Sunday, September 20, 2026
BREAKING NEWS
ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨਅੰਮ੍ਰਿਤਸਰ ਸੂਰਮਿਆਂ ਨੇ ਜਿੱਤਿਆ ਸ਼ੇਰ-ਏ-ਪੰਜਾਬ ਟੀ-20 ਖਿਤਾਬਪੰਜਾਬ ਦੀਆਂ ਸਨਅਤਾਂ ’ਚ 10 ਘੰਟੇ ਦਾ ਬਿਜਲੀ ਕੱਟਰਣਜੋਧ ਸਿੰਘ ਸਰਾਓ ਬਣੇ ਮੁਹਾਲੀ ਜ਼ਿਲ੍ਹਾ ਬਾਰ ਐਸੋਸੀਏਸ਼ਨ ਦੇ ਪ੍ਰਧਾਨਹਰਿਆਣਾ ਦੇ ਸਾਬਕਾ ਮੰਤਰੀ ਦੇ ਪੁੱਤਰ ਨੇ ਆਪਣੇ ਫਾਰਮ ਹਾਊਸ 'ਤੇ ਕੀਤੀ 'ਖੁਦਕੁਸ਼ੀ'ਪੰਜਾਬ ਕਾਂਗਰਸ ’ਚ ਵੱਡਾ ਫੇਰਬਦਲ: ਸਚਿਨ ਪਾਇਲਟ ਨੂੰ ਮਿਲੀ ਪੰਜਾਬ ਦੀ ਕਮਾਨਭਗਵੰਤ ਸਿੰਘ ਮਾਨ ਵੱਲੋਂ ਬਠਿੰਡਾ ਵਿਖੇ ਖੇਡਾਂ ਵਤਨ ਪੰਜਾਬ ਦੀਆਂ-2026 ਦਾ ਉਦਘਾਟਨਨੇਪਾਲ ਵਿੱਚ ਭਿਆਨਕ ਹੜ੍ਹ ਦਾ ਕਹਿਰ ਟਰੱਕ ਦੀ ਲਪੇਟ 'ਚ ਆਉਣ ਨਾਲ ਨੌਜਵਾਨ ਦੀ ਮੌਤ

Malwa

ਹਰਚੰਦ ਸਿੰਘ ਬਰਸਟ ਵੱਲੋਂ ਵਲੰਟੀਅਰਾਂ ਨੂੰ ਪੰਜਾਬ ਸਰਕਾਰ ਦੀਆਂ ਲੋਕ-ਪੱਖੀ ਨੀਤੀਆਂ ਘਰ-ਘਰ ਪਹੁੰਚਾਉਣ ਦਾ ਸੱਦਾ

May 04, 2026 08:01 PM
Rozana Sehaj times
ਸਮਾਣਾ : ਹਲਕਾ ਸਮਾਣਾ ਦੇ ਵਾਰਡ ਨੰਬਰ 2 ਸਥਿਤ ਨਾਮਧਾਰੀ ਕਲੋਨੀ ਵਿਖੇ ਆਮ ਆਦਮੀ ਪਾਰਟੀ ਦੇ ਵਲੰਟੀਅਰਾਂ ਦੀ ਵਿਸ਼ੇਸ਼ ਮੀਟਿੰਗ ਗੁਰਦੇਵ ਸਿੰਘ ਦੀ ਰਿਹਾਇਸ਼ ਵਿਖੇ ਆਯੋਜਿਤ ਕੀਤੀ ਗਈ। ਮੀਟਿੰਗ ਵਿੱਚ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਅਤੇ ਆਮ ਆਦਮੀ ਪਾਰਟੀ, ਪੰਜਾਬ ਦੇ ਸੂਬਾ ਜਨਰਲ ਸਕੱਤਰ ਸ. ਹਰਚੰਦ ਸਿੰਘ ਬਰਸਟ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ।
ਮੀਟਿੰਗ ਦੌਰਾਨ ਸ. ਬਰਸਟ ਨੇ ਮੌਜੂਦ ਵਲੰਟੀਅਰਾਂ ਦਾ ਹਾਲ-ਚਾਲ ਜਾਣਿਆ ਅਤੇ ਪਾਰਟੀ ਦੀਆਂ ਗਤੀਵਿਧੀਆਂ ਬਾਰੇ ਵਿਸਥਾਰਪੂਰਵਕ ਵਿਚਾਰ-ਵਟਾਂਦਰਾ ਕੀਤਾ। ਵਲੰਟੀਅਰਾਂ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਪੰਜਾਬ ਦੇ ਹਰ ਵਰਗ ਦੇ ਹਿੱਤਾਂ ਲਈ ਵਚਨਬੱਧ ਹੈ। ਉਨ੍ਹਾਂ ਨੇ ਸਰਕਾਰ ਵੱਲੋਂ ਕੀਤੇ ਗਏ ਲੋਕ-ਪੱਖੀ ਕਾਰਜਾਂ, ਜਿਵੇਂ ਕਿ 600 ਯੁਨਿਟ ਮੁਫ਼ਤ ਬਿਜਲੀ, ਆਮ ਆਦਮੀ ਕਲੀਨਿਕ, ਮਿਆਰੀ ਸਿੱਖਿਆ, ਰੁਜ਼ਗਾਰ ਦੇ ਮੌਕਿਆਂ ਬਾਰੇ ਜਾਣਕਾਰੀ ਸਾਂਝੀ ਕੀਤੀ।
ਸ. ਬਰਸਟ ਨੇ ਵਲੰਟੀਅਰਾਂ ਨੂੰ ਅਪੀਲ ਕੀਤੀ ਕਿ ਉਹ ਪਾਰਟੀ ਦੀ ਰੀੜ੍ਹ ਦੀ ਹੱਡੀ ਹਨ ਅਤੇ ਉਹ ਸਰਕਾਰ ਦੀਆਂ ਕਲਿਆਣਕਾਰੀ ਯੋਜਨਾਵਾਂ ਅਤੇ ਨੀਤੀਆਂ ਦਾ ਪ੍ਰਚਾਰ ਜ਼ਮੀਨੀ ਪੱਧਰ 'ਤੇ ਕਰਨ ਅਤੇ ਲੋਕਾਂ ਦੇ ਘਰ ਜਾ ਕੇ ਉਹਨਾਂ ਨੂੰ ਜਾਗਰੂਕ ਕਰਨ ਤਾਂ ਜੋ ਲੋਕ ਵੱਧ ਤੋਂ ਵੱਧ ਸਰਕਾਰੀ ਸਹੂਲਤਾਂ ਦਾ ਫਾਇਦਾ ਉਠਾ ਸਕਣ।
ਇਸ ਮੌਕੇ ਗੁਰਦੇਵ ਸਿੰਘ ਅਤੇ ਹੋਰ ਸਥਾਨਕ ਆਗੂਆਂ ਨੇ ਸ. ਬਰਸਟ ਦਾ ਨਿੱਘਾ ਸਵਾਗਤ ਕੀਤਾ ਅਤੇ ਵਿਸ਼ਵਾਸ ਦਿਵਾਇਆ ਕਿ ਵਾਰਡ ਨੰਬਰ 2 ਦੇ ਸਮੂਹ ਵਲੰਟੀਅਰ ਪਾਰਟੀ ਦੀ ਮਜ਼ਬੂਤੀ ਲਈ ਦਿਨ-ਰਾਤ ਕੰਮ ਕਰਨਗੇ। ਇਸ ਮੌਕੇ ਬਿੰਦਰ ਸਿੰਘ, ਬਲਵਿੰਦਰ ਸਿੰਘ, ਸ਼ੇਰ ਸਿੰਘ, ਪ੍ਰੇਮ ਸਿੰਘ, ਬਿੰਦਰ ਨਾਗਰ, ਅੰਗਰੇਜ਼ ਭੁੱਲਰ, ਸ਼ਾਮ ਲਾਲ ਦੱਤ, ਜੈਂਕੀ ਮਹਿਰਾ, ਸ਼ੰਕਰ ਜਿੰਦਲ, ਹਜਾਰੀ ਲਾਲ ਜੌਹਰੀ, ਹਰਦੀਪ ਸਿੰਘ, ਭਿੰਦਰ ਸਿੰਘ, ਰਾਜਵਿੰਦਰ ਸਿੰਘ, ਸ਼ੇਰਾ, ਵਕੀਲ ਸਿੰਘ, ਜੋਗਿੰਦਰ ਸਿੰਘ, ਜੋਰਾ ਸਿੰਘ, ਰਾਜੂ, ਸੂਬਾ ਸਿੰਘ, ਕਾਕਾ ਸਿੰਘ, ਮੋਨੂੰ, ਤਰਨਜੀਤ ਸਿੰਘ, ਗੁਰਦਿੱਤ ਸਿੰਘ, ਟੇਲਾ ਸਿੰਘ, ਭੋਲਾ ਸਿੰਘ ਸਮੇਤ ਸਮੂਹ ਇਲਾਕਾ ਨਿਵਾਸੀ ਮੌਜੂਦ ਰਹੇ। 
............................................

Have something to say? Post your comment

 

More in Malwa

ਨਸ਼ਿਆਂ ਖਿਲਾਫ ਮੰਤਰੀ ਅਮਨ ਅਰੋੜਾ ਦੀ ਕੋਠੀ ਮੂਹਰੇ ਧਰਨਾ 

ਪੰਜਾਬ 'ਚ ਨਸ਼ਿਆਂ ਕਾਰਨ ਵਧ ਰਿਹੈ ਮੌਤਾਂ ਦਾ ਅੰਕੜਾ : ਚੰਨੀ 

ਸੁਨਾਮ ਵਿਖੇ ਪਹਿਲਾ ਪ੍ਰਕਾਸ਼ ਪੁਰਬ ਤੇ ਗ੍ਰੰਥੀ ਸਥਾਪਨਾ ਦਿਵਸ ਮਨਾਇਆ 

ਦੋ ਮੰਤਰੀਆਂ ਦੇ ਹਲਕਿਆਂ 'ਚ ਗੂੰਜਿਆ ਨਸ਼ਿਆਂ ਦਾ ਮਾਮਲਾ 

ਬਦਲੀਆਂ ਤੋਂ ਭੜਕੇ ਬਿਜਲੀ ਕਾਮਿਆਂ ਨੇ ਲਾਇਆ ਧਰਨਾ 

ਸਨੌਰ ਨਗਰ ਕੌਂਸਲ ’ਚ ਸਰਟੀਫਿਕੇਟ ਅਪਲਾਈ ਕਰਨ ਦੇ ਨਾਂ ’ਤੇ 250 ਰੁਪਏ ਵਸੂਲਣ ਦੇ ਦੋਸ਼, ਭਾਜਪਾ ਆਗੂ ਨੇ ਜਾਂਚ ਦੀ ਕੀਤੀ ਮੰਗ

ਮਾਨ ਸਰਕਾਰ ਵੱਲੋਂ ਲਿਖਤੀ ਭਰੋਸੇ ਤੋਂ ਬਾਅਦ ਕਿਸਾਨਾਂ ਨੇ ਚੰਡੀਗੜ੍ਹ-ਮੋਹਾਲੀ ਸਰਹੱਦ ’ਤੇ ਚੱਲ ਰਿਹਾ ਧਰਨਾ ਸਮਾਪਤ ਕੀਤਾ

ਮੈਨੂੰ ਝੂਠਾ ਬਦਨਾਮ ਕਰਕੇ ਪੰਜਾਬ ਨੂੰ ਲੁੱਟਣ ਦਾ ਮੌਕਾ ਭਾਲ ਰਹੇ ਨੇ ਵਿਰੋਧੀ : ਭਗਵੰਤ ਸਿੰਘ ਮਾਨ

ਨੌਕਰਸ਼ਾਹ ਤੇ ਪੈਨਸ਼ਨਰ ਘੇਰਨਗੇ ਮੰਤਰੀ ਅਮਨ ਅਰੋੜਾ ਦੀ ਕੋਠੀ 

ਭਗਵੰਤ ਸਿੰਘ ਮਾਨ ਵੱਲੋਂ ਬਠਿੰਡਾ ਵਿਖੇ ਖੇਡਾਂ ਵਤਨ ਪੰਜਾਬ ਦੀਆਂ-2026 ਦਾ ਉਦਘਾਟਨ