Sunday, October 11, 2026
BREAKING NEWS
• ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ • ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ • ਅੰਮ੍ਰਿਤਸਰ ਸੂਰਮਿਆਂ ਨੇ ਜਿੱਤਿਆ ਸ਼ੇਰ-ਏ-ਪੰਜਾਬ ਟੀ-20 ਖਿਤਾਬ • ਪੰਜਾਬ ਦੀਆਂ ਸਨਅਤਾਂ ’ਚ 10 ਘੰਟੇ ਦਾ ਬਿਜਲੀ ਕੱਟ

Malwa

ਮਨਵੀਰ ਰੰਗਾ ਨੇ ਭਾਜਪਾ ਦੀ ਵੱਡੀ ਜਿੱਤ ਲਈ ਪੱਛਮੀ ਬੰਗਾਲ ਦੇ ਲੋਕਾਂ ਦਾ ਕੀਤਾ ਧੰਨਵਾਦ

May 05, 2026 08:20 PM
Rozana Sehaj times
ਕੋਟਕਪੂਰਾ : ਪੱਛਮ ਬੰਗਾਲ ਵਿੱਚ ਮਮਤਾ ਬੈਨਰਜੀ ਦੀ ਸਰਕਾਰ ਦੀ ਹਾਰ ਤੋਂ ਬਾਅਦ ਭਾਰਤੀ ਜਨਤਾ ਪਾਰਟੀ ਜਿਲਾ ਫਰੀਦਕੋਟ ਤੋਂ ਜਿਲਾ ਯੂਥ ਪ੍ਰਧਾਨ ਮਨਵੀਰ ਰੰਗਾ ਨੇ ਲੋਕਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਹ ਨਤੀਜੇ ਲੋਕਾਂ ਦੀ ਭਾਵਨਾ ਦਾ ਪ੍ਰਤੀਬਿੰਬ ਹਨ। ਉਨ੍ਹਾਂ ਮੁਤਾਬਕ ਬੰਗਾਲ ਦੇ ਲੋਕ ਲੰਮੇ ਸਮੇਂ ਤੋਂ ਬਦਲਾਵ ਦੀ ਉਡੀਕ ਕਰ ਰਹੇ ਸਨ ਅਤੇ ਹੁਣ ਉਹ ਬਦਲਾਵ ਸਪੱਸ਼ਟ ਤੌਰ ’ਤੇ ਸਾਹਮਣੇ ਆਇਆ ਹੈ, ਉਨ੍ਹਾਂ ਨੇ ਦਾਅਵਾ ਕੀਤਾ ਕਿ ਸੂਬੇ ਵਿੱਚ ਕਾਨੂੰਨ-ਵਿਵਸਥਾ ਅਤੇ ਵਿਕਾਸ ਦੇ ਮੁੱਦਿਆਂ ’ਤੇ ਲੋਕ ਨਾਰਾਜ ਸਨ, ਜਿਸ ਕਾਰਨ ਪੱਛਮੀ ਬੰਗਾਲ ਦੇ ਲੋਕਾਂ ਨੇ ਵੋਟਾਂ ਰਾਹੀਂ ਆਪਣੀ ਆਵਾਜ ਬੁਲੰਦ ਕੀਤੀ ਹੈ। ਮਨਵੀਰ ਰੰਗਾ ਨੇ ਕਿਹਾ ਕਿ ਇਹ ਜਿੱਤ ਸਿਰਫ ਕਿਸੇ ਇੱਕ ਪਾਰਟੀ ਦੀ ਨਹੀਂ, ਸਗੋਂ ਆਮ ਲੋਕਾਂ ਦੀ ਜਿੱਤ ਹੈ। ਉਨ੍ਹਾਂ ਕਿਹਾ ਕਿ ਭਾਜਪਾ ਸਰਕਾਰ ਵੱਲੋਂ ਆਉਣ ਵਾਲੇ ਸਮੇਂ ਵਿੱਚ ਸੂਬੇ ਵਿੱਚ ਨਵੀਂ ਸੋਚ ਨਾਲ ਕੰਮ ਕੀਤਾ ਜਾਵੇਗਾ ਅਤੇ ਵਿਕਾਸ ਨੂੰ ਤਰਜੀਹ ਦਿੱਤੀ ਜਾਵੇਗੀ। ਮਨਵੀਰ ਰੰਗਾ ਨੇ ਕਿਹਾ ਮਮਤਾ ਬੈਨਰਜੀ ਸਰਕਾਰ ਦੇ ਸਮੇਂ ਦੌਰਾਨ ਉੱਥੇ ਗੁੰਡਾਗਰਦੀ ਬਹੁਤ ਜਿਆਦਾ ਸੀ ਭਾਜਪਾ ਦੀ ਸਰਕਾਰ ਹੁਣ ਉੱਥੇ ਗੁੰਡਾਗਰਦੀ ਖਤਮ ਕਰਕੇ ਵਧੀਆ ਰਾਜ ਦੇਵੇਗੀ। ਉਨ੍ਹਾਂ ਪੰਜਾਬ ਵਾਸੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ 2027 ਵਿੱਚ ਲੋਕ ਪੰਜਾਬ ਵਿੱਚ ਭਾਜਪਾ ਦੀ ਸਰਕਾਰ ਲਿਆਉਣ ਤੇ ਪੰਜਾਬ ਕਰਜਾ ਮੁਕਤ ਮੁਲਾਜਮਾਂ ਦੇ ਡੀ.ਏ. ਅਤੇ ਸਾਰੇ ਕੰਮ ਪਹਿਲ ਦੇ ਆਧਾਰ ’ਤੇ ਪੂਰੇ ਕਰ ਚੰਗਾ ਸਾਸਨ ਦੇਵੇਗੀ।
 
 
 
 
 

Have something to say? Post your comment

More in Malwa

‘ਆਪ’ ਵਿਰੋਧੀਆਂ ਨੂੰ ਤੰਗ ਪ੍ਰੇਸ਼ਾਨ ਕਰਨ ਦਾ ਭੁਗਤ ਰਹੀ ਖਮਿਆਜ਼ਾ : ਪਰਮਿੰਦਰ ਢੀਂਡਸਾ

ਭਗਵੰਤ ਸਿੰਘ ਮਾਨ ਨੇ ‘ਲਾਲ ਲਕੀਰ’ ਅੰਦਰ ਬਣੇ ਮਕਾਨਾਂ ਦੇ ਮਾਲਕਾਨਾ ਹੱਕ ਦਿੱਤੇ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਧੂਰੀ ਦੇ ਲੱਖਾਂ ਲੋਕਾਂ ਨੂੰ ਪੀਣ ਵਾਲੇ ਸਾਫ਼ ਪਾਣੀ ਦੀ ਸੌਗਾਤ

ਸਾਡੀ ਸਰਕਾਰ ਮਾਵਾਂ-ਧੀਆਂ ਦੇ ਫ਼ੋਨ ’ਤੇ ‘ਟੂੰ-ਟੂੰ’ ਦੇ ਸੁਨੇਹੇ ਕਦੇ ਬੰਦ ਨਹੀਂ ਹੋਣ ਦੇਵੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪਟਿਆਲਾ ਪੁਲਿਸ ਵੱਲੋਂ ਚਿਤਕਾਰਾ ਯੂਨੀਵਰਸਿਟੀ ਵਿਖੇ ਹੋਈ ਹੰਗਾਮੇ ਦੀ ਘਟਨਾ ਦੇ ਸਬੰਧ ਵਿੱਚ ਇੱਕ ਹੋਰ ਮੁਲਜ਼ਮ ਗ੍ਰਿਫ਼ਤਾਰ

ਵਿਨਰਜੀਤ ਗੋਲਡੀ ਨੇ ਚਿੱਟੇ ਨਾਲ ਨੌਜਵਾਨਾਂ ਦੀਆਂ ਮੌਤਾਂ ਤੇ ਜਤਾਈ ਚਿੰਤਾ 

ਪੀਪੀਸੀਬੀ ਦੇ ਮਿਸ਼ਨ ਕਲੀਨ ਪਟਿਆਲਾ' ਤਹਿਤ 13.79 ਟਨ ਕੂੜਾ ਚੁੱਕਿਆ ਅਤੇ ਟਰੈਕਰ ਲਾਂਚ ਕੀਤਾ 

ਕਰਨਮ ਮਲੇਸ਼ਵਰੀ ਨੇ ਮਨਦੀਪ ਸੁਨਾਮ ਦੀ ਪੁਸਤਕ ਕੀਤੀ ਲੋਕ ਅਰਪਣ

ਮੋਹਨਜੀਤ ਸ਼ੇਰੋਂ ਅਤੇ ਗੁਲਜ਼ਾਰ ਖੁਦਕੁਸ਼ੀ ਮਾਮਲੇ 'ਚ ਹੋਵੇ ਕਾਰਵਾਈ : ਸਿਮਰਨਜੀਤ ਮਾਨ

ਸੁਨਾਮ ਪੁਲਿਸ ਦੇ ਹੱਥੇ ਚੜ੍ਹੇ ਮੋਟਰਸਾਈਕਲ ਚੋਰ