ਮੋਗਾ : ਅੱਜ ਸ਼੍ਰੋਮਣੀ ਅਕਾਲੀ ਦਲ ਜ਼ਿਲਾ ਮੋਗਾ ਨੂੰ ਉਸ ਵੇਲੇ ਵੱਡਾ ਬਲ ਮਿਲਿਆ ਜਦੋਂ ਨੌਜਵਾਨ ਪੂਰਨ ਸਿੰਘ ਪੱਤੋ ਦੀ ਪ੍ਰੇਰਨਾ ਸਦਕਾ ਵੱਡੀ ਗਿਣਤੀ ਵਿੱਚ ਨੌਜਵਾਨ ਸ਼੍ਰੋਮਣੀ ਅਕਾਲੀ ਦਲ ਦੇ ਜਿਲ੍ਹਾ ਪ੍ਰਧਾਨ ਨਿਹਾਲ ਸਿੰਘ ਭੁੱਲਰ ਦੀ ਅਗਵਾਈ ਹੇਠ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਿਲ ਹੋ ਗਏ। ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਨਿਹਾਲ ਸਿੰਘ ਭੁੱਲਰ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਿਲ ਹੋਣ ਵਾਲੇ ਸਾਰੇ ਨੌਜਵਾਨਾਂ ਨੂੰ ਬਣਨ ਦਾ ਮਾਨ ਸਨਮਾਨ ਦਿੱਤਾ ਜਾਵੇਗਾ। ਉਹਨਾਂ ਅੱਗੇ ਕਿਹਾ ਕਿ ਬੜੀ ਖੁਸ਼ੀ ਵਾਲੀ ਗੱਲ ਹੈ ਕਿ ਦੂਸਰੀਆਂ ਪਾਰਟੀਆਂ ਤੋਂ ਅੱਕ ਚੁੱਕੇ ਨੌਜਵਾਨ ਵੱਡੀ ਗਿਣਤੀ ਵਿੱਚ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਿਲ ਹੋ ਰਹੇ ਹਨ, ਕਿਉਂਕਿ ਸ਼੍ਰੋਮਣੀ ਅਕਾਲੀ ਦਲ ਦੇ ਹਰਿਆਵਲ ਦਸਤੇ ਨੇ ਹਮੇਸ਼ਾ ਸ਼੍ਰੋਮਣੀ ਅਕਾਲੀ ਦਲ ਦੀ ਚੜ੍ਹਦੀ ਕਲਾ ਲਈ ਕੰਮ ਕੀਤਾ ਹੈ ਤੇ ਸ਼੍ਰੋਮਣੀ ਅਕਾਲੀ ਦਲ ਨੇ ਨੌਜਵਾਨਾਂ ਵਿੱਚੋਂ ਹੀ ਵੱਡੇ ਲੀਡਰ ਪੈਦਾ ਕੀਤੇ ਹਨ। ਅਸੀਂ ਸਾਰਿਆਂ ਨੂੰ ਨਾਲ ਲੈ ਕੇ ਚੱਲ ਰਹੇ ਹਾਂ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਵਰਕਰਾਂ ਵਿੱਚ ਸ਼੍ਰੋਮਣੀ ਅਕਾਲੀ ਦਲ ਪ੍ਰਤੀ ਵੱਡਾ ਉਤਸਾਹ ਪਾਇਆ ਜਾ ਰਿਹਾ ਹੈ। ਇਸ ਮੌਕੇ ਤੇ ਪੂਰਨ ਸਿੰਘ ਪੱਤੋ ਤੇ ਗੁਰਵਰਿੰਦਰ ਸਿੰਘ ਕੈਨੇਡਾ ਨੇ ਕਿਹਾ ਕਿ ਉਹਨਾਂ ਦੀ ਟੀਮ ਪ੍ਰਧਾਨ ਨਿਹਾਲ ਸਿੰਘ ਭੁੱਲਰ ਦੀ ਅਗਵਾਈ ਹੇਠ ਪਾਰਟੀ ਦੀ ਚੜ੍ਹਦੀ ਕਲਾ ਲਈ ਕੰਮ ਕਰ ਰਹੀ ਹੈ ਤੇ ਅੱਗੇ ਤੋਂ ਹੋਰ ਮੇਹਨਤ ਕਰੇਗੀ ਤੇ ਕਰਦੀ ਰਹੇਗੀ। ਇਸ ਮੌਕੇ ਤੇ ਗੁਰਵਰਿੰਦਰ ਸਿੰਘ ਕੈਨੇਡਾ ਸੀਨੀਅਰ ਅਕਾਲੀ ਆਗੂ ਭਾਨ ਸਿੰਘ ਭੁੱਲਰ ਦਰਸ਼ਨ ਸਿੰਘ ਅਤੇ ਵੱਡੀ ਗਿਣਤੀ ਵਿੱਚ ਨੌਜਵਾਨ ਹਾਜਰ ਸਨ।