Sunday, September 20, 2026
BREAKING NEWS
ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨਅੰਮ੍ਰਿਤਸਰ ਸੂਰਮਿਆਂ ਨੇ ਜਿੱਤਿਆ ਸ਼ੇਰ-ਏ-ਪੰਜਾਬ ਟੀ-20 ਖਿਤਾਬਪੰਜਾਬ ਦੀਆਂ ਸਨਅਤਾਂ ’ਚ 10 ਘੰਟੇ ਦਾ ਬਿਜਲੀ ਕੱਟਰਣਜੋਧ ਸਿੰਘ ਸਰਾਓ ਬਣੇ ਮੁਹਾਲੀ ਜ਼ਿਲ੍ਹਾ ਬਾਰ ਐਸੋਸੀਏਸ਼ਨ ਦੇ ਪ੍ਰਧਾਨਹਰਿਆਣਾ ਦੇ ਸਾਬਕਾ ਮੰਤਰੀ ਦੇ ਪੁੱਤਰ ਨੇ ਆਪਣੇ ਫਾਰਮ ਹਾਊਸ 'ਤੇ ਕੀਤੀ 'ਖੁਦਕੁਸ਼ੀ'ਪੰਜਾਬ ਕਾਂਗਰਸ ’ਚ ਵੱਡਾ ਫੇਰਬਦਲ: ਸਚਿਨ ਪਾਇਲਟ ਨੂੰ ਮਿਲੀ ਪੰਜਾਬ ਦੀ ਕਮਾਨਭਗਵੰਤ ਸਿੰਘ ਮਾਨ ਵੱਲੋਂ ਬਠਿੰਡਾ ਵਿਖੇ ਖੇਡਾਂ ਵਤਨ ਪੰਜਾਬ ਦੀਆਂ-2026 ਦਾ ਉਦਘਾਟਨਨੇਪਾਲ ਵਿੱਚ ਭਿਆਨਕ ਹੜ੍ਹ ਦਾ ਕਹਿਰ ਟਰੱਕ ਦੀ ਲਪੇਟ 'ਚ ਆਉਣ ਨਾਲ ਨੌਜਵਾਨ ਦੀ ਮੌਤ

Majha

ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਵੱਲੋਂ ਜਥੇਦਾਰ ਕੁਲਦੀਪ ਸਿੰਘ ਗੜਗੱਜ ਨਾਲ ਅਹਿਮ ਮੁਲਾਕਾਤ

May 03, 2026 10:10 PM
Rozana Sehaj times
ਅੰਮ੍ਰਿਤਸਰ : ਅੰਮ੍ਰਿਤਸਰ ਤੋਂ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਕੁਲਦੀਪ ਸਿੰਘ ਗੜਗੱਜ ਨਾਲ ਵਿਸ਼ੇਸ਼ ਮੁਲਾਕਾਤ ਕਰਕੇ ਸ਼ਹਿਰ ਦੇ ਵਿਕਾਸ, ਵਾਤਾਵਰਣ ਸੁਰੱਖਿਆ ਅਤੇ ਲੰਬੇ ਸਮੇਂ ਤੋਂ ਰੁਕੇ ਵਿਕਾਸ ਕਾਰਜਾਂ ਨੂੰ ਲੈ ਕੇ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ। ਇਸ ਦੌਰਾਨ ਅੰਮ੍ਰਿਤਸਰ ਵਿੱਚ ਵੱਧ ਰਹੇ ਪ੍ਰਦੂਸ਼ਣ, ਗੰਦੇ ਨਾਲਿਆਂ, ਕੂੜਾ ਪ੍ਰਬੰਧਨ, ਤੇਜ਼ੀ ਨਾਲ ਵੱਧ ਰਹੇ ਸ਼ਹਿਰੀਕਰਨ ਅਤੇ ਰੁਕੇ ਹੋਏ ਹਾਈਵੇ ਪ੍ਰੋਜੈਕਟਾਂ ਵਰਗੇ ਅਹਿਮ ਮਸਲਿਆਂ ਨੂੰ ਪ੍ਰਮੁੱਖਤਾ ਨਾਲ ਉਠਾਇਆ ਗਿਆ। ਮੁਲਾਕਾਤ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਕਿਹਾ ਕਿ ਅੰਮ੍ਰਿਤਸਰ ਸਿਰਫ਼ ਇੱਕ ਸ਼ਹਿਰ ਨਹੀਂ, ਸਗੋਂ ਦੇਸ਼ ਅਤੇ ਦੁਨੀਆ ਦੀ ਆਸਥਾ ਦਾ ਕੇਂਦਰ ਹੈ। ਇੱਥੇ ਹਰ ਰੋਜ਼ ਦੇਸ਼-ਵਿਦੇਸ਼ ਤੋਂ ਹਜ਼ਾਰਾਂ ਸ਼ਰਧਾਲੂ ਨਤਮਸਤਕ ਹੋਣ ਲਈ ਪਹੁੰਚਦੇ ਹਨ, ਇਸ ਲਈ ਸ਼ਹਿਰ ਦੀ ਪਵਿੱਤਰਤਾ, ਸਫ਼ਾਈ ਅਤੇ ਬਿਹਤਰ ਬੁਨਿਆਦੀ ਢਾਂਚੇ ਨੂੰ ਕਾਇਮ ਰੱਖਣਾ ਬਹੁਤ ਜ਼ਰੂਰੀ ਹੈ। ਔਜਲਾ ਨੇ ਖਾਸ ਤੌਰ ‘ਤੇ ਸ਼ਹਿਰ ਵਿੱਚੋਂ ਹਲਕਾ ਦੱਖਣੀ ਵਿੱਚੋਂ ਲੰਘਦੇ ਗੰਦੇ ਨਾਲਿਆਂ ਅਤੇ ਡਰੇਨਾਂ ਕਾਰਨ ਫੈਲ ਰਹੇ ਪ੍ਰਦੂਸ਼ਣ ‘ਤੇ ਚਿੰਤਾ ਜਤਾਈ। ਉਨ੍ਹਾਂ ਕਿਹਾ ਕਿ ਇਨ੍ਹਾਂ ਗੰਦੇ ਨਾਲਿਆਂ ਅਤੇ ਡੰਪਿੰਗ ਗਰਾਊਂਡ ਕਾਰਨ ਵਾਤਾਵਰਣ ਲਗਾਤਾਰ ਪ੍ਰਭਾਵਿਤ ਹੋ ਰਿਹਾ ਹੈ, ਜਿਸ ਨਾਲ ਲੋਕਾਂ ਦੀ ਸਿਹਤ ‘ਤੇ ਵੀ ਗੰਭੀਰ ਅਸਰ ਪੈ ਰਿਹਾ ਹੈ। ਉਨ੍ਹਾਂ ਕਿਹਾ ਕਿ ਵੱਧਦੇ ਸ਼ਹਿਰੀਕਰਨ ਅਤੇ ਲਗਾਤਾਰ ਘੱਟ ਰਹੀ ਜ਼ਮੀਨ ਕਾਰਨ ਵਾਤਾਵਰਣਕ ਸੰਤੁਲਨ ਵਿਗੜਦਾ ਜਾ ਰਿਹਾ ਹੈ, ਜਿਸ ਨੂੰ ਸਮੇਂ ਸਿਰ ਸੰਭਾਲਣਾ ਬਹੁਤ ਜ਼ਰੂਰੀ ਹੈ। ਧਾਰਮਿਕ ਮਰਿਆਦਾ ਅਤੇ ਸ਼ਹਿਰ ਦੀ ਸੱਭਿਆਚਾਰਕ ਪਛਾਣ ਬਾਰੇ ਗੱਲ ਕਰਦਿਆਂ ਗੁਰਜੀਤ ਸਿੰਘ ਔਜਲਾ ਨੇ ਕਿਹਾ ਕਿ ਅੰਮ੍ਰਿਤਸਰ ਦੀ ਪਵਿੱਤਰਤਾ ਅਤੇ ਭਾਈਚਾਰੇ ਦੇ ਸਰੂਪ ਨੂੰ ਕਾਇਮ ਰੱਖਣਾ ਸਾਰਿਆਂ ਦੀ ਜ਼ਿੰਮੇਵਾਰੀ ਹੈ। ਉਨ੍ਹਾਂ ਕਿਹਾ ਕਿ ਗੁਰੂ ਘਰਾਂ ਨਾਲ ਜੁੜੇ ਮਸਲਿਆਂ ‘ਤੇ ਬੁੱਧੀਜੀਵੀਆਂ ਅਤੇ ਧਾਰਮਿਕ ਵਿਦਵਾਨਾਂ ਦੀ ਸਲਾਹ ਨਾਲ ਅੱਗੇ ਵਧਿਆ ਜਾਵੇਗਾ, ਤਾਂ ਜੋ ਕਿਸੇ ਦੀਆਂ ਭਾਵਨਾਵਾਂ ਨੂੰ ਠੇਸ ਨਾ ਪਹੁੰਚੇ ਅਤੇ ਆਪਸੀ ਸਾਂਝ ਬਣੀ ਰਹੇ। ਇੱਕ ਵਿਸ਼ੇਸ਼ ਧਾਰਮਿਕ ਇਕੱਠ ਬਾਰੇ ਪੁੱਛੇ ਗਏ ਸਵਾਲ ‘ਤੇ ਔਜਲਾ ਨੇ ਸਪੱਸ਼ਟ ਕੀਤਾ ਕਿ ਉਸ ਵਿੱਚ ਉਨ੍ਹਾਂ ਦੀ ਕੋਈ ਸਿੱਧੀ ਭੂਮਿਕਾ ਨਹੀਂ ਹੈ ਅਤੇ ਨਾ ਹੀ ਉਨ੍ਹਾਂ ਨੂੰ ਕੋਈ ਅਧਿਕਾਰਿਕ ਸੱਦਾ ਮਿਲਿਆ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਇਹ ਮੁਲਾਕਾਤ ਸਿਰਫ਼ ਸ਼ਹਿਰ ਦੇ ਵਿਕਾਸ, ਵਾਤਾਵਰਣ ਅਤੇ ਆਮ ਲੋਕਾਂ ਨਾਲ ਜੁੜੇ ਮਸਲਿਆਂ ‘ਤੇ ਚਰਚਾ ਕਰਨ ਦੇ ਮਕਸਦ ਨਾਲ ਸੀ।

Have something to say? Post your comment

 

More in Majha

ਅੰਮ੍ਰਿਤਸਰ ਤੋਂ 27 ਕਿਲੋ ਹੈਰੋਇਨ ਅਤੇ ਇੱਕ ਅਤਿ-ਆਧੁਨਿਕ ਪਿਸਤੌਲ ਬਰਾਮਦ; ਚਾਰ ਕਾਬੂ

ਨਸ਼ੀਲੇ ਪਦਾਰਥ ਅਤੇ ਗੈਰ-ਕਾਨੂੰਨੀ ਹਥਿਆਰ ਸਪਲਾਈ ਕਰਨ ਵਾਲੇ ਨੈੱਟਵਰਕਾਂ ਨਾਲ ਜੁੜੇ ਅੱਠ ਵਿਅਕਤੀ ਕਾਬੂ

ਅੰਮ੍ਰਿਤਸਰ 'ਚ ਦੋ ਏ.ਕੇ.-47 ਰਾਈਫਲਾਂ ਅਤੇ 50 ਜ਼ਿੰਦਾ ਕਾਰਤੂਸਾਂ ਸਮੇਤ ਤਿੰਨ ਕਾਬੂ

ਅੰਮ੍ਰਿਤਸਰ ਵਿੱਚ ਸਰਹੱਦ ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਨਾਲ ਜੁੜੇ ਦੋ ਵਿਅਕਤੀ 5 ਕਿਲੋ ਆਈਸੀਈ ਅਤੇ 3 ਅਧੁਨਿਕ ਪਿਸਤੌਲਾਂ ਸਮੇਤ ਕਾਬੂ

ਅੰਮ੍ਰਿਤਸਰ ਵਿੱਚ ਸਰਹੱਦ ਪਾਰੋਂ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 15 ਪਿਸਤੌਲਾਂ ਅਤੇ 5 ਕਿਲੋ ਹੈਰੋਇਨ ਸਮੇਤ ਗ੍ਰਿਫ਼ਤਾਰ

ਤਰੈ ਸ਼ਤਾਬਦੀ ਗੁਰੂ ਗੋਬਿੰਦ ਸਿੰਘ ਖਾਲਸਾ ਕਾਲਜ ਵਿਖੇ ਫੈਸ਼ਨ ਡੀਜਾਇਨਿੰਗ ਵਿਭਾਗ ਵੱਲੋਂ ਇਕ ਦਿਨਾ ਵਰਕਸ਼ਾਪ ਦਾ ਆਯੋਜਨ

ਸੈਂਕੜੇ ਕਿਸਾਨਾਂ ਮਜਦੂਰਾਂ ਵੱਲੋਂ ਡਿਪਟੀ ਕਮਿਸ਼ਨਰ ਮੋਗਾ ਨੂੰ ਦਿੱਤਾ ਮੰਗ ਪੱਤਰ

ਕੌਮੀ ਸ਼ਹੀਦ ਭਾਈ ਬੱਬਰ ਦਾ ਸ਼ਹੀਦੀ ਦਿਹਾੜਾ ਮਨਾਇਆ

ਹੜ੍ਹ ਪੀੜਤਾਂ ਦੀ ਮਦਦ ਲਈ ਸ਼੍ਰੋਮਣੀ ਕਮੇਟੀ ਦਾ ਵਫ਼ਦ ਨੇਪਾਲ ਪੁੱਜਿਆ

ਐਸ.ਆਰ. ਸਰਕਾਰੀ ਕਾਲਜ ਫਾਰ ਵੂਮੈਨ ਵਿਖੇ 'ਨਈ ਰੋਸ਼ਨੀ ਸਕੀਮ' ਤਹਿਤ ਜਾਗਰੂਕਤਾ ਸਮਾਗਮ ਆਯੋਜਿਤ