Tuesday, May 05, 2026
BREAKING NEWS
ਕਿਸਾਨਾਂ ਨੂੰ ਝੋਨੇ ਦੇ ਫ਼ਸਲੀ ਚੱਕਰ ’ਚੋਂ ਕੱਢਣ ਲਈ ਪ੍ਰਤੀ ਹੈਕਟੇਅਰ 17500 ਰੁਪਏ ਸਬਸਿਡੀ ਮਿਲੇਗੀ : ਖੁੱਡੀਆਂਪੰਜਾਬ ਸਰਕਾਰ ਵਲੋਂ ਵੈਟ ਉਗਰਾਹੀ ’ਚ 23.28 ਫ਼ੀ ਸਦੀ ਦਾ ਵਾਧਾ : ਹਰਪਾਲ ਸਿੰਘ ਚੀਮਾਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ

Chandigarh

ਮਰਹੂਮ ਕਲਾਕਾਰ ਜਸਵਿੰਦਰ ਭੱਲਾ ਦੇ ਜਨਮ ਦਿਨ ਮੌਕੇ ‘ਤੇ ਚੌਕ ਦਾ ਨਾਮਕਰਨ

May 05, 2026 08:09 PM
Rozana Sehaj times
ਐਸ.ਏ.ਐਸ. ਨਗਰ :  ਪੰਜਾਬੀ ਸਿਨੇਮਾ ਦੇ ਪ੍ਰਸਿੱਧ ਕਲਾਕਾਰ, ਪ੍ਰੋਫੈਸਰ ਅਤੇ ਕਮੇਡੀਅਨ ਡਾ. ਜਸਵਿੰਦਰ ਸਿੰਘ ਭੱਲਾ ਦੀ ਯਾਦ ਨੂੰ ਸਮਰਪਿਤ ਇੱਕ ਵਿਸ਼ੇਸ਼ ਸਮਾਗਮ ਅੱਜ ਪੰਜਾਬ ਸਕੂਲ ਸਿੱਖਿਆ ਬੋਰਡ ਆਡੀਟੋਰੀਅਮ, ਸੈਕਟਰ-62, ਮੋਹਾਲੀ ਵਿਖੇ ਆਯੋਜਿਤ ਕੀਤਾ ਗਿਆ। ਇਸ ਮੌਕੇ “ਡਾ. ਜਸਵਿੰਦਰ ਸਿੰਘ ਭੱਲਾ ਚੌਂਕ” ਦਾ ਨੀਂਹ ਪੱਥਰ ਰੱਖਿਆ ਗਿਆ, ਜਿਸ ਦਾ ਉਦਘਾਟਨ ਹਲਕਾ ਵਿਧਾਇਕ ਮੋਹਾਲੀ ਸ੍ਰੀ ਕੁਲਵੰਤ ਸਿੰਘ ਵੱਲੋਂ ਕੀਤਾ ਗਿਆ ਅਤੇ ਯਾਤਰਾ ਤੇ ਸਭਿਆਚਾਰਕ ਮਾਮਲੇ ਅਤੇ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਦੀ ਮਜੂਦਗੀ ਵਿੱਚ ਪਹਿਲਾ “ਡਾ. ਭੱਲਾ ਮੈਮੋਰੀਅਲ ਲੈਕਚਰ” ਵੀ ਕਰਵਾਇਆ ਗਿਆ। ਇਸ ਸਮਾਗਮ ਵਿੱਚ ਪੰਜਾਬ ਦੇ ਸੈਰ-ਸਪਾਟਾ, ਸੱਭਿਆਚਾਰਕ ਮਾਮਲੇ, ਮਜ਼ਦੂਰ, ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਸ੍ਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ ਗਈ। ਸਮਾਗਮ ਦੌਰਾਨ "ਵਿਦਿਆਰਥੀਆਂ ਦੇ ਸ਼ਖਸੀਅਤ ਵਿਕਾਸ ਵਿੱਚ ਕਲਾ, ਰੰਗਮੰਚ ਅਤੇ ਸਿਨੇਮਾ ਦੀ ਭੂਮਿਕਾ" (“Role of Art, Theatre and Cinema in Personality Development of Students”) ਵਿਸ਼ੇ ’ਤੇ ਮੈਮੋਰੀਅਲ ਲੈਕਚਰ ਦਾ ਆਯੋਜਨ ਕੀਤਾ ਗਿਆ, ਜਿਸ ਵਿੱਚ ਵੱਖ-ਵੱਖ ਵਿਦਿਅਕ, ਸੱਭਿਆਚਾਰਕ ਅਤੇ ਸਮਾਜਿਕ ਖੇਤਰਾਂ ਨਾਲ ਜੁੜੀਆਂ ਹਸਤੀਆਂ ਨੇ ਆਪਣੇ ਵਿਚਾਰ ਸਾਂਝੇ ਕੀਤੇ। ਆਪਣੇ ਸੰਬੋਧਨ ਵਿੱਚ ਸ੍ਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਕਿਹਾ ਕਿ ਡਾ. ਜਸਵਿੰਦਰ ਸਿੰਘ ਭੱਲਾ ਨੇ ਆਪਣੀ ਬਹੁਪੱਖੀ ਪ੍ਰਤਿਭਾ ਰਾਹੀਂ ਸਿੱਖਿਆ, ਕਲਾ ਅਤੇ ਮਨੋਰੰਜਨ ਦੇ ਖੇਤਰ ਵਿੱਚ ਵਿਸ਼ੇਸ਼ ਯੋਗਦਾਨ ਪਾਇਆ। ਉਨ੍ਹਾਂ ਕਿਹਾ ਕਿ ਅਜਿਹੀਆਂ ਸ਼ਖਸੀਅਤਾਂ ਨੂੰ ਯਾਦਗਾਰ ਬਣਾਉਣ ਲਈ ਪੰਜਾਬ ਸਰਕਾਰ ਵੱਲੋਂ ਕੀਤੇ ਜਾ ਰਹੇ ਉਪਰਾਲੇ ਨੌਜਵਾਨ ਪੀੜ੍ਹੀ ਲਈ ਪ੍ਰੇਰਣਾਦਾਇਕ ਹਨ। ਉਨ੍ਹਾਂ ਕਿਹਾ ਕਿ ਅੱਜ ਜਿਹੜੇ ਚੌਂਕ ਦਾ ਨਾਮ ਉਨ੍ਹਾਂ ਦੇ ਨਾਮ ਤੇ ਰੱਖਿਆ ਗਿਆ ਹੈ, ਲੋਕ ਆਉਂਦੇ-ਜਾਂਦੇ ਹਮੇਸ਼ਾਂ ਉਨ੍ਹਾਂ ਨੂੰ ਯਾਦ ਕਰਨਗੇ। ਉਨ੍ਹਾਂ ਦੇ ਅਜੀਜ਼ ਦੋਸਤ ਬਾਲ ਮੁਕੰਦ ਸ਼ਰਮਾ, ਚੇਅਰਮੈਨ ਪੰਜਾਬ ਫੂਡ ਕਮਿਸ਼ਨ ਦੀ ਮੰਗ ਨੂੰ ਮੁੱਖ ਰੱਖਦੇ ਹੋਏ ਮੰਤਰੀ ਸੌਂਦ ਨੇ ਕਿਹਾ ਕਿ ਉਹ ਪੰਜਾਬ ਦੇ ਜਿੰਨੇ ਵੀ ਕਮੇਡੀਅਨ ਕਲਾਕਾਰ ਹੋਏ ਹਨ, ਜਿਵੇਂ ਮੇਹਰ ਮਿੱਤਲ, ਜਸਪਾਲ ਭੱਟੀ ਅਤੇ ਡਾ. ਜਸਵਿੰਦਰ ਭੱਲਾ ਦੀ ਯਾਦ ਵਿੱਚ ਇੱਕ ਵਿਸ਼ਾਲ ਆਡੀਟੋਰੀਅਮ ਬਣਾਉਣ ਲਈ ਗਮਾਡਾ ਦੇ ਅਧਿਕਾਰੀਆਂ ਅਤੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਨਾਲ ਵਿਚਾਰ ਕਰਨਗੇ। ਵਿਧਾਇਕ ਕੁਲਵੰਤ ਸਿੰਘ ਨੇ ਕਿਹਾ ਕਿ ਜਸਵਿੰਦਰ ਭੱਲਾ ਵਰਗੀਆਂ ਹਸਤੀਆਂ ਸਾਡੀ ਸੱਭਿਆਚਾਰਕ ਵਿਰਾਸਤ ਦਾ ਅਹਿਮ ਹਿੱਸਾ ਹਨ ਅਤੇ ਉਨ੍ਹਾਂ ਦੇ ਨਾਮ ‘ਤੇ ਚੌਕ ਦਾ ਨਾਮਕਰਨ ਨਵੀਂ ਪੀੜ੍ਹੀ ਲਈ ਪ੍ਰੇਰਣਾ ਸਰੂਪ ਹੋਵੇਗਾ। ਉਨ੍ਹਾਂ ਕਿਹਾ ਕਿ ਇਸ ਤਰ੍ਹਾਂ ਦੇ ਉਪਰਾਲੇ ਮਹਾਨ ਕਲਾਕਾਰਾਂ ਦੀ ਯਾਦ ਨੂੰ ਹਮੇਸ਼ਾ ਜੀਵੰਤ ਰੱਖਣ ਵਿੱਚ ਸਹਾਇਕ ਸਾਬਤ ਹੁੰਦੇ ਹਨ। ਇਸ ਮੌਕੇ ਡਾ. ਜਸਵਿੰਦਰ ਸਿੰਘ ਭੱਲਾ ਦੀ ਪਤਨੀ ਸ੍ਰੀਮਤੀ ਪਰਮਦੀਪ ਕੌਰ ਭੱਲਾ, ਪੁੱਤਰ ਪੁਖਰਾਜ ਭੱਲਾ, ਬਾਲ ਮੁਕੰਦ ਸ਼ਰਮਾ, ਚੇਅਰਮੈਨ ਫੂਡ ਕਮਿਸ਼ਨ, ਅਮਰਪਾਲ ਸਿੰਘ, ਚੇਅਰਮੈਨ, ਪੰਜਾਬ ਸਕੂਲ ਸਿੱਖਿਆ ਬੋਰਡ, ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਅਧਿਕਾਰੀਆਂ, ਗੁਰਪ੍ਰੀਤ ਘੁੱਗੀ, ਕਰਮਜੀਤ ਅਨਮੋਲ, ਗਾਇਕ ਸ਼ੈਰੀ ਮਾਨ ਤੋਂ ਇਲਾਵਾ ਪੰਜਾਬੀ ਇੰਡਸਟਰੀ ਦੇ ਹੋਰ ਵੱਖ-ਵੱਖ ਕਲਾਕਾਰ ਅਤੇ ਗਾਇਕ, ਵੱਡੀ ਗਿਣਤੀ ਵਿੱਚ ਵਿਦਿਆਰਥੀਆਂ, ਅਧਿਆਪਕਾਂ, ਕਲਾ ਪ੍ਰੇਮੀਆਂ, ਸਮਾਜ ਸੇਵੀਆਂ ਨੇ ਹਾਜ਼ਰੀ ਭਰੀ।
 
 

Have something to say? Post your comment

 

More in Chandigarh

ਮੋਰਿੰਡਾ ਪੁਲਿਸ ਵੱਲੋਂ ਮੋਬਾਈਲ ਖੋਹਣ ਦੇ ਦੋਸ਼ ਵਿੱਚ ਇੱਕ ਨੌਜਵਾਨ ਕਾਬੂ ਕਰ ਜੇਲ ਭੇਜਿਆ

ਗੈਂਗਸਟਰਾਂ ‘ਤੇ ਵਾਰ ਦਾ 105ਵਾਂ ਦਿਨ: ਪੰਜਾਬ ਪੁਲਿਸ ਵੱਲੋਂ 586 ਥਾਵਾਂ ‘ਤੇ ਛਾਪੇਮਾਰੀ; 249 ਗ੍ਰਿਫ਼ਤਾਰ

ਬਿਜਲੀ ਮੰਤਰੀ ਸੰਜੀਵ ਅਰੋੜਾ ਨੇ ਤੂਫਾਨ ਕਾਰਨ ਹੋਏ ਨੁਕਸਾਨ ਤੋਂ ਬਾਅਦ ਬਹਾਲੀ ਯਤਨਾਂ ਦੀ ਸਮੀਖਿਆ ਲਈ ਉੱਚ-ਪੱਧਰੀ ਮੀਟਿੰਗ ਦੀ ਕੀਤੀ ਪ੍ਰਧਾਨਗੀ

ਡਿਪਟੀ ਕਮਿਸ਼ਨਰ ਵੱਲੋਂ ਗੈਰ-ਕਾਨੂੰਨੀ ਮਾਈਨਿੰਗ ਦੀ ਚੈਕਿੰਗ ਲਈ 7 ਟੀਮਾਂ ਦਾ ਗਠਨ

ਐਕਟ ਦੀ ਉਲੰਘਣਾ ਕਾਰਨ ‘ਪਲੈਨ ਟੂ ਪਲੈਨ’ ਫਰਮ ਦੀ ਲਾਇਸੰਸ ਅਰਜ਼ੀ ਦਫਤਰ ਦਾਖਲ

ਮੁੱਖ ਮੰਤਰੀ ਖੇਡ ਮੈਦਾਨ ਯੋਜਨਾ ਤਹਿਤ ਮਾਣਕਮਾਜਰਾ ਵਿੱਚ ਐਮ ਐਲ ਏ ਕੁਲਵੰਤ ਸਿੰਘ ਵੱਲੋਂ ਖੇਡ ਗਰਾਊਂਡ ਲੋਕਾਂ ਨੂੰ ਸਮਰਪਿਤ

ਭਾਜਪਾ ਦੇ ਹੱਥ 700 ਕਿਸਾਨਾਂ ਦੇ ਖ਼ੂਨ ਨਾਲ ਰੰਗੇ ਹੋਏ, ਪੰਜਾਬ ਕਾਲੇ ਖੇਤੀ ਕਾਨੂੰਨਾਂ ਦੇ ਅਪਮਾਨ ਨੂੰ ਨਹੀਂ ਭੁੱਲੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

5000 ਰੁਪਏ ਰਿਸ਼ਵਤ ਲੈਂਦਾ ਗਲਾਡਾ ਦਾ ਸਕਿਉਰਿਟੀ ਗਾਰਡ ਵਿਜੀਲੈਂਸ ਬਿਊਰੋ ਨੇ ਰੰਗੇ ਹੱਥੀਂ ਕੀਤਾ ਕਾਬੂ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਵਿਸ਼ਵ ਪੱਧਰੀ ਸਹੂਲਤਾਂ ਨਾਲ ਲੈਸ 250 ਪੇਂਡੂ ਖੇਡ ਮੈਦਾਨਾਂ ਦਾ ਉਦਘਾਟਨ

ਗੈਂਗਸਟਰਾਂ ‘ਤੇ ਵਾਰ ਦਾ 104ਵਾਂ ਦਿਨ: ਪੰਜਾਬ ਪੁਲਿਸ ਵੱਲੋਂ 589 ਥਾਵਾਂ ‘ਤੇ ਛਾਪੇਮਾਰੀ; 305 ਗ੍ਰਿਫ਼ਤਾਰ