Friday, October 09, 2026
BREAKING NEWS
• ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ • ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ • ਅੰਮ੍ਰਿਤਸਰ ਸੂਰਮਿਆਂ ਨੇ ਜਿੱਤਿਆ ਸ਼ੇਰ-ਏ-ਪੰਜਾਬ ਟੀ-20 ਖਿਤਾਬ • ਪੰਜਾਬ ਦੀਆਂ ਸਨਅਤਾਂ ’ਚ 10 ਘੰਟੇ ਦਾ ਬਿਜਲੀ ਕੱਟ

Chandigarh

ਵਿਜੀਲੈਂਸ ਬਿਊਰੋ ਵੱਲੋਂ 15000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਵਸੀਕਾ ਨਵੀਸ ਵਿਰੁੱਧ ਕੇਸ ਦਰਜ

May 04, 2026 09:42 PM
SehajTimes

ਚੰਡੀਗੜ੍ਹ  : ਪੰਜਾਬ ਵਿਜੀਲੈਂਸ ਬਿਊਰੋ ਨੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਅਪਣਾਈ ਗਈ ਜ਼ੀਰੋ ਟਾਲਰੈਂਸ ਨੀਤੀ ਦੇ ਚਲਦਿਆਂ ਨਰੇਸ਼ ਕੁਮਾਰ ਵਸੀਕਾ ਨਵੀਸ, ਪਟਿਆਲਾ ਵਿਰੁੱਧ 15000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਕੇਸ ਦਰਜ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਸਾਂਝੀ ਕਰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਕਿਹਾ ਕਿ ਇਹ ਮਾਮਲਾ ਪ੍ਰੋਫੈਸਰ ਕਲੋਨੀ ਚੀਕਾ ਜ਼ਿਲ੍ਹਾ ਕੈਥਲ, ਹਰਿਆਣਾ ਦੇ ਇੱਕ ਨਿਵਾਸੀ ਵੱਲੋਂ ਮੁੱਖ ਮੰਤਰੀ ਦੇ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ਪੋਰਟਲ ’ਤੇ ਦਰਜ ਕਰਵਾਈ ਗਈ ਸ਼ਿਕਾਇਤ ਤੋਂ ਬਾਅਦ ਦਰਜ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਸ਼ਿਕਾਇਤਕਰਤਾ ਦੇ ਰਿਸ਼ਤੇਦਾਰ ਨੇ ਜ਼ਿਲ੍ਹਾ ਪਟਿਆਲਾ ਵਿੱਚ ਜ਼ਮੀਨ ਖਰੀਦੀ ਸੀ। ਸ਼ਿਕਾਇਤਕਰਤਾ ਨੇ ਦੋਸ਼ ਲਗਾਇਆ ਕਿ ਦੋਸ਼ੀ ਨਰੇਸ਼ ਕੁਮਾਰ ਵਸੀਕਾ ਨਵੀਸ ਨੇ ਸ਼ਿਕਾਇਤਕਰਤਾ ਦੇ ਰਿਸ਼ਤੇਦਾਰ ਦੀ ਜ਼ਮੀਨ ਦੀ ਰਜਿਸਟ੍ਰੀ ਕਰਨ ਦੇ ਬਦਲੇ 15000 ਰੁਪਏ ਰਿਸ਼ਵਤ ਲਈ। ਦੋਸ਼ੀ ਵਸੀਕਾ ਨਵੀਸ ਨੇ ਰਿਸ਼ਵਤ ਲੈਂਦੇ ਸਮੇਂ ਤਹਿਸੀਲਦਾਰ ਦੇ ਡਰਾਈਵਰ ਅਤੇ ਪਟਵਾਰੀ ਨੂੰ  ਮੌਕੇ ’ਤੇ ਬੁਲਾਇਆ । ਇਸ ਤੋਂ ਬਾਅਦ ਤਹਿਸੀਲਦਾਰ ਨੇ ਉਸਦੀ ਰਜਿਸਟ੍ਰੀ ਦਰਜ ਕਰ ਦਿੱਤੀ ਸੀ। ਜ਼ਿਕਰਯੋਗ ਹੈ ਕਿ ਸ਼ਿਕਾਇਤਕਰਤਾ ਨੇ ਰਿਸ਼ਵਤ ਮੰਗਣ ਦੀ ਪੂਰੀ ਗੱਲਬਾਤ ਰਿਕਾਰਡ ਕਰ ਲਈ ਸੀ। ਇਸ ਸਬੰਧ ਵਿੱਚ ਉਕਤ ਦੋਸ਼ੀ ਵਿਰੁੱਧ ਵਿਜੀਲੈਂਸ ਬਿਊਰੋ ਪੁਲਿਸ ਸਟੇਸ਼ਨ ਪਟਿਆਲਾ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਕੇਸ ਦਰਜ ਕੀਤਾ ਗਿਆ ਹੈ ਅਤੇ ਮਾਮਲੇ ਦੀ ਹੋਰ ਜਾਂਚ ਜਾਰੀ ਹੈ।

Have something to say? Post your comment

More in Chandigarh

ਮਾਨ ਸਰਕਾਰ ਵੱਲੋਂ ਦੁਕਾਨਦਾਰਾਂ ਨੂੰ ਦੀਵਾਲੀ ਤੋਹਫ਼ਾ

ਵਿਜੀਲੈਂਸ ਬਿਊਰੋ ਨੇ ਪਟਵਾਰੀ ਅਤੇ ਪ੍ਰਾਈਵੇਟ ਏਜੰਟ ਨੂੰ 5,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

40,000 ਰੁਪਏ ਰਿਸ਼ਵਤ ਲੈਂਦੇ ਉੱਤਰੀ ਰੇਲਵੇ ਦੇ ਸੀਨੀਅਰ ਸੈਕਸ਼ਨ ਇੰਜੀਨੀਅਰ ਨੂੰ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ

ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 261ਵਾਂ ਦਿਨ: ਪੰਜਾਬ ਪੁਲਿਸ ਵੱਲੋਂ 557 ਥਾਈਂ ਛਾਪੇਮਾਰੀ; 251 ਵਿਅਕਤੀ ਕਾਬੂ

ਕਿਸਾਨਾਂ ਦੀ ਫ਼ਸਲ ਦਾ ਇੱਕ-ਇੱਕ ਦਾਣਾ ਖਰੀਦਣ ਲਈ ਮਾਨ ਸਰਕਾਰ ਵਚਨਬੱਧ: ਡਿਪਟੀ ਸਪੀਕਰ ਰੌੜੀ

ਪੰਜਾਬ ਨਿਵੇਸ਼ਕਾਂ ਲਈ ਬਣੇਗਾ ਮੁੱਖ ਤਰਜੀਹ, ਸਾਰੀਆਂ ਮਨਜ਼ੂਰੀਆਂ ਸਿੰਗਲ ਵਿੰਡੋ ਰਾਹੀਂ: ਭਗਵੰਤ ਸਿੰਘ ਮਾਨ

'ਮੁੱਖ ਮੰਤਰੀ ਮਾਵਾਂ ਧੀਆਂ ਸਤਿਕਾਰ ਯੋਜਨਾ' ਤਹਿਤ 3,722 ਕਰੋੜ ਰੁਪਏ ਮਹਿਲਾਵਾਂ ਦੇ ਖਾਤਿਆਂ ਵਿੱਚ ਸਿੱਧੇ ਟਰਾਂਸਫਰ: ਡਾ. ਬਲਜੀਤ ਕੌਰ

50,000 ਰੁਪਏ ਰਿਸ਼ਵਤ ਲੈਂਦੇ ਐਸ.ਡੀ.ਓ. ਨੂੰ ਵਿਜੀਲੈਂਸ ਬਿਊਰੋ ਨੇ ਕੀਤਾ ਰੰਗੇ ਹੱਥੀਂ ਕਾਬੂ

ਪੰਜਾਬ ਵਿਧਾਨ ਸਭਾ ਸਪੀਕਰ ਵੱਲੋਂ ਉੱਘੇ ਅਦਾਕਾਰ ਨਾਨਾ ਪਾਟੇਕਰ ਦੇ ਦੇਹਾਂਤ 'ਤੇ ਡੂੰਘੇ ਦੁੱਖ ਦਾ ਪ੍ਰਗਟਾਵਾ

ਗੈਂਗਸਟਰਾਂ 'ਤੇ ਵਾਰ ਦਾ 260ਵਾਂ ਦਿਨ: ਪੰਜਾਬ ਪੁਲਿਸ ਵੱਲੋਂ 563 ਥਾਈਂ ਛਾਪੇਮਾਰੀ; 230 ਕਾਬੂ