣੇ ਦੀ ਮੇਜ਼ਬਾਨੀ ਕਰਕੇ ਸਨਮਾਨਿਤ ਕੀਤਾ ਸੀ। ਇਸ ਕਾਰਵਾਈ ਨੇ ਉਨ੍ਹਾਂ ਦੀ ਰਾਸ਼ਟਰ ਵਿਰੋਧੀ ਅਤੇ ਪੰਜਾਬ ਵਿਰੋਧੀ ਮਾਨਸਿਕਤਾ ਅਤੇ ਕਿਰਦਾਰ ਨੂੰ ਨੰਗਾ ਕਰ ਦਿੱਤਾ।”
ਉਨ੍ਹਾਂ ਅੱਗੇ ਕਿਹਾ, "ਸਿਰਫ ਇਹ ਹੀ ਨਹੀਂ, ਪਰਿਵਾਰ ਨੇ ਇਹ ਵੀ ਯਕੀਨੀ ਬਣਾਇਆ ਕਿ ਜਨਰਲ ਡਾਇਰ ਨੂੰ ਸ੍ਰੀ ਹਰਿਮੰਦਰ ਸਾਹਿਬ ਵਿਖੇ ਸਿਰੋਪਾ ਅਤੇ ਮੁਆਫ਼ੀ ਦਿੱਤੀ ਜਾਵੇ। ਇਹ ਹੋਰ ਵੀ ਹੈਰਾਨ ਕਰਨ ਵਾਲੀ ਗੱਲ ਹੈ ਕਿ ਜਥੇਦਾਰ ਅਰੂੜ ਸਿੰਘ, ਜਿਸ ਨੇ ਸਿਰੋਪਾ ਦਿੱਤਾ ਸੀ, ਸਾਬਕਾ ਲੋਕ ਸਭਾ ਮੈਂਬਰ ਸਿਮਰਜੀਤ ਸਿੰਘ ਮਾਨ ਦੇ ਨਾਨਾ ਜੀ ਸਨ।"
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਜ਼ੋਰ ਦੇ ਕੇ ਕਿਹਾ ਕਿ ਇਤਿਹਾਸ ਮਿਟਾਇਆ ਨਹੀਂ ਜਾ ਸਕਦਾ ਅਤੇ ਬਾਦਲਾਂ ਦੇ ਪੁਰਖਿਆਂ ਦੇ ਸ਼ੱਕੀ ਕਿਰਦਾਰ ਇਤਿਹਾਸ ਦੇ ਪੰਨਿਆਂ 'ਤੇ ਉੱਕਰੇ ਹੋਏ ਹਨ। ਇਸ ਪਰਿਵਾਰ ਦੇ ਹੱਥ ਦੇਸ਼ ਭਗਤਾਂ ਦੇ ਖੂਨ ਨਾਲ ਰੰਗੇ ਹੋਏ ਹਨ ਅਤੇ ਰਾਸ਼ਟਰਵਾਦੀਆਂ ਦੀ ਪਿੱਠ ਵਿੱਚ ਛੁਰਾ ਮਾਰਨ ਵਿੱਚ ਉਨ੍ਹਾਂ ਦੀ ਭੂਮਿਕਾ ਨੂੰ ਕਦੇ ਵੀ ਭੁਲਾਇਆ ਨਹੀਂ ਜਾ ਸਕਦਾ।
ਕਾਂਗਰਸ 'ਤੇ ਨਿਸ਼ਾਨਾ ਸਾਧਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਕਾਂਗਰਸ ਵਿੱਚ ਹਰ ਆਗੂ ਸੂਬੇ ਦਾ ਮੁਖੀ ਬਣਨ ਦੀ ਇੱਛਾ ਰੱਖਦਾ ਹੈ, ਜਿਸ ਕਰਕੇ ਉਨ੍ਹਾਂ ਕੋਲ ਚੋਣਾਂ ਵਿੱਚ ਕੰਮ ਕਰਨ ਲਈ ਆਮ ਵਰਕਰਾਂ ਦੀ ਥਾਂ ਜ਼ਿਆਦਾ ਮੁੱਖ ਮੰਤਰੀ ਦੇ ਚਿਹਰੇ ਹਨ। ਕਾਂਗਰਸ ਪਾਰਟੀ ਇੱਕ ਵੰਡਿਆ ਹੋਇਆ ਘਰ ਹੈ ਜੋ ਉਨ੍ਹਾਂ ਦੇ ਆਪਸੀ ਕਾਟੋ ਕਲੇਸ਼ ਨਾਲ ਹੀ ਢਹਿ-ਢੇਰੀ ਹੋ ਜਾਵੇਗਾ।
ਉਨ੍ਹਾਂ ਅੱਗੇ ਕਿਹਾ ਕਿ 2027 ਵਿੱਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਵਿੱਚ ਲੋਕਾਂ ਕੋਲ ਤਿੰਨ ਕਲਮਾਂ ਵਿੱਚੋਂ ਕਿਸੇ ਇੱਕ ਨੂੰ ਚੁਣਨ ਦਾ ਬਦਲ ਹੋਵੇਗਾ।
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਪਹਿਲੀ ਕਲਮ ਲਾਲ ਸਿਆਹੀ ਵਾਲੀ ਕਾਂਗਰਸ ਦੀ ਕਲਮ ਹੈ, ਜੋ ਸ੍ਰੀ ਹਰਿਮੰਦਰ ਸਾਹਿਬ ‘ਤੇ ਹਮਲੇ, 1984 ਦੇ ਦੰਗਿਆਂ ਅਤੇ ਹੋਰ ਸਿੱਖ ਵਿਰੋਧੀ ਤੇ ਪੰਜਾਬ ਵਿਰੋਧੀ ਸਟੈਂਡਾਂ ਦੀ ਪ੍ਰਤੀਕ ਹੈ। ਦੂਜੀ ਕਲਮ ਅਕਾਲੀਆਂ ਦੀ ਹੈ ਜਿਸ ਕੋਲ ਸਿਰਫ਼ ਇੱਕ ਸਿਆਹੀ ਹੈ, ਜਿਸ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਕੀਤੀ। ਤੀਜੀ ਕਲਮ 'ਆਪ' ਪਾਰਟੀ ਦੀ ਹੈ ਜੋ ਹਰ ਆਏ ਦਿਨ ਮਾਰਗ-ਦਰਸ਼ਕ ਪਹਿਲਕਦਮੀਆਂ ਨਾਲ ਪੰਜਾਬ ਨੂੰ ਰੰਗਲਾ ਪੰਜਾਬ ਬਣਾ ਰਹੀ ਹੈ।
ਉਨ੍ਹਾਂ ਅੱਗੇ ਕਿਹਾ ਕਿ ਮੁੱਖ ਮੰਤਰੀ ਸਿਹਤ ਯੋਜਨਾ ਸ਼ੁਰੂ ਕੀਤੀ ਗਈ ਹੈ ਜਿਸ ਤਹਿਤ ਪੰਜਾਬ ਦੇ ਸਾਰੇ 65 ਲੱਖ ਪਰਿਵਾਰਾਂ ਨੂੰ ਸਿਹਤ ਕਾਰਡ ਜਾਰੀ ਕੀਤੇ ਜਾ ਰਹੇ ਹਨ ਅਤੇ ਹਰ ਪਰਿਵਾਰ 10 ਲੱਖ ਰੁਪਏ ਤੱਕ ਦੇ ਮੁਫ਼ਤ ਇਲਾਜ ਦਾ ਹੱਕਦਾਰ ਹੈ। 30 ਲੱਖ ਤੋਂ ਵੱਧ ਲਾਭਪਾਤਰੀ ਪਹਿਲਾਂ ਹੀ ਸਿਹਤ ਕਾਰਡ ਬਣਵਾ ਚੁੱਕੇ ਹਨ।
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਗੇ ਕਿਹਾ, "ਇਸ ਯੋਜਨਾ ਤਹਿਤ ਹੁਣ ਤੱਕ 1.65 ਲੱਖ ਲੋਕਾਂ ਨੇ ਮੁਫ਼ਤ ਇਲਾਜ ਦੀ ਸਹੂਲਤ ਹਾਸਲ ਕੀਤੀ ਹੈ ਅਤੇ ਮੈਂ ਲੋਕਾਂ ਨੂੰ ਇਨ੍ਹਾਂ ਕਾਰਡਾਂ ਦਾ ਵੱਧ ਤੋਂ ਵੱਧ ਲਾਭ ਉਠਾਉਣ ਦੀ ਅਪੀਲ ਕਰਦਾ ਹਾਂ।
ਉਨ੍ਹਾਂ ਅੱਗੇ ਕਿਹਾ, “ਸੂਬੇ ਦੇ ਇਤਿਹਾਸ ਵਿੱਚ ਇਹ ਪਹਿਲੀ ਵਾਰ ਹੈ ਕਿ ਝੋਨੇ ਦੇ ਸੀਜ਼ਨ ਦੌਰਾਨ ਖੇਤਾਂ ਲਈ ਟਿਊਬਵੈੱਲਾਂ ਨੂੰ ਅੱਠ ਘੰਟੇ ਤੋਂ ਵੱਧ ਨਿਰਵਿਘਨ ਬਿਜਲੀ ਦੀ ਸਪਲਾਈ ਦਿੱਤੀ ਗਈ ਹੈ। ਕਿਸਾਨਾਂ ਨੂੰ ਹੁਣ ਪਹਿਲੀ ਵਾਰ ਸਿੰਚਾਈ ਲਈ ਦਿਨ ਵੇਲੇ ਬਿਜਲੀ ਮਿਲ ਰਹੀ ਹੈ, ਜਿਸ ਨਾਲ ਉਨ੍ਹਾਂ ਦੀ ਜ਼ਿੰਦਗੀ ਬਦਲ ਗਈ ਹੈ।”
ਮਹਿਲਾ ਸਸ਼ਕਤੀਕਰਨ ਬਾਰੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਮਾਵਨ ਧੀਆਂ ਸਤਿਕਾਰ ਯੋਜਨਾ ਤਹਿਤ ਔਰਤਾਂ ਨੂੰ ਪ੍ਰਤੀ ਮਹੀਨਾ 1000 ਰੁਪਏ ਅਤੇ 18 ਸਾਲ ਤੋਂ ਵੱਧ ਉਮਰ ਦੀਆਂ ਅਨੁਸੂਚਿਤ ਜਾਤੀ ਨਾਲ ਸਬੰਧਤ ਔਰਤਾਂ ਨੂੰ 1500 ਰੁਪਏ ਦਿੱਤੇ ਜਾ ਰਹੇ ਹਨ।”
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਗੇ ਕਿਹਾ, “ਇਹ ਪਾਰਟੀਆਂ ਨੇ ਸੱਤਾ ਵਿੱਚ ਆ ਕੇ ਲੋਕਾਂ ਅਤੇ ਦੇਸ਼ ਨੂੰ ਲੁੱਟਣ ਲਈ ਕੋਈ ਕਸਰ ਬਾਕੀ ਨਹੀਂ ਛੱਡੀ । ਸੁਖਬੀਰ ਸਿੰਘ ਬਾਦਲ ਪੰਜਾਬ ਦੇ ਇੱਕ ਕਾਨਵੈਂਟ ਪੜ੍ਹੇ-ਲਿਖੇ ਰਾਜਨੀਤਿਕ ਨੇਤਾ ਹਨ ਜੋ ਸੂਬੇ ਦੀ ਮੁੱਢਲੀ ਭੂਗੋਲਿਕ ਸਥਿਤੀ ਤੋਂ ਜਾਣੂ ਨਹੀਂ ਹਨ ਪਰ ਫਿਰ ਵੀ ਰਾਜਨੀਤਿਕ ਸੱਤਾ ਪ੍ਰਾਪਤ ਕਰਨਾ ਚਾਹੁੰਦੇ ਹਨ।”
------------