Monday, May 04, 2026
BREAKING NEWS
ਕਿਸਾਨਾਂ ਨੂੰ ਝੋਨੇ ਦੇ ਫ਼ਸਲੀ ਚੱਕਰ ’ਚੋਂ ਕੱਢਣ ਲਈ ਪ੍ਰਤੀ ਹੈਕਟੇਅਰ 17500 ਰੁਪਏ ਸਬਸਿਡੀ ਮਿਲੇਗੀ : ਖੁੱਡੀਆਂਪੰਜਾਬ ਸਰਕਾਰ ਵਲੋਂ ਵੈਟ ਉਗਰਾਹੀ ’ਚ 23.28 ਫ਼ੀ ਸਦੀ ਦਾ ਵਾਧਾ : ਹਰਪਾਲ ਸਿੰਘ ਚੀਮਾਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ

Chandigarh

ਗੈਂਗਸਟਰਾਂ ‘ਤੇ ਵਾਰ ਦਾ 104ਵਾਂ ਦਿਨ: ਪੰਜਾਬ ਪੁਲਿਸ ਵੱਲੋਂ 589 ਥਾਵਾਂ ‘ਤੇ ਛਾਪੇਮਾਰੀ; 305 ਗ੍ਰਿਫ਼ਤਾਰ

May 04, 2026 09:48 PM
Rozana Sehaj times

ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਹੇਠ ਸ਼ੁਰੂ ਕੀਤੀ ਗਈ ਫੈਸਲਾਕੁੰਨ 'ਗੈਂਗਸਟਰਾਂ ‘ਤੇ ਵਾਰ' ਮੁਹਿੰਮ ਦੇ 104ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਸੂਬੇ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 589 ਟਿਕਾਣਿਆਂ 'ਤੇ ਛਾਪੇਮਾਰੀ ਕੀਤੀ। ਜ਼ਿਕਰਯੋਗ ਹੈ ਕਿ "ਗੈਂਗਸਟਰਾਂ ਤੇ ਵਾਰ"- ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਫੈਸਲਾਕੁੰਨ ਜੰਗ ਹੈ, ਜੋ 20 ਜਨਵਰੀ, 2026 ਨੂੰ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਸ਼ੁਰੂ ਕੀਤੀ ਸੀ। ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਦੇ ਤਾਲਮੇਲ ਨਾਲ ਸਾਰੇ ਜ਼ਿਲ੍ਹਿਆਂ ਦੀਆਂ ਪੁਲਿਸ ਟੀਮਾਂ ਰਾਜ ਭਰ ਵਿੱਚ ਵਿਸ਼ੇਸ਼ ਕਾਰਵਾਈਆਂ ਕਰ ਰਹੀਆਂ ਹਨ। 104ਵੇਂ ਦਿਨ, ਪੁਲਿਸ ਟੀਮਾਂ ਨੇ 9 ਹਥਿਆਰਾਂ ਸਮੇਤ 305 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ, ਜਿਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਬਾਅਦ ਕੁੱਲ ਗ੍ਰਿਫ਼ਤਾਰੀਆਂ 26,480 ਹੋ ਗਈਆਂ। ਇਸ ਤੋਂ ਇਲਾਵਾ 74 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਹੈ, ਜਦੋਂ ਕਿ 43 ਵਿਅਕਤੀਆਂ ਨੂੰ ਤਫਤੀਸ਼ ਅਤੇ ਪੁੱਛਗਿੱਛ ਤੋਂ ਬਾਅਦ ਛੱਡ ਦਿੱਤਾ ਗਿਆ। ਪੁਲਿਸ ਟੀਮਾਂ ਨੇ ਕਾਰਵਾਈ ਦੌਰਾਨ 7 ਭਗੌੜੇ ਅਪਰਾਧੀਆਂ ਨੂੰ ਵੀ ਗ੍ਰਿਫਤਾਰ ਕੀਤਾ ਹੈ। ਲੋਕ ਐਂਟੀ ਗੈਂਗਸਟਰ ਹੈਲਪਲਾਈਨ 93946-93946 ਰਾਹੀਂ ਗੁਪਤ ਰੂਪ ਵਿਚ ਲੋੜੀਂਦੇ ਅਪਰਾਧੀਆਂ ਅਤੇ ਗੈਂਗਸਟਰਾਂ ਬਾਰੇ ਜਾਣਕਾਰੀ ਦੇ ਸਕਦੇ ਹਨ ਅਤੇ ਅਪਰਾਧ ਅਤੇ ਅਪਰਾਧਿਕ ਗਤੀਵਿਧੀਆਂ ਬਾਰੇ ਸੂਹ /ਜਾਣਕਾਰੀ ਵੀ ਸਾਂਝੇ ਕਰ ਸਕਦੇ ਹਨ I ਇਸ ਦੌਰਾਨ ਪੁਲਿਸ ਟੀਮਾਂ ਨੇ ਨਸ਼ਿਆਂ ਵਿਰੁੱਧ ਆਪਣੀ ਮੁਹਿੰਮ "ਯੁੱਧ ਨਸ਼ਿਆਂ ਵਿਰੁੱਧ" ਨੂੰ 429ਵੇਂ ਦਿਨ ਵੀ ਜਾਰੀ ਰੱਖਦਿਆਂ ਅੱਜ 147 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ 1.5 ਕਿਲੋ ਹੈਰੋਇਨ, 757 ਨਸ਼ੀਲੀਆਂ ਗੋਲੀਆਂ/ਕੈਪਸੂਲ ਅਤੇ 4050 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ। ਇਸ ਨਾਲ ਸਿਰਫ 429 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 62,480 ਹੋ ਗਈ ਹੈ। ਨਸ਼ਾ ਛੁਡਾਊ ਮੁਹਿੰਮ ਦੇ ਹਿੱਸੇ ਵਜੋਂ, ਪੰਜਾਬ ਪੁਲਿਸ ਨੇ ਅੱਜ 26 ਵਿਅਕਤੀਆਂ ਨੂੰ ਨਸ਼ਾ ਛੁਡਾਊ ਅਤੇ ਮੁੜ ਵਸੇਬੇ ਦਾ ਇਲਾਜ ਕਰਵਾਉਣ ਲਈ ਰਾਜ਼ੀ ਕੀਤਾ ਹੈ।

Have something to say? Post your comment

 

More in Chandigarh

ਭਾਜਪਾ ਦੇ ਹੱਥ 700 ਕਿਸਾਨਾਂ ਦੇ ਖ਼ੂਨ ਨਾਲ ਰੰਗੇ ਹੋਏ, ਪੰਜਾਬ ਕਾਲੇ ਖੇਤੀ ਕਾਨੂੰਨਾਂ ਦੇ ਅਪਮਾਨ ਨੂੰ ਨਹੀਂ ਭੁੱਲੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

5000 ਰੁਪਏ ਰਿਸ਼ਵਤ ਲੈਂਦਾ ਗਲਾਡਾ ਦਾ ਸਕਿਉਰਿਟੀ ਗਾਰਡ ਵਿਜੀਲੈਂਸ ਬਿਊਰੋ ਨੇ ਰੰਗੇ ਹੱਥੀਂ ਕੀਤਾ ਕਾਬੂ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਵਿਸ਼ਵ ਪੱਧਰੀ ਸਹੂਲਤਾਂ ਨਾਲ ਲੈਸ 250 ਪੇਂਡੂ ਖੇਡ ਮੈਦਾਨਾਂ ਦਾ ਉਦਘਾਟਨ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਡਿਪਟੀ ਕਮਿਸ਼ਨਰਾਂ ਨੂੰ 'ਰੰਗਲਾ ਪੰਜਾਬ ਵਿਕਾਸ ਸਕੀਮ' ਤਹਿਤ ਵਿਕਾਸ ਕਾਰਜ ਮੁਕੰਮਲ ਕਰਨ ਦੇ ਨਿਰਦੇਸ਼

ਪੰਜਾਬ ਦੇ ਰਾਜਪਾਲ ਨੇ ਪੀ.ਪੀ.ਐਸ.ਸੀ. ਦੇ ਨਵ-ਨਿਯੁਕਤ ਗੈਰ-ਸਰਕਾਰੀ ਮੈਂਬਰ ਨੂੰ ਅਹੁਦੇ ਦੀ ਸਹੁੰ ਚੁਕਾਈ

ਵਿਜੀਲੈਂਸ ਬਿਊਰੋ ਵੱਲੋਂ 15000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਵਸੀਕਾ ਨਵੀਸ ਵਿਰੁੱਧ ਕੇਸ ਦਰਜ

ਕਬੱਡੀ ਪ੍ਰਮੋਟਰ ਕਤਲ ਕੇਸ ਦਾ ਆਖਰੀ ਸ਼ੂਟਰ ਤ੍ਰਿਪੁਰਾ ਤੋਂ ਗ੍ਰਿਫ਼ਤਾਰ

ਵਿਜੀਲੈਂਸ ਬਿਊਰੋ ਵੱਲੋਂ ਪੰਜਾਬ ਗ੍ਰਾਮੀਣ ਬੈਂਕ ਦੇ ਸਾਬਕਾ ਮੈਨੇਜਰ ਵਿਰੁੱਧ ਕੇਸ ਦਰਜ

ਚਾਰ ਸਾਲਾਂ ਦੀ ਵੱਡੀ ਉਪਲਬਧੀ: 26.68 ਕਰੋੜ ਦੇ ਕਰਜ਼ਿਆਂ ਨਾਲ 1367 ਪਰਿਵਾਰ ਬਣੇ ਆਤਮ-ਨਿਰਭਰ :ਡਾ. ਬਲਜੀਤ ਕੌਰ

ਬਲਬੀਰ ਸਿੱਧੂ ਨੇ ਪੰਜਾਬ ਸਰਕਾਰ ਦੇ ਤਾਨਾਸ਼ਾਹੀ ਰਵੱਈਏ ਅਤੇ ਨਸ਼ਿਆਂ ਦੇ ਵਧਦੇ ਕਹਿਰ ਨੂੰ ਲੈ ਕੇ ਚੁੱਕੇ ਸਵਾਲ