Monday, May 04, 2026
BREAKING NEWS
ਕਿਸਾਨਾਂ ਨੂੰ ਝੋਨੇ ਦੇ ਫ਼ਸਲੀ ਚੱਕਰ ’ਚੋਂ ਕੱਢਣ ਲਈ ਪ੍ਰਤੀ ਹੈਕਟੇਅਰ 17500 ਰੁਪਏ ਸਬਸਿਡੀ ਮਿਲੇਗੀ : ਖੁੱਡੀਆਂਪੰਜਾਬ ਸਰਕਾਰ ਵਲੋਂ ਵੈਟ ਉਗਰਾਹੀ ’ਚ 23.28 ਫ਼ੀ ਸਦੀ ਦਾ ਵਾਧਾ : ਹਰਪਾਲ ਸਿੰਘ ਚੀਮਾਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ

Majha

ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿੱਚ ਸ. ਤੇਜਾ ਸਿੰਘ ਸਮੁੰਦਰੀ ‘ਤੇ ਪੁਸਤਕ ਰਿਲੀਜ਼ ਸਮਾਰੋਹ ਅਤੇ ਸੈਮੀਨਾਰ ਆਯੋਜਿਤ

May 04, 2026 07:56 PM
Rozana Sehaj times

ਅੰਮ੍ਰਿਤਸਰ : ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿੱਚ ਸ. ਤੇਜਾ ਸਿੰਘ ਸਮੁੰਦਰੀ ਦੀ ਜੀਵਨ ਯਾਤਰਾ ਅਤੇ ਯੋਗਦਾਨ ‘ਤੇ ਆਧਾਰਿਤ ਸੈਮੀਨਾਰ ਅਤੇ ਪੁਸਤਕ ਰਿਲੀਜ਼ ਸਮਾਰੋਹ ਯੂੂਨੀਵਰਸਿਟੀ ਦੇ ਗੋਲਡਨ ਜੂਬਲੀ ਕਨਵੈਂਸ਼ਨ ਸੈਂਟਰ ਵਿੱਚ ਕਰਵਾਇਆ ਗਿਆ। ਇਸ ਮੌਕੇ ਸ. ਤੇਜਾ ਸਿੰਘ ਸਮੁੰਦਰੀ ਦੇ ਜੀਵਨ ਉਪਰ ਡਾ. ਪਿਆਰ ਸਿੰਘ ਦੀ ਲਿਖੀ ਅਤੇ ਵਾਈਸ ਚਾਂਸਲਰ ਪ੍ਰੋ. ਕਰਮਜੀਤ ਸਿੰਘ ਵੱਲੋਂ ਅੰਗਰੇਜ਼ੀ ਵਿੱਚ ਅਨੁਵਾਦਿਤ ਪੁਸਤਕ “ਤੇਜਾ ਸਿੰਘ ਸਮੁੰਦਰੀ: ਜੀਵਨ ਅਤੇ ਯੋਗਦਾਨ” ਪੰਜਾਬ ਦੇ ਰਾਜਪਾਲ ਅਤੇ ਯੂਨੀਵਰਸਿਟੀ ਦੇ ਚਾਂਸਲਰ ਸ਼੍ਰੀ ਗੁਲਾਬ ਚੰਦ ਕਟਾਰੀਆ, ਦਿੱਲੀ ਦੇ ਲਿਫਟਿਨੈਂਟ ਗਵਰਨਰ ਸ. ਤਰਨਜੀਤ ਸਿੰਘ ਸੰਧੂ ਅਤੇ ਚੰਡੀਗੜ੍ਹ ਦੇ ਡੀਜੀਪੀ ਡਾ. ਸਾਗਰਪ੍ਰੀਤ ਸਿੰਘ ਹੁੱਡਾ ਅਤੇ ਹੋਰ ਮਹਿਮਾਨਾਂ ਵੱਲੋਂ ਰਿਲੀਜ਼ ਕੀਤੀ ਗਈ। ਮੁੱਖ ਮਹਿਮਾਨ ਵਜੋਂ ਸੰਬੋਧਨ ਕਰਦੇ ਹੋਏ ਮਾਨਯੋਗ ਰਾਜਪਾਲ ਸ਼੍ਰੀ ਗੁਲਾਬ ਚੰਦ ਕਟਾਰੀਆ ਨੇ ਸ. ਤੇਜਾ ਸਿੰਘ ਸਮੁੰਦਰੀ ਦੀ ਸਿੱਖ ਸੁਧਾਰ ਲਹਿਰ ਵਿੱਚ ਭੂਮਿਕਾ ਨੂੰ ਉਜਾਗਰ ਕਰਦਿਆਂ ਕਿਹਾ ਕਿ ਉਨ੍ਹਾਂ ਦੀ ਵਿਰਾਸਤ ਭਵਿੱਖ ਦੀਆਂ ਪੀੜ੍ਹੀਆਂ ਲਈ ਮਾਰਗਦਰਸ਼ਕ ਹੈ। ਉਨ੍ਹਾਂ ਕਿਹਾ ਕਿ ਨੌਜਵਾਨਾਂ ਨੂੰ ਅਜਿਹੀਆਂ ਇਤਿਹਾਸਕ ਸ਼ਖ਼ਸੀਅਤਾਂ ਤੋਂ ਜਾਣੂ ਕਰਵਾਉਣਾ ਸਮੇਂ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਸੰਗਤ ਅਤੇ ਪੰਗਤ ਵਰਗੀਆਂ ਪਰੰਪਰਾਵਾਂ ਵਿੱਚ ਸਮਾਨਤਾ ਅਤੇ ਸਾਂਝੀਵਾਲਤਾ ਦੇ ਆਧਾਰ ਪਏ ਹਨ ਜੋ ਕਿ ਮੌਜੂਦਾ ਸਮੇਂ ਅਤੇ ਭਵਿੱਖ ਵਿਚ ਵੀ ਸਾਰਥਕ ਰਹਿਣਗੇ, ਜਿਹੜੇ ਸਮਾਜ ਵਿੱਚ ਉੱਚ-ਨੀਚ ਦੇ ਭੇਦ ਨੂੰ ਖਤਮ ਕਰਦੇ ਹਨ। ਉਨ੍ਹਾਂ ਕਿਹਾ ਕਿ ਇਤਿਹਾਸਕ ਕਥਾਵਾਂ ਅਤੇ ਲਿਖਤਾਂ ਰਾਹੀਂ ਹੀ ਅਸੀਂ ਆਪਣੇ ਮਹਾਨ ਵਿਅਕਤੀਆਂ ਨੂੰ ਯਾਦ ਰੱਖ ਸਕਦੇ ਹਾਂ। ਭਾਰਤ ਦੀ ਤਾਕਤ ਉਸ ਦੀ ਲਿਖਤ ਪਰੰਪਰਾ ਵਿੱਚ ਵੱਸਦੀ ਹੈ, ਜਿਸ ਨੇ ਸਦੀ-ਦਰ-ਸਦੀ ਸਾਡੇ ਰਾਸ਼ਟਰੀ ਚੇਤਨਾ ਨੂੰ ਜਿਉਂਦਾ ਰੱਖਿਆ ਹੈ।ਉਨ੍ਹਾਂ ਨੇ ਇਹ ਵੀ ਕਿਹਾ ਕਿ ਸਾਡੇ ਪੁਰਖਿਆਂ ਦੀਆਂ ਕੁਰਬਾਨੀਆਂ ਸਿਰਫ਼ ਇਤਿਹਾਸਕ ਘਟਨਾਵਾਂ ਨਹੀਂ, ਸਗੋਂ ਉਹ ਅੱਜ ਵੀ ਸਾਨੂੰ ਪ੍ਰੇਰਿਤ ਕਰਦੀਆਂ ਹਨ ਕਿ ਅਸੀਂ ਆਪਣੇ ਸਮਾਜ ਅਤੇ ਦੇਸ਼ ਲਈ ਨਿਸ਼ਕਾਮ ਸੇਵਾ ਕਰੀਏ। ਉਨ੍ਹਾਂ ਨੇ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਇਨ੍ਹਾਂ ਮੁੱਲਾਂ ਨੂੰ ਆਪਣੀ ਜ਼ਿੰਦਗੀ ਦਾ ਹਿੱਸਾ ਬਣਾਉਣ ਅਤੇ ਦੇਸ਼ ਦੀ ਤਰੱਕੀ ਵਿੱਚ ਆਪਣਾ ਯੋਗਦਾਨ ਪਾਉਣ। ਵਿਸ਼ੇਸ਼ ਮਹਿਮਾਨ ਵਜੋਂ ਸੰਬੋਧਨ ਕਰਦਿਆਂ ਸ. ਤਰਨਜੀਤ ਸਿੰਘ ਸੰਧੂ ਨੇ ਆਪਣੇ ਦਾਦਾ ਸ. ਤੇਜਾ ਸਿੰਘ ਸਮੁੰਦਰੀ ਨੂੰ ਸ਼ਰਧਾਂਜਲੀ ਭੇਟ ਕੀਤੀ। ਉਨ੍ਹਾਂ ਕਿਹਾ ਕਿ ਇਹ ਸਮਾਗਮ ਸਿਰਫ਼ ਇਤਿਹਾਸਕ ਯਾਦਗਾਰ ਨਹੀਂ, ਸਗੋਂ ਵਿਰਾਸਤ ‘ਤੇ ਵਿਚਾਰ ਕਰਨ ਦਾ ਮੌਕਾ ਹੈ। ਉਨ੍ਹਾਂ ਨੇ ਦੱਸਿਆ ਕਿ ਉਨ੍ਹਾਂ ਦੇ ਦਾਦਾ ਨੇ ਬ੍ਰਿਟਿਸ਼ ਹਕੂਮਤ ਦੇ ਦਬਾਅ ਅੱਗੇ ਝੁਕਣ ਦੀ ਬਜਾਏ ਲਾਹੌਰ ਜੇਲ੍ਹ ਵਿੱਚ ਸ਼ਹਾਦਤ ਸਵੀਕਾਰ ਕੀਤੀ। ਉਨ੍ਹਾਂ ਨੇ ਕਿਹਾ ਕਿ ਗੁਰਦੁਆਰਾ ਸੁਧਾਰ ਲਹਿਰ ਵਿੱਚ ਉਨ੍ਹਾਂ ਦੀ ਭੂਮਿਕਾ ਸੰਸਥਾਵਾਂ ਨੂੰ ਮਜ਼ਬੂਤ ਕਰਨ ਨਾਲ ਜੁੜੀ ਹੋਈ ਸੀ। ਗੁਰੂ ਕਾ ਬਾਗ ਅਤੇ ਚਾਬੀਆਂ ਵਾਲੇ ਮੋਰਚਿਆਂ ਦੌਰਾਨ ਅਪਣਾਈ ਗਈ ਅਹਿੰਸਾ ਅਤੇ ਅਨੁਸ਼ਾਸਨ ਦੀ ਪ੍ਰਸ਼ੰਸਾ ਮਹਾਤਮਾ ਗਾਂਧੀ ਵੱਲੋਂ ਵੀ ਕੀਤੀ ਗਈ ਸੀ। ਉਨ੍ਹਾਂ ਨੇ ਨੌਜਵਾਨਾਂ ਨੂੰ ਇਮਾਨਦਾਰੀ, ਜ਼ਿੰਮੇਵਾਰੀ ਅਤੇ ਨਿਸ਼ਕਾਮ ਸੇਵਾ ਦੇ ਮੂਲ ਮੰਤਰ ਅਪਣਾਉਣ ਦੀ ਅਪੀਲ ਕੀਤੀ। ਵਾਈਸ ਚਾਂਸਲਰ ਪ੍ਰੋ. ਕਰਮਜੀਤ ਸਿੰਘ ਨੇ ਕਿਹਾ ਕਿ ਇਹ ਪੁਸਤਕ ਪ੍ਰਸਿੱਧ ਇਤਿਹਾਸਕਾਰ ਡਾ. ਪਿਆਰ ਸਿੰਘ ਦੀ ਰਚਨਾ ‘ਤੇ ਆਧਾਰਿਤ ਇੱਕ ਮਹੱਤਵਪੂਰਨ ਰਚਨਾ ਹੈ ਅਤੇ ਇਸ ਦਾ ਅੰਗਰੇਜ਼ੀ ਅਨੁਵਾਦ ਇਸ ਵਿਰਾਸਤ ਨੂੰ ਵਿਸ਼ਵ ਪੱਧਰ ‘ਤੇ ਪਹੁੰਚਾਉਣ ਦੀ ਕੋਸ਼ਿਸ਼ ਹੈ। ਉਨ੍ਹਾਂ ਕਿਹਾ ਕਿ ਅਨੁਵਾਦ ਦੀ ਪ੍ਰਕਿਰਿਆ ਸਿਰਫ਼ ਅਕਾਦਮਿਕ ਨਹੀਂ, ਸਗੋਂ ਇੱਕ ਅੰਦਰੂਨੀ ਅਨੁਭਵ ਸੀ। ਉਨ੍ਹਾਂ ਕਿਹਾ ਕਿ ਸ. ਸਮੁੰਦਰੀ ਦੀ ਜ਼ਿੰਦਗੀ ਸੇਵਾ, ਹਿੰਮਤ ਅਤੇ ਨਿਸ਼ਠਾ ਦੀ ਮਿਸਾਲ ਹੈ। ਉਨ੍ਹਾਂ ਕਿਹਾ ਕਿ ਇਹ ਕਿਤਾਬ ਗੁਰਦੁਆਰਾ ਸੁਧਾਰ ਲਹਿਰ ਵਿੱਚ ਉਨ੍ਹਾਂ ਦੇ ਮਹੱਤਵਪੂਰਨ ਯੋਗਦਾਨ ਨੂੰ ਵਿਸਤਾਰ ਨਾਲ ਉਜਾਗਰ ਕਰਦੀ ਹੈ। ਉਨ੍ਹਾਂ ਕਿਹਾ ਕਿ ਅੱਜ ਦੇ ਸਮੇਂ ਵਿੱਚ ਜਦੋਂ ਸਮਾਜ ਵਿੱਚ ਨੈਤਿਕ ਮੁੱਲਾਂ ਦੀ ਲੋੜ ਮਹਿਸੂਸ ਕੀਤੀ ਜਾ ਰਹੀ ਹੈ, ਇਸ ਤਰ੍ਹਾਂ ਦੀਆਂ ਕਿਤਾਬਾਂ ਸਾਨੂੰ ਸਹੀ ਰਾਹ ਦਿਖਾਉਂਦੀਆਂ ਹਨ। ਉਨ੍ਹਾਂ ਨੇ ਇਹ ਵੀ ਕਿਹਾ ਕਿ ਇਹ ਸਾਡੇ ਲਈ ਮਾਣ ਦੀ ਗੱਲ ਹੈ ਕਿ ਸ. ਤਰਨਜੀਤ ਸਿੰਘ ਸੰਧੂ, ਜੋ ਕਿ ਸ. ਤੇਜਾ ਸਿੰਘ ਸਮੁੰਦਰੀ ਦੇ ਪੋਤਰੇ ਹਨ, ਅੱਜ ਦੇਸ਼ ਦੇ ਉੱਚ ਅਹੁਦੇ ‘ਤੇ ਰਹਿ ਕੇ ਇਸ ਮਹਾਨ ਵਿਰਾਸਤ ਨੂੰ ਅੱਗੇ ਵਧਾ ਰਹੇ ਹਨ। ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਹਾਜ਼ਰੀ ਇਸ ਸਮਾਗਮ ਨੂੰ ਇੱਕ ਇਤਿਹਾਸਕ ਮੋੜ ਪ੍ਰਦਾਨ ਕਰਦੀ ਹੈ। ਪ੍ਰੋ. ਕਰਮਜੀਤ ਸਿੰਘ ਨੇ ਕਿਹਾ ਕਿ ਇਹ ਕਿਤਾਬ ਸਾਨੂੰ ਆਪਣੇ ਪੁਰਖਿਆ ਦੀਆਂ ਕੁਰਬਾਨੀਆਂ ਨੂੰ ਯਾਦ ਦਿਵਾਉਂਦੀ ਹੈ ਅਤੇ ਸਾਨੂੰ ਪ੍ਰੇਰਿਤ ਕਰਦੀ ਹੈ ਕਿ ਅਸੀਂ ਇਸ ਵਿਰਾਸਤ ਨੂੰ ਸਿਰਫ਼ ਸੰਭਾਲੀਏ ਹੀ ਨਹੀਂ, ਸਗੋਂ ਇਸਨੂੰ ਅੱਗੇ ਵੀ ਵਧਾਈਏ। ਉਨ੍ਹਾਂ ਕਿਹਾ ਕਿ ਇਹ ਸਾਡੀ ਸਾਂਝੀ ਜ਼ਿੰਮੇਵਾਰੀ ਹੈ ਕਿ ਅਸੀਂ ਆਪਣੇ ਇਤਿਹਾਸ ਨੂੰ ਆਉਣ ਵਾਲੀਆਂ ਪੀੜ੍ਹੀਆਂ ਤੱਕ ਪਹੁੰਚਾਈਏ। ਇਸ ਮੌਕੇ ‘ਤੇ ਪ੍ਰਿੰਸੀਪਲ ਡਾ. ਇੰਦਰਜੀਤ ਸਿੰਘ ਗੋਗੋਆਣੀ ਨੇ ਸਰਦਾਰ ਤੇਜਾ ਸਿੰਘ ਸਮੁੰਦਰੀ ਦੇ ਯੋਗਦਾਨ ਉਪਰ ਵਿਸ਼ੇਸ਼ ਭਾਸ਼ਣ  ਦਿੱਤਾ ਜਦਕਿ ਡਾ. ਅਮਰਜੀਤ ਸਿੰਘ ਨੇ ਪੁਸਤਕ ਦੀ ਸਮੀਖਿਆ ਪੇਸ਼ ਕੀਤੀ। ਸਮਾਗਮ ਵਿੱਚ ਡੀਨ, ਅਕਾਦਮਿਕ ਮਾਮਲੇ, ਪ੍ਰੋ. ਹਰਵਿੰਦਰ ਸਿੰਘ, ਰਜਿਸਟਰਾਰ ਪ੍ਰੋ. ਕੇ.ਐਸ. ਚਾਹਲ, ਡੀਨ, ਵਿਦਿਆਰਥੀ ਭਲਾਈ, ਪ੍ਰੋ. ਸਤਨਾਮ ਸਿੰਘ ਦਿਓਲ, ਪ੍ਰੋਫੈਸਰ ਇੰਚਾਰਜ ਲੋਕ ਸੰਪਰਕ, ਡਾ. ਰਵਿੰਦਰ ਕੁਮਾਰ, ਡਾਇਰੈਕਟਰ ਲੋਕ ਸੰਪਰਕ, ਸ਼੍ਰੀ ਪ੍ਰਵੀਨ ਪੁਰੀ ਤੋਂ ਇਲਾਵਾ ਹੋਰ ਵਿਦਵਾਨਾਂ, ਅਧਿਆਪਕਾਂ ਅਤੇ ਵਿਦਿਆਰਥੀਆਂ ਨੇ ਵੱਡੀ ਗਿਣਤੀ ਵਿੱਚ ਹਾਜ਼ਰੀ ਭਰੀ।

Have something to say? Post your comment

 

More in Majha

ਪੰਜਾਬ ਪੁਲਿਸ ਨੇ ਪਾਕਿਸਤਾਨ ਦੀ ਹਮਾਇਤ ਪ੍ਰਾਪਤ ‘ਡਰੋਨ–ਡਰੱਗਸ–ਗੰਨ’ ਨੈਕਸਸ ਨੂੰ ਕੁਚਲਿਆ

ਲੋਕ ਨਿਰਮਾਣ ਮੰਤਰੀ ਨੇ ਜੰਡਿਆਲਾ ਗੁਰੂ ਦੇ ਪਿੰਡ ਸੈਦਪੁਰ ਵਿੱਚ 33.92 ਲੱਖ ਰੁਪਏ ਨਾਲ ਆਧੁਨਿਕ ਖੇਡ ਮੈਦਾਨ ਦਾ ਨੀਂਹ ਪੱਥਰ ਰੱਖਿਆ

ਅੰਮ੍ਰਿਤਸਰ ਸਿੱਖਿਆ ਵਿਭਾਗ ਦੀ ਪਹਿਲ - ਸਿੱਖਿਆ ਵਿਭਾਗ ਦੇ ਅਧਿਕਾਰੀਆਂ ਨੇ ਖੁਦ ਕੀਤੀ ਸਵੈ-ਗਣਨਾ, 14 ਮਈ ਤੱਕ ਕਰੋ ਆਨਲਾਈਨ ਪੰਜੀਕਰਨ

ਪੰਜਾਬ ਦੇ ਸਮਾਜਿਕ-ਆਰਥਿਕ ਭਵਿੱਖ ਦੀ ਰਾਖੀ ਲਈ ਮਰਦਮਸ਼ੁਮਾਰੀ-2027 ਦੇ ਸਵੈ-ਗਣਨਾ ਦੌਰਾਨ ਪੰਜਾਬੀ ਨੂੰ ਮਾਂ-ਬੋਲੀ ਵਜੋਂ ਦਰਜ ਕਰਵਾਇਆ ਜਾਵੇ - ਚੇਅਰਮੈਨ ਬਰਾੜ

ਬਿਕਰਮਜੀਤ ਸਿੰਘ ਪੁਰੇਵਾਲ ਨੇ ਜ਼ਿਲ੍ਹਾ ਸਮਾਜਿਕ ਨਿਆਂ ਅਤੇ ਅਧਿਕਾਰਤਾ ਅਫ਼ਸਰ ਅੰਮ੍ਰਿਤਸਰ ਵਜੋਂ ਅਹੁਦਾ ਸੰਭਾਲਿਆ

ਕਿਸਾਨਾਂ ਨੂੰ ਝੋਨੇ ਦੇ ਫ਼ਸਲੀ ਚੱਕਰ `ਚੋਂ ਕੱਢਣ ਲਈ ਪ੍ਰਤੀ ਹੈਕਟੇਅਰ 17500 ਰੁਪਏ ਸਬਸਿਡੀ ਮਿਲੇਗੀ : ਗੁਰਪ੍ਰਤਾਪ ਸਿੰਘ ਸੰਧੂ

ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਵੱਲੋਂ ਜਥੇਦਾਰ ਕੁਲਦੀਪ ਸਿੰਘ ਗੜਗੱਜ ਨਾਲ ਅਹਿਮ ਮੁਲਾਕਾਤ

ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਇਕੱਤਰਤਾ ਸਿੱਖ ਸੰਸਥਾਵਾਂ ਵੱਲੋਂ ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਸੋਧ ਐਕਟ ਨਾਮਨਜ਼ੂਰ 8 ਮਈ ਨੂੰ ਪੰਜਾਬ ਵਿਧਾਨ ਸਭਾ ਸਪੀਕਰ ਨੂੰ ਵਿਚਾਰ ਲਈ ਸੱਦਿਆ

ਗੋਲ ਬਾਗ ਸਟੇਡੀਅਮ ਵਿਖੇ ਪ੍ਰਾਚੀਨ ਸ਼ੈਲੀ ਕੁਸ਼ਤੀ ਮੁਕਾਬਲੇ ਕਰਵਾਏ ਵਿਧਾਇਕ ਡਾ. ਨਿੱਜਰ ਨੇ ਕੀਤੀ ਸ਼ਿਰਕਤ

ਸਰਹੱਦ ਪਾਰੋਂ ਹਥਿਆਰਾਂ ਦੀ ਤਸਕਰੀ ਦੇ ਮਾਡਿਊਲ ਨਾਲ ਸਬੰਧਤ ਚਾਰ ਮੁਲਜ਼ਮ ਸੱਤ ਪਿਸਤੌਲਾਂ ਸਣੇ ਕਾਬੂ