Sunday, September 20, 2026
BREAKING NEWS
ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨਅੰਮ੍ਰਿਤਸਰ ਸੂਰਮਿਆਂ ਨੇ ਜਿੱਤਿਆ ਸ਼ੇਰ-ਏ-ਪੰਜਾਬ ਟੀ-20 ਖਿਤਾਬਪੰਜਾਬ ਦੀਆਂ ਸਨਅਤਾਂ ’ਚ 10 ਘੰਟੇ ਦਾ ਬਿਜਲੀ ਕੱਟਰਣਜੋਧ ਸਿੰਘ ਸਰਾਓ ਬਣੇ ਮੁਹਾਲੀ ਜ਼ਿਲ੍ਹਾ ਬਾਰ ਐਸੋਸੀਏਸ਼ਨ ਦੇ ਪ੍ਰਧਾਨਹਰਿਆਣਾ ਦੇ ਸਾਬਕਾ ਮੰਤਰੀ ਦੇ ਪੁੱਤਰ ਨੇ ਆਪਣੇ ਫਾਰਮ ਹਾਊਸ 'ਤੇ ਕੀਤੀ 'ਖੁਦਕੁਸ਼ੀ'ਪੰਜਾਬ ਕਾਂਗਰਸ ’ਚ ਵੱਡਾ ਫੇਰਬਦਲ: ਸਚਿਨ ਪਾਇਲਟ ਨੂੰ ਮਿਲੀ ਪੰਜਾਬ ਦੀ ਕਮਾਨਭਗਵੰਤ ਸਿੰਘ ਮਾਨ ਵੱਲੋਂ ਬਠਿੰਡਾ ਵਿਖੇ ਖੇਡਾਂ ਵਤਨ ਪੰਜਾਬ ਦੀਆਂ-2026 ਦਾ ਉਦਘਾਟਨਨੇਪਾਲ ਵਿੱਚ ਭਿਆਨਕ ਹੜ੍ਹ ਦਾ ਕਹਿਰ ਟਰੱਕ ਦੀ ਲਪੇਟ 'ਚ ਆਉਣ ਨਾਲ ਨੌਜਵਾਨ ਦੀ ਮੌਤ

Chandigarh

ਪੰਜਾਬ ਦੇ ਰਾਜਪਾਲ ਨੇ ਪੀ.ਪੀ.ਐਸ.ਸੀ. ਦੇ ਨਵ-ਨਿਯੁਕਤ ਗੈਰ-ਸਰਕਾਰੀ ਮੈਂਬਰ ਨੂੰ ਅਹੁਦੇ ਦੀ ਸਹੁੰ ਚੁਕਾਈ

May 04, 2026 09:44 PM
Rozana Sehaj times

ਚੰਡੀਗੜ੍ਹ : ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਅੱਜ ਪੰਜਾਬ ਲੋਕ ਸੇਵਾ ਕਮਿਸ਼ਨ (ਪੀ.ਪੀ.ਐਸ.ਸੀ.) ਦੇ ਨਵ-ਨਿਯੁਕਤ ਗੈਰ-ਸਰਕਾਰੀ ਮੈਂਬਰ ਨੂੰ ਅਹੁਦੇ ਦੀ ਸਹੁੰ ਚੁਕਾਈ। ਕਮਿਸ਼ਨ ਵਿੱਚ ਗੈਰ-ਸਰਕਾਰੀ ਮੈਂਬਰ ਵਜੋਂ ਅਧਿਕਾਰਤ ਤੌਰ 'ਤੇ ਜੁਆਇਨ ਕਰਨ ਸਮੇਂ ਸ੍ਰੀ ਸੁਨੀਲ ਕਪੂਰ ਨੇ ਸੰਵਿਧਾਨ ਪ੍ਰਤੀ ਵਫ਼ਾਦਾਰੀ ਅਤੇ ਅਹੁਦੇ ਦੀ ਸਹੁੰ ਚੁੱਕੀ। ਪਿਛੋਕੜ ਦੀ ਗੱਲ ਕਰੀਏ ਤਾਂ ਲੁਧਿਆਣਾ ਦੇ ਰਹਿਣ ਵਾਲੇ ਸ੍ਰੀ ਸੁਨੀਲ ਕਪੂਰ ਇੱਕ ਪ੍ਰਮੁੱਖ ਸ਼ਖਸੀਅਤ ਹਨ, ਜੋ ਸਮਾਜ ਸੇਵਕ ਵਜੋਂ ਮਨੁੱਖਤਾਵਾਦੀ ਅਤੇ ਸਮਾਜਿਕ ਆਊਟਰੀਚ ਪ੍ਰੋਗਰਾਮਾਂ ਵਿੱਚ ਸਰਗਰਮ ਰਹੇ ਹਨ। ਮੁੱਖ ਸਕੱਤਰ ਕੇ.ਏ.ਪੀ. ਸਿਨਹਾ ਨੇ ਇੱਥੇ ਪੰਜਾਬ ਲੋਕ ਭਵਨ ਵਿਖੇ ਸਹੁੰ ਚੁੱਕ ਸਮਾਗਮ ਦੀ ਕਾਰਵਾਈ ਚਲਾਈ। ਇਸ ਸਹੁੰ ਚੁੱਕ ਸਮਾਗਮ ਵਿੱਚ ਕੈਬਨਿਟ ਮੰਤਰੀ ਸੰਜੀਵ ਅਰੋੜਾ, ਚੇਅਰਮੈਨ ਪੀ.ਪੀ.ਐਸ.ਸੀ. ਮੇਜਰ ਜਨਰਲ (ਸੇਵਾਮੁਕਤ) ਵਿਨਾਇਕ ਸੈਣੀ, ਰਾਜਪਾਲ ਦੇ ਵਧੀਕ ਮੁੱਖ ਸਕੱਤਰ (ਏ.ਸੀ.ਐਸ.) ਵਿਵੇਕ ਪ੍ਰਤਾਪ ਸਿੰਘ ਅਤੇ ਸਕੱਤਰ ਜਨਰਲ ਐਡਮਿਨਸਟ੍ਰੇਸ਼ਨ ਐਂਡ ਕੋਆਰਡੀਨੇਸ਼ਨ ਕਮਲ ਕਿਸ਼ੋਰ ਯਾਦਵ ਅਤੇ ਨਵ-ਨਿਯੁਕਤ ਮੈਂਬਰ ਦੇ ਪਰਿਵਾਰਕ ਮੈਂਬਰ ਤੇ ਸ਼ੁਭਚਿੰਤਕ ਸ਼ਾਮਲ ਰਹੇ।

Have something to say? Post your comment

 

More in Chandigarh

ਉੱਘੇ ਵਿਦਵਾਨ ਅਤੇ ਨੀਤੀਵਾਨ ਪ੍ਰਤੀ ਵਿਸ਼ੇਸ਼ ਸਨਮਾਨ

ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਸਮਾਜ ਦੇ ਹਰ ਵਰਗ ਦਾ ਸਹਿਯੋਗ ਬਹੁਤ ਜ਼ਰੂਰੀ : ਡਾ. ਬਲਜੀਤ ਕੌਰ

ਪੰਜਾਬ ਦੇ 80 ਫ਼ੀਸਦੀ ਖੇਤਾਂ ਤੱਕ ਪਹੁੰਚ ਰਿਹਾ ਹੈ ਨਹਿਰੀ ਪਾਣੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

'ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਹੁਣ ਲੋਕ-ਲਹਿਰ ਬਣੀ :  ਭਗਵੰਤ ਸਿੰਘ ਮਾਨ

17 ਸਤੰਬਰ ਤੋਂ 2 ਅਕਤੂਬਰ ਤੱਕ ਪੰਜਾਬ ਭਰ ਵਿੱਚ ਚਲਾਈ ਜਾਵੇਗੀ ‘ਸਵੱਛਤਾ ਹੀ ਸੇਵਾ-2026’ ਮੁਹਿੰਮ: ਹਰਦੀਪ ਸਿੰਘ ਮੁੰਡੀਆਂ

ਗੈਂਗਸਟਰਾਂ 'ਤੇ ਵਾਰ ਦਾ 238ਵਾਂ ਦਿਨ: ਪੰਜਾਬ ਪੁਲਿਸ ਵੱਲੋਂ 583 ਥਾਈਂ ਛਾਪੇਮਾਰੀ; 264 ਕਾਬੂ

ਬਾਹਰਲੇ ਸੂਬਿਆਂ ਤੋਂ ਝੋਨੇ ਦਾ ਇੱਕ ਵੀ ਦਾਣਾ ਪੰਜਾਬ ਦੀਆਂ ਮੰਡੀਆਂ ਵਿੱਚ ਨਾ ਆਉਣ ਦਿੱਤਾ ਜਾਵੇ: ਲਾਲ ਚੰਦ ਕਟਾਰੂਚੱਕ 

ਆਂਗਣਵਾੜੀਆਂ ਵਿੱਚ ਹੁਣ ਤਾਜ਼ਾ ਅਤੇ ਗਰਮ ਪਕਾਇਆ ਹੋਇਆ ਭੋਜਨ ਮਿਲੇਗਾ

ਮਾਲ ਮੰਤਰੀ ਮੁੰਡੀਆਂ ਵੱਲੋਂ 3 ਨਵੇਂ ਕਲਰਕਾਂ ਨੂੰ ਨਿਯੁਕਤੀ ਪੱਤਰ ਤਕਸੀਮ

ਵਿੱਤ ਮੰਤਰੀ ਚੀਮਾ ਨੇ 12 ਨਵੇਂ ਕਲਰਕਾਂ ਨੂੰ ਨਿਯੁਕਤੀ ਪੱਤਰ ਸੌਂਪੇ