Saturday, October 10, 2026
BREAKING NEWS
• ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ • ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ • ਅੰਮ੍ਰਿਤਸਰ ਸੂਰਮਿਆਂ ਨੇ ਜਿੱਤਿਆ ਸ਼ੇਰ-ਏ-ਪੰਜਾਬ ਟੀ-20 ਖਿਤਾਬ • ਪੰਜਾਬ ਦੀਆਂ ਸਨਅਤਾਂ ’ਚ 10 ਘੰਟੇ ਦਾ ਬਿਜਲੀ ਕੱਟ

Malwa

ਗੁਰਸ਼ਰਨ ਕੌਰ ਰੰਧਾਵਾ ਨੇ ਪਰਿਵਾਰ ਸਮੇਤ ਰਾਹੁਲ ਗਾਂਧੀ ਨਾਲ ਕੀਤੀ ਮੁਲਾਕਾਤ

May 03, 2026 09:54 PM
Rozana Sehaj times
ਸਮਾਣਾ : ਬੀਤੇ ਦਿਨੀ ਜਿਲਾ ਕਾਂਗਰਸ ਪਟਿਆਲਾ ਦਿਹਾਤੀ ਦੇ ਪ੍ਰਧਾਨ ਬੀਬੀ ਗੁਰਸ਼ਰਨ ਕੌਰ ਰੰਧਾਵਾ ਨੇ ਕਾਂਗੜਾ ਵਿਖੇ ਲੋਕ ਸਭਾ ਵਿੱਚ ਵਿਰੋਧੀ ਧਿਰ ਦੇ ਆਗੂ ਤੇ ਕਾਂਗਰਸ ਦੇ ਪ੍ਰਮੁੱਖ ਨੇਤਾ ਸ੍ਰੀ ਰਾਹੁਲ ਗਾਂਧੀ ਨਾਲ ਆਪਣੇ ਪਰਿਵਾਰ ਸਮੇਤ ਮੁਲਕਾਤ ਕੀਤੀ। ਬੀਬੀ ਰੰਧਾਵਾ ਨਾਲ ਰਾਹੁਲ ਗਾਂਧੀ ਨੂੰ ਮਿਲਣ ਵਾਲਿਆਂ ਵਿੱਚ ਉਨਾਂ ਦੇ ਪਤੀ ਤੇ ਜ਼ਿਲ੍ਹਾ ਯੂਥ ਕਾਂਗਰਸ ਦੇ ਸਾਬਕਾ ਪ੍ਰਧਾਨ ਜਸਵਿੰਦਰ ਸਿੰਘ ਰੰਧਾਵਾ, ਵੱਡੇ ਪੁੱਤਰ ਡਾਕਟਰ ਕਰਨਸ਼ੇਰ ਸਿੰਘ ਰੰਧਾਵਾ ਤੇ ਛੋਟੇ ਪੁੱਤਰ ਐਡਵੋਕੇਟ ਗੁਰਸ਼ੇਰ ਸਿੰਘ ਰੰਧਾਵਾ ਵੀ ਹਾਜ਼ਰ ਸਨ। ਬੀਬੀ ਰੰਧਾਵਾ ਨੇ ਪ੍ਰੈਸ ਨੂੰ ਇੱਕ ਲਿਖਤੀ ਬਿਆਨ ਰਾਹੀਂ ਦੱਸਿਆ ਕਿ ਰਾਹੁਲ ਗਾਂਧੀ ਦੀ ਸਾਦਗੀ, ਦੂਰਦਰਸੀ ਸੋਚ ਅਤੇ ਲੋਕਾਂ ਪ੍ਰਤੀ ਸਮਰਪਣ ਭਾਵਨਾ ਦੇਸ਼ ਦੇ ਹਰ ਨਾਗਰਿਕ ਅਤੇ ਨੇਤਾ ਨੂੰ ਚੰਗੀ ਪ੍ਰੇਰਨਾ ਦਿੰਦੀ ਹੈ। ਉਨਾਂ ਕਿਹਾ ਕਿ ਰਾਹੁਲ ਗਾਂਧੀ ਨੇ ਸਾਡੇ ਨਾਲ ਪਰਿਵਾਰਕ ਮੈਂਬਰਾਂ ਵਾਂਗ ਵਾਰਤਾ ਕੀਤੀ ਅਤੇ ਅਤੇ ਇੱਕ ਔਰਤ ਹੋਣ ਦੇ ਨਾਤੇ ਮੈਨੂੰ ਆਪਣੇ ਸਿਆਸੀ ਜੀਵਨ ਵਿੱਚ ਆਈਆਂ ਕਠਿਨਾਈਆਂ ਬਾਰੇ ਵੀ ਪੁੱਛਿਆ ਤੇ ਕਿਹਾ ਕਿ ਦੇਸ਼ ਤੇ ਸਮਾਜ ਦੀ ਸੇਵਾ ਲਈ ਔਰਤਾਂ ਤੇ ਨੌਜਵਾਨਾਂ ਦਾ ਅੱਗੇ ਆਉਣਾ ਲਾਜ਼ਮੀ ਹੈ। ਬੀਬੀ ਰੰਧਾਵਾ ਨੇ ਦੱਸਿਆ ਕਿ ਕਾਂਗੜਾ ਵਿਖੇ ਸੰਗਠਨ ਸਿਰਜਨ ਅਭਿਆਨ ਤਹਿਤ ਕਾਂਗਰਸ ਨੇ ਨਵੇਂ ਬਣੇ ਜ਼ਿਲ੍ਹਾ ਪ੍ਰਧਾਨਾਂ ਨੂੰ 10 ਰੋਜ਼ਾ ਟਰੇਨਿੰਗ ਕੈਂਪ ਲਾ ਕੇ ਪੂਰੀ ਤਰ੍ਹਾਂ ਮਜ਼ਬੂਤ ਤੇ ਦ੍ਰਿੜ ਇਰਾਦੇ ਵਾਲੇ  ਲੀਡਰ ਬਣਨ ਦਾ ਰਸਤਾ ਦਿਖਾਇਆ ਹੈ।  ਉਨਾਂ ਭਰੋਸਾ ਜਤਾਇਆ ਕਿ ਸੰਗਠਨ ਸਿਰਜਨ ਅਭਿਆਨ ਵਿੱਚੋਂ ਨਿਕਲੇ ਜਿਲ੍ਹਾ ਪ੍ਰਧਾਨ ਪਹਿਲਾ ਨਾਲੋਂ ਵਧੇਰੇ ਮਜਬੂਤ ਹੋ ਕੇ ਲੋਕਾਂ ਦੇ ਵਿੱਚ ਸ਼ਿਰਕਤ ਕਰਨਗੇ ਅਤੇ ਲੋੜਵੰਦ ਅਤੇ ਦਬੇ ਕੁਚਲੇ ਲੋਕਾਂ ਦੀ ਆਵਾਜ਼ ਚੱਕਣ ਵਿੱਚ ਕੋਈ ਕਸਰ ਨਹੀਂ ਛੱਡਣਗੇ। ਬੀਬੀ ਰੰਧਾਵਾ ਨੇ ਕਿਹਾ ਕਿ ਰਾਹੁਲ ਗਾਂਧੀ ਨੇ ਮਹਿਲਾਵਾਂ ਤੇ ਨੌਜਵਾਨਾਂ ਨੂੰ ਅੱਗੇ ਲਿਆਉਣ ਦਾ ਸੱਦਾ ਦਿੱਤਾ ਤੇ ਨਾਲ ਹੀ ਪੁਰਾਣੇ ਕਾਂਗਰਸੀਆਂ ਨੂੰ ਪੂਰਾ ਮਾਣ ਸਤਿਕਾਰ ਦੇਣ ਦੀ ਗੱਲ ਵੀ ਕੀਤੀ। 

Have something to say? Post your comment

More in Malwa

‘ਆਪ’ ਵਿਰੋਧੀਆਂ ਨੂੰ ਤੰਗ ਪ੍ਰੇਸ਼ਾਨ ਕਰਨ ਦਾ ਭੁਗਤ ਰਹੀ ਖਮਿਆਜ਼ਾ : ਪਰਮਿੰਦਰ ਢੀਂਡਸਾ

ਭਗਵੰਤ ਸਿੰਘ ਮਾਨ ਨੇ ‘ਲਾਲ ਲਕੀਰ’ ਅੰਦਰ ਬਣੇ ਮਕਾਨਾਂ ਦੇ ਮਾਲਕਾਨਾ ਹੱਕ ਦਿੱਤੇ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਧੂਰੀ ਦੇ ਲੱਖਾਂ ਲੋਕਾਂ ਨੂੰ ਪੀਣ ਵਾਲੇ ਸਾਫ਼ ਪਾਣੀ ਦੀ ਸੌਗਾਤ

ਸਾਡੀ ਸਰਕਾਰ ਮਾਵਾਂ-ਧੀਆਂ ਦੇ ਫ਼ੋਨ ’ਤੇ ‘ਟੂੰ-ਟੂੰ’ ਦੇ ਸੁਨੇਹੇ ਕਦੇ ਬੰਦ ਨਹੀਂ ਹੋਣ ਦੇਵੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪਟਿਆਲਾ ਪੁਲਿਸ ਵੱਲੋਂ ਚਿਤਕਾਰਾ ਯੂਨੀਵਰਸਿਟੀ ਵਿਖੇ ਹੋਈ ਹੰਗਾਮੇ ਦੀ ਘਟਨਾ ਦੇ ਸਬੰਧ ਵਿੱਚ ਇੱਕ ਹੋਰ ਮੁਲਜ਼ਮ ਗ੍ਰਿਫ਼ਤਾਰ

ਵਿਨਰਜੀਤ ਗੋਲਡੀ ਨੇ ਚਿੱਟੇ ਨਾਲ ਨੌਜਵਾਨਾਂ ਦੀਆਂ ਮੌਤਾਂ ਤੇ ਜਤਾਈ ਚਿੰਤਾ 

ਪੀਪੀਸੀਬੀ ਦੇ ਮਿਸ਼ਨ ਕਲੀਨ ਪਟਿਆਲਾ' ਤਹਿਤ 13.79 ਟਨ ਕੂੜਾ ਚੁੱਕਿਆ ਅਤੇ ਟਰੈਕਰ ਲਾਂਚ ਕੀਤਾ 

ਕਰਨਮ ਮਲੇਸ਼ਵਰੀ ਨੇ ਮਨਦੀਪ ਸੁਨਾਮ ਦੀ ਪੁਸਤਕ ਕੀਤੀ ਲੋਕ ਅਰਪਣ

ਮੋਹਨਜੀਤ ਸ਼ੇਰੋਂ ਅਤੇ ਗੁਲਜ਼ਾਰ ਖੁਦਕੁਸ਼ੀ ਮਾਮਲੇ 'ਚ ਹੋਵੇ ਕਾਰਵਾਈ : ਸਿਮਰਨਜੀਤ ਮਾਨ

ਸੁਨਾਮ ਪੁਲਿਸ ਦੇ ਹੱਥੇ ਚੜ੍ਹੇ ਮੋਟਰਸਾਈਕਲ ਚੋਰ