Friday, October 09, 2026
BREAKING NEWS
• ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ • ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ • ਅੰਮ੍ਰਿਤਸਰ ਸੂਰਮਿਆਂ ਨੇ ਜਿੱਤਿਆ ਸ਼ੇਰ-ਏ-ਪੰਜਾਬ ਟੀ-20 ਖਿਤਾਬ • ਪੰਜਾਬ ਦੀਆਂ ਸਨਅਤਾਂ ’ਚ 10 ਘੰਟੇ ਦਾ ਬਿਜਲੀ ਕੱਟ

Chandigarh

5000 ਰੁਪਏ ਰਿਸ਼ਵਤ ਲੈਂਦਾ ਗਲਾਡਾ ਦਾ ਸਕਿਉਰਿਟੀ ਗਾਰਡ ਵਿਜੀਲੈਂਸ ਬਿਊਰੋ ਨੇ ਰੰਗੇ ਹੱਥੀਂ ਕੀਤਾ ਕਾਬੂ

May 04, 2026 09:52 PM
SehajTimes

ਚੰਡੀਗੜ੍ਹ : ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਜਾਰੀ ਮੁਹਿੰਮ ਦੌਰਾਨ ਗਲਾਡਾ, ਲੁਧਿਆਣਾ ਦੇ ਦਫ਼ਤਰ ਵਿੱਚ ਤਾਇਨਾਤ ਸਕਿਉਰਿਟੀ ਗਾਰਡ ਜਸਵਿੰਦਰ ਸਿੰਘ ਨੂੰ 5000 ਰੁਪਏ ਦੀ ਰਿਸ਼ਵਤ ਲੈਂਦੇ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਸਾਂਝੀ ਕਰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਦੋਸ਼ੀ ਨੂੰ ਪਿੰਡ ਖਾਸੀ ਕਲਾਂ ਜ਼ਿਲ੍ਹਾ ਲੁਧਿਆਣਾ ਦੇ ਇੱਕ ਨਿਵਾਸੀ ਵੱਲੋਂ ਮੁੱਖ ਮੰਤਰੀ ਦੇ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ਪੋਰਟਲ ’ਤੇ ਦਰਜ ਕਰਵਾਈ ਸ਼ਿਕਾਇਤ ਦੇ ਆਧਾਰ ’ਤੇ ਗ੍ਰਿਫ਼ਤਾਰ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਸ਼ਿਕਾਇਤਕਰਤਾ ਪਿੰਡ ਭਾਮੀਆ ਕਲਾਂ ਜ਼ਿਲ੍ਹਾ ਲੁਧਿਆਣਾ ਵਿੱਚ ਆਪਣੀ ਦੁਕਾਨ ਬਣਾ ਰਿਹਾ ਸੀ। ਇਸ ਸਬੰਧ ਵਿੱਚ ਦੋਸ਼ੀ ਸੁਰੱਖਿਆ ਗਾਰਡ ਉਸਦੀ ਉਸਾਰੀ ਅਧੀਨ ਦੁਕਾਨ ’ਤੇ ਆਇਆ ਅਤੇ ਉਸਨੂੰ ਦੱਸਿਆ ਕਿ ਇਹ ਉਸਾਰੀ ਗ਼ੈਰ-ਪ੍ਰਮਾਣਿਤ ਹੈ ਅਤੇ ਉਸਨੂੰ ਧਮਕੀ ਦਿੱਤੀ ਕਿ ਉਸਦੀ ਦੁਕਾਨ ਢਾਹ ਦਿੱਤੀ ਜਾਵੇਗੀ। ਸ਼ਿਕਾਇਤਕਰਤਾ ਨੇ ਦੋਸ਼ ਲਗਾਇਆ ਕਿ ਦੋਸ਼ੀ ਸੁਰੱਖਿਆ ਗਾਰਡ ਨੇ 12000 ਰੁਪਏ ਦੀ ਰਿਸ਼ਵਤ ਮੰਗੀ ਅਤੇ ਪ੍ਰਾਪਤ ਕੀਤੀ। ਜਦੋਂ ਦੋਸ਼ੀ ਨੇ ਹੋਰ 5000 ਰੁਪਏ ਦੀ ਮੰਗ ਕੀਤੀ ਤਾਂ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਯੂਨਿਟ ਲੁਧਿਆਣਾ ਨਾਲ ਸੰਪਰਕ ਕੀਤਾ। ਸ਼ਿਕਾਇਤਕਰਤਾ ਨੇ ਰਿਸ਼ਵਤ ਮੰਗਣ ਦੀ ਪੂਰੀ ਗੱਲਬਾਤ ਰਿਕਾਰਡ ਕਰ ਲਈ ਸੀ। ਉਸਦੀ ਸ਼ਿਕਾਇਤ ’ਤੇ ਮੁੱਢਲੀ ਜਾਂਚ ਤੋਂ ਬਾਅਦ, ਵਿਜੀਲੈਂਸ ਬਿਊਰੋ ਦੀ ਟੀਮ ਨੇ ਦੋਸ਼ੀ ਸੁਰੱਖਿਆ ਗਾਰਡ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 5000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕਰ ਲਿਆ। ਇਸ ਸਬੰਧ ਵਿੱਚ ਵਿਜੀਲੈਂਸ ਬਿਊਰੋ ਦੇ ਪੁਲਿਸ ਸਟੇਸ਼ਨ ਲੁਧਿਆਣਾ ਵਿਖੇ ਦੋਸ਼ੀ ਵਿਰੁੱਧ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ ਅਤੇ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

Have something to say? Post your comment

More in Chandigarh

ਮਾਨ ਸਰਕਾਰ ਵੱਲੋਂ ਦੁਕਾਨਦਾਰਾਂ ਨੂੰ ਦੀਵਾਲੀ ਤੋਹਫ਼ਾ

ਵਿਜੀਲੈਂਸ ਬਿਊਰੋ ਨੇ ਪਟਵਾਰੀ ਅਤੇ ਪ੍ਰਾਈਵੇਟ ਏਜੰਟ ਨੂੰ 5,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

40,000 ਰੁਪਏ ਰਿਸ਼ਵਤ ਲੈਂਦੇ ਉੱਤਰੀ ਰੇਲਵੇ ਦੇ ਸੀਨੀਅਰ ਸੈਕਸ਼ਨ ਇੰਜੀਨੀਅਰ ਨੂੰ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ

ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 261ਵਾਂ ਦਿਨ: ਪੰਜਾਬ ਪੁਲਿਸ ਵੱਲੋਂ 557 ਥਾਈਂ ਛਾਪੇਮਾਰੀ; 251 ਵਿਅਕਤੀ ਕਾਬੂ

ਕਿਸਾਨਾਂ ਦੀ ਫ਼ਸਲ ਦਾ ਇੱਕ-ਇੱਕ ਦਾਣਾ ਖਰੀਦਣ ਲਈ ਮਾਨ ਸਰਕਾਰ ਵਚਨਬੱਧ: ਡਿਪਟੀ ਸਪੀਕਰ ਰੌੜੀ

ਪੰਜਾਬ ਨਿਵੇਸ਼ਕਾਂ ਲਈ ਬਣੇਗਾ ਮੁੱਖ ਤਰਜੀਹ, ਸਾਰੀਆਂ ਮਨਜ਼ੂਰੀਆਂ ਸਿੰਗਲ ਵਿੰਡੋ ਰਾਹੀਂ: ਭਗਵੰਤ ਸਿੰਘ ਮਾਨ

'ਮੁੱਖ ਮੰਤਰੀ ਮਾਵਾਂ ਧੀਆਂ ਸਤਿਕਾਰ ਯੋਜਨਾ' ਤਹਿਤ 3,722 ਕਰੋੜ ਰੁਪਏ ਮਹਿਲਾਵਾਂ ਦੇ ਖਾਤਿਆਂ ਵਿੱਚ ਸਿੱਧੇ ਟਰਾਂਸਫਰ: ਡਾ. ਬਲਜੀਤ ਕੌਰ

50,000 ਰੁਪਏ ਰਿਸ਼ਵਤ ਲੈਂਦੇ ਐਸ.ਡੀ.ਓ. ਨੂੰ ਵਿਜੀਲੈਂਸ ਬਿਊਰੋ ਨੇ ਕੀਤਾ ਰੰਗੇ ਹੱਥੀਂ ਕਾਬੂ

ਪੰਜਾਬ ਵਿਧਾਨ ਸਭਾ ਸਪੀਕਰ ਵੱਲੋਂ ਉੱਘੇ ਅਦਾਕਾਰ ਨਾਨਾ ਪਾਟੇਕਰ ਦੇ ਦੇਹਾਂਤ 'ਤੇ ਡੂੰਘੇ ਦੁੱਖ ਦਾ ਪ੍ਰਗਟਾਵਾ

ਗੈਂਗਸਟਰਾਂ 'ਤੇ ਵਾਰ ਦਾ 260ਵਾਂ ਦਿਨ: ਪੰਜਾਬ ਪੁਲਿਸ ਵੱਲੋਂ 563 ਥਾਈਂ ਛਾਪੇਮਾਰੀ; 230 ਕਾਬੂ