Friday, October 16, 2026
BREAKING NEWS
• ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ • ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ

Chandigarh

ਕਬੱਡੀ ਪ੍ਰਮੋਟਰ ਕਤਲ ਕੇਸ ਦਾ ਆਖਰੀ ਸ਼ੂਟਰ ਤ੍ਰਿਪੁਰਾ ਤੋਂ ਗ੍ਰਿਫ਼ਤਾਰ

May 04, 2026 09:40 PM
Rozana Sehaj times


ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਜਾਰੀ ਮੁਹਿੰਮ ਦੌਰਾਨ ਸੰਗਠਿਤ ਅਪਰਾਧ ਵਿਰੁੱਧ ਵੱਡੀ ਸਫਲਤਾ ਤਹਿਤ ਪੰਜਾਬ ਪੁਲਿਸ ਦੀ ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਨੇ ਕੇਂਦਰੀ ਏਜੰਸੀਆਂ ਅਤੇ ਤ੍ਰਿਪੁਰਾ ਪੁਲਿਸ ਨਾਲ ਸਾਂਝੇ ਆਪ੍ਰੇਸ਼ਨ ਵਿੱਚ ਕਬੱਡੀ ਪ੍ਰਮੋਟਰ ਕੰਵਰ ਦਿਗਵਿਜੇ ਸਿੰਘ ਉਰਫ਼ ਰਾਣਾ ਬਲਾਚੌਰੀਆ ਦੇ ਸਨਸਨੀਖੇਜ਼ ਕਤਲ ਵਿੱਚ ਸ਼ਾਮਲ ਸ਼ੂਟਰਾਂ ਵਿੱਚੋਂ ਇੱਕ ਆਦਿੱਤਿਆ ਉਰਫ਼ ਮੱਖਣ ਨੂੰ ਤ੍ਰਿਪੁਰਾ ਦੇ ਅਗਰਤਲਾ ਤੋਂ ਗ੍ਰਿਫ਼ਤਾਰ ਕਰ ਲਿਆ ਹੈ। ਇਹ ਜਾਣਕਾਰੀ ਅੱਜ ਇਥੇ ਡਾਇਰੈਕਟਰ ਜਨਰਲ ਆਫ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ।ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਆਦਿੱਤਿਆ ਉਰਫ਼ ਮੱਖਣ, ਜੋ ਕਿ ਅੰਮ੍ਰਿਤਸਰ ਦਾ ਰਹਿਣ ਵਾਲਾ ਹੈ, ਦਾ ਅਪਰਾਧਕ ਪਿਛੋਕੜ ਹੈ ਅਤੇ ਉਸ ਵਿਰੁੱਧ ਕਤਲ, ਕਤਲ ਦੀ ਕੋਸ਼ਿਸ਼, ਜਬਰੀ ਵਸੂਲੀ, ਹਥਿਆਰ ਦੀ ਨੋਕ 'ਤੇ ਲੁੱਟ-ਖੋਹ, ਐਨਡੀਪੀਐਸ, ਅਸਲਾ ਐਕਟ ਆਦਿ ਨਾਲ ਸਬੰਧਤ ਘੱਟੋ-ਘੱਟ 14 ਮਾਮਲੇ ਦਰਜ ਹਨ। ਇਹ ਸਫਲਤਾ ਦੋ ਹੋਰ ਸ਼ੂਟਰਾਂ— ਕਰਨ ਪਾਠਕ ਉਰਫ਼ ਕਰਨ ਡਿਫਾਲਟਰ ਅਤੇ ਤਰਨਦੀਪ ਸਿੰਘ— ਨੂੰ ਪੱਛਮੀ ਬੰਗਾਲ ਦੇ ਹਾਵੜਾ ਤੋਂ ਉਨ੍ਹਾਂ ਦੇ ਸਾਥੀ ਆਕਾਸ਼ਦੀਪ ਸਮੇਤ ਗ੍ਰਿਫ਼ਤਾਰ ਕੀਤੇ ਜਾਣ ਤੋਂ ਕੁਝ ਮਹੀਨਿਆਂ ਬਾਅਦ ਸਾਹਮਣੇ ਆਈ ਹੈ। ਜਾਣਕਾਰੀ ਅਨੁਸਾਰ 15 ਦਸੰਬਰ, 2025 ਨੂੰ ਐਸਏਐਸ ਨਗਰ ਦੇ ਪਿੰਡ ਸੋਹਾਣਾ ਵਿਖੇ ਇੱਕ ਕਬੱਡੀ ਟੂਰਨਾਮੈਂਟ ਦੌਰਾਨ ਹਮਲਾਵਰਾਂ ਨੇ ਰਾਣਾ ਬਲਾਚੌਰੀਆ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਸੀ। ਇਸ ਕੇਸ ਵਿੱਚ ਹੁਣ ਤੱਕ ਤਿੰਨ ਸ਼ੂਟਰਾਂ ਸਮੇਤ ਕੁੱਲ ਛੇ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਜਾ ਚੁੱਕਾ ਹੈ। ਸ਼ੂਟਰਾਂ ਨੂੰ ਲੌਜਿਸਟਿਕ ਸਹਾਇਤਾ ਪ੍ਰਦਾਨ ਕਰਨ ਦੇ ਦੋਸ਼ ਵਿੱਚ ਦੋ ਮੁਲਜ਼ਮਾਂ ਜਿਨ੍ਹਾਂ ਦੀ ਪਛਾਣ ਐਸ਼ਦੀਪ ਸਿੰਘ ਅਤੇ ਦਵਿੰਦਰ ਵਜੋਂ ਹੋਈ ਹੈ, ਨੂੰ ਪਹਿਲਾਂ ਹੀ ਗ੍ਰਿਫ਼ਤਾਰ ਕਰ ਲਿਆ ਗਿਆ ਸੀ। ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਵਿਦੇਸ਼ੀ ਹੈਂਡਲਰਾਂ ਦੇ ਨਿਰਦੇਸ਼ਾਂ 'ਤੇ ਕਾਰਵਾਈ ਕਰਦਿਆਂ ਗ੍ਰਿਫ਼ਤਾਰ ਮੁਲਜ਼ਮ ਆਦਿੱਤਿਆ ਉਰਫ਼ ਮੱਖਣ ਨੇ ਆਪਣੇ ਸਾਥੀਆਂ ਨਾਲ ਮਿਲ ਕੇ ਇਸ ਕਤਲ ਨੂੰ ਅੰਜਾਮ ਦਿੱਤਾ। ਡੀਜੀਪੀ ਨੇ ਕਿਹਾ ਕਿ ਜਦੋਂ ਆਦਿੱਤਿਆ ਦੇ ਸਾਥੀਆਂ ਨੂੰ ਏਜੀਟੀਐਫ ਨੇ ਗ੍ਰਿਫ਼ਤਾਰ ਕੀਤਾ ਸੀ, ਉਦੋਂ ਤੋਂ ਹੀ ਮੁਲਜ਼ਮ ਆਦਿੱਤਿਆ ਫਰਾਰ ਸੀ ਅਤੇ ਗ੍ਰਿਫ਼ਤਾਰੀ ਤੋਂ ਬਚ ਰਿਹਾ ਸੀ। ਉਨ੍ਹਾਂ ਇਹ ਵੀ ਕਿਹਾ ਕਿ ਇਸ ਸਨਸਨੀਖੇਜ਼ ਕਤਲ ਕੇਸ ਵਿੱਚ ਸ਼ਾਮਲ ਸਾਰੇ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਕਾਰਵਾਈ ਸੰਬੰਧੀ ਵੇਰਵੇ ਸਾਂਝੇ ਕਰਦਿਆਂ ਵਧੀਕ ਡਾਇਰੈਕਟਰ ਜਨਰਲ ਆਫ਼ ਪੁਲਿਸ (ਏਡੀਜੀਪੀ) ਏਜੀਟੀਐਫ ਪ੍ਰਮੋਦ ਬਾਨ ਨੇ ਕਿਹਾ ਕਿ ਆਦਿੱਤਿਆ ਕਪੂਰ ਉਰਫ਼ ਮੱਖਣ ਦੇ ਟਿਕਾਣੇ ਬਾਰੇ ਖੁਫੀਆ ਸਰੋਤ ਤੋਂ ਇਨਪੁੱਟ ਪ੍ਰਾਪਤ ਹੋਈ ਸੀ। ਇਸ ਜਾਣਕਾਰੀ 'ਤੇ ਕਾਰਵਾਈ ਕਰਦਿਆਂ "ਸ਼ੈਡੋ ਹੰਟ" ਦੇ ਨਾਮ ਹੇਠ ਇੱਕ ਅੰਤਰਰਾਜੀ ਆਪ੍ਰੇਸ਼ਨ ਚਲਾਇਆ ਗਿਆ ਅਤੇ ਡੀਐਸਪੀ ਰਾਜਨ ਪਰਮਿੰਦਰ ਸਿੰਘ ਦੀ ਨਿਗਰਾਨੀ ਹੇਠ ਇੱਕ ਪੁਲਿਸ ਟੀਮ ਨੂੰ ਤ੍ਰਿਪੁਰਾ ਦੇ ਅਗਰਤਲਾ ਭੇਜਿਆ ਗਿਆ। ਉਨ੍ਹਾਂ ਕਿਹਾ ਕਿ ਕੇਂਦਰੀ ਏਜੰਸੀਆਂ ਅਤੇ ਸਥਾਨਕ ਪੁਲਿਸ ਦੇ ਸਹਿਯੋਗ ਨਾਲ ਏਜੀਟੀਐਫ ਟੀਮ ਨੇ ਦੋਸ਼ੀ ਨੂੰ ਉਥੋਂ ਸਫਲਤਾਪੂਰਵਕ ਗ੍ਰਿਫ਼ਤਾਰ ਕਰ ਲਿਆ। ਇਸ ਸਬੰਧ ਵਿੱਚ ਐਸਏਐਸ ਨਗਰ ਦੇ ਸੋਹਾਣਾ ਪੁਲਿਸ ਥਾਣਾ ਵਿਖੇ ਭਾਰਤੀ ਨਿਆਂ ਸੰਹਿਤਾ (ਬੀਐਨਐਸ) ਦੀ ਧਾਰਾ 103(1), 109, 3(5) ਅਤੇ 61(2) ਅਤੇ ਅਸਲਾ ਐਕਟ ਦੀ ਧਾਰਾ 25 ਤਹਿਤ ਐਫਆਈਆਰ ਨੰਬਰ 312 ਮਿਤੀ 16/12/2025 ਦਰਜ ਹੈ।

Have something to say? Post your comment

More in Chandigarh

ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਕੀਤੀ ਮੀਟਿੰਗ; ਮੰਗਾਂ ਦੇ ਸਮਾਂਬੱਧ ਹੱਲ ਦਾ ਦਿੱਤਾ ਭਰੋਸਾ

ਪੰਜਾਬ ਵਿੱਚ ਬਿਜਲੀ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਕੇਂਦਰੀ ਬਿਜਲੀ ਮੰਤਰੀ ਨਾਲ ਮੁਲਾਕਾਤ

ਸਚਿਨ ਪਾਇਲਟ ਵਲੋਂ ਪੰਜ ਦਿਨਾਂ ਯਾਤਰਾ ਅੱਜ ਤੋਂ

ਗੈਂਗਸਟਰਾਂ 'ਤੇ ਵਾਰ ਦਾ 267ਵਾਂ ਦਿਨ: ਪੰਜਾਬ ਪੁਲਿਸ ਵੱਲੋਂ 522 ਥਾਈਂ ਛਾਪੇਮਾਰੀ; 232 ਕਾਬੂ

ਵਿੱਤ ਮੰਤਰੀ ਚੀਮਾ ਵੱਲੋਂ ਸਿਹਤ ਵਿਭਾਗ ਦੇ ਮੁਲਾਜ਼ਮਾਂ ਦੀਆਂ ਮੰਗਾਂ ਤੁਰੰਤ ਹੱਲ ਕਰਨ ਦੇ ਨਿਰਦੇਸ਼

ਸਮਾਜਿਕ ਕਾਰਕੁਨ ਦਾ ਕਤਲ ਵੱਡੀ ਤ੍ਰਾਸਦੀ, ਜ਼ਿੰਮੇਵਾਰ ਵਿਅਕਤੀਆਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ: ਭਗਵੰਤ ਸਿੰਘ ਮਾਨ

ਪਠਾਨਕੋਟ ਵਿੱਚ ਸਰਹੱਦ-ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਨਾਲ ਸਬੰਧਤ ਇੱਕ ਔਰਤ ਸਮੇਤ ਦੋ ਸੰਚਾਲਕ ਕਾਬੂ

ਪੰਜਾਬ ਵਿੱਚ 154 ਹੋਰ ਆਮ ਆਦਮੀ ਕਲੀਨਿਕ ਲੋਕਾਂ ਨੂੰ ਸਮਰਪਿਤ ਕੀਤੇ : ਭਗਵੰਤ ਸਿੰਘ ਮਾਨ

ਸ੍ਰੀ ਗੁਰੂ ਰਵਿਦਾਸ ਜੀ ਦਾ 650ਵਾਂ ਪ੍ਰਕਾਸ਼ ਪੁਰਬ

ਅਨੁਸੂਚਿਤ ਜਾਤੀਆਂ ਦੇ ਸਸ਼ਕਤੀਕਰਨ ਮਿਸ਼ਨ ਨੂੰ ਪੰਜਾਬ ਸਰਕਾਰ ਨੇ ਦਿੱਤੀ ਨਵੀਂ ਰਫ਼ਤਾਰ