ਅੰਮ੍ਰਿਤਸਰ : ਮਨਵੀਰ ਸਿੰਘ ਢਿੱਲੋਂ ਪੀ.ਸੀ.ਐਸ ਨੇ ਜ਼ਿਲ੍ਹਾ ਅੰਮ੍ਰਿਤਸਰ ਦੀ ਸਬ ਡਿਵੀਜ਼ਨ ਲੋਪੋਕੇ ਦਾ ਬਤੌਰ ਉਪ ਮੰਡਲ ਮੈਜਿਸਟਰੇਟ ਦਾ ਅਹੁਦਾ ਸੰਭਾਲ ਲਿਆ ਹੈ। ਇਸ ਤੋਂ ਪਹਿਲਾਂ ਉਹ ਬੰਗਾ ਵਿਖੇ ਤਹਿਸੀਲਦਾਰ ਵਜੋਂ ਸੇਵਾ ਨਿਭਾ ਰਹੇ ਸਨ। ਅਹੁਦਾ ਸੰਭਾਲਣ ਤੋਂ ਬਾਅਦ ਸ਼੍ਰੀ ਢਿੱਲੋਂ ਨੇ ਕਿਹਾ ਕਿ ਸਾਰੇ ਲੋਕਾਂ ਦੇ ਕੰਮਾਂ ਦਾ ਨਿਪਟਾਰਾ ਬਿਨਾਂ ਕਿਸੇ ਦੇਰੀ ਦੇ ਨਿਰਪੱਖਤਾ ਨਾਲ ਕੀਤਾ ਜਾਵੇਗਾ ਅਤੇ ਕਿਸੇ ਨੂੰ ਵੀ ਕੋਈ ਪ੍ਰੇਸ਼ਾਨੀ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਜੇ ਕਰ ਕਿਸੇ ਵਿਅਕਤੀ ਨੂੰ ਆਪਣਾ ਕੰਮ ਕਰਵਾਉਣ ਵਿੱਚ ਕੋਈ ਦਿੱਕਤ ਜਾਂ ਪ੍ਰੇਸ਼ਾਨੀ ਆਉਂਦੀ ਹੈ ਤਾਂ ਉਹ ਬਿਨਾਂ ਝਿਜਕ ਦੇ ਉਨ੍ਹਾਂ ਨਾਲ ਸੰਪਰਕ ਕਰ ਸਕਦਾ ਹੈ। ਸ਼੍ਰੀ ਢਿੱਲੋਂ ਨੇ ਇਹ ਵੀ ਕਿਹਾ ਕਿ ਸਰਕਾਰ ਦੀਆਂ ਲੋਕ ਭਲਾਈ ਦੀਆਂ ਸਕੀਮਾਂ ਦਾ ਲਾਭ ਹਰ ਲੋੜਵੰਦ ਤੇ ਯੋਗ ਵਿਅਕਤੀ ਤੱਕ ਸਮੇਂ ਸਿਰ ਅਤੇ ਬਿਨਾਂ ਪੱਖਪਾਤ ਦੇ ਪਹੁੰਚਾਇਆ ਜਾਵੇਗਾ। ਉਨ੍ਹਾਂ ਦੱਸਿਆ ਕਿ ਸਾਰੇ ਕੰਮ ਪਾਰਦਰਸ਼ੀ ਢੰਗ ਨਾਲ ਕੀਤੇ ਜਾਣਗੇ। ਸ਼੍ਰੀ ਢਿੱਲੋਂ ਨੇ ਲੋਕਾਂ ਨੂੰ ਪ੍ਰਸ਼ਾਸਨ ਨੂੰ ਸਹਿਯੋਗ ਦੇਣ ਦੀ ਅਪੀਲ ਕੀਤੀ।