Sunday, October 04, 2026
BREAKING NEWS
• ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ • ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ • ਅੰਮ੍ਰਿਤਸਰ ਸੂਰਮਿਆਂ ਨੇ ਜਿੱਤਿਆ ਸ਼ੇਰ-ਏ-ਪੰਜਾਬ ਟੀ-20 ਖਿਤਾਬ • ਪੰਜਾਬ ਦੀਆਂ ਸਨਅਤਾਂ ’ਚ 10 ਘੰਟੇ ਦਾ ਬਿਜਲੀ ਕੱਟ

Chandigarh

ਪਿੰਡ ਦਾਊਮਾਜਰਾ ਤੋਂ ਲੈ ਕੇ ਪਿੰਡ ਰਡਿਆਲਾ ਤੱਕ ਪੇਵਰ ਬਲਾਕ ਲਗਾ ਕੇ ਬਣਾਈ ਜਾ ਰਹੀ ਸੜਕ ਦਾ ਕੀਤਾ ਵਿਰੋਧ

May 03, 2026 10:16 PM
Rozana Sehaj times

ਖਰੜ :  ਖਰੜ-ਕੁਰਾਲੀ ਹਾਈਵੇਅ ਤੇ ਸਥਿਤ  ਪਿੰਡ ਦਾਊਮਾਜਰਾ ਤੋਂ ਲੈ ਕੇ ਪਿੰਡ ਰਡਿਆਲਾ ਤੱਕ ਬਣਾਈ ਜਾ ਰਹੀ ਸੜਕ ਦਾ ਪਿੰਡ ਨਿਵਾਸੀਆਂ ਅਤੇ ਇਲਾਕਾ ਨਿਵਾਸੀਆਂ ਵਲੋਂ ਵਿਰੋਧ ਕਰਦੇ ਹੋਏ ਸਰਕਾਰ ਤੋਂ ਮੰਗ ਕੀਤੀ ਕਿ ਇਸ ਸੜਕ ਨੂੰ ਪ੍ਰੀਮਿਕਸ ਲੁੱਕ ਵਾਲੀ ਬਣਾਈ ਜਾਵੇ ਕਿਉਕਿ ਇਸ ਸੜਕ ਦਾ ਪਿੰਡ ਅਤੇ ਇਲਾਕਾ ਨਿਵਾਸੀਆਂ ਨੂੰ  ਕੋਈ ਫਾਇਦਾ ਨਹੀ ਹੋਵੇਗਾ  ਬਲਕਿ ਇਹ ਸੜਕ ਸੜਕੀ ਹਾਦਸਿਆਂ ਨੂੰ ਸੱਦਾ ਦੇ ਰਹੀ ਹੈ। ਪਿੰਡ ਰਡਿਆਲਾ ਦੇ ਵਸਨੀਕ ਬਿਲਾਸ ਸਿੰਘ, ਦਿਲਬਾਰ ਸਿੰਘ, ਬਲਜੀਤ ਸਿੰਘ, ਮੱਘਰ ਸਿੰਘ, ਸੰਤੋਖ ਸਿੰਘ, ਸੁਰਿੰਦਰ ਸਿੰਘ  ਸਮੇਤ ਹੋਰਨਾਂ ਦਸਿਆ ਕਿ ਪਿੰਡ ਦਾਊਮਾਜਰਾ ਤੋਂ ਪਿੰਡ ਰਡਿਆਲਾ ਤੱਕ ਇਸ ਸੜਕ ਦੀ 33 ਫੁੱਟ ਚੋੜਾਈ ਅਤੇ ਪਿੰਡ ਤੋਂ ਅੱਗੇ ਇਸ ਸੜਕ ਦੀ ਚੋੜਾਈ 22 ਫੁੱਟ ਹੈ ਤੇ ਇਹ ਸੜਕ ਅੱਗੇ ਨਿਊ ਚੰਡੀਗੜ੍ਹ, ਮੁੱਲਾਂਪੁਰ ਗਰੀਬ ਦਾਸ ਸਮੇਤ ਹੋਰ ਪਿੰਡਾਂ ਨੂੰ ਜਾਂਦੀ ਹੈ ਅਤੇ ਇਸ ਸੜਕ ਤੇ ਦੋ ਦਰਜ਼ਨ ਤੋਂ ਵਧੇਰੇ ਪਿੰਡ ਪੈਂਦੇ ਹਨ। ਇਨ੍ਹਾਂ ਪਿੰਡਾਂ ਦੇ ਸਕੂਲਾਂ, ਕਾਲਜ਼ਾਂ, ਯੂਨੀਵਰਸਿਟੀਆਂ ਦੇ ਵਿਦਿਆਰਥੀ ਅਤੇ ਰੋਜ਼ਾਨਾ ਕੰਮਕਾਰਾਂ  ਵਾਲੇ ਖਰੜ, ਕੁਰਾਲੀ ਸ਼ਹਿਰਾਂ ਸਮੇਤ ਖਰੜ ਸਥਿਤ ਸਰਕਾਰੀ ਦਫਤਰਾਂ ਵਿਚ ਕੰਮਕਾਰਾਂ ਲਈ ਲੋਕਾਂ ਦਾ ਆਉਣ ਜਾਣ ਹੈ। ਪਿੰਡ ਨਿਵਾਸੀਆਂ ਨੇ ਕਿਹਾ ਕਿ  ਸ਼ੁਰੂ ਤੋਂ ਹੀ ਇਹ  ਸੜਕ ਪ੍ਰੀਮਿਕਸ ਵਾਲੀ ਬਣੀ ਹੋਈ ਸੀ ਅਤੇ ਹੁਣ ਜੋ ਇਹ ਸੜਕ ਸਰਕਾਰ ਦੇ ਸਬੰਧਿਤ ਵਿਭਾਗ ਵਲੋ ਪੇਵਰ ਬਲਾਕ ਲਗਾ ਕੇ  ਬਣਾਈ ਜਾ ਰਹੀ ਹੈ ਇਸ ਸੜਕ ਦੇ ਦੋ ਕਾਰਾਂ ਵੀ ਆਪਸ ਵਿਚ ਕਰਾਸ ਨਹੀਂ ਕਰ ਸਕਦੀਆਂ ਜਿਸ ਕਾਰਨ ਸੜਕੀ ਹਾਦਸੇ ਵਾਪਰਨ ਦਾ ਵੱਡਾ ਖਤਰਾ ਪੈਦਾ ਹੋ ਗਿਆ ਹੈ। ਇਸ ਸੜਕ ਤੇ ਆਈ.ਟੀ.ਆਈ., ਸਰਕਾਰੀ ਸਕੂਲ ਅਤੇ ਕਲੋਨੀਆਂ ਦਾ ਵੱਡੇ ਪੱਧਰ ਤੇ ਵਿਸਥਾਰ ਹੋ ਚੁੱਕਾ ਹੈ। ਉਨ੍ਹਾਂ ਕਿਹਾ ਕਿ ਜੇਕਰ ਇਸ ਸੜਕ ਪ੍ਰੀਮਿਕਸ ਵਾਲੀ ਨਾ ਬਣਾਈ ਗਈ ਤਾਂ ਸਰਕਾਰ ਅਤੇ ਵਿਭਾਗ ਦੇ ਖਿਲਾਫ ਰੋਸ ਧਰਨਾ ਦੇ ਕੇ ਕੰਮ ਬੰਦ ਕਰਵਾਇਆ ਜਾਵੇਗਾ। ਉਨ੍ਹਾਂ ਮੰਗ ਕੀਤੀ ਕਿ ਇਸ ਸੜਕ ਨੂੰ ਪਹਿਲਾਂ ਦੀ ਤਰ੍ਹਾਂ ਪ੍ਰੀਮਿਕਸ ਵਾਲੀ ਬਣਾਈ ਜਾਵੇ।

 
 

Have something to say? Post your comment

More in Chandigarh

ਵਿਕਾਸ ਤੇ ਤਰੱਕੀ ਦਾ ਨਵਾਂ ਅਧਿਆਏ ਲਿਖ ਰਿਹਾ ਪੰਜਾਬ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਹਰੇਕ ਮਾਂ ਤੇ ਭੈਣ 'ਮਾਵਾਂ-ਧੀਆਂ ਸਤਿਕਾਰ ਯੋਜਨਾ' ਦੀ ਬ੍ਰਾਂਡ ਅੰਬੈਸਡਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸਕੂਲਾਂ ’ਚ ਅਧਿਆਪਕਾਂ ਦੀਆਂ ਅਸਾਮੀਆਂ ਬਾਰੇ ਮੁੱਦੇ ਚੁੱਕਣ ਵਾਲੇ ਆਪ ਵਿਧਾਇਕ ਨੂੰ ਪਾਰਟੀ ’ਚੋਂ ਕੱਢਿਆ

ਮਾਨ ਸਰਕਾਰ ਨੇ ਟ੍ਰਿਪਲ ਐੱਚ ਸਕ੍ਰੀਨਿੰਗ ਨੂੰ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦਾ ਹਿੱਸਾ ਬਣਾਇਆ

ਦਿਵਿਆਂਗ ਵਿਅਕਤੀਆਂ ਦੀ ਇੱਜ਼ਤ, ਸੁਰੱਖਿਆ ਅਤੇ ਖੁਦਮੁਖਤਿਆਰੀ ਪੰਜਾਬ ਸਰਕਾਰ ਦੀ ਤਰਜੀਹ : ਡਾ. ਬਲਜੀਤ ਕੌਰ

ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਮੰਤਰੀ ਲਾਲ ਚੰਦ ਕਟਾਰੂਚੱਕ ਵੱਲੋਂ ਏਸ਼ੀਅਨ ਖੇਡਾਂ ਵਿੱਚ ਸੋਨ ਤਗਮਾ ਜਿੱਤਣ 'ਤੇ ਭਾਰਤੀ ਮਹਿਲਾ ਹਾਕੀ ਟੀਮ ਨੂੰ ਵਧਾਈ

ਪ੍ਰਗਟ ਸਿੰਘ ਨੂੰ ਸੌਂਪੀ ਪੰਜਾਬ ਕਾਂਗਰਸ ਦੀ ਕਪਤਾਨੀ

ਰਾਜਾ ਵੜਿੰਗ ਵਲੋਂ ਪ੍ਰਗਟ ਸਿੰਘ ਨੂੰ ਪੰਜਾਬ ਕਾਂਗਰਸ ਪ੍ਰਧਾਨ ਨਿਯੁਕਤ ਹੋਣ ’ਤੇ ਵਧਾਈ

‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਮੁੱਖ ਮੰਤਰੀ ਮਾਨ ਵੱਲੋਂ ਸਰਹੱਦੀ ਜ਼ਿਲ੍ਹਿਆਂ ’ਚ ਨਸ਼ਾ-ਮੁਕਤੀ ਬਾਰੇ ਆਤਮਿਕ ਸੁਧਾਰ ਪ੍ਰੋਗਰਾਮ ਨੂੰ ਪ੍ਰਵਾਨਗੀ

ਪੰਜਾਬ ਨੇ ਸਵੈ-ਇੱਛਾ ਨਾਲ ਖੂਨ ਦਾਨ ਕਰਨ ਵਿੱਚ ਰਾਸ਼ਟਰੀ ਪੱਧਰ ’ਤੇ ਤੀਜਾ ਸਥਾਨ ਹਾਸਲ ਕੀਤਾ