Saturday, December 13, 2025

Education

ਸਰਕਾਰੀ ਕੰਨਿਆ ਮਲਟੀਪਰਪਜ਼ ਸੀਨੀਅਰ ਸੈਕੰਡਰੀ ਸਕੂਲ ਮਾਡਲ ਟਾਊਨ ਪਟਿਆਲਾ ਬਣਿਆ ਪੰਜਾਬ ਦਾ ਅੱਵਲ ਨੰਬਰ ਸਕੂਲ

March 07, 2021 08:10 PM
Surjeet Singh Talwandi

ਪਟਿਆਲਾ : ਸਕੂਲ ਸਿੱਖਿਆ ਵਿਭਾਗ ਪੰਜਾਬ ਵੱਲੋਂ ਸਰਬ ਕਲਾ ਸੰਪੂਰਨ ਸਕੂਲਾਂ ਦੀ ਕੀਤੀ ਗਈ ਦਰਜ਼ਾਬੰਦੀ 'ਚ ਸਰਕਾਰੀ ਕੰਨਿਆ ਮਲਟੀਪਰਪਜ਼ ਸੀਨੀਅਰ ਸੈਕੰਡਰੀ ਸਕੂਲ ਮਾਡਲ ਟਾਊਨ ਪਟਿਆਲਾ ਨੇ ਰਾਜ ਭਰ 'ਚੋਂ ਪਹਿਲਾ ਸਥਾਨ ਹਾਸਿਲ ਕੀਤਾ ਹੈ। ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਦੇ ਪੈਤਰੀ ਸ਼ਹਿਰ ਤੇ ਵਿਧਾਨ ਸਭਾ ਹਲਕੇ ਦੇ ਇਸ ਸਕੂਲ ਨੇ ਪਿਛਲੇ ਕੁਝ ਸਾਲਾਂ 'ਚ ਹਰ ਪੱਖੋਂ ਜੋ ਬੁਲੰਦੀਆਂ ਨੂੰ ਛੂਹਿਆ ਹੈ, ਉਸ ਦੇ ਅਧਾਰ 'ਤੇ ਹੀ ਇਸ ਸਕੂਲ ਨੇ ਰਾਜ ਦੇ 1849 ਸਰਕਾਰੀ ਸੀਨੀਅਰ ਸੈਕੰਡਰੀ ਸਕੂਲਾਂ 'ਚੋਂ ਪਹਿਲਾ ਸਥਾਨ ਹਾਸਿਲ ਕੀਤਾ ਹੈ।
ਦੱਸਣਯੋਗ ਹੈ ਕਿ ਸਿੱਖਿਆ ਮੰਤਰੀ ਵਿਜੈ ਇੰਦਰ ਸਿੰਗਲਾ ਤੇ ਸਕੱਤਰ ਸਕੂਲ ਸਿੱਖਿਆ ਕ੍ਰਿਸ਼ਨ ਕੁਮਾਰ ਦੀ ਅਗਵਾਈ 'ਚ ਰਾਜ ਦੇ ਸਰਕਾਰੀ ਸਕੂਲਾਂ ਨੂੰ ਸਰਬ ਕਲਾ ਸੰਪੂਰਨ ਬਣਾਉਣ ਲਈ ਸਕੂਲ ਮੁਖੀਆਂ ਤੇ ਅਧਿਆਪਕਾਂ 'ਚ ਮੁਕਾਬਲੇਬਾਜ਼ੀ ਪੈਦਾ ਕਰਨ ਹਿੱਤ ਸਿੱਖਿਆ ਵਿਭਾਗ ਵੱਲੋਂ ਦਰਜ਼ਾਬੰਦੀ ਆਰੰਭ ਕੀਤੀ ਗਈ ਹੈ। ਜਿਸ ਦੇ ਬਹੁਤ ਸ਼ਾਨਦਾਰ ਨਤੀਜੇ ਸਾਹਮਣੇ ਆ ਰਹੇ ਹਨ ਅਤੇ ਸਕੂਲਾਂ ਦਾ ਸਰਬਪੱਖੀ ਵਿਕਾਸ ਹੋ ਰਿਹਾ ਹੈ। ਵਿਭਾਗ ਵੱਲੋਂ ਵਿੱਦਿਅਕ ਗੁਣਵੱਤਾ, ਖੇਡਾਂ, ਸਕੂਲ ਕੈਂਪਸ, ਸਹਿਵਿੱਦਿਅਕ ਕਿਰਿਆਵਾਂ, ਚੌਗਿਰਦਾ ਤੇ ਸਮਾਜਿਕ ਗਤੀਵਿਧੀਆਂ 'ਚ ਸ਼ਮੂਲੀਅਤ ਦੇ ਅਧਾਰ 'ਤੇ ਰਾਜ ਭਰ ਦੇ ਸਕੂਲਾਂ ਦੀ ਦਰਜ਼ਾਬੰਦੀ ਕੀਤੀ ਗਈ ਹੈ। ਸਕੂਲ ਦੇ ਪ੍ਰਿੰ. ਬਲਵੀਰ ਸਿੰਘ ਜੌੜਾ ਨੇ ਇਸ ਮਾਣਮੱਤੀ ਪ੍ਰਾਪਤੀ 'ਤੇ ਕਿਹਾ ਲੋਕ ਸਭਾ ਮੈਂਬਰ ਤੇ ਸਾਬਕਾ ਕੇਂਦਰੀ ਵਿਦੇਸ਼ ਰਾਜ ਮੰਤਰੀ ਸ੍ਰੀਮਤੀ ਪਰਨੀਤ ਕੌਰ ਦੀ ਵੱਡੀ ਸਰਪ੍ਰਸਤੀ ਤੇ ਐਮ.ਸੀ. ਮੀਨਾਕਸ਼ੀ ਸਿੰਗਲਾ ਦੀ ਵਿਕਾਸਮੁਖੀ ਅਗਵਾਈ ਦਾ ਇਸ ਪ੍ਰਾਪਤ 'ਚ ਵੱਡਾ ਯੋਗਦਾਨ ਹੈ। ਉਨ੍ਹਾਂ ਕਿਹਾ ਕਿ ਰਾਜ ਭਰ 'ਚੋਂ ਪਹਿਲੇ ਸਥਾਨ 'ਤੇ ਆਉਣਾ ਬਹੁਤ ਸਕੂਨ ਵਾਲਾ ਅਹਿਸਾਸ ਹੈ ਕਿਉਂਕਿ ਉਨ੍ਹਾਂ ਦਾ ਸਟਾਫ ਪਿਛਲੇ ਕਈ ਸਾਲਾਂ ਤੋਂ ਇਸ ਮੁਕਾਮ 'ਤੇ ਪੁੱਜਣ ਲਈ ਨਿਰੰਤਰ ਯਤਨ ਕਰ ਰਿਹਾ ਸੀ। ਵਿਭਾਗ ਵੱਲੋਂ ਇਹ ਮਾਣ ਮਿਲਣ ਨਾਲ ਸਟਾਫ ਤੇ ਵਿਦਿਆਰਥੀਆਂ 'ਚ ਨਵੀਂ ਊਰਜਾ ਆਵੇਗੀ।
ਪ੍ਰਿੰ. ਜੌੜਾ ਨੇ ਕਿਹਾ ਰਾਜ ਦੇ ਸਕੂਲਾਂ ਨੂੰ ਇਹ ਮਾਣ ਮਿਲਣ ਨਾਲ ਸਰਕਾਰੀ ਸਕੂਲ ਬਹੁਤ ਵਿਕਾਸ ਕਰਨਗੇ। ਜਿਲ੍ਹਾ ਸਿੱਖਿਆ ਅਫਸਰ (ਸੈ.ਸਿੱ.) ਪਟਿਆਲਾ ਹਰਿੰਦਰ ਕੌਰ, ਉਪ ਜਿਲ੍ਹਾ ਸਿੱਖਿਆ ਅਫਸਰ (ਸੈ.ਸਿੱ.) ਸੁਖਵਿੰਦਰ ਖੋਸਲਾ, ਸਕੂਲ ਪ੍ਰਬੰਧਕ ਕਮੇਟੀ ਦੀ ਚੇਅਰਪਰਸਨ ਗੁਰਪ੍ਰੀਤ ਕੌਰ ਤੇ ਹੋਰ ਬਹੁਤ ਸਾਰੀਆਂ ਸ਼ਖਸ਼ੀਅਤਾਂ ਨੇ ਪ੍ਰਿੰ. ਬਲਵੀਰ ਸਿੰਘ ਜੌੜਾ, ਸਟਾਫ ਤੇ ਵਿਦਿਆਰਥੀਆਂ ਨੂੰ ਇਸ ਵੱਡੀ ਪ੍ਰਾਪਤੀ 'ਤੇ ਮੁਬਾਰਕਬਾਦ ਦਿੱਤੀ ਹੈ। ਦੱਸਣਯੋਗ ਹੈ ਕਿ ਉਕਤ ਸਕੂਲ 'ਚ 2072 ਵਿਦਿਆਰਥੀ ਹਨ ਅਤੇ 68 ਅਧਿਆਪਕ ਤੇ ਨਾਟ ਟੀਚਿੰਗ ਸਟਾਫ ਮੈਂਬਰਜ਼ ਕਾਰਜਸ਼ੀਲ ਹਨ।

Have something to say? Post your comment

 

More in Education

ਕੋਟਪਾ ਐਕਟ ਤਹਿਤ ਵਿਦਿਆਰਥੀਆਂ ਨੂੰ ਕੀਤਾ ਜਾਗਰੂਕ

ਸੰਤ ਬਾਬਾ ਅਤਰ ਸਿੰਘ ਖ਼ਾਲਸਾ ਕਾਲਜ ਦੇ ਵਿਦਿਆਰਥੀਆਂ ਨੇ ਪੰਜਾਬੀ ਯੂਨੀਵਰਸਿਟੀ ਪਟਿਆਲਾ ਵੱਲੋਂ ਚੰਗੀ ਕਾਰਗੁਜ਼ਾਰੀ ਦਿਖਾਈ 

ਪੰਜਾਬੀ ਯੂਨੀਵਰਸਿਟੀ ਵਿਖੇ ਡਾ. ਜਯੋਤੀ ਸ਼ਰਮਾ ਨੇ ਸੰਗੀਤ ਵਿਭਾਗ ਦੇ ਮੁਖੀ ਵਜੋਂ ਅਹੁਦਾ ਸੰਭਾਲਿ਼ਆ

ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵੱਲੋਂ 29 ਅਕਤੂਬਰ ਨੂੰ ਲਗਾਇਆ ਜਾਵੇਗਾ ਪਲੇਸਮੈਂਟ ਕੈਂਪ

IISER ਮੋਹਾਲੀ ਵੱਲੋਂ ਆਪਣਾ 19ਵਾਂ ਸਥਾਪਨਾ ਦਿਵਸ ਮਨਾਇਆ ਗਿਆ

ਪ੍ਰੋ. ਨਿਸ਼ਠਾ ਤ੍ਰਿਪਾਠੀ ਨੇ ਸਰਕਾਰੀ ਮਹਿੰਦਰਾ ਕਾਲਜ ਦੇ ਰੈਗੂਲਰ ਪ੍ਰਿੰਸੀਪਲ ਵਜੋਂ ਅਹੁਦਾ ਸੰਭਾਲਿਆ

ਪੰਜਾਬੀ ਯੂਨੀਵਰਸਿਟੀ ਦੇ ਜੀਵ-ਵਿਗਿਆਨ ਵਿਭਾਗ ਨੇ ਮਨਾਇਆ 58ਵਾਂ ਸਥਾਪਨਾ ਦਿਵਸ

ਪੰਜਾਬ ਦੀਆਂ ਚਾਰ ਸਰਕਾਰੀ ਯੂਨੀਵਰਸਿਟੀਆਂ ਤੋਂ ਸੀਨੀਅਰ ਅਧਿਕਾਰੀਆਂ ਦੇ ਵਫ਼ਦ ਨੇ ਕੀਤਾ ਪੰਜਾਬੀ ਯੂਨੀਵਰਸਿਟੀ ਦਾ ਦੌਰਾ

ਬਾਬਾ ਗਾਂਧਾ ਸਿੰਘ ਪਬਲਿਕ ਸਕੂਲ ਬਰਨਾਲਾ ਵਿਖੇ CBSE ਵੱਲੋਂ ਅਧਿਆਪਕਾਂ ਲਈ ਵਰਕਸ਼ਾਪ ਦਾ ਅਯੋਜਨ ਕੀਤਾ ਗਿਆ

ਪੰਜਾਬ ਦੇ ਸਾਰੇ ਵਿਦਿਅਕ ਅਦਾਰੇ 7 ਸਤੰਬਰ ਤੱਕ ਬੰਦ ਰਹਿਣਗੇ: ਹਰਜੋਤ ਬੈਂਸ