Sunday, October 18, 2026
BREAKING NEWS
• ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ

Majha

ਪੰਜਾਬ ਦੇ ਸਮਾਜਿਕ-ਆਰਥਿਕ ਭਵਿੱਖ ਦੀ ਰਾਖੀ ਲਈ ਮਰਦਮਸ਼ੁਮਾਰੀ-2027 ਦੇ ਸਵੈ-ਗਣਨਾ ਦੌਰਾਨ ਪੰਜਾਬੀ ਨੂੰ ਮਾਂ-ਬੋਲੀ ਵਜੋਂ ਦਰਜ ਕਰਵਾਇਆ ਜਾਵੇ - ਚੇਅਰਮੈਨ ਬਰਾੜ

May 04, 2026 07:16 PM
Rozana Sehaj times

ਅੰਮ੍ਰਿਤਸਰ : ਪਨਸਪ ਦੇ ਚੇਅਰਮੈਨ ਪ੍ਰਭਬੀਰ ਸਿੰਘ ਬਰਾੜ ਨੇ ਅਵਾਮ ਨੂੰ ਮਰਦਮਸ਼ੁਮਾਰੀ-2027 ਵਿੱਚ ਵਧ-ਚੜ੍ਹ ਕੇ ਹਿੱਸਾ ਲੈਣ ਦਾ ਸੱਦਾ ਦਿੱਤਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਸਮਾਜਿਕ-ਆਰਥਿਕ ਵਿਕਾਸ ਬਾਰੇ ਮਹੱਤਵਰਪੂਰਨ ਨੀਤੀਗਤ ਫੈਸਲੇ ਮਰਦਮਸ਼ੁਮਾਰੀ ਦੇ ਸਟੀਕ ਅੰਕੜਿਆਂ ’ਤੇ ਨਿਰਭਰ ਕਰਦੇ ਹਨ। ਚੇਅਰਮੈਨ ਪ੍ਰਭਬੀਰ ਸਿੰਘ ਬਰਾੜ ਨੇ ਕਿਹਾ ਕਿ ਪੰਜਾਬ ਦੇ ਸਮਾਜਿਕ-ਆਰਥਿਕ ਵਿਕਾਸ ਨਾਲ ਸਬੰਧਤ ਕਈ ਮੁੱਖ ਫੈਸਲੇ ਮਰਦਮਸ਼ੁਮਾਰੀ ਦੇ ਅੰਕੜਿਆਂ ‘ਤੇ ਨਿਰਭਰ ਕਰਦੇ ਹਨ। ਇਹ ਬਹੁਤ ਜਰੂਰੀ ਹੈ ਕਿ ਲੋਕ ਵਧ-ਚੜ੍ਹ ਕੇ ਅੱਗੇ ਆਉਣ ਅਤੇ ਪੰਜਾਬੀ ਨੂੰ ਆਪਣੀ ਮਾਂ-ਬੋਲੀ ਵਜੋਂ ਦਰਜ ਕਰਨ ਤਾਂ ਕਿ ਢੁਕਵੀਂ ਨੁਮਾਇੰਦਗੀ ਯਕੀਨੀ ਬਣਾਈ ਜਾ ਸਕੇ। ਉਨ੍ਹਾਂ ਦੱਸਿਆ ਕਿ ਮਰਦਮਸ਼ੁਮਾਰੀ-2027 ਦੇ ਪਹਿਲੇ ਪੜਾਅ, ਜਿਸ ਦਾ ਸਿਰਲੇਖ “ਮਕਾਨਾਂ ਦਾ ਸੂਚੀਕਰਨ ਅਤੇ ਮਕਾਨਾਂ ਦੀ ਗਣਨਾ“ ਹੈ। ਉਨ੍ਹਾਂ ਕਿਹਾ ਕਿ ਅਧਿਕਾਰਤ ਆਨਲਾਈਨ ਪੋਰਟਲ ਰਾਹੀਂ ਆਪਣੀ ਸਵੈ-ਗਣਨਾ ਪ੍ਰਕਿਰਿਆ ਬਹੁਤ ਹੀ ਸਰਲ, ਪਹੁੰਚਯੋਗ ਅਤੇ ਨਾਗਰਿਕ-ਕੇਂਦਰਿਤ ਹੈ। ਇਹ ਲੋਕਾਂ ਨੂੰ ਡਿਜੀਟਲ ਮਰਦਮਸ਼ੁਮਾਰੀ ਪ੍ਰਕਿਰਿਆ ਵਿੱਚ ਸਰਗਰਮੀ ਨਾਲ ਹਿੱਸਾ ਲੈਣ ਲਈ ਉਤਸਾਹਿਤ ਕਰਨ ਵੱਲ ਮਹੱਤਵਪੂਰਨ ਪਹਿਲਕਦਮੀ ਹੈ। ਚੇਅਰਮੈਨ ਬਰਾੜ ਨੇ ਲੋਕਾਂ ਨੂੰ ਇਸ ਤਕਨਾਲੋਜੀ-ਅਧਾਰਿਤ ਪ੍ਰਕਿਰਿਆ ਨੂੰ ਅਪਣਾਉਣ ਅਤੇ ਸਰਗਰਮੀ ਨਾਲ ਯੋਗਦਾਨ ਪਾਉਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਲੋਕ 30 ਅਪ੍ਰੈਲ ਤੋਂ 14 ਮਈ ਤੱਕ ਉਪਲਬਧ ਸਵੈ-ਗਣਨਾ ਸਹੂਲਤ ਦੀ ਵੱਧ ਤੋਂ ਵੱਧ ਵਰਤੋਂ ਕਰਨ ਅਤੇ ਵਿਆਪਕ ਤੇ ਭਰੋਸੇਮੰਦ ਰਾਸਟਰੀ ਡਾਟਾਬੇਸ ਬਣਾਉਣ ਵਿੱਚ ਯੋਗਦਾਨ ਪਾਉਣ। ਉਨ੍ਹਾਂ ਕਿਹਾ ਕਿ ਪ੍ਰਭਾਵਸ਼ਾਲੀ ਯੋਜਨਾਬੰਦੀ ਅਤੇ ਨੀਤੀ ਨਿਰਮਾਣ ਲਈ ਮਜਬੂਤ ਡਾਟਾਬੇਸ ਜ਼ਰੂਰੀ ਹੈ। ਮਰਦਰਮਸ਼ੁਮਾਰੀ ਦੇ ਪੁਖਤਾ ਅੰਕੜੇ ਸਾਸਨ ਦਾ ਧੁਰਾ ਸਾਬਤ ਹੁੰਦੇ ਹਨ ਅਤੇ ਇਹ ਅੰਕੜੇ ਹੀ ਯਕੀਨੀ ਬਣਾਉਂਦੇ ਹਨ ਕਿ ਭਲਾਈ ਯੋਜਨਾਵਾਂ, ਬੁਨਿਆਦੀ ਢਾਂਚੇ ਦੇ ਵਿਕਾਸ ਅਤੇ ਸਰੋਤਾਂ ਦੀ ਬਰਾਬਰ ਵੰਡ ਸਮਾਜ ਦੇ ਹਰ ਵਰਗ ਤੱਕ ਪਹੁੰਚੇ। ਉਨ੍ਹਾਂ ਦੱਸਿਆ ਕਿ ਮਰਦਮਸ਼ੁਮਾਰੀ-2027 ਦੇ ਪਹਿਲੇ ਪੜਾਅ ਵਿੱਚ 15 ਮਈ ਤੋਂ 13 ਜੂਨ, 2026 ਤੱਕ ਘਰ-ਘਰ ਸਰਵੇਖਣ ਵੀ ਸ਼ਾਮਲ ਹੋਵੇਗਾ। ਇਸ ਸਮੇਂ ਦੌਰਾਨ ਰਿਹਾਇਸੀ ਹਾਲਤਾਂ, ਸਹੂਲਤਾਂ ਅਤੇ ਅਸਾਸਿਆਂ ਨਾਲ ਸਬੰਧਤ 33 ਸਵਾਲ ਪੁੱਛੇ ਜਾਣਗੇ  ਅਤੇ ਹਰੇਕ ਘਰ ਦੀ ਗਿਣਤੀ ਕੀਤੀ ਜਾਵੇਗੀ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਕੋਈ ਵੀ ਪਰਿਵਾਰ ਇਸ ਮਹੱਤਵਪੂਰਨ ਰਾਸਟਰੀ ਅਭਿਆਸ ਤੋਂ ਵਿਰਵਾ ਨਾ ਰਹੇ।

Have something to say? Post your comment

More in Majha

ਅੰਮ੍ਰਿਤਸਰ ਵਿੱਚ ਅਸਾਲਟ ਰਾਈਫਲ 2 ਹੈਂਡ ਗ੍ਰਨੇਡ ਅਤੇ 13 ਪਿਸਤੌਲ ਬਰਾਮਦ

ਪਰਮਿੰਦਰ ਝੋਟਾ ਕਤਲ ’ਚ ਪੰਜਾਬ ਬੰਦ : ਅੰਮ੍ਰਿਤਸਰ ’ਚ ਸੜਕ ਜਾਮ ਕਰਨ ਵਾਲੇ 5-7 ਵਿਅਕਤੀ ਹਿਰਾਸਤ ’ਚ

ਅੰਮ੍ਰਿਤਸਰ ਵਿੱਚ 6 ਪਿਸਤੌਲਾਂ, 4.4 ਕਿਲੋ ਹੈਰੋਇਨ, 500 ਗ੍ਰਾਮ ਅਫੀਮ, 12.9 ਲੱਖ ਰੁਪਏ ਦੀ ਡਰੱਗ ਮਨੀ ਅਤੇ ਇੱਕ ਡਰੋਨ ਸਮੇਤ 10 ਵਿਅਕਤੀ ਕਾਬੂ

ਪੰਜਾਬ ਪੁਲਿਸ ਵੱਲੋਂ ਪਾਕਿਸਤਾਨੀ ਆਈਐਸਆਈ ਸਮਰਥਿਤ ਮਾਡਿਊਲ ਦਾ ਪਰਦਾਫਾਸ਼

ਅੰਮ੍ਰਿਤਸਰ ਵਿੱਚ ਐਮ-16 ਰਾਈਫਲ, ਦੋ ਜ਼ਿਗਾਣਾ ਪਿਸਤੌਲ ਸਮੇਤ 10 ਅਤਿ-ਆਧੁਨਿਕ ਹਥਿਆਰ ਬਰਾਮਦ; ਚਾਰ ਕਾਬੂ

ਗ਼ੈਰ-ਕਾਨੂੰਨੀ ਹਥਿਆਰ ਸਪਲਾਈ ਨੈਟਵਰਕ ਵਿੱਚ ਸ਼ਾਮਲ ਇੱਕ ਨਾਬਾਲਗ ਸਣੇ ਅੱਠ ਵਿਅਕਤੀ ਕਾਬੂ; 15 ਪਿਸਤੌਲਾਂ ਬਰਾਮਦ

ਸਰਹੱਦ ਪਾਰਲੇ ਹਥਿਆਰ ਅਤੇ ਵਿਸਫ਼ੋਟਕ ਤਸਕਰੀ ਨੈੱਟਵਰਕ ਦਾ ਪਰਦਾਫ਼ਾਸ਼

‘ਕੰਮ ਦੀ ਰਾਜਨੀਤੀ’ ਨੇ ਲੋਕਾਂ ਦਾ ਵਿਸ਼ਵਾਸ ਜਿੱਤਿਆ, 2027 ਵਿੱਚ ਪੰਜਾਬ ਸਾਨੂੰ ਇੱਕ ਹੋਰ ਮੌਕਾ ਦੇਵੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ

ਸਰਹੱਦ ਪਾਰੋਂ ਚੱਲ ਰਹੇ ਤਸਕਰੀ ਨੈੱਟਵਰਕਾਂ ਨਾਲ ਸਬੰਧਤ ਚਾਰ ਮੁਲਜ਼ਮ 10 ਕਿੱਲੋ ਹੈਰੋਇਨ ਅਤੇ 10 ਪਿਸਤੌਲਾਂ ਸਣੇ ਕਾਬੂ