Thursday, October 29, 2026
BREAKING NEWS
• ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ

Chandigarh

ਬਲਬੀਰ ਸਿੱਧੂ ਨੇ ਪੰਜਾਬ ਸਰਕਾਰ ਦੇ ਤਾਨਾਸ਼ਾਹੀ ਰਵੱਈਏ ਅਤੇ ਨਸ਼ਿਆਂ ਦੇ ਵਧਦੇ ਕਹਿਰ ਨੂੰ ਲੈ ਕੇ ਚੁੱਕੇ ਸਵਾਲ

May 04, 2026 08:40 PM
Rozana Sehaj times

ਮੋਹਾਲੀ : ਮੋਹਾਲੀ ਦੇ ਸਨੇਟਾ ਪਿੰਡ ਵਿੱਚ ਕਰਵਾਈ ਗਈ “ਲੋਕ ਮਿਲਣੀ” ਪ੍ਰੋਗਰਾਮ ਨੂੰ ਲੈ ਕੇ ਸਿਆਸੀ ਮਾਹੌਲ ਕਾਫੀ ਗਰਮ ਹੋ ਗਿਆ ਹੈ। ਸਾਬਕਾ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਇਸ ਪ੍ਰੋਗਰਾਮ ਨੂੰ “ਫਲਾਪ ਸ਼ੋਅ” ਕਰਾਰ ਦਿੰਦਿਆਂ ਮੁੱਖ ਮੰਤਰੀ ਭਗਵੰਤ ਮਾਨ ਅਤੇ ਸਥਾਨਕ ਵਿਧਾਇਕ ਕੁਲਵੰਤ ਸਿੰਘ ’ਤੇ ਤਿੱਖੇ ਹਮਲੇ ਕੀਤੇ ਹਨ। ਪ੍ਰੈਸ ਕਾਨਫਰੰਸ ਦੌਰਾਨ ਸਿੱਧੂ ਨੇ ਕਿਹਾ ਕਿ “ਲੋਕ ਮਿਲਣੀ” ਦੇ ਨਾਮ ’ਤੇ ਕਰਵਾਏ ਗਏ ਇਸ ਪ੍ਰੋਗਰਾਮ ਵਿੱਚ ਲੋਕਾਂ ਨਾਲ ਸਿੱਧਾ ਸੰਵਾਦ ਕਰਨ ਦੀ ਬਜਾਏ ਸਿਰਫ ਰਸਮੀ ਕਾਰਵਾਈ ਕੀਤੀ ਗਈ। ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਮੰਚ ਤੋਂ ਲਗਾਤਾਰ ਬੋਲਦੇ ਰਹੇ, ਜਦਕਿ ਪਿੱਛੇ ਖੜੇ ਵਿਧਾਇਕ ਕੁਲਵੰਤ ਸਿੰਘ ਮੁਸਕੁਰਾਉਂਦੇ ਨਜ਼ਰ ਆਏ, ਪਰ ਉਨ੍ਹਾਂ ਨੇ ਆਪਣੇ ਹਲਕੇ ਨਾਲ ਜੁੜੀ ਕਿਸੇ ਵੀ ਅਹਿਮ ਮੰਗ ਨੂੰ ਸਾਹਮਣੇ ਨਹੀਂ ਰੱਖਿਆ। ਸਿੱਧੂ ਨੇ ਦੋਸ਼ ਲਗਾਇਆ ਕਿ ਇਹ “ਲੋਕ ਮਿਲਣੀ” ਅਸਲ ਵਿੱਚ “ਪੁਲਿਸ ਮਿਲਣੀ” ਬਣ ਕੇ ਰਹਿ ਗਈ। ਉਨ੍ਹਾਂ ਕਿਹਾ ਕਿ ਭਾਰੀ ਪੁਲਿਸ ਬੰਦੋਬਸਤ ਕਾਰਨ ਆਮ ਲੋਕਾਂ ਨੂੰ ਮੁੱਖ ਮੰਤਰੀ ਤੱਕ ਪਹੁੰਚਣ ਨਹੀਂ ਦਿੱਤਾ ਗਿਆ। “ਜੇਕਰ ਇਹ ਸੱਚਮੁੱਚ ਲੋਕਾਂ ਦੀਆਂ ਸਮੱਸਿਆਵਾਂ ਸੁਣਨ ਲਈ ਸੀ, ਤਾਂ ਫਿਰ ਲੋਕਾਂ ਨੂੰ ਅੰਦਰ ਜਾਣ ਤੋਂ ਕਿਉਂ ਰੋਕਿਆ ਗਿਆ?”—ਉਨ੍ਹਾਂ ਸਵਾਲ ਕੀਤਾ। ਉਨ੍ਹਾਂ ਹੋਰ ਦੋਸ਼ ਲਗਾਇਆ ਕਿ ਪ੍ਰੋਗਰਾਮ ਦੌਰਾਨ ਜਦੋਂ ਇੱਕ ਮਹਿਲਾ ਨੇ ਆਪਣੀ ਗੱਲ ਰੱਖਣ ਦੀ ਕੋਸ਼ਿਸ਼ ਕੀਤੀ, ਤਾਂ ਉਸਨੂੰ ਵਿਚਕਾਰ ਹੀ ਚੁੱਪ ਕਰਵਾ ਦਿੱਤਾ ਗਿਆ। ਅੱਜ ਪੰਜਾਬ ਵਿੱਚ ਹਾਲਾਤ ਇਹ ਹਨ ਕਿ ਜੋ ਵੀ ਵਿਅਕਤੀ ਸਰਕਾਰ ਦੇ ਖ਼ਿਲਾਫ਼ ਬੋਲਦਾ ਹੈ, ਉਸ ਨੂੰ ਚੁੱਪ ਕਰਵਾ ਦਿੱਤਾ ਜਾਂਦਾ ਹੈ। ਸਿੱਧੂ ਨੇ ਇਸਨੂੰ ਲੋਕਤੰਤਰ ਦੇ ਖ਼ਿਲਾਫ ਕਰਾਰ ਦਿੰਦਿਆਂ ਕਿਹਾ ਕਿ ਸਰਕਾਰ ਲੋਕਾਂ ਦੀ ਆਵਾਜ਼ ਸੁਣਨ ਦੀ ਬਜਾਏ ਉਸਨੂੰ ਦਬਾਉਣ ਦਾ ਕੰਮ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਸਨੇਟਾ ਦੌਰੇ ਦੌਰਾਨ ਜੋ ਕੁਝ ਵੀ ਹੋਇਆ, ਉਹ ਪੰਜਾਬ ਸਰਕਾਰ ਦਾ ਅਸਲ ਚਿਹਰਾ ਸਾਹਮਣੇ ਲਿਆਉਂਦਾ ਹੈ। ਜਿੱਥੇ ਲੋਕ ਨਸ਼ਿਆਂ ਦੇ ਫੈਲ ਰਹੇ ਜਾਲ, ਪੁਲਿਸ ਥਾਣਿਆਂ ਵਿੱਚ ਸੁਣਵਾਈ ਨਾ ਹੋਣ ਸਬੰਧੀ ਜਦੋਂ ਆਵਾਜ਼ ਚੁੱਕਣ ਗਏ, ਉੱਥੇ ਉਨ੍ਹਾਂ ਨੂੰ ਡਰਾਇਆ-ਧਮਕਾਇਆ ਗਿਆ, ਘਰਾਂ ਵਿੱਚ ਨਜ਼ਰਬੰਦ ਕੀਤਾ ਗਿਆ ਅਤੇ ਉਨ੍ਹਾਂ ਦੀ ਆਵਾਜ਼ ਨੂੰ ਜਬਰ ਨਾਲ ਦਬਾਇਆ ਗਿਆ। ਉਨ੍ਹਾਂ ਕਿਹਾ ਕਿ ਨਸ਼ਿਆਂ ਦੇ ਮਾਮਲੇ ’ਚ ਸਰਕਾਰ ਦੀ ਪੂਰੀ ਤਰ੍ਹਾਂ ਫੇਲ੍ਹ ਸਾਬਤ ਹੋਈ ਹੈ। ਪੰਜਾਬ ਵਿੱਚ ਚਿੱਟੇ ਦਾ ਕਹਿਰ ਰੁਕਣ ਦੀ ਬਜਾਏ ਹੋਰ ਵੱਧ ਰਿਹਾ ਹੈ, ਪਰ ਸਰਕਾਰ ਸਿਰਫ਼ ਇਸ਼ਤਿਹਾਰਾਂ ਅਤੇ ਫੋਟੋਆਂ ਤੱਕ ਸੀਮਿਤ ਰਹਿ ਗਈ ਹੈ। ਵਿਕਾਸ ਦੇ ਮੁੱਦੇ ’ਤੇ ਗੱਲ ਕਰਦਿਆਂ ਉਨ੍ਹਾਂ 40 ਲੱਖ ਰੁਪਏ ਦੀ ਘੋਸ਼ਿਤ ਗ੍ਰਾਂਟ ’ਤੇ ਵੀ ਸਵਾਲ ਖੜੇ ਕੀਤੇ। ਸਿੱਧੂ ਦੇ ਮੁਤਾਬਕ ਇਹ ਰਕਮ ਇਲਾਕੇ ਦੀਆਂ ਜ਼ਰੂਰਤਾਂ ਦੇ ਮੁਕਾਬਲੇ ਬਹੁਤ ਘੱਟ ਹੈ ਅਤੇ ਇਸਨੂੰ ਲੋਕਾਂ ਨਾਲ ਮਜ਼ਾਕ ਵਜੋਂ ਵੀ ਵੇਖਿਆ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਸਨੇਟਾ ਵਿੱਚ ਕਾਂਗਰਸ ਸਰਕਾਰ ਦੇ ਸਮੇਂ ਬਣੇ ਹੈਲਥ ਸੈਂਟਰ ਦੇ ਵਿਸਥਾਰ ਬਾਰੇ ਵੀ ਮੁੱਖ ਮੰਤਰੀ ਵੱਲੋਂ ਕੋਈ ਸਪਸ਼ਟ ਐਲਾਨ ਨਹੀਂ ਕੀਤਾ ਗਿਆ। ਸਿੱਧੂ ਨੇ ਕਿਹਾ ਕਿ ਕਾਂਗਰਸ ਸਰਕਾਰ ਦੇ ਕਾਰਜਕਾਲ ਦੌਰਾਨ ਪਿੰਡ ਸਨੇਟਾ ਵਿੱਚ ਰਿਕਾਰਡ ਤੋੜ ਵਿਕਾਸ ਕਾਰਜ ਕਰਵਾਏ ਗਏ, ਜਿਨ੍ਹਾਂ ਨਾਲ ਪਿੰਡ ਦੀ ਤਸਵੀਰ ਬਦਲਣ ਦਾ ਕੰਮ ਕੀਤਾ ਗਿਆ। ਪਿੰਡ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਟੋਭੇ ਦੇ ਵਿਕਾਸ ਵਾਸਤੇ 20 ਲੱਖ ਰੁਪਏ, ਪੰਚਾਇਤ ਘਰ ਲਈ 25 ਲੱਖ ਰੁਪਏ ਦਾ ਟੈਂਡਰ, ਪੀਣ ਵਾਲੇ ਪਾਣੀ ਲਈ 22 ਲੱਖ ਰੁਪਏ ਦੀ ਗ੍ਰਾਂਟ, ਗਲੀਆਂ-ਨਾਲੀਆਂ ਲਈ 20 ਲੱਖ ਰੁਪਏ ਮਨਜ਼ੂਰ ਕਰਵਾਏ ਗਏ। ਇਸਦੇ ਨਾਲ ਹੀ ਸਿੱਖਿਆ ਅਤੇ ਸਮਾਜਿਕ ਭਲਾਈ ਨੂੰ ਧਿਆਨ ਵਿੱਚ ਰੱਖਦਿਆਂ ਸਕੂਲ ਲਈ ਗ੍ਰਾਂਟਾਂ, ਵੱਖ-ਵੱਖ ਭਾਈਚਾਰਿਆਂ ਦੀਆਂ ਧਰਮਸ਼ਾਲਾਵਾਂ ਲਈ ਫੰਡ ਅਤੇ ਪਿੰਡ ਵਾਸੀਆਂ ਨੂੰ ਬਿਹਤਰ ਸਿਹਤ ਸਹੂਲਤਾਂ ਦੇਣ ਲਈ 4 ਕਰੋੜ ਰੁਪਏ ਦੇ ਹਸਪਤਾਲ ਪ੍ਰੋਜੈਕਟ ਦਾ ਟੈਂਡਰ ਕਰਵਾਇਆ ਗਿਆ। ਇਹ ਸਾਰੇ ਕੰਮ ਇਸ ਗੱਲ ਦਾ ਸਬੂਤ ਹਨ ਕਿ ਕਾਂਗਰਸ ਸਰਕਾਰ ਨੇ ਲੋਕਾਂ ਨਾਲ ਕੀਤੇ ਵਾਅਦੇ ਜ਼ਮੀਨੀ ਪੱਧਰ ’ਤੇ ਪੂਰੇ ਕਰਕੇ ਦਿਖਾਏ। ਉਨ੍ਹਾਂ ਇਹ ਵੀ ਕਿਹਾ ਕਿ ਬਿਜਲੀ, ਪਾਣੀ, ਸਿਹਤ, ਨੌਕਰੀਆਂ ਅਤੇ ਕਾਨੂੰਨ-ਵਿਵਸਥਾ—ਹਰ ਖੇਤਰ ਵਿੱਚ ਪੰਜਾਬ ਸਰਕਾਰ ਪੂਰੀ ਤਰ੍ਹਾਂ ਫੇਲ੍ਹ ਹੈ। ਕਿਸਾਨ ਬਿਜਲੀ ਕੱਟਾਂ ਕਾਰਨ ਪਰੇਸ਼ਾਨ ਹਨ, ਨੌਜਵਾਨ ਬੇਰੁਜ਼ਗਾਰ ਹਨ, ਹਸਪਤਾਲਾਂ ਵਿੱਚ ਸਹੂਲਤਾਂ ਦੀ ਘਾਟ ਹੈ ਅਤੇ ਲੋਕ ਅਸੁਰੱਖਿਅਤ ਮਹਿਸੂਸ ਕਰ ਰਹੇ ਹਨ। ਅਖੀਰ ਵਿੱਚ ਸਿੱਧੂ ਨੇ ਕਿਹਾ ਕਿ ਪੰਜਾਬ ਦੇ ਲੋਕ ਹੁਣ ਇਸ ਸਰਕਾਰ ਦੀਆਂ ਨਾਕਾਮੀਆਂ ਨੂੰ ਸਮਝ ਚੁੱਕੇ ਹਨ ਅਤੇ ਆਉਣ ਵਾਲੇ ਸਮੇਂ ਵਿੱਚ ਇਸਦਾ ਜਵਾਬ ਜ਼ਰੂਰ ਦੇਣਗੇ। ਉਨ੍ਹਾਂ ਚੇਤਾਵਨੀ ਦਿੱਤੀ ਕਿ ਜੇਕਰ ਲੋਕਾਂ ਦੀ ਆਵਾਜ਼ ਨੂੰ ਦਬਾਉਣ ਦੀ ਕੋਸ਼ਿਸ਼ ਜਾਰੀ ਰਹੀ ਤਾਂ ਕਾਂਗਰਸ ਪਾਰਟੀ ਸੜਕਾਂ ’ਤੇ ਉਤਰ ਕੇ ਇਸਦਾ ਮੁਕਾਬਲਾ ਕਰੇਗੀ ਅਤੇ ਲੋਕਾਂ ਦੇ ਹੱਕਾਂ ਲਈ ਡਟ ਕੇ ਲੜੇਗੀ। ਇਸ ਮੌਕੇ ਮਾਰਕੀਟ ਕਮੇਟੀ ਖਰੜ ਦੇ ਸਾਬਕਾ ਚੈਅਰਮੈਨ ਅਤੇ ਸੀਨੀਅਰ ਕਾਂਗਰਸੀ ਆਗੂ ਹਰਕੇਸ਼ ਚੰਦ ਸ਼ਰਮਾ ਮੱਛਲੀ ਕਲਾਂ ਅਤੇ ਯੂਥ ਕਾਂਗਰਸ ਬਲਾਕ ਪ੍ਰਧਾਨ ਮੁਕੁਲ ਸ਼ਰਮਾਂ ਸ਼ਾਮਲ ਸਨ।

Have something to say? Post your comment

More in Chandigarh

ਪੀਐੱਸਪੀਸੀਐੱਲ ਵੱਲੋਂ ਅਕਤੂਬਰ 2026 ਦੇ ਇਨੋਵੇਸ਼ਨ ਮੁਕਾਬਲੇ ਤਹਿਤ ਚੁਣੇ ਗਏ ਨਵੀਨਤਮ ਵਿਚਾਰਾਂ ਨੂੰ ਲਾਗੂ ਕਰਨ ਲਈ ਟੀਮ ਲੀਡਰ ਨਿਯੁਕਤ

ਗੈਂਗਸਟਰਾਂ 'ਤੇ ਵਾਰ ਦਾ 281ਵਾਂ ਦਿਨ: ਪੰਜਾਬ ਪੁਲਿਸ ਵੱਲੋਂ 587 ਥਾਈਂ ਛਾਪੇਮਾਰੀ; 235 ਕਾਬੂ

ਗੁਰਮੀਤ ਸਿੰਘ ਖੁੱਡੀਆਂ ਵੱਲੋਂ ਯੂ.ਕੇ. ਦੇ ਨਿਵੇਸ਼ਕਾਂ ਨੂੰ ਪੰਜਾਬ ਵਿੱਚ ਨਿਵੇਸ਼ ਦਾ ਸੱਦਾ

ਭਗਵੰਤ ਮਾਨ ਸਰਕਾਰ ਨੇ ਟਰਾਂਸਪੋਰਟ ਵਿਭਾਗ ਵਿੱਚ ਤਰਸ ਦੇ ਆਧਾਰ 'ਤੇ 9 ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਵੰਡੇ

ਨਗਰ ਨਿਗਮ ਦਾ ਇੰਸਪੈਕਟਰ ਰੰਗੇ ਹੱਥੀਂ ਕਾਬੂ

ਕੋਈ ਵੀ ਬੱਚਾ ਖੁਦ ਨੂੰ ਇਕੱਲਾ ਨਾ ਸਮਝੇ : ਡਾ. ਬਲਜੀਤ ਕੌਰ

ਪੰਜਾਬ ਵਿਧਾਨ ਸਭਾ ਚੋਣਾਂ ਸਬੰਧੀ ਤਿਆਰੀਆਂ ਦੀ ਸਮੀਖਿਆ ਦੇ ਦੂਜੇ ਦਿਨ ਜ਼ਿਲ੍ਹਾ ਪੱਧਰੀ ਤਿਆਰੀ ਦਾ ਜਾਇਜ਼ਾ ਲਿਆ

ਪੈਰੋਲ ਪਟੀਸ਼ਨ ’ਤੇ ਜਗਤਾਰ ਸਿੰਘ ਹਵਾਰਾ ਨੂੰ ਹਾਈਕੋਰਟ ਤੋਂ ਨਹੀਂ ਮਿਲੀ ਰਾਹਤ ; ਅਗਲੀ ਸੁਣਵਾਈ 19 ਨਵੰਬਰ ਨੂੰ

ਲੋਕ ਭਲਾਈ ਸਕੀਮਾਂ ਨੂੰ ‘ਫ੍ਰੀਬੀਜ਼’ ਕਹਿਣਾ ਆਮ ਲੋਕਾਂ ਦੀਆਂ ਆਸਾਂ-ਉਮੀਦਾਂ ਦਾ ਅਪਮਾਨ: ਡਾ. ਬਲਜੀਤ ਕੌਰ

ਪੰਜਾਬ ਆਪਣੇ ਹਿੱਸੇ ਦੇ ਪਾਣੀ ਦੀ ਇੱਕ ਬੂੰਦ ਵੀ ਨਹੀਂ ਦੇਵੇਗਾ; ਵਿਧਾਨ ਸਭਾ ਵੱਲੋਂ ਮਤਾ ਪਾਸ: ਮੁੱਖ ਮੰਤਰੀ ਭਗਵੰਤ ਸਿੰਘ ਮਾਨ