Saturday, October 10, 2026
BREAKING NEWS
• ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ • ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ • ਅੰਮ੍ਰਿਤਸਰ ਸੂਰਮਿਆਂ ਨੇ ਜਿੱਤਿਆ ਸ਼ੇਰ-ਏ-ਪੰਜਾਬ ਟੀ-20 ਖਿਤਾਬ • ਪੰਜਾਬ ਦੀਆਂ ਸਨਅਤਾਂ ’ਚ 10 ਘੰਟੇ ਦਾ ਬਿਜਲੀ ਕੱਟ

Malwa

ਜਨਗਣਨਾ 2027 ਦੇ ਆਨਲਾਈਨ ਫਾਰਮ ਵਿੱਚ ਓ ਬੀ ਸੀ/ਪੱਛੜੀਆਂ ਸ਼੍ਰੇਣੀਆਂ ਦਾ ਜ਼ਿਕਰ ਨਾ ਹੋਣ ’ਤੇ ਰੋਸ

May 03, 2026 09:59 PM
Rozana Sehaj times

ਫਿਰੋਜ਼ਪੁਰ : ਜਨਗਣਨਾ 2027 ਦੇ ਸੈਲਫ-ਇਨਿਊਮਰੇਸ਼ਨ (ਸਵੈ ਜਨਗਣਨਾ) ਦੇ ਆਨਲਾਈਨ ਫਾਰਮ ਵਿੱਚ ਓ ਬੀ ਸੀ/ਪੱਛੜੀਆਂ ਸ਼੍ਰੇਣੀਆਂ ਦਾ ਕੋਈ ਵੀ ਜ਼ਿਕਰ ਨਾ ਹੋਣ ’ਤੇ ਪੱਛੜੀਆਂ ਸ਼੍ਰੇਣੀਆਂ ’ਚ ਰੋਸ ਦੀ ਲਹਿਰ ਪਾਈ ਜਾ ਰਹੀ ਹੈ। ਇਸ ਸਬੰਧੀ ਕਾਂਗਰਸ ਦੇ ਸੀਨੀਅਰ ਆਗੂ ਗੁਰਭੇਜ ਟਿੱਬੀ ਨੇ ਬਕਾਇਦਾ ਪ੍ਰੈਸ ਨੋਟ ਜਾਰੀ ਕਰਦਿਆਂ ਇਸ ਨੂੰ ‘‘ ਬਹੁਤ ਹੀ ਮੰਦਭਾਗਾ ਅਤੇ ਪੱਛੜੀਆਂ ਸ਼੍ਰੇਣੀਆਂ ਨਾਲ ਵੱਡਾ ਧੋਖਾ ਕਰਾਰ ਦਿੱਤਾ ਹੈ। ਕਾਂਗਰਸ ੳਬੀਸੀ ਵਿਭਾਗ ਦੇ ਕੌਮੀ ਕੁਆਰਡੀਨੇਟਰ ਗੁਰਭੇਜ ਟਿੱਬੀ ਨੇ ਕਿਹਾ ਕਿ ਜਾਤੀ ਅਧਾਰਿਤ ਜਨਗਣਨਾ ਕਰਵਾਉਣਾ ਸਮੇਂ ਦੀ ਵੱਡੀ ਲੋੜ ਹੈ, ਕਿਉਂਕਿ ਇਸ ਨਾਲ ਦੇਸ਼ ਦੇ ਵੱਖ-ਵੱਖ ਵਰਗਾਂ ਦੀ ਅਸਲੀ ਸਮਾਜਿਕ, ਆਰਥਿਕ ਅਤੇ ਸਿੱਖਿਆ ਸੰਬੰਧੀ ਸਥਿਤੀ ਸਾਹਮਣੇ ਆ ਸਕੇਗੀ। ਉਨ੍ਹਾਂ ਦੋਸ਼ ਲਗਾਇਆ ਕਿ ਭਾਰਤ ਸਰਕਾਰ ਜਾਤੀ ਅਧਾਰਿਤ ਜਨਗਣਨਾ ਤੋਂ ਪਾਸਾ ਵੱਟ ਰਹੀ ਹੈ, ਕਿਉਂਕਿ ਉਸਨੂੰ ਡਰ ਹੈ ਕਿ ਪੱਛੜੇ ਵਰਗਾਂ ਨੂੰ ਆਪਣੀ ਅਸਲੀ ਗਿਣਤੀ ਅਤੇ ਤਾਕਤ ਦਾ ਪਤਾ ਲੱਗਣ ਨਾਲ ਉਹ ਆਪਣੇ ਹੱਕਾਂ ਲਈ ਹੋਰ ਜਾਗਰੂਕ ਹੋ ਜਾਣਗੇ। ਗੁਰਭੇਜ ਟਿੱਬੀ ਨੇ ਕਿਹਾ ਕਿ ਜੇ ਸਰਕਾਰ ਨੇ ਇਸ ਮਸਲੇ ਨੂੰ ਗੰਭੀਰਤਾ ਨਾਲ ਨਾ ਲਿਆ ਤਾਂ ਓ ਬੀ ਸੀ ਭਾਈਚਾਰਾ ਇਸਦਾ ਜੰਮ ਕੇ ਵਿਰੋਧ ਕਰੇਗਾ ਅਤੇ ਆਪਣੇ ਹੱਕਾਂ ਦੀ ਲੜਾਈ ਲੜਨ ਲਈ ਮਜਬੂਰ ਹੋਵੇਗਾ। ਉਪਰੋਂ ਕੇਂਦਰ ਦੀ ਜਨਗਣਨਾ 2027 ਦੇ ਸੈਲਫ-ਇਨਿਊਮਰੇਸ਼ਨ (ਸਵੈ ਜਨਗਣਨਾ) ਦੇ ਆਨਲਾਈਨ ਫਾਰਮ ਵਿੱਚ ਓ ਬੀ ਸੀ ਦਾ ਜ਼ਿਕਰ ਨਾ ਹੋਣਾ ਪੱਛੜੀਆਂ ਸ਼੍ਰੇਣੀਆਂ ਨਾਲ ਵੱਡਾ ਧੋਖਾ ਹੈ। ਇਹ ਸਾਬਤ ਕਰਦਾ ਹੈ ਕਿ ਨਾਂ ਤਾਂ ਕੇਂਦਰ ਅਤੇ ਨਾਂ ਹੀ ਸੂਬਾ ਸਰਕਾਰ ਪੱਛੜੀਆਂ ਸ਼੍ਰੇਣੀਆਂ ਦੇ ਹੱਕ ਵਿੱਚ ਕੋਈ ਫੈਸਲਾ ਲੈ ਰਹੀਆਂ ਹਨ।  ਉਨ੍ਹਾਂ ਦੋਵਾਂ ਹੀ ਸਰਕਾਰਾਂ ਨੂੰ ਚਿਤਾਵਨੀ ਦਿੱਤੀ ਕਿ ਜੇ ਕਰ ਇਸ ਸਬੰਧੀ ਢੁੱਕਵੇਂ ਕਦਮ ਨਾ ਚੁੱਕੇ ਗਏ ਤਾਂ ਬੀ ਸੀ ਭਾਈਚਾਰੇ ਨੂੰ ਸੰਘਰਸ਼ ਕਰਨ ਲਈ ਮਜਬੂਰ ਹੋਣਾ ਪਵੇਗਾ।

Have something to say? Post your comment

More in Malwa

‘ਆਪ’ ਵਿਰੋਧੀਆਂ ਨੂੰ ਤੰਗ ਪ੍ਰੇਸ਼ਾਨ ਕਰਨ ਦਾ ਭੁਗਤ ਰਹੀ ਖਮਿਆਜ਼ਾ : ਪਰਮਿੰਦਰ ਢੀਂਡਸਾ

ਭਗਵੰਤ ਸਿੰਘ ਮਾਨ ਨੇ ‘ਲਾਲ ਲਕੀਰ’ ਅੰਦਰ ਬਣੇ ਮਕਾਨਾਂ ਦੇ ਮਾਲਕਾਨਾ ਹੱਕ ਦਿੱਤੇ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਧੂਰੀ ਦੇ ਲੱਖਾਂ ਲੋਕਾਂ ਨੂੰ ਪੀਣ ਵਾਲੇ ਸਾਫ਼ ਪਾਣੀ ਦੀ ਸੌਗਾਤ

ਸਾਡੀ ਸਰਕਾਰ ਮਾਵਾਂ-ਧੀਆਂ ਦੇ ਫ਼ੋਨ ’ਤੇ ‘ਟੂੰ-ਟੂੰ’ ਦੇ ਸੁਨੇਹੇ ਕਦੇ ਬੰਦ ਨਹੀਂ ਹੋਣ ਦੇਵੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪਟਿਆਲਾ ਪੁਲਿਸ ਵੱਲੋਂ ਚਿਤਕਾਰਾ ਯੂਨੀਵਰਸਿਟੀ ਵਿਖੇ ਹੋਈ ਹੰਗਾਮੇ ਦੀ ਘਟਨਾ ਦੇ ਸਬੰਧ ਵਿੱਚ ਇੱਕ ਹੋਰ ਮੁਲਜ਼ਮ ਗ੍ਰਿਫ਼ਤਾਰ

ਵਿਨਰਜੀਤ ਗੋਲਡੀ ਨੇ ਚਿੱਟੇ ਨਾਲ ਨੌਜਵਾਨਾਂ ਦੀਆਂ ਮੌਤਾਂ ਤੇ ਜਤਾਈ ਚਿੰਤਾ 

ਪੀਪੀਸੀਬੀ ਦੇ ਮਿਸ਼ਨ ਕਲੀਨ ਪਟਿਆਲਾ' ਤਹਿਤ 13.79 ਟਨ ਕੂੜਾ ਚੁੱਕਿਆ ਅਤੇ ਟਰੈਕਰ ਲਾਂਚ ਕੀਤਾ 

ਕਰਨਮ ਮਲੇਸ਼ਵਰੀ ਨੇ ਮਨਦੀਪ ਸੁਨਾਮ ਦੀ ਪੁਸਤਕ ਕੀਤੀ ਲੋਕ ਅਰਪਣ

ਮੋਹਨਜੀਤ ਸ਼ੇਰੋਂ ਅਤੇ ਗੁਲਜ਼ਾਰ ਖੁਦਕੁਸ਼ੀ ਮਾਮਲੇ 'ਚ ਹੋਵੇ ਕਾਰਵਾਈ : ਸਿਮਰਨਜੀਤ ਮਾਨ

ਸੁਨਾਮ ਪੁਲਿਸ ਦੇ ਹੱਥੇ ਚੜ੍ਹੇ ਮੋਟਰਸਾਈਕਲ ਚੋਰ