Monday, September 21, 2026
BREAKING NEWS
ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨਅੰਮ੍ਰਿਤਸਰ ਸੂਰਮਿਆਂ ਨੇ ਜਿੱਤਿਆ ਸ਼ੇਰ-ਏ-ਪੰਜਾਬ ਟੀ-20 ਖਿਤਾਬਪੰਜਾਬ ਦੀਆਂ ਸਨਅਤਾਂ ’ਚ 10 ਘੰਟੇ ਦਾ ਬਿਜਲੀ ਕੱਟਰਣਜੋਧ ਸਿੰਘ ਸਰਾਓ ਬਣੇ ਮੁਹਾਲੀ ਜ਼ਿਲ੍ਹਾ ਬਾਰ ਐਸੋਸੀਏਸ਼ਨ ਦੇ ਪ੍ਰਧਾਨਹਰਿਆਣਾ ਦੇ ਸਾਬਕਾ ਮੰਤਰੀ ਦੇ ਪੁੱਤਰ ਨੇ ਆਪਣੇ ਫਾਰਮ ਹਾਊਸ 'ਤੇ ਕੀਤੀ 'ਖੁਦਕੁਸ਼ੀ'ਪੰਜਾਬ ਕਾਂਗਰਸ ’ਚ ਵੱਡਾ ਫੇਰਬਦਲ: ਸਚਿਨ ਪਾਇਲਟ ਨੂੰ ਮਿਲੀ ਪੰਜਾਬ ਦੀ ਕਮਾਨਭਗਵੰਤ ਸਿੰਘ ਮਾਨ ਵੱਲੋਂ ਬਠਿੰਡਾ ਵਿਖੇ ਖੇਡਾਂ ਵਤਨ ਪੰਜਾਬ ਦੀਆਂ-2026 ਦਾ ਉਦਘਾਟਨਨੇਪਾਲ ਵਿੱਚ ਭਿਆਨਕ ਹੜ੍ਹ ਦਾ ਕਹਿਰ ਟਰੱਕ ਦੀ ਲਪੇਟ 'ਚ ਆਉਣ ਨਾਲ ਨੌਜਵਾਨ ਦੀ ਮੌਤ

Malwa

ਬਾਬਾ ਫਰੀਦ ਪਬਲਿਕ ਸਕੂਲ ਦਾ ਨਾਮ ਦੇਸ਼ ਪੱਧਰ ’ਤੇ ਰੌਸ਼ਨ : ਸੇਖੋਂ

May 05, 2026 07:12 PM
Rozana Sehaj times

ਕੋਟਕਪੂਰਾ : ਬਾਬਾ ਫਰੀਦ ਪਬਲਿਕ ਸਕੂਲ ਅੱਜ ਇਤਿਹਾਸਕ ਪਲਾਂ ਦਾ ਗਵਾਹ ਬਣਿਆ, ਜਦੋਂ ਸਕੂਲ ਦੇ ਹੋਣਹਾਰ ਸਪੂਤ ਅਰਮਾਨ ਸ਼ਰਮਾ ਨੇ ਆਪਣੀ ਸ਼ਾਨਦਾਰ ਉਪਲਬਧੀ ਨਾਲ ਸਕੂਲ ਦਾ ਸਿਰ ਮਾਣ ਨਾਲ ਉੱਚਾ ਕਰ ਦਿੱਤਾ। ਅਪ੍ਰੈਲ 2024 ਵਿੱਚ ਦਸਵੀਂ ਪਾਸ ਕਰ ਚੁੱਕੇ ਅਰਮਾਨ ਸ਼ਰਮਾ ਨੇ ਦੇਸ਼ ਦੀ ਸਭ ਤੋਂ ਅਹਿਮ ਐਨ.ਡੀ.ਏ. ਪ੍ਰੀਖਿਆ ’ਚ 156ਵਾਂ ਰੈਂਕ ਅਤੇ ਆਲ ਇੰਡੀਆ ਰੈਂਕ 291 ਹਾਸਲ ਕਰਕੇ ਸਕੂਲ ਦੇ ਨਾਲ-ਨਾਲ ਪੂਰੇ ਫਰੀਦਕੋਟ ਦਾ ਨਾਮ ਦੇਸ਼ ਦੇ ਨਕਸ਼ੇ ’ਤੇ ਚਮਕਾ ਦਿੱਤਾ। ਵਿਦਿਆਰਥੀਆਂ ਲਈ ਬਣਿਆ ਪ੍ਰੇਰਨਾ ਸਰੋਤ ਸਕੂਲ ਪਹੁੰਚਣ ’ਤੇ ਅਰਮਾਨ ਦਾ ਜ਼ੋਰਦਾਰ ਸਵਾਗਤ ਕੀਤਾ ਗਿਆ, 9ਵੀਂ ਤੋਂ 12ਵੀਂ ਤੱਕ ਦੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਅਰਮਾਨ ਨੇ ਸਪੱਸ਼ਟ ਕਿਹਾ ਕਿ ‘ਸਫਲਤਾ ਦਾ ਕੋਈ ਸ਼ਾਰਟਕੱਟ ਨਹੀਂ ਹੁੰਦਾ। ਅਨੁਸ਼ਾਸਨ, ਸਮੇਂ ਦੀ ਕਦਰ ਅਤੇ ਅਣਥੱਕ ਮਿਹਨਤ ਹੀ ਤੁਹਾਨੂੰ ਮੰਜ਼ਿਲ ਤੱਕ ਪਹੁੰਚਾਉਂਦੀ ਹੈ।’ ਉਸ ਦੇ ਇੱਕ-ਇੱਕ ਸ਼ਬਦ ਨੇ ਵਿਦਿਆਰਥੀਆਂ ’ਚ ਨਵਾਂ ਜੋਸ਼ ਭਰ ਦਿੱਤਾ ਅਤੇ ਅਰਮਾਨ ਸ਼ਰਮਾ ਨੇ ਦੱਸਿਆ ਕਿ ਮਰਹੂਮ ਸਾਬਕਾ ਚੇਅਰਮੈਨ ਇੰਦਰਜੀਤ ਸਿੰਘ ਖ਼ਾਲਸਾ ਦੀ ਅਗਵਾਈ ਮੇਰੀ ਕਾਮਯਾਬੀ ਵਿੱਚ ਅਹਿਮ ਯੋਗਦਾਨ ਰੱਖਦੀ ਹੈ। ਇਸ ਉਪਰੰਤ ਸਕੂਲ ਪ੍ਰਬੰਧਕ ਕਮੇਟੀ ਦੇ ਮੈਂਬਰ ਸੁਰਿੰਦਰ ਸਿੰਘ ਰੋਮਾਣਾ ਅਤੇ ਨਰਿੰਦਰਪਾਲ ਸਿੰਘ ਬਰਾੜ ਨੇ ਅਰਮਾਨ ਨੂੰ ਸਕੂਲ ਦਾ ‘ਗੌਰਵ’ ਦੱਸਦਿਆਂ ਕਿਹਾ ਕਿ ਅਜਿਹੇ ਨੌਜਵਾਨ ਹੀ ਕੌਮ ਦਾ ਭਵਿੱਖ ਹਨ। ਕਾ. ਪ੍ਰਿੰਸੀਪਲ ਸੁਖਦੀਪ ਕੌਰ ਨੇ ਦ੍ਰਿੜ੍ਹਤਾ ਨਾਲ ਕਿਹਾ ਕਿ ਇਹ ਜਿੱਤ ਸਿਰਫ਼ ਅਰਮਾਨ ਦੀ ਨਹੀਂ,ਬਲਕਿ ਉਸਦੇ ਮਾਤਾ- ਪਿਤਾ ਅਤੇ ਬਾਬਾ ਫਰੀਦ ਪਬਲਿਕ ਸਕੂਲ ਦੀ ਸਖ਼ਤ ਮਿਹਨਤ, ਅਨੁਸ਼ਾਸਨ ਅਤੇ ਸੰਸਕਾਰਾਂ ਦੀ ਵੀ ਜਿੱਤ ਹੈ। ਕਾ. ਵਾਈਸ ਪ੍ਰਿੰਸੀਪਲ ਹਰਸਿਮਰਨਜੀਤ ਕੌਰ ਨੇ ਵਿਦਿਆਰਥੀਆਂ ਨੂੰ ਉਤਸ਼ਾਹਿਤ ਕਰਦਿਆਂ ਕਿਹਾ ਕਿ ਜੇ ਅਰਮਾਨ ਕਰ ਸਕਦਾ ਹੈ, ਤਾਂ ਤੁਸੀਂ ਵੀ ਕਰ ਸਕਦੇ ਹੋ, ਟੀਚਾ ਵੱਡਾ ਰੱਖੋ, ਮਿਹਨਤ ਦੁੱਗਣੀ ਕਰੋ, ਮੰਜ਼ਿਲ ਤੁਹਾਡੇ ਕਦਮਾਂ ਵਿੱਚ ਹੋਵੇਗੀ। ਬਾਬਾ ਫ਼ਰੀਦ ਸੰਸਥਾਵਾ ਦੇ ਚੇਅਰਮੈਨ ਸਿਮਰਜੀਤ ਸਿੰਘ ਸੇਖੋਂ ਨੇ ਮਾਣ ਨਾਲ ਦਸਿਆ ਕਿ ਇਹ ਪ੍ਰਾਪਤੀ ਸਕੂਲ ਲਈ ਮੀਲ ਪੱਥਰ ਸਾਬਤ ਹੋਵੇਗੀ। ਅਰਮਾਨ ਦੀ ਇਹ ਪ੍ਰਾਪਤੀ ਬਾਬਾ ਫਰੀਦ ਪਬਲਿਕ ਸਕੂਲ ਨੂੰ ਸਿਰਫ਼ ਜ਼ਿਲ੍ਹੇ ਵਿੱਚ ਹੀ ਨਹੀਂ, ਸਗੋਂ ਕੌਮੀ ਪੱਧਰ ’ਤੇ ਮਿਸਾਲ ਬਣਾਉਂਦੀ ਹੈ। ਅੱਜ ਦਾ ਦਿਨ ਸਕੂਲ ਦੇ ਇਤਿਹਾਸ ਵਿੱਚ ਸੁਨਹਿਰੀ ਅੱਖਰਾਂ ਵਿੱਚ ਦਰਜ ਹੋ ਗਿਆ ਹੈ।

 
 

Have something to say? Post your comment

 

More in Malwa

ਨਸ਼ਿਆਂ ਖਿਲਾਫ ਮੰਤਰੀ ਅਮਨ ਅਰੋੜਾ ਦੀ ਕੋਠੀ ਮੂਹਰੇ ਧਰਨਾ 

ਪੰਜਾਬ 'ਚ ਨਸ਼ਿਆਂ ਕਾਰਨ ਵਧ ਰਿਹੈ ਮੌਤਾਂ ਦਾ ਅੰਕੜਾ : ਚੰਨੀ 

ਸੁਨਾਮ ਵਿਖੇ ਪਹਿਲਾ ਪ੍ਰਕਾਸ਼ ਪੁਰਬ ਤੇ ਗ੍ਰੰਥੀ ਸਥਾਪਨਾ ਦਿਵਸ ਮਨਾਇਆ 

ਦੋ ਮੰਤਰੀਆਂ ਦੇ ਹਲਕਿਆਂ 'ਚ ਗੂੰਜਿਆ ਨਸ਼ਿਆਂ ਦਾ ਮਾਮਲਾ 

ਬਦਲੀਆਂ ਤੋਂ ਭੜਕੇ ਬਿਜਲੀ ਕਾਮਿਆਂ ਨੇ ਲਾਇਆ ਧਰਨਾ 

ਸਨੌਰ ਨਗਰ ਕੌਂਸਲ ’ਚ ਸਰਟੀਫਿਕੇਟ ਅਪਲਾਈ ਕਰਨ ਦੇ ਨਾਂ ’ਤੇ 250 ਰੁਪਏ ਵਸੂਲਣ ਦੇ ਦੋਸ਼, ਭਾਜਪਾ ਆਗੂ ਨੇ ਜਾਂਚ ਦੀ ਕੀਤੀ ਮੰਗ

ਮਾਨ ਸਰਕਾਰ ਵੱਲੋਂ ਲਿਖਤੀ ਭਰੋਸੇ ਤੋਂ ਬਾਅਦ ਕਿਸਾਨਾਂ ਨੇ ਚੰਡੀਗੜ੍ਹ-ਮੋਹਾਲੀ ਸਰਹੱਦ ’ਤੇ ਚੱਲ ਰਿਹਾ ਧਰਨਾ ਸਮਾਪਤ ਕੀਤਾ

ਮੈਨੂੰ ਝੂਠਾ ਬਦਨਾਮ ਕਰਕੇ ਪੰਜਾਬ ਨੂੰ ਲੁੱਟਣ ਦਾ ਮੌਕਾ ਭਾਲ ਰਹੇ ਨੇ ਵਿਰੋਧੀ : ਭਗਵੰਤ ਸਿੰਘ ਮਾਨ

ਨੌਕਰਸ਼ਾਹ ਤੇ ਪੈਨਸ਼ਨਰ ਘੇਰਨਗੇ ਮੰਤਰੀ ਅਮਨ ਅਰੋੜਾ ਦੀ ਕੋਠੀ 

ਭਗਵੰਤ ਸਿੰਘ ਮਾਨ ਵੱਲੋਂ ਬਠਿੰਡਾ ਵਿਖੇ ਖੇਡਾਂ ਵਤਨ ਪੰਜਾਬ ਦੀਆਂ-2026 ਦਾ ਉਦਘਾਟਨ