Saturday, November 21, 2026
BREAKING NEWS
• ਸਰਸਵਤੀ ਨਦੀ ਦਾ ਪੁਨਰਜੀਵਨ, ਕਰਤਾਰਪੁਰ ਸਾਹਿਬ ਕੌਰੀਡੋਰ ਅਤੇ ਅਯੁੱਧਿਆ ਵਿੱਚ ਸ੍ਰੀ ਰਾਮ ਮੰਦਰ ਦੀ ਪੁਨਰ-ਸਥਾਪਨਾ ਭਾਰਤ ਦੇ ਉੱਭਰਦੇ ਸੁਭਾਗ ਦੇ ਪ੍ਰਤੀਕ : ਗਜੇਂਦਰ ਸਿੰਘ ਸ਼ੇਖਾਵਤ • ਐਡਵੋਕੇਟ ਹਰਜਿੰਦਰ ਸਿੰਘ ਧਾਮੀ ਛੇਵੀਂ ਵਾਰ ਸਰਬਸੰਮਤੀ ਨਾਲ ਬਣੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ • ਕਪਾਲ ਮੋਚਨ ਮੇਲਾ ਆਸਥਾ, ਸਦਭਾਵਨਾ ਅਤੇ ਸੱਭਿਆਚਾਰਕ ਏਕਤਾ ਦਾ ਪ੍ਰਤੀਕ : ਮੁੱਖ ਮੰਤਰੀ ਨਾਇਬ ਸਿੰਘ ਸੈਣੀ • ਚੰਡੀਗੜ੍ਹ ਨਿਗਮ ਚੋਣਾਂ 2026 : ਚੋਣਾਂ ਦੀਆਂ ਤਰੀਕਾਂ ਦਾ ਐਲਾਨ, ਚੋਣ ਜ਼ਾਬਤਾ ਲਾਗੂ • ਭਾਰਤੀ ਮੂਲ ਦੀ ਮਾਡਲ ਨਵਜੌਤ ਕੌਰ ਨੇ ਪੰਜਾਬੀਆਂ ਦਾ ਮਾਣ ਵਧਾਇਆ • ਹਰਦਿਆਲ ਸਿੰਘ ਕੰਬੋਜ ਸਾਥੀਆਂ ਸਮੇਤ ਭਾਜਪਾ ’ਚ ਸ਼ਾਮਲ • ਮੁੱਖ ਮੰਤਰੀ ਤੀਰਥ ਯਾਤਰਾ ਦੀਆਂ ਦੋ ਬੱਸਾਂ ਦੀ ਤਰਨ ਤਾਰਨ ਵਿੱਚ ਟੱਕਰ; 4 ਦੀ ਮੌਤ, 18 ਜ਼ਖ਼ਮੀ • ਐਡਵੋਕੇਟ ਧਾਮੀ ਦੇ ਸਿਰ ਸਜ ਸਕਦਾ ਹੈ ਸ਼੍ਰੋਮਣੀ ਕਮੇਟੀ ਦੀ ਪ੍ਰਧਾਨਗੀ ਦਾ ਤਾਜ਼ • ਅਵਾਰਾ ਪਸ਼ੂ ਨੇ ਲਈ ਨੌਜਵਾਨ ਦੀ ਜਾਨ  • ਕੇਜਰੀਵਾਲ ਨੂੰ ਜਾਨੋਂ ਮਾਰਨ ਦੀ ਧਮਕੀ, 7 ਕਰੋੜ ਰੁਪਏ ਮੰਗੇ

Chandigarh

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਡਿਪਟੀ ਕਮਿਸ਼ਨਰਾਂ ਨੂੰ 'ਰੰਗਲਾ ਪੰਜਾਬ ਵਿਕਾਸ ਸਕੀਮ' ਤਹਿਤ ਵਿਕਾਸ ਕਾਰਜ ਮੁਕੰਮਲ ਕਰਨ ਦੇ ਨਿਰਦੇਸ਼

May 04, 2026 09:46 PM
Rozana Sehaj times

ਚੰਡੀਗੜ੍ਹ : ਸੂਬੇ ਦੇ ਵਿਕਾਸ ਨੂੰ ਤੇਜ਼ ਕਰਨ ਲਈ ਇੱਕ ਠੋਸ ਉਪਰਾਲੇ ਵਜੋਂ, ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਜ ਸਾਰੇ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਅਤੇ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨਾਲ ਇੱਕ ਉੱਚ ਪੱਧਰੀ ਮੀਟਿੰਗ ਕੀਤੀ। ਇਸ ਮੀਟਿੰਗ ਦਾ ਉਦੇਸ਼ 'ਰੰਗਲਾ ਪੰਜਾਬ ਵਿਕਾਸ ਸਕੀਮ' ਦੀ ਪ੍ਰਗਤੀ ਦਾ ਬਾਰੀਕੀ ਨਾਲ ਜਾਇਜ਼ਾ ਲੈਣਾ ਸੀ, ਜਿਸ ਵਿੱਚ ਲੰਬਿਤ ਪਏ ਕੰਮਾਂ ਵਿੱਚ ਤੇਜ਼ੀ ਲਿਆਉਣ, ਰੋਜ਼ਾਨਾ ਨਿਗਰਾਨੀ ਯਕੀਨੀ ਬਣਾਉਣ ਅਤੇ ਬਿਨਾਂ ਕਿਸੇ ਦੇਰੀ ਦੇ ਵਿਕਾਸ ਦੇ ਅਗਲੇ ਪੜਾਅ ਨੂੰ ਸ਼ੁਰੂ ਕਰਨ ਲਈ ਸਖ਼ਤ ਨਿਰਦੇਸ਼ ਜਾਰੀ ਕੀਤੇ ਗਏ। ਇਸ ਵਿਆਪਕ ਸਮੀਖਿਆ ਮੀਟਿੰਗ ਦੌਰਾਨ, ਵਿੱਤ ਮੰਤਰੀ ਨੇ ਸਪੱਸ਼ਟ ਤੌਰ 'ਤੇ ਡਿਪਟੀ ਕਮਿਸ਼ਨਰਾਂ ਨੂੰ ਹਦਾਇਤ ਕੀਤੀ ਕਿ ਉਹ ਇਸ ਸਕੀਮ ਤਹਿਤ ਪਹਿਲੇ ਪੜਾਅ ਦੇ ਸਾਰੇ ਵਿਕਾਸ ਕਾਰਜਾਂ ਨੂੰ ਸਮਾਂਬੱਧ ਢੰਗ ਨਾਲ ਮੁਕੰਮਲ ਕਰਨਾ ਯਕੀਨੀ ਬਣਾਉਣ। ਸੂਬੇ ਭਰ ਵਿੱਚ ਵਿਕਾਸ ਦੀ ਰਫ਼ਤਾਰ ਨੂੰ ਬਰਕਰਾਰ ਰੱਖਣ ਦੀ ਲੋੜ 'ਤੇ ਜੋਰ ਦਿੰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਹਦਾਇਤ ਕੀਤੀ ਕਿ ਦੂਜੇ ਪੜਾਅ ਦੇ ਪ੍ਰੋਜੈਕਟਾਂ ਲਈ ਪ੍ਰਬੰਧਕੀ ਪ੍ਰਕਿਰਿਆਵਾਂ ਤੁਰੰਤ ਸ਼ੁਰੂ ਕੀਤੀਆਂ ਜਾਣ। ਮੁਕੰਮਲ ਪਾਰਦਰਸ਼ਤਾ ਯਕੀਨੀ ਬਣਾਉਣ ਲਈ, ਉਨ੍ਹਾਂ ਨੇ ਜ਼ਿਲ੍ਹਾ ਮੁਖੀਆਂ ਨੂੰ ਇਨ੍ਹਾਂ ਸਾਰੇ ਵਿਕਾਸ ਉਪਰਾਲਿਆਂ ਦੀ ਸਹੀ ਸਥਿਤੀ ਬਾਰੇ ਵਿਸਤ੍ਰਿਤ ਅਤੇ ਮੁਕੰਮਲ ਰਿਪੋਰਟਾਂ ਤਿਆਰ ਕਰਕੇ ਸਾਂਝੀਆਂ ਕਰਨ ਦੇ ਨਿਰਦੇਸ਼ ਦਿੱਤੇ।
ਪ੍ਰਬੰਧਕੀ ਸੁਸਤੀ ਦਾ ਗੰਭੀਰ ਨੋਟਿਸ ਲੈਂਦਿਆਂ, ਵਿੱਤ ਮੰਤਰੀ ਨੇ ਉਨ੍ਹਾਂ ਥਾਵਾਂ 'ਤੇ ਆਪਣੀ ਨਾਰਾਜ਼ਗੀ ਜ਼ਾਹਰ ਕੀਤੀ ਜਿੱਥੇ ਪਹਿਲੇ ਪੜਾਅ ਦੇ ਕੰਮ ਅਜੇ ਸ਼ੁਰੂ ਨਹੀਂ ਹੋਏ। ਉਨ੍ਹਾਂ ਨੇ ਸਬੰਧਤ ਅਧਿਕਾਰੀਆਂ ਨੂੰ ਸਖ਼ਤ ਚੇਤਾਵਨੀ ਦਿੰਦਿਆਂ ਕਿਹਾ ਕਿ ਸਖ਼ਤ ਅਨੁਸ਼ਾਸਨੀ ਕਾਰਵਾਈ ਤੋਂ ਬਚਣ ਲਈ ਇਨ੍ਹਾਂ ਲਟਕ ਰਹੇ ਪ੍ਰੋਜੈਕਟਾਂ ਨੂੰ ਤੁਰੰਤ ਸ਼ੁਰੂ ਕੀਤਾ ਜਾਵੇ ਅਤੇ ਜਲਦ ਤੋਂ ਜਲਦ ਮੁਕੰਮਲ ਕੀਤਾ ਜਾਵੇ। ਵਿੱਤ ਮੰਤਰੀ ਨੇ ਡਿਪਟੀ ਕਮਿਸ਼ਨਰਾਂ ਨੂੰ ਅੱਗੇ ਹਦਾਇਤ ਕੀਤੀ ਕਿ ਉਹ ਜ਼ਮੀਨੀ ਪੱਧਰ 'ਤੇ ਕੰਮ ਦੀ ਰਫ਼ਤਾਰ ਦੀ ਨਿੱਜੀ ਤੌਰ 'ਤੇ ਨਿਗਰਾਨੀ ਕਰਨ ਅਤੇ ਗੁਣਵੱਤਾ ਦਾ ਜਾਇਜ਼ਾ ਲੈਣ ਲਈ ਬਕਾਇਦਾ ਫੀਲਡ ਦੌਰੇ ਕਰਨ। ਰੀਅਲ-ਟਾਈਮ ਟਰੈਕਿੰਗ ਅਤੇ ਸਖ਼ਤ ਨਿਗਰਾਨੀ ਦੀ ਜ਼ਰੂਰਤ 'ਤੇ ਜ਼ੋਰ ਦਿੰਦਿਆਂ, ਵਧੀਕ ਮੁੱਖ ਸਕੱਤਰ (ਯੋਜਨਾ) ਜਸਪ੍ਰੀਤ ਤਲਵਾੜ ਨੇ ਹੁਕਮ ਦਿੱਤਾ ਕਿ ਸਾਰੇ ਪ੍ਰੋਜੈਕਟਾਂ ਦੀ ਸਥਿਤੀ ਨੂੰ ਰੋਜ਼ਾਨਾ ਅਧਾਰ 'ਤੇ ਅਧਿਕਾਰਤ ਪੋਰਟਲ 'ਤੇ ਅਪਡੇਟ ਕੀਤਾ ਜਾਣਾ ਲਾਜ਼ਮੀ ਹੈ।

Have something to say? Post your comment

More in Chandigarh

ਏ.ਐਸ.ਆਈ. ਇਕਬਾਲ ਸਿੰਘ ਕਤਲ ਕੇਸ: ਦੂਜਾ ਸ਼ੂਟਰ ਭੁਪਿੰਦਰ ਉਰਫ਼ ਭਿੰਦਾ ਅੰਮ੍ਰਿਤਸਰ ਤੋਂ ਕਾਬੂ; ਦੋਵੇਂ ਹਮਲਾਵਰ ਹੁਣ ਪੁਲੀਸ ਦੀ ਗ੍ਰਿਫ਼ਤ ‘ਚ

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 305ਵਾਂ ਦਿਨ: ਪੰਜਾਬ ਪੁਲਿਸ ਵੱਲੋਂ 570 ਥਾਵਾਂ ’ਤੇ ਛਾਪੇਮਾਰੀ; 219 ਵਿਅਕਤੀ ਕਾਬੂ

ਵਿਸ਼ੇਸ਼ ਸੰਖੇਪ ਸੁਧਾਈ 2027 ਸਬੰਧੀ ਇਲੈਕਟੋਰਲ ਰੋਲ ਆਬਜ਼ਰਵਰ ਪਹਿਲੀ ਦਸੰਬਰ ਨੂੰ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਦਾ ਦੌਰਾ ਕਰਨਗੇ

ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਬਜ਼ੁਰਗ ਸ਼ਰਧਾਲੂਆਂ ਨੂੰ ਮੁਫ਼ਤ ਵਾਰਾਣਸੀ ਤੀਰਥ ਯਾਤਰਾ ਕਰਵਾਏਗੀ ਹਰਿਆਣਾ ਸਰਕਾਰ

ਮਾਨ ਸਰਕਾਰ ਦੀ ਪਹਿਲਕਦਮੀ ‘ਪੰਜਾਬ ਦਾ ਕਰੋੜਪਤੀ’ ਨੌਜਵਾਨਾਂ ਦੀ ਬੌਧਿਕ ਸਮਰੱਥਾ ਨੂੰ ਨਿਖਾਰੇਗੀ: ਵਿੱਤ ਮੰਤਰੀ ਹਰਪਾਲ ਸਿੰਘ ਚੀਮਾ

ਏ.ਐਸ.ਆਈ. ਇਕਬਾਲ ਸਿੰਘ ਕਤਲ ਮਾਮਲਾ ਸੰਖੇਪ ਗੋਲੀਬਾਰੀ ਤੋਂ ਬਾਅਦ ਮੁੱਖ ਦੋਸ਼ੀ ’ਹੈਪੀ ਬਾਹਮਣ’ ਜ਼ੀਰਕਪੁਰ ਤੋਂ ਕਾਬੂ

ਪੰਜਾਬ ਵੱਲੋਂ 2.11 ਲੱਖ ਟਨ ਮੱਛੀ ਉਤਪਾਦਨ ਨਾਲ ਮੱਛੀ ਪਾਲਣ ਖੇਤਰ ਵਿੱਚ ਸ਼ਾਨਦਾਰ ਵਿਕਾਸ ਦਰਜ: ਖੁੱਡੀਆਂ

‘ਗੈਂਗਸਟਰਾਂ ’ਤੇ ਵਾਰ’: 10 ਮਹੀਨਿਆਂ ਵਿੱਚ 85 ਹਜ਼ਾਰ ਵਿਅਕਤੀ ਗ੍ਰਿਫ਼ਤਾਰ

Punjab Assembly Elections 2027: ਆਜ਼ਾਦ, ਨਿਰਪੱਖ, ਪਾਰਦਰਸ਼ੀ ਅਤੇ ਸ਼ਾਂਤੀਪੂਰਨ ਚੋਣ ਅਮਲ ਨੂੰ ਯਕੀਨੀ ਬਣਾਉਣ ਲਈ ਉੱਚ-ਪੱਧਰੀ ਅੰਤਰ-ਰਾਜੀ ਤਾਲਮੇਲ ਮੀਟਿੰਗ

ਪੀ.ਐਸ.ਐਫ.ਸੀ. ਵੱਲੋਂ ਖੇਤੀਬਾੜੀ ਵਿੱਚ ਆਰਟੀਫੀਸ਼ੀਅਲ ਇੰਟੈਲੀਜੈਂਸ ਦੀ ਵਰਤੋਂ ਬਾਰੇ ਵਿਚਾਰ-ਗੋਸ਼ਟੀ