Wednesday, October 14, 2026
BREAKING NEWS
• ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ • ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ

Majha

ਕਿਸਾਨਾਂ ਨੂੰ ਝੋਨੇ ਦੇ ਫ਼ਸਲੀ ਚੱਕਰ `ਚੋਂ ਕੱਢਣ ਲਈ ਪ੍ਰਤੀ ਹੈਕਟੇਅਰ 17500 ਰੁਪਏ ਸਬਸਿਡੀ ਮਿਲੇਗੀ : ਗੁਰਪ੍ਰਤਾਪ ਸਿੰਘ ਸੰਧੂ

May 04, 2026 06:58 PM
Rozana Sehaj times

ਅੰਮ੍ਰਿਤਸਰ : ਸੂਬੇ ਦੇ ਕਿਸਾਨਾਂ ਨੂੰ ਪਾਣੀ ਦੀ ਜ਼ਿਆਦਾ ਖਪਤ ਕਰਨ ਵਾਲੀ ਝੋਨੇ ਦੇ ਫ਼ਸਲ ‘ਚੋਂ ਕੱਢ ਕੇ ਫਸਲੀ ਵਿਭਿੰਨਤਾ ਵੱਲ ਉਤਸ਼ਾਹਿਤ ਕਰਨ ਲਈ ਅਹਿਮ ਕਦਮ ਤਹਿਤ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ 2026-27 ਸੀਜ਼ਨ ਲਈ ਸਾਉਣੀ ਦੀ ਮੱਕੀ ਵਿਭਿੰਨਤਾ ਯੋਜਨਾ ਨੂੰ ਛੇ ਜ਼ਿਲ੍ਹਿਆਂ ਤੋਂ ਹੁਣ 16 ਜ਼ਿਲ੍ਹਿਆਂ ਤੱਕ ਵਧਾਉਣ ਦਾ ਫੈਸਲਾ ਕੀਤਾ ਹੈ, ਜਿਸ ਵਾਸਤੇ ਕਿਸਾਨਾਂ ਨੂੰ ਪ੍ਰਤੀ ਹੈਕਟੇਅਰ 17,500 ਰੁਪਏ ਦਾ ਵਿੱਤੀ ਲਾਭ ਵੀ ਦਿੱਤਾ ਜਾਵੇਗਾ। ਰਾਜ ਸਰਕਾਰ ਨੇ ਇਹ ਫੈਸਲਾ 2025-26 ਸਾਉਣੀ ਸੀਜ਼ਨ ਦੌਰਾਨ ਛੇ ਜ਼ਿਲ੍ਹਿਆਂ ਵਿੱਚ ਲਾਗੂ ਕੀਤੇ ਗਏ ਪਾਇਲਟ ਪ੍ਰੋਜੈਕਟ ਨੂੰ ਕਿਸਾਨਾਂ ਵੱਲੋਂ ਵੱਡਾ ਹੁੰਗਾਰਾ ਮਿਲਣ ਬਾਅਦ ਲਿਆ ਗਿਆ ਹੈ। ਮਾਨ ਸਰਕਾਰ ਦਾ ਇਹ ਫੈਸਲਾ ਕਿਸਾਨਾਂ ਨੂੰ ਝੋਨੇ ਤੋਂ ਸਾਉਣੀ ਮੱਕੀ ਦੀ ਕਾਸ਼ਤ ਵੱਲ ਜਾਣ ਲਈ ਉਤਸ਼ਾਹਿਤ ਕਰਕੇ ਸੂਬੇ ‘ਚ ਧਰਤੀ ਹੇਠਲੇ ਪਾਣੀ ਦੇ ਡਿੱਗ ਰਹੇ ਪੱਧਰ ਨੂੰ ਰੋਕਣ ਲਈ ਇੱਕ "ਨਿਰਣਾਇਕ ਕਦਮ" ਹੈ। ਇਸ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਜ਼ਿਲ੍ਹਾ ਯੋਜਨਾ ਕਮੇਟੀ ਅੰਮ੍ਰਿਤਸਰ ਦੇ ਚੇਅਰਮੈਨ ਸ੍ਰੀ ਗੁਰਪ੍ਰਤਾਪ ਸਿੰਘ ਸੰਧੂ ਨੇ ਦੱਸਿਆ ਕਿ ਇਸ ਯੋਜਨਾ ਤਹਿਤ ਅੰਮ੍ਰਿਤਸਰ, ਬਠਿੰਡਾ, ਫਤਿਹਗੜ੍ਹ ਸਾਹਿਬ, ਗੁਰਦਾਸਪੁਰ, ਹੁਸ਼ਿਆਰਪੁਰ, ਜਲੰਧਰ, ਕਪੂਰਥਲਾ, ਲੁਧਿਆਣਾ, ਮੋਗਾ, ਪਟਿਆਲਾ, ਪਠਾਨਕੋਟ, ਰੂਪਨਗਰ, ਸੰਗਰੂਰ, ਐਸਏਐਸ ਨਗਰ, ਐਸਬੀਐਸ ਨਗਰ ਅਤੇ ਤਰਨ ਤਾਰਨ ਵਿੱਚ 20,000 ਹੈਕਟੇਅਰ (50000 ਏਕੜ) ਰਕਬੇ ਨੂੰ ਸਾਉਣੀ ਦੀ ਮੱਕੀ ਅਧੀਨ ਲਿਆਉਣ ਦਾ ਟੀਚਾ ਮਿੱਥਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਇਸ ਲਈ ਕਿਸਾਨਾਂ ਨੂੰ ਪਿਛਲੇ ਸਾਲ ਵਾਂਗ ਪ੍ਰਤੀ ਹੈਕਟੇਅਰ 17,500 ਰੁਪਏ ਦੀ ਸਬਸਿਡੀ ਵੀ ਦਿੱਤੀ ਜਾਵੇਗੀ। ਇਸ ਵਿੱਚੋਂ 4,500 ਰੁਪਏ ਬਲਾਕ ਖੇਤੀਬਾੜੀ ਦਫ਼ਤਰ ਵਿਖੇ ਲਾਗਤ (ਇਨਪੁੱਟ) ਬਿੱਲ ਜਮ੍ਹਾਂ ਕਰਵਾਉਣ ’ਤੇ ਜਾਰੀ ਕੀਤੇ ਜਾਣਗੇ, ਜਦੋਂਕਿ ਬਾਕੀ 13,000 ਰੁਪਏ ਲਾਜ਼ਮੀ ਜੀਓ-ਟੈਗਡ ਫ਼ਸਲ ਤਸਦੀਕ ਤੋਂ ਬਾਅਦ ਦੋ ਕਿਸ਼ਤਾਂ ਵਿੱਚ ਅਦਾ ਕੀਤੇ ਜਾਣਗੇ। ਸੂਬੇ ਦੇ ਭੂਮੀਗਤ ਪਾਣੀ ਦੇ ਕੀਮਤੀ ਸਰੋਤਾਂ ਨੂੰ ਬਚਾਉਣ ਲਈ ਸੂਬੇ ਦੇ ਕਿਸਾਨਾਂ ਨੂੰ ਸਾਉਣੀ ਦੀ ਮੱਕੀ ਬੀਜਣ ਦੀ ਅਪੀਲ ਕਰਦਿਆਂ ਚੇਅਰਮੈਨ ਗੁਰਪ੍ਰਤਾਪ ਸਿੰਘ ਸੰਧੂ ਨੇ ਕਿਹਾ ਕਿ ਇਛੁੱਕ ਕਿਸਾਨ ਸਰਕਾਰ ਦੀ ਵੈੱਬਸਾਈਟ https://agrimachinerypb.com ਉਤੇ ਰਜਿਸਟਰ ਕਰ ਸਕਦੇ ਹਨ। ਉਨ੍ਹਾਂ ਕਿਹਾ ਕਿ ਇਸ ਲਈ ਇੱਕ ਲਾਜ਼ਮੀ ਜੇ-ਫਾਰਮ ਅਤੇ ਖੇਤ ਦੀ ਜੀਓ-ਟੈਗਿੰਗ ਦੀ ਲੋੜ ਹੋਵੇਗੀ ਤਾਂ ਜੋ ਇਹ ਪੁਸ਼ਟੀ ਕੀਤੀ ਜਾ ਸਕੇ ਕਿ ਬਿਨੈਕਾਰ ਕਿਸਾਨ ਨੇ ਪਿਛਲੇ ਸਾਲ ਝੋਨਾ ਲਾਇਆ ਸੀ, ਜੋ ਇਸ ਸਾਲ ਮੱਕੀ ਦੀ ਕਾਸ਼ਤ ਵੱਲ ਜਾ ਰਿਹਾ ਹੈ। ਉਨ੍ਹਾਂ ਅੱਗੇ ਦੱਸਿਆ ਕਿ ਉੱਨਤ ਕਿਸਾਨ ਪੋਰਟਲ ਰਾਹੀਂ ਤਸਦੀਕ ਦੋ ਪੜਾਵਾਂ ਵਿੱਚ ਕੀਤੀ ਜਾਵੇਗੀ। ਪਹਿਲਾ 15 ਜੁਲਾਈ ਤੋਂ 25 ਜੁਲਾਈ ਤੱਕ, ਜਿਸ ਤੋਂ ਬਾਅਦ 5 ਅਗਸਤ ਤੋਂ 15 ਅਗਸਤ, 2026 ਤੱਕ ਦੂਜਾ ਪੜਾਅ ਹੋਵੇਗਾ। ਹਰੇਕ ਤਸਦੀਕ ਤੋਂ ਬਾਅਦ ਜ਼ਿਲ੍ਹਾ ਮੁੱਖ ਖੇਤੀਬਾੜੀ ਅਫਸਰ ਪ੍ਰਤੀ ਹੈਕਟੇਅਰ ਕ੍ਰਮਵਾਰ 9500 ਰੁਪਏ ਅਤੇ 7500 ਰੁਪਏ ਜਾਰੀ ਕਰਨਗੇ। ਉਨ੍ਹਾਂ ਕਿਹਾ ਕਿ ਰਜਿਸਟ੍ਰੇਸ਼ਨ ਤੋਂ ਲੈ ਕੇ ਤਸਦੀਕ ਤੱਕ ਦੀ ਪੂਰੀ ਪ੍ਰਕਿਰਿਆ ਨੂੰ ਡਿਜੀਟਲ ਕੀਤਾ ਗਿਆ ਹੈ ਤਾਂ ਜੋ ਪਾਰਦਰਸ਼ਤਾ ਅਤੇ ਯੋਗ ਤੇ ਸਹੀ ਲਾਭਪਾਤਰੀਆਂ ਨੂੰ ਸਮੇਂ ਸਿਰ ਸਬਸਿਡੀ ਦੀ ਵੰਡ ਯਕੀਨੀ ਬਣਾਇਆ ਜਾ ਸਕੇ ਉਨ੍ਹਾਂ ਜ਼ੋਰ ਦਿੰਦਿਆਂ ਕਿਹਾ ਕਿ ਦੋ-ਫ਼ਸਲੀ (ਝੋਨਾ-ਕਣਕ) ਚੱਕਰ ਹੁਣ ਟਿਕਾਊ ਨਹੀਂ ਰਿਹਾ। ਉਨ੍ਹਾਂ ਕਿਹਾ ਕਿ ਇਹ ਯੋਜਨਾ ਸਿਰਫ਼ ਇੱਕ ਫ਼ਸਲ ਨੂੰ ਬਦਲਣ ਬਾਰੇ ਨਹੀਂ ਸਗੋਂ ਇਹ ਪੰਜਾਬ ਦੇ ਪਾਣੀ ਨੂੰ ਸੁਰੱਖਿਅਤ ਕਰਨ ਅਤੇ ਸੂਬੇ ਦੇ ਕਿਸਾਨਾਂ ਲਈ ਵੱਧ ਮੁਨਾਫ਼ਾ ਯਕੀਨੀ ਬਣਾਉਣ ਬਾਰੇ ਹੈ।

Have something to say? Post your comment

More in Majha

ਅੰਮ੍ਰਿਤਸਰ ਵਿੱਚ 6 ਪਿਸਤੌਲਾਂ, 4.4 ਕਿਲੋ ਹੈਰੋਇਨ, 500 ਗ੍ਰਾਮ ਅਫੀਮ, 12.9 ਲੱਖ ਰੁਪਏ ਦੀ ਡਰੱਗ ਮਨੀ ਅਤੇ ਇੱਕ ਡਰੋਨ ਸਮੇਤ 10 ਵਿਅਕਤੀ ਕਾਬੂ

ਪੰਜਾਬ ਪੁਲਿਸ ਵੱਲੋਂ ਪਾਕਿਸਤਾਨੀ ਆਈਐਸਆਈ ਸਮਰਥਿਤ ਮਾਡਿਊਲ ਦਾ ਪਰਦਾਫਾਸ਼

ਅੰਮ੍ਰਿਤਸਰ ਵਿੱਚ ਐਮ-16 ਰਾਈਫਲ, ਦੋ ਜ਼ਿਗਾਣਾ ਪਿਸਤੌਲ ਸਮੇਤ 10 ਅਤਿ-ਆਧੁਨਿਕ ਹਥਿਆਰ ਬਰਾਮਦ; ਚਾਰ ਕਾਬੂ

ਗ਼ੈਰ-ਕਾਨੂੰਨੀ ਹਥਿਆਰ ਸਪਲਾਈ ਨੈਟਵਰਕ ਵਿੱਚ ਸ਼ਾਮਲ ਇੱਕ ਨਾਬਾਲਗ ਸਣੇ ਅੱਠ ਵਿਅਕਤੀ ਕਾਬੂ; 15 ਪਿਸਤੌਲਾਂ ਬਰਾਮਦ

ਸਰਹੱਦ ਪਾਰਲੇ ਹਥਿਆਰ ਅਤੇ ਵਿਸਫ਼ੋਟਕ ਤਸਕਰੀ ਨੈੱਟਵਰਕ ਦਾ ਪਰਦਾਫ਼ਾਸ਼

‘ਕੰਮ ਦੀ ਰਾਜਨੀਤੀ’ ਨੇ ਲੋਕਾਂ ਦਾ ਵਿਸ਼ਵਾਸ ਜਿੱਤਿਆ, 2027 ਵਿੱਚ ਪੰਜਾਬ ਸਾਨੂੰ ਇੱਕ ਹੋਰ ਮੌਕਾ ਦੇਵੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ

ਸਰਹੱਦ ਪਾਰੋਂ ਚੱਲ ਰਹੇ ਤਸਕਰੀ ਨੈੱਟਵਰਕਾਂ ਨਾਲ ਸਬੰਧਤ ਚਾਰ ਮੁਲਜ਼ਮ 10 ਕਿੱਲੋ ਹੈਰੋਇਨ ਅਤੇ 10 ਪਿਸਤੌਲਾਂ ਸਣੇ ਕਾਬੂ

ਪੈਸੇ ਆਉਣ ਮਗਰੋਂ ਪੰਜਾਬ ਦੀਆਂ ਔਰਤਾਂ ਨੇ ਲਾਇਆ ਇੱਕੋ ਨਾਅਰਾ: ‘ਭਗਵੰਤ ਮਾਨ ਸਰਕਾਰ ਮੁੜ ਦੁਬਾਰਾ’

ਅੰਮ੍ਰਿਤਸਰ ਵਿੱਚ ਨਸ਼ੀਲੇ ਪਦਾਰਥ ਅਤੇ ਹਥਿਆਰ ਤਸਕਰੀ ਕਰਨ ਵਾਲੇ ਨੈੱਟਵਰਕਾਂ ਨਾਲ ਜੁੜੇ ਪੰਜ ਵਿਅਕਤੀ 13 ਪਿਸਤੌਲਾਂ ਅਤੇ 3.2 ਕਿਲੋ ਹੈਰੋਇਨ ਸਮੇਤ ਕਾਬੂ