Monday, May 04, 2026
BREAKING NEWS
ਕਿਸਾਨਾਂ ਨੂੰ ਝੋਨੇ ਦੇ ਫ਼ਸਲੀ ਚੱਕਰ ’ਚੋਂ ਕੱਢਣ ਲਈ ਪ੍ਰਤੀ ਹੈਕਟੇਅਰ 17500 ਰੁਪਏ ਸਬਸਿਡੀ ਮਿਲੇਗੀ : ਖੁੱਡੀਆਂਪੰਜਾਬ ਸਰਕਾਰ ਵਲੋਂ ਵੈਟ ਉਗਰਾਹੀ ’ਚ 23.28 ਫ਼ੀ ਸਦੀ ਦਾ ਵਾਧਾ : ਹਰਪਾਲ ਸਿੰਘ ਚੀਮਾਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ

Majha

ਲੋਕ ਨਿਰਮਾਣ ਮੰਤਰੀ ਨੇ ਜੰਡਿਆਲਾ ਗੁਰੂ ਦੇ ਪਿੰਡ ਸੈਦਪੁਰ ਵਿੱਚ 33.92 ਲੱਖ ਰੁਪਏ ਨਾਲ ਆਧੁਨਿਕ ਖੇਡ ਮੈਦਾਨ ਦਾ ਨੀਂਹ ਪੱਥਰ ਰੱਖਿਆ

May 04, 2026 07:52 PM
Rozana Sehaj times

ਅੰਮ੍ਰਿਤਸਰ :  ਸੂਬੇ ਦੇ ਲੋਕ ਨਿਰਮਾਣ ਮੰਤਰੀ ਅਤੇ ਹਲਕਾ ਜੰਡਿਆਲਾ ਗੁਰੂ ਦੇ ਵਿਧਾਇਕ ਸ. ਹਰਭਜਨ ਸਿੰਘ ਈ.ਟੀ.ਓ. ਨੇ ਅੱਜ ਪਿੰਡ ਸੈਦਪੁਰ ਵਿਖੇ 33. 92 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਹੋਣ ਵਾਲੇ ਆਧੁਨਿਕ ਖੇਡ ਮੈਦਾਨ ਦਾ ਨੀਂਹ ਪੱਥਰ ਰੱਖਿਆ। ਇਸ ਮੌਕੇ ਉਨ੍ਹਾਂ ਖਿਡਾਰੀਆਂ ਨੂੰ ਖੇਡ ਕਿੱਟਾਂ ਵੀ ਤਕਸੀਮ ਕੀਤੀਆਂ। ਇਸ ਮੌਕੇ ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੌਜਵਾਨਾਂ ਨੂੰ ਖੇਡਾਂ ਵੱਲ ਉਤਸ਼ਾਹਿਤ ਕਰਨ ਅਤੇ ਪਿੰਡ ਪੱਧਰ ’ਤੇ ਮਜ਼ਬੂਤ ਖੇਡ ਢਾਂਚਾ ਤਿਆਰ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਉਨ੍ਹਾਂ ਦੱਸਿਆ ਕਿ ਇਸ ਖੇਡ ਮੈਦਾਨ ਵਿੱਚ ਚੇਨ ਲਿੰਕ ਫੈਂਸਿੰਗ, ਫੁੱਟ ਲਾਈਟਸ, ਹਾਈ ਮਾਸਟ ਲਾਈਟਸ ਅਤੇ ਬੋਰਵੈਲ ਹਾਈਡਰੈਂਟ ਵਰਗੀਆਂ ਆਧੁਨਿਕ ਸਹੂਲਤਾਂ ਉਪਲਬਧ ਕਰਵਾਈਆਂ ਜਾਣਗੀਆਂ, ਜਿਸ ਨਾਲ ਨੌਜਵਾਨਾਂ ਨੂੰ ਸੁਰੱਖਿਅਤ ਅਤੇ ਸੁਵਿਧਾਜਨਕ ਮਾਹੌਲ ਵਿੱਚ ਖੇਡਣ ਦਾ ਮੌਕਾ ਮਿਲੇਗਾ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਪਿੰਡਾਂ ਵਿੱਚ ਆਧੁਨਿਕ ਖੇਡ ਮੈਦਾਨ ਵਿਕਸਿਤ ਕਰਨ ਦੀ ਇਹ ਇਕ ਵੱਡੀ ਅਤੇ ਵਿਲੱਖਣ ਪਹਿਲਕਦਮੀ ਹੈ। ਪਹਿਲੇ ਪੜਾਅ ਵਿੱਚ ਸੂਬੇ ਦੇ ਲਗਭਗ 3,100 ਪਿੰਡਾਂ ਵਿੱਚ ਇਸ ਤਰ੍ਹਾਂ ਦੇ ਖੇਡ ਮੈਦਾਨ ਤਿਆਰ ਕੀਤੇ ਜਾ ਰਹੇ ਹਨ ਤਾਂ ਜੋ ਹਰ ਪਿੰਡ ਦੇ ਨੌਜਵਾਨਾਂ ਨੂੰ ਖੇਡਾਂ ਅਤੇ ਸਰੀਰਕ ਗਤੀਵਿਧੀਆਂ ਲਈ ਉਚਿਤ ਥਾਂ ਪ੍ਰਦਾਨ ਕੀਤੀ ਜਾ ਸਕੇ। ਇਸ ਸੰਬੰਧੀ ਉਨ੍ਹਾਂ ਹੋਰ ਜਾਣਕਾਰੀ ਦਿੰਦਿਆਂ ਕਿਹਾ ਕਿ ਮਾਣਯੋਗ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਵੱਲੋਂ ਜਾਰੀ ਕੀਤੇ ਇਸ ਪ੍ਰੋਜੈਕਟ ਅਧੀਨ ਸਿਵਲ ਬੁਨਿਆਦੀ ਢਾਂਚਾ, ਮਨਰੇਗਾ ਦੇ ਕੰਮ ਅਤੇ ਖੇਡਾਂ ਦੇ ਸਾਮਾਨ ਸਮੇਤ ਕੁੱਲ ਲਾਗਤ ਕਰੀਬ 1250 ਕਰੋੜ ਰੁਪਏ ਹੈ। ਉਨ੍ਹਾਂ ਕਿਹਾ ਕਿ ਇਹ ਯੋਜਨਾ ਸਰਕਾਰ ਦੀ ਨਸ਼ਾ ਵਿਰੋਧੀ ਮੁਹਿੰਮ “ਯੁੱਧ ਨਸ਼ਿਆਂ ਵਿਰੁੱਧ” ਦਾ ਮਹੱਤਵਪੂਰਨ ਹਿੱਸਾ ਹੈ। ਖੇਡਾਂ ਰਾਹੀਂ ਨੌਜਵਾਨਾਂ ਵਿੱਚ ਤੰਦਰੁਸਤੀ, ਅਨੁਸ਼ਾਸਨ ਅਤੇ ਸਕਾਰਾਤਮਕ ਸੋਚ ਨੂੰ ਪ੍ਰੋਤਸਾਹਨ ਮਿਲੇਗਾ, ਜਿਸ ਨਾਲ ਉਹ ਆਪਣੀ ਊਰਜਾ ਨੂੰ ਰਚਨਾਤਮਕ ਦਿਸ਼ਾ ਵੱਲ ਮੋੜਦੇ ਹੋਏ ਨਸ਼ਿਆਂ ਤੋਂ ਦੂਰ ਰਹਿਣਗੇ। ਉਨ੍ਹਾਂ ਵਿਸ਼ਵਾਸ ਜਤਾਇਆ ਕਿ ਅਜਿਹੀਆਂ ਪਹਿਲਕਦਮੀਆਂ ਨਾਲ ਪੰਜਾਬ ਦੇ ਪਿੰਡਾਂ ਵਿੱਚ ਖੇਡ ਸਭਿਆਚਾਰ ਨੂੰ ਨਵੀਂ ਤਾਕਤ ਮਿਲੇਗੀ ਅਤੇ ਇੱਕ ਤੰਦਰੁਸਤ ਅਤੇ ਮਜ਼ਬੂਤ ਸਮਾਜ ਦਾ ਮੁੱਢ ਬੱਝੇਗਾ।

Have something to say? Post your comment

 

More in Majha

ਪੰਜਾਬ ਪੁਲਿਸ ਨੇ ਪਾਕਿਸਤਾਨ ਦੀ ਹਮਾਇਤ ਪ੍ਰਾਪਤ ‘ਡਰੋਨ–ਡਰੱਗਸ–ਗੰਨ’ ਨੈਕਸਸ ਨੂੰ ਕੁਚਲਿਆ

ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿੱਚ ਸ. ਤੇਜਾ ਸਿੰਘ ਸਮੁੰਦਰੀ ‘ਤੇ ਪੁਸਤਕ ਰਿਲੀਜ਼ ਸਮਾਰੋਹ ਅਤੇ ਸੈਮੀਨਾਰ ਆਯੋਜਿਤ

ਅੰਮ੍ਰਿਤਸਰ ਸਿੱਖਿਆ ਵਿਭਾਗ ਦੀ ਪਹਿਲ - ਸਿੱਖਿਆ ਵਿਭਾਗ ਦੇ ਅਧਿਕਾਰੀਆਂ ਨੇ ਖੁਦ ਕੀਤੀ ਸਵੈ-ਗਣਨਾ, 14 ਮਈ ਤੱਕ ਕਰੋ ਆਨਲਾਈਨ ਪੰਜੀਕਰਨ

ਪੰਜਾਬ ਦੇ ਸਮਾਜਿਕ-ਆਰਥਿਕ ਭਵਿੱਖ ਦੀ ਰਾਖੀ ਲਈ ਮਰਦਮਸ਼ੁਮਾਰੀ-2027 ਦੇ ਸਵੈ-ਗਣਨਾ ਦੌਰਾਨ ਪੰਜਾਬੀ ਨੂੰ ਮਾਂ-ਬੋਲੀ ਵਜੋਂ ਦਰਜ ਕਰਵਾਇਆ ਜਾਵੇ - ਚੇਅਰਮੈਨ ਬਰਾੜ

ਬਿਕਰਮਜੀਤ ਸਿੰਘ ਪੁਰੇਵਾਲ ਨੇ ਜ਼ਿਲ੍ਹਾ ਸਮਾਜਿਕ ਨਿਆਂ ਅਤੇ ਅਧਿਕਾਰਤਾ ਅਫ਼ਸਰ ਅੰਮ੍ਰਿਤਸਰ ਵਜੋਂ ਅਹੁਦਾ ਸੰਭਾਲਿਆ

ਕਿਸਾਨਾਂ ਨੂੰ ਝੋਨੇ ਦੇ ਫ਼ਸਲੀ ਚੱਕਰ `ਚੋਂ ਕੱਢਣ ਲਈ ਪ੍ਰਤੀ ਹੈਕਟੇਅਰ 17500 ਰੁਪਏ ਸਬਸਿਡੀ ਮਿਲੇਗੀ : ਗੁਰਪ੍ਰਤਾਪ ਸਿੰਘ ਸੰਧੂ

ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਵੱਲੋਂ ਜਥੇਦਾਰ ਕੁਲਦੀਪ ਸਿੰਘ ਗੜਗੱਜ ਨਾਲ ਅਹਿਮ ਮੁਲਾਕਾਤ

ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਇਕੱਤਰਤਾ ਸਿੱਖ ਸੰਸਥਾਵਾਂ ਵੱਲੋਂ ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਸੋਧ ਐਕਟ ਨਾਮਨਜ਼ੂਰ 8 ਮਈ ਨੂੰ ਪੰਜਾਬ ਵਿਧਾਨ ਸਭਾ ਸਪੀਕਰ ਨੂੰ ਵਿਚਾਰ ਲਈ ਸੱਦਿਆ

ਗੋਲ ਬਾਗ ਸਟੇਡੀਅਮ ਵਿਖੇ ਪ੍ਰਾਚੀਨ ਸ਼ੈਲੀ ਕੁਸ਼ਤੀ ਮੁਕਾਬਲੇ ਕਰਵਾਏ ਵਿਧਾਇਕ ਡਾ. ਨਿੱਜਰ ਨੇ ਕੀਤੀ ਸ਼ਿਰਕਤ

ਸਰਹੱਦ ਪਾਰੋਂ ਹਥਿਆਰਾਂ ਦੀ ਤਸਕਰੀ ਦੇ ਮਾਡਿਊਲ ਨਾਲ ਸਬੰਧਤ ਚਾਰ ਮੁਲਜ਼ਮ ਸੱਤ ਪਿਸਤੌਲਾਂ ਸਣੇ ਕਾਬੂ