Friday, October 30, 2026
BREAKING NEWS
• ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ

Majha

ਅੰਮ੍ਰਿਤਸਰ ਸਿੱਖਿਆ ਵਿਭਾਗ ਦੀ ਪਹਿਲ - ਸਿੱਖਿਆ ਵਿਭਾਗ ਦੇ ਅਧਿਕਾਰੀਆਂ ਨੇ ਖੁਦ ਕੀਤੀ ਸਵੈ-ਗਣਨਾ, 14 ਮਈ ਤੱਕ ਕਰੋ ਆਨਲਾਈਨ ਪੰਜੀਕਰਨ

May 04, 2026 07:46 PM
Rozana Sehaj times

ਅੰਮ੍ਰਿਤਸਰ : ਭਾਰਤ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਆਪਣੇ ਆਪ ‘ਤੇ ਜਨਗਣਨਾ (Self Enumeration) ਨੂੰ ਲੈ ਕੇ ਜ਼ਿਲ੍ਹਾ ਸਿੱਖਿਆ ਅਧਿਕਾਰੀ (ਮਾਧਿਅਮਿਕ) ਅੰਮ੍ਰਿਤਸਰ, ਰਾਜੇਸ਼ ਕੁਮਾਰ ਸ਼ਰਮਾ ਨੇ ਸਾਰੇ ਅਧਿਆਪਕ ਸਾਥੀਆਂ ਨੂੰ ਅਪੀਲ ਕੀਤੀ ਹੈ ਕਿ ਉਹ ਇਸ ਰਾਸ਼ਟਰੀ ਕਰਤੱਵ ਵਿੱਚ ਵੱਧ-ਚੜ੍ਹ ਕੇ ਹਿੱਸਾ ਲੈਣ। ਉਨ੍ਹਾਂ ਆਪਣੀ ਤਰਫੋਂ ਸਵੈ-ਗਣਨਾ ਪੂਰੀ ਕਰਕੇ ਮਿਸਾਲ ਪੇਸ਼ ਕੀਤੀ ਅਤੇ ਸਾਰੇ ਅਧਿਆਪਕਾਂ ਨੂੰ ਵੀ ਅਜਿਹਾ ਕਰਨ ਦੀ ਅਪੀਲ ਕੀਤੀ।

ਰਾਸ਼ਟਰੀ ਕਰਤੱਵ ਨਿਭਾਉਣ ਦਾ ਸੱਦਾ

ਡੀ.ਈ.ਓ. ਰਾਜੇਸ਼ ਕੁਮਾਰ ਸ਼ਰਮਾ ਨੇ ਕਿਹਾ ਕਿ ਸਵੈ-ਗਣਨਾ ਕਰਨਾ ਸਿਰਫ ਇੱਕ ਪ੍ਰਕਿਰਿਆ ਹੀ ਨਹੀਂ, ਸਗੋਂ ਦੇਸ਼ ਪ੍ਰਤੀ ਸਾਡੀ ਵਫ਼ਾਦਾਰੀ ਅਤੇ ਕਰਤੱਵ ਦਾ ਪ੍ਰਤੀਕ ਹੈ। ਉਨ੍ਹਾਂ ਸਪੱਸ਼ਟ ਕੀਤਾ, “ਇਹ ਤੁਹਾਡਾ ਰਾਸ਼ਟਰੀ ਕਰਤੱਵ ਹੈ। ਅਤੇ 15 ਮਈ ਤੋਂ ਬਾਅਦ ਘਰ-ਘਰ ਜਾ ਕੇ ਗਣਨਾ ਕੀਤੀ ਜਾਵੇਗੀ।”

ਮਾਹਿਰਾਂ ਵਲੋਂ ਸਹੀ ਰਹਿਨੁਮਾਈ

ਇਸ ਮੌਕੇ ਸੈਂਸਸ ਦੇ ਮਾਸਟਰ ਟ੍ਰੇਨਰ ਰਜਵਿੰਦਰ ਸਿੰਘ ਅਤੇ ਫੀਲਡ ਟ੍ਰੇਨਰ ਅੰਮ੍ਰਿਤਪਾਲ ਸਿੰਘ ਨੇ ਅਧਿਆਪਕਾਂ ਅਤੇ ਸ਼ਹਿਰ ਵਾਸੀਆਂ ਨੂੰ ਸਵੈ-ਗਣਨਾ ਪ੍ਰਤੀ ਜਾਗਰੂਕ ਕਰਨ ਲਈ ਵਿਸ਼ੇਸ਼ ਮੁਹਿੰਮ ਚਲਾਈ। ਉਨ੍ਹਾਂ ਸਵੈ-ਗਣਨਾ ਦੀ ਪ੍ਰਕਿਰਿਆ ਨੂੰ ਆਸਾਨ ਬਣਾਉਣ ਲਈ ਵੈੱਬਸਾਈਟ ‘ਤੇ ਉਪਲਬਧ 15 ਭਾਰਤੀ ਭਾਸ਼ਾਵਾਂ ਦੀ ਸਹਾਇਤਾ ਬਾਰੇ ਦੱਸਿਆ ਅਤੇ ਸਮਝਾਇਆ ਕਿ ਇਹ 20 ਮਿੰਟਾਂ ਵਿੱਚ ਘਰ ਬੈਠੇ ਪੂਰੀ ਕੀਤੀ ਜਾ ਸਕਦੀ ਹੈ।

14 ਮਈ ਤੱਕ ਆਨਲਾਈਨ ਗਣਨਾ ਦਾ ਮੌਕਾ

ਪਹਿਲੀ ਵਾਰ ਸ਼ੁਰੂ ਕੀਤੀ ਗਈ Self Enumeration (ਸੈਲਫ਼ ਐਨਿਊਮਰੇਸ਼ਨ) ਦੀ ਪ੍ਰਕਿਰਿਆ ਲਈ 30 ਅਪ੍ਰੈਲ ਤੋਂ 14 ਮਈ 2026 ਤੱਕ ਦਾ ਸਮਾਂ ਨਿਰਧਾਰਤ ਕੀਤਾ ਗਿਆ ਹੈ। ਕੋਈ ਵੀ ਨਾਗਰਿਕ ਵੈੱਬਸਾਈਟ https://se.census.gov.in ‘ਤੇ ਜਾ ਕੇ ਆਪਣੀ ਜਾਣਕਾਰੀ ਦਰਜ ਕਰ ਸਕਦਾ ਹੈ।

15 ਮਈ ਤੋਂ ਸ਼ੁਰੂ ਹੋਵੇਗਾ ਘਰ-ਘਰ ਦਾ ਕੰਮ

ਜੋ ਲੋਕ ਇਹ ਆਨਲਾਈਨ ਪ੍ਰਕਿਰਿਆ ਪੂਰੀ ਨਹੀਂ ਕਰਦੇ, ਉਨ੍ਹਾਂ ਲਈ 15 ਮਈ 2026 ਤੋਂ 14 ਜੂਨ 2026 ਤੱਕ ਸਰਕਾਰੀ ਗਣਨਾਕਾਰ ਘਰ-ਘਰ ਜਾ ਕੇ ਜਾਣਕਾਰੀ ਇਕੱਠੀ ਕਰਨਗੇ। ਜਿਨ੍ਹਾਂ ਨੇ ਆਨਲਾਈਨ ਪ੍ਰਕਿਰਿਆ ਪੂਰੀ ਕਰ ਲਈ ਹੈ, ਉਨ੍ਹਾਂ ਨੂੰ ਸਿਰਫ਼ ਆਪਣਾ Self Enumeration ID (SE ID) ਦਿਖਾਉਣਾ ਹੋਵੇਗਾ।

 ਆਓ ਸਾਰੇ ਮਿਲ ਕੇ ਰਾਸ਼ਟਰੀ ਕਰਤੱਵ ਨਿਭਾਈਏ

ਰਾਜੇਸ਼ ਕੁਮਾਰ ਸ਼ਰਮਾ ਨੇ ਆਪਣੇ ਸੰਦੇਸ਼ ਵਿੱਚ ਅਧਿਆਪਕਾਂ ਨੂੰ ਇਸ ਲਿੰਕ ਨੂੰ ਆਪਸ ਵਿੱਚ ਵੱਧ ਤੋਂ ਵੱਧ ਸ਼ੇਅਰ ਕਰਨ ਲਈ ਵੀ ਕਿਹਾ ਤਾਂ ਜੋ ਅੰਮ੍ਰਿਤਸਰ ਸ਼ਹਿਰ ਦੀਆਂ ਸੈਂਕੜੇ ਅੱਖਾਂ ਇਸ ਮਹਾਨ ਕੰਮ ਲਈ ਤਤਪਰ ਹੋ ਸਕਣ।

Have something to say? Post your comment

More in Majha

ਅੰਮ੍ਰਿਤਸਰ ਵਿੱਚ ਗੈਰ-ਕਾਨੂੰਨੀ ਹਥਿਆਰ ਤਸਕਰੀ ਮਾਡਿਊਲ ਨਾਲ ਜੁੜੇ ਤਿੰਨ ਵਿਅਕਤੀ 10 ਆਧੁਨਿਕ ਪਿਸਤੌਲਾਂ ਸਮੇਤ ਕਾਬੂ

ਅੰਮ੍ਰਿਤਸਰ ਵਿੱਚ ਫ਼ੌਜੀ ਜਵਾਨ ਸਮੇਤ ਸੱਤ ਗ੍ਰਿਫ਼ਤਾਰ, 14 ਪਿਸਤੌਲਾਂ ਅਤੇ 20 ਕਿਲੋ ਹੈਰੋਇਨ ਬਰਾਮਦ

ਗੈਰ-ਕਾਨੂੰਨੀ ਹਥਿਆਰ ਸਪਲਾਈ ਨੈੱਟਵਰਕ ਨਾਲ ਜੁੜੇ ਦੋ ਨਾਬਾਲਗਾਂ ਸਮੇਤ ਚਾਰ ਗ੍ਰਿਫ਼ਤਾਰ, 16 ਪਿਸਤੌਲ ਬਰਾਮਦ

ਅੰਮ੍ਰਿਤਸਰ ਵਿੱਚ ਨਸ਼ਾ ਤਸਕਰੀ ਨੈੱਟਵਰਕ ਨਾਲ ਜੁੜੇ ਚਾਰ ਵਿਅਕਤੀ 10 ਕਿਲੋ ਹੈਰੋਇਨ ਸਮੇਤ ਕਾਬੂ

ਅੰਮ੍ਰਿਤਸਰ ਵਿੱਚ ਤਿੰਨ ਨਾਬਾਲਗਾਂ ਸਣੇ  7 ਵਿਅਕਤੀ ਕਾਬੂ; ਇੱਕ ਹੈਂਡ ਗ੍ਰਨੇਡ, 2 ਪਿਸਤੌਲਾਂ ਅਤੇ 3.4 ਕਿਲੋ ਹੈਰੋਇਨ ਬਰਾਮਦ

ਨਸ਼ਾ ਅਤੇ ਹਥਿਆਰ ਤਸਕਰੀ ਨੈਟਵਰਕ ਨਾਲ ਜੁੜੇ ਤਿੰਨ ਵਿਅਕਤੀ ਗ੍ਰਿਫਤਾਰ; 10 ਪਿਸਤੌਲਾਂ, 1 ਕਿੱਲੋ ਹੈਰੋਇਨ ਬਰਾਮਦ

ਅੰਮ੍ਰਿਤਸਰ ਵਿੱਚ ਅਸਾਲਟ ਰਾਈਫਲ 2 ਹੈਂਡ ਗ੍ਰਨੇਡ ਅਤੇ 13 ਪਿਸਤੌਲ ਬਰਾਮਦ

ਪਰਮਿੰਦਰ ਝੋਟਾ ਕਤਲ ’ਚ ਪੰਜਾਬ ਬੰਦ : ਅੰਮ੍ਰਿਤਸਰ ’ਚ ਸੜਕ ਜਾਮ ਕਰਨ ਵਾਲੇ 5-7 ਵਿਅਕਤੀ ਹਿਰਾਸਤ ’ਚ

ਅੰਮ੍ਰਿਤਸਰ ਵਿੱਚ 6 ਪਿਸਤੌਲਾਂ, 4.4 ਕਿਲੋ ਹੈਰੋਇਨ, 500 ਗ੍ਰਾਮ ਅਫੀਮ, 12.9 ਲੱਖ ਰੁਪਏ ਦੀ ਡਰੱਗ ਮਨੀ ਅਤੇ ਇੱਕ ਡਰੋਨ ਸਮੇਤ 10 ਵਿਅਕਤੀ ਕਾਬੂ

ਪੰਜਾਬ ਪੁਲਿਸ ਵੱਲੋਂ ਪਾਕਿਸਤਾਨੀ ਆਈਐਸਆਈ ਸਮਰਥਿਤ ਮਾਡਿਊਲ ਦਾ ਪਰਦਾਫਾਸ਼