Tuesday, May 05, 2026
BREAKING NEWS
ਕਿਸਾਨਾਂ ਨੂੰ ਝੋਨੇ ਦੇ ਫ਼ਸਲੀ ਚੱਕਰ ’ਚੋਂ ਕੱਢਣ ਲਈ ਪ੍ਰਤੀ ਹੈਕਟੇਅਰ 17500 ਰੁਪਏ ਸਬਸਿਡੀ ਮਿਲੇਗੀ : ਖੁੱਡੀਆਂਪੰਜਾਬ ਸਰਕਾਰ ਵਲੋਂ ਵੈਟ ਉਗਰਾਹੀ ’ਚ 23.28 ਫ਼ੀ ਸਦੀ ਦਾ ਵਾਧਾ : ਹਰਪਾਲ ਸਿੰਘ ਚੀਮਾਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ

Malwa

ਪੱਛੜੇ ਇਲਾਕਿਆਂ ਵਿੱਚ ਉਚੇਰੀ ਸਿੱਖਿਆ ਦੇ ਪਾਸਾਰ ਪੱਖੋਂ ਕਾਂਸਟੀਚਿਊਂਟ ਕਾਲਜਾਂ ਦੀ ਰਹੀ ਹੈ ਅਹਿਮ ਭੂਮਿਕਾ: ਡਾ. ਜਗਦੀਪ ਸਿੰਘ

May 05, 2026 06:40 PM
Rozana Sehaj times
ਪਟਿਆਲਾ : ਪੰਜਾਬੀ ਯੂਨੀਵਰਸਿਟੀ ਦੇ ਉਪ-ਕੁਲਪਤੀ ਡਾ. ਜਗਦੀਪ ਸਿੰਘ ਵੱਲੋਂ ਅੱਜ ਨਵੇਂ ਵਿਦਿਅਕ ਸੈਸ਼ਨ 2026-27 ਲਈ ਯੂਨੀਵਰਸਿਟੀ ਦੇ ਕਾਂਸਟੀਚਿਊਂਟ ਕਾਲਜਾਂ ਦਾ ਸਾਂਝਾ ਪ੍ਰਾਸਪੈਕਟਸ ਜਾਰੀ ਕੀਤਾ ਗਿਆ। ਇਸ ਮੌਕੇ ਉਨ੍ਹਾਂ ਵੱਲੋਂ ਇੱਕ ਨਵਾਂ ਸੌਫ਼ਟਵੇਅਰ ਵੀ ਲਾਂਚ ਕੀਤਾ ਗਿਆ, ਜੋ ਇਨ੍ਹਾਂ ਕਾਲਜਾਂ ਦੇ ਪ੍ਰਬੰਧਕੀ ਨਿਯੰਤਰਣ ਨੂੰ ਪ੍ਰਭਾਵਸ਼ਾਲੀ ਬਣਾਉਣ ਦੇ ਨਾਲ਼-ਨਾਲ਼ ਵਿਦਿਆਰਥੀਆਂ ਲਈ ਸਹੂਲਤ ਪ੍ਰਦਾਨ ਕਰੇਗਾ। ਜ਼ਿਕਰਯੋਗ ਹੈ ਕਿ ਪੰਜਾਬੀ ਯੂਨੀਵਰਸਿਟੀ ਇਸ ਸਮੇਂ ਪੰਜਾਬ ਦੀਆਂ ਸਾਰੀਆਂ ਸਰਕਾਰੀ ਯੂਨੀਵਰਸਿਟੀਆਂ ਵਿੱਚੋਂ ਸਭ ਤੋਂ ਵੱਧ 13 ਕਾਂਸਟੀਚਿਊਂਟ ਕਾਲਜ ਚਲਾ ਰਹੀ ਹੈ, ਜਿਨ੍ਹਾਂ ਵਿੱਚ ਹਜ਼ਾਰਾਂ ਵਿਦਿਆਰਥੀ ਵੱਖ-ਵੱਖ ਕੋਰਸਾਂ ਵਿੱਚ ਸਿੱਖਿਆ ਪ੍ਰਾਪਤ ਕਰ ਰਹੇ ਸਨ। ਡਾ. ਜਗਦੀਪ ਸਿੰਘ ਨੇ ਇਸ ਮੌਕੇ ਬੋਲਦਿਆਂ ਕਿਹਾ ਕਿ ਪੰਜਾਬ ਦੇ ਦੂਰ-ਦਰਾਡੇ ਅਤੇ ਪੱਛੜੇ ਇਲਾਕਿਆਂ ਵਿੱਚ ਉਚੇਰੀ ਸਿੱਖਿਆ ਦੇ ਪਾਸਾਰ ਪੱਖੋਂ ਇਨ੍ਹਾਂ ਕਾਲਜਾਂ ਦੀ ਅਹਿਮ ਭੂਮਿਕਾ ਰਹੀ ਹੈ। ਉਨ੍ਹਾਂ ਕਿਹਾ ਕਿ ਇਹ ਕਾਲਜ ਹਜ਼ਾਰਾਂ ਵਿਦਿਆਰਥੀਆਂ ਨੂੰ ਮਿਆਰੀ ਅਤੇ ਕਿਫ਼ਾਇਤੀ ਸਿੱਖਿਆ ਪ੍ਰਦਾਨ ਕਰ ਰਹੇ ਹਨ, ਜਿਸ ਨਾਲ਼ ਵਿਦਿਆਰਥੀ ਨਵੀਆਂ ਮੰਜ਼ਿਲਾਂ ਸਰ ਕਰ ਸਕਣ ਦੇ ਯੋਗ ਹੁੰਦੇ ਹਨ। ਉਨ੍ਹਾਂ ਕਿਹਾ ਕਿ ਇਹ ਕਾਲਜ ਲੜਕੀਆਂ ਦੀ ਸਿੱਖਿਆ ਲਈ ਵਿਸ਼ੇਸ਼ ਤੌਰ 'ਤੇ ਵਰਦਾਨ ਸਾਬਤ ਹੋਏ ਹਨ, ਜਿਸ ਸਦਕਾ ਉਹ ਦੂਰ-ਦੁਰਾਡੇ ਦੇ ਇਲਾਕਿਆਂ ਵਿੱਚ ਵਿਚਰਦਿਆਂ ਆਪਣੀ ਪੜ੍ਹਾਈ ਜਾਰੀ ਰੱਖਣ ਦੇ ਸਮਰੱਥ ਹੋਈਆਂ ਹਨ। ਉਨ੍ਹਾਂ ਇਹ ਵੀ ਦੱਸਿਆ ਕਿ ਇਸ ਅਕਾਦਮਿਕ ਸੈਸ਼ਨ ਤੋਂ ਕਈ ਨਵੇਂ ਰੁਜ਼ਗਾਰ-ਮੁਖੀ ਕੋਰਸ ਸ਼ੁਰੂ ਕੀਤੇ ਗਏ ਹਨ। ਡੀਨ ਅਕਾਦਮਿਕ ਮਾਮਲੇ ਡਾ. ਜਸਵਿੰਦਰ ਸਿੰਘ ਬਰਾੜ ਨੇ ਇਸ ਮੌਕੇ ਬੋਲਦਿਆਂ ਕਿਹਾ ਕਿ ਯੂਨੀਵਰਸਿਟੀ ਆਪਣੇ ਇਨ੍ਹਾਂ ਕਾਲਜਾਂ ਦੇ ਸੁਚਾਰੂ ਪ੍ਰਬੰਧਨ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਉਨ੍ਹਾਂ ਦੱਸਿਆ ਕਿ ਪਿਛਲੇ ਇੱਕ ਸਾਲ ਦੌਰਾਨ ਕਾਲਜਾਂ ਦੇ ਕੰਮਕਾਜ ਨੂੰ ਵਧੇਰੇ ਪਾਰਦਰਸ਼ੀ ਅਤੇ ਸੁਚਾਰੂ ਬਣਾਇਆ ਗਿਆ ਹੈ। ਇਸ ਮੌਕੇ ਕਾਲਜਾਂ ਨਾਲ਼ ਸਬੰਧਤ ਅਹਿਮ ਮੁੱਦਿਆਂ 'ਤੇ ਵੀ ਉੱਚ ਪੱਧਰੀ ਵਿਚਾਰ-ਵਟਾਂਦਰਾ ਕੀਤਾ ਗਿਆ। ਇਸ ਮੌਕੇ ਰਜਿਸਟਰਾਰ ਡਾ. ਦਵਿੰਦਰਪਾਲ ਸਿੰਘ ਸਿੱਧੂ, ਵਿੱਤ ਅਫ਼ਸਰ ਡਾ. ਬੀ. ਬੀ. ਸਿੰਗਲਾ ਅਤੇ ਡਾਇਰੈਕਟਰ ਕਾਂਸਟੀਚਿਊਂਟ ਕਾਲਜ ਡਾ. ਅਮਰ ਇੰਦਰ ਸਿੰਘ ਵੀ ਵਿਸ਼ੇਸ਼ ਤੌਰ 'ਤੇ ਹਾਜ਼ਰ ਰਹੇ।
 
 
 

Have something to say? Post your comment

 

More in Malwa

ਪੰਜਾਬ ਦੇ ਲੋਕ 2027 ਵਿੱਚ ਮੁੜ ‘ਆਪ’ ਸਰਕਾਰ ਬਣਾਉਣ ਲਈ ਉਤਾਵਲੇ : ਜਸਵਿੰਦਰ ਸਿੰਘ ਬੱਬੂ

ਮਨਵੀਰ ਰੰਗਾ ਨੇ ਭਾਜਪਾ ਦੀ ਵੱਡੀ ਜਿੱਤ ਲਈ ਪੱਛਮੀ ਬੰਗਾਲ ਦੇ ਲੋਕਾਂ ਦਾ ਕੀਤਾ ਧੰਨਵਾਦ

ਪੱਛਮੀ ਬੰਗਾਲ ਵਿੱਚ ਵਿਸ਼ਵਾਸ ਦੀ ਜਿੱਤ, ਹੁਣ ਪੰਜਾਬ ਦੀ ਵਾਰੀ : ਰਾਜਨ ਨਾੰਰਗ

ਬਾਬਾ ਫਰੀਦ ਪਬਲਿਕ ਸਕੂਲ ਦਾ ਨਾਮ ਦੇਸ਼ ਪੱਧਰ ’ਤੇ ਰੌਸ਼ਨ : ਸੇਖੋਂ

ਮਨਸਿਮਰਨ ਸੰਧੂ ਦਾ ਨਵਾਂ ਗੀਤ ‘ਦੀਵਾਨੀ ਮਸਤਾਨੀ’ ਰਿਲੀਜ਼

ਗੁਰਮੀਤ ਸਿੰਘ ਪ੍ਰਜਾਪਤੀ ਨੇ ਸਾਥੀਆਂ ਸਮੇਤ ਓ.ਬੀ.ਸੀ. ਮੰਗਾਂ ਬਾਰੇ ਹਰਿਆਣਾ ਦੇ ਮੁੱਖ ਮੰਤਰੀ ਨਾਲ ਕੀਤੀ ਮੁਲਾਕਾਤ

ਵਿਧਾਇਕ ਜੌੜਾਮਾਜਰਾ ਨੇ ਕਲਿਆਣ ਤੇ ਗਾਜੀਪੁਰ ਵਿਖੇ ਮੁੱਖ ਮੰਤਰੀ ਖੇਡ ਦੇ ਮੈਦਾਨ ਕੀਤੇ ਲੋਕ ਅਰਪਣ

ਸਿਹਤ ਮੰਤਰੀ ਮਿਉਂਸਪਲ ਕੌਂਸਲਰਾਂ ਤੇ ਅਧਿਕਾਰੀਆਂ ਨਾਲ ਹੋਏ ਰੂਬਰੂ*

ਹਰਚੰਦ ਸਿੰਘ ਬਰਸਟ ਵੱਲੋਂ ਵਲੰਟੀਅਰਾਂ ਨੂੰ ਪੰਜਾਬ ਸਰਕਾਰ ਦੀਆਂ ਲੋਕ-ਪੱਖੀ ਨੀਤੀਆਂ ਘਰ-ਘਰ ਪਹੁੰਚਾਉਣ ਦਾ ਸੱਦਾ

ਪਿੰਡ ਅਕਬਰਪੁਰ ਅਫਗਾਨਾਂ ਵਿਖੇ ਦਹੇਜ ਦੀ ਬਲੀ ਚਡ਼ੀ ਇੱਕ ਹੋਰ ਅਬਲਾ