Friday, October 02, 2026
BREAKING NEWS
• ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ • ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ • ਅੰਮ੍ਰਿਤਸਰ ਸੂਰਮਿਆਂ ਨੇ ਜਿੱਤਿਆ ਸ਼ੇਰ-ਏ-ਪੰਜਾਬ ਟੀ-20 ਖਿਤਾਬ • ਪੰਜਾਬ ਦੀਆਂ ਸਨਅਤਾਂ ’ਚ 10 ਘੰਟੇ ਦਾ ਬਿਜਲੀ ਕੱਟ • ਰਣਜੋਧ ਸਿੰਘ ਸਰਾਓ ਬਣੇ ਮੁਹਾਲੀ ਜ਼ਿਲ੍ਹਾ ਬਾਰ ਐਸੋਸੀਏਸ਼ਨ ਦੇ ਪ੍ਰਧਾਨ

Malwa

ਪਿੰਡ ਅਕਬਰਪੁਰ ਅਫਗਾਨਾਂ ਵਿਖੇ ਦਹੇਜ ਦੀ ਬਲੀ ਚਡ਼ੀ ਇੱਕ ਹੋਰ ਅਬਲਾ

May 04, 2026 07:58 PM
Rozana Sehaj times
ਦੇਵੀਗਡ਼੍ਹ : ਥਾਣਾ ਜੁਲਕਾਂ ਦੀ ਪੁਲੀਸ ਚੌਕੀ ਰੌਹਡ਼ ਜਾਗੀਰ ਅਧੀਨ ਪਿੰਡ ਅਕਬਰਪੁਰ ਅਫਗਾਨਾਂ ਵਿਖੇ ਬੀਤੀ ਰਾਤ ਇੱਕ ਔਰਤ ਨੇ ਸਹੁਰਿਆਂ ਵੱਲੋਂ ਕੀਤੀ ਦਾਜ ਦੀ ਮੰਗ ਤੋਂ ਤੰਗ ਆ ਕੇ ਆਪਣੀ ਜੀਵਨ ਲੀਲਾ ਖਤਮ ਕਰ ਲਈ ਹੈ। ਪੁਲੀਸ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਪਿੰਡ ਪਠਾਣਮਾਜਰਾ ਦੀ ਇੱਕ ਲਡ਼ਕੀ ਅਵਰੀਤ ਕੌਰ ਦਾ ਵਿਆਹ ਢਾਈ ਕੁ ਸਾਲ ਪਹਿਲਾਂ ਪਿੰਡ ਅਕਬਰਪੁਰ ਅਫਗਾਨਾਂ ਦੇ ਵਰਿੰਦਰ ਸਿੰਘ ਪੁੱਤਰ ਬਲਦੇਵ ਸਿੰਘ ਨਾਲ ਹੋਇਆ ਸੀ, ਪਰ ਵਿਆਹ ਤੋਂ ਕੁੱਝ ਸਮੇਂ ਬਾਅਦ ਇਨ੍ਹਾਂ ਦੋਵਾਂ ਪਤੀ ਪਤਨੀ ਵਿੱਚ ਅਣਬਣ ਰਹਿਣ ਲੱਗ ਪਈ ਸੀ। ਇਸ ਸਬੰਧੀ ਕਈ ਵਾਰ ਇਨ੍ਹਾਂ ਦੇ ਮਸਲੇ ਨੂੰ ਹੱਲ ਕਰਵਾਉਣ ਲਈ ਪੰਚਾਇਤਾਂ ਵੀ ਹੋਇਆਂ ਪਰ ਮਸਲੇ ਹੱਲ ਨਾ ਹੋ ਸਕਿਆ। ਇਸ ਦੇ ਚਲਦਿਆਂ ਅਖੀਰ ਬੀਤੀ ਰਾਤ ਅਵਰੀਤ ਕੌਰ ਨੇ ਫਾਹਾ ਲਗਾ ਕੇ ਆਪਣੀ ਜੀਵਨ ਲੀਲਾ ਖਤਮ ਕਰ ਲਈ।
ਇਸ ਘਟਨਾ ਦੀ ਸੂਚਨਾ ਜਦੋਂ ਮ੍ਰਿਤਕ ਔਰਤ ਦੇ ਪਿੰਡ ਪਠਾਣਮਾਜਰਾ ਵਿਖੇ ਰਹਿੰਦੇ ਪੇਕੇ ਪਰਿਵਾਰ ਵਾਲਿਆਂ ਨੂੰ ਮਿਲੀ ਤਾਂ ਉਨ੍ਹਾਂ ਤੁਰੰਤ ਆ ਕੇ ਦੇਖਿਆ ਤਾਂ ਉਨ੍ਹਾਂ ਦੀ ਲਡ਼ਕੀ ਦੀ ਮੌਤ ਹੋ ਚੁੱਕੀ ਸੀ। ਉਨ੍ਹਾਂ ਸਹੁਰਾ ਪਰਿਵਾਰ ਤੇ ਦੋਸ਼ ਲਾਇਆ ਕਿ ਉਨ੍ਹਾਂ ਦੀ ਲਡ਼ਕੀ ਨੂੰ ਸਹੁਰਾ ਪਰਿਵਾਰ ਵੱਲੋਂ ਹੋਰ ਦਹੇਜ ਲਿਆਉਣ ਲਈ ਨਿੱਤ ਨਵੇਂ ਦਿਨ ਤੰਗ ਪ੍ਰੇਸ਼ਾਨ ਕੀਤਾ ਜਾਂਦਾ ਸੀ ਜਿਸ ਕਰਕੇ ਘਰ ਵਿੱਚ ਹਮੇਸ਼ਾਂ ਹੀ ਕਲੇਸ਼ ਬਣਿਆਂ ਰਹਿੰਦਾ ਸੀ, ਜਿਸ ਤੋਂ ਤੰਗ ਆ ਕੇ ਅਵਰੀਤ ਕੌਰ ਨੇ ਬੀਤੀ ਰਾਤ ਆਪਣੇ ਕਮਰੇ ਵਿੱਚ ਪੱਖੇ ਨਾਲ ਫਾਹਾ ਲੈ ਕੇ ਆਤਮ ਹੱਤਿਆ ਕਰ ਲਈ। ਮੌਕੇ ਤੇ ਪਹੁੰਚੀ ਪੁਲੀਸ ਨੇ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਪੋਸਟ ਮਾਰਟਮ ਲਈ ਰਾਜਿੰਦਰਾ ਹਸਪਤਾਲ ਭੇਜ ਦਿੱਤਾ ਹੈ। ਪੁਲਸ ਨੇ ਮ੍ਰਿਤਕ ਲਡ਼ਕੀ ਦੀ ਮਾਤਾ ਸਨਦੀਪ ਕੌਰ ਅਤੇ ਪਿਤਾ ਬਲਜਿੰਦਰ ਸਿੰਘ ਦੇ ਬਿਆਨਾਂ ਤੇ ਪਤੀ ਵਰਿੰਦਰ ਸਿੰਘ, ਸਹੁਰਾ ਬਲਦੇਵ ਸਿੰਘ ਅਤੇ ਸੱਸ ਕੁਲਜੀਤ ਕੌਰ ਵਿਰੁੱਧ ਦਹੇਜ ਲਈ ਤੰਗ ਪ੍ਰੇਸ਼ਾਨ ਕਰਨ ਦਾ ਪਰਚਾ ਦਰਜ਼ ਕਰਕੇ ਅਗਲੀ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।    

Have something to say? Post your comment