Wednesday, May 06, 2026
BREAKING NEWS
ਕਿਸਾਨਾਂ ਨੂੰ ਝੋਨੇ ਦੇ ਫ਼ਸਲੀ ਚੱਕਰ ’ਚੋਂ ਕੱਢਣ ਲਈ ਪ੍ਰਤੀ ਹੈਕਟੇਅਰ 17500 ਰੁਪਏ ਸਬਸਿਡੀ ਮਿਲੇਗੀ : ਖੁੱਡੀਆਂਪੰਜਾਬ ਸਰਕਾਰ ਵਲੋਂ ਵੈਟ ਉਗਰਾਹੀ ’ਚ 23.28 ਫ਼ੀ ਸਦੀ ਦਾ ਵਾਧਾ : ਹਰਪਾਲ ਸਿੰਘ ਚੀਮਾਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ

Delhi

ਸਰਨਾ ਦੀ ਵੀਡੀਓ ‘ਚ ਨਿਰਾਸ਼ਾ ਬੇਨਕਾਬ, ਦਿੱਲੀ ਗੁਰਦੁਆਰਾ ਕਮੇਟੀ ਦਾ ਵਿਕਾਸ ਮਾਡਲ ਮਜ਼ਬੂਤ: ਹਰਮੀਤ ਸਿੰਘ ਕਾਲਕਾ*

May 05, 2026 08:26 PM
Rozana Sehaj times
ਨਵੀਂ ਦਿੱਲੀ : ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਰਦਾਰ ਹਰਮੀਤ ਸਿੰਘ ਕਾਲਕਾ ਨੇ ਅੱਜ ਜਾਰੀ ਕੀਤੇ ਆਪਣੇ ਬਿਆਨ ਵਿੱਚ ਸਰਦਾਰ ਪਰਮਜੀਤ ਸਿੰਘ ਸਰਨਾ ਵੱਲੋਂ ਜਾਰੀ ਕੀਤੀ ਗਈ ਵੀਡੀਓ ‘ਤੇ ਸਖ਼ਤ  ਪ੍ਰਤੀਕਿਰਿਆ ਦਿੰਦਿਆਂ ਕਿਹਾ ਕਿ ਇਸ ਵੀਡੀਓ ਵਿੱਚ ਪਰਮਜੀਤ ਸਿੰਘ ਸਰਨਾ ਦੀ ਨਜ਼ਰ ਆ ਰਹੀ ਮਾਯੂਸੀ ਸਪਸ਼ਟ ਤੌਰ ‘ਤੇ ਦਰਸਾਉਂਦੀ ਹੈ ਕਿ ਜਦੋਂ ਵੀ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਸਕੂਲਾਂ ਸਬੰਧੀ ਕੋਈ ਰਾਹਤ ਮਿਲਦੀ ਹੈ ਜਾਂ ਦਿੱਲੀ ਕਮੇਟੀ ਦੇ ਕਦਮ ਅੱਗੇ ਵਧਦੇ ਹਨ, ਤਾਂ ਪਰਮਜੀਤ ਸਿੰਘ ਸਰਨਾ ਨੂੰ ਇਹ ਗੱਲ ਬਰਦਾਸ਼ਤ ਨਹੀਂ ਹੁੰਦੀ।
ਉਨ੍ਹਾਂ ਕਿਹਾ ਕਿ ਸਰਨਾ ਵੱਲੋਂ  2006 ਦੇ ਮਾਮਲੇ ਨੂੰ ਉਠਾਉਣ ‘ਤੇ ਸਵਾਲ ਖੜ੍ਹੇ ਕਰਨੇ ਬਿਲਕੁਲ ਬੇਬੁਨਿਆਦ ਹਨ, ਕਿਉਂਕਿ ਉਸ ਸਮੇਂ ਉਹ ਖੁਦ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਨ। ਕਾਲਕਾ ਨੇ ਯਾਦ ਦਿਵਾਇਆ ਕਿ 6ਵੇਂ ਪੇ ਕਮਿਸ਼ਨ ਦੀ ਲਾਗੂ ਕਰਨ ਦੀ ਜ਼ਿੰਮੇਵਾਰੀ ਪਰਮਜੀਤ ਸਿੰਘ ਸਰਨਾ ਦੇ ਕਾਰਜਕਾਲ ਦੌਰਾਨ ਸੀ, ਪਰ 2013 ਦੀਆਂ ਚੋਣਾਂ ਤੱਕ ਵੀ ਇਹ ਲਾਗੂ ਨਹੀਂ ਕੀਤਾ ਗਿਆ, ਜਦਕਿ ਮਾਪਿਆਂ ਤੋਂ ਇਕੱਠੇ ਕੀਤੇ ਗਏ ਫੰਡ ਇਸ ਲਈ ਵਰਤੇ ਜਾਣੇ ਸਨ।
ਕਾਲਕਾ ਨੇ ਦੋਸ਼ ਲਗਾਇਆ ਕਿ ਸਰਨਾ ਦੇ ਕਾਰਜਕਾਲ ਵਿੱਚ ਸਕੂਲਾਂ ਦੀ ਆਰਥਿਕ ਹਾਲਤ ਨੂੰ ਭਾਰੀ ਨੁਕਸਾਨ ਪਹੁੰਚਿਆ, ਜਿਸਦੀ ਭਰਪਾਈ ਅਜੇ ਤੱਕ ਪੂਰੀ ਨਹੀਂ ਹੋ ਸਕੀ। ਉਨ੍ਹਾਂ ਦੱਸਿਆ ਕਿ ਮੌਜੂਦਾ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਲਗਭਗ 200 ਕਰੋੜ ਰੁਪਏ ਸਕੂਲਾਂ ਦੀ ਭਲਾਈ ਲਈ ਖਰਚ ਕੀਤੇ ਗਏ ਹਨ।
ਉਨ੍ਹਾਂ ਇਹ ਵੀ ਸਪਸ਼ਟ ਕੀਤਾ ਕਿ 2013 ਤੋਂ ਬਾਅਦ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅਧੀਨ ਚੱਲ ਰਹੇ ਗੁਰੂ ਹਰਕ੍ਰਿਸ਼ਨ ਪਬਲਿਕ ਸਕੂਲਾਂ ਵਿੱਚ ਕਿਸੇ ਵੀ ਨਵੇਂ ਸਟਾਫ ਦੀ ਭਰਤੀ ਨਹੀਂ ਕੀਤੀ ਗਈ, ਜਦਕਿ ਪਰਮਜੀਤ ਸਿੰਘ ਸਰਨਾ ਵੱਲੋਂ ਵਾਧੂ ਸਟਾਫ ਦੀ ਭਰਤੀ ਕਰਕੇ ਸੰਸਥਾਵਾਂ ‘ਤੇ ਬੋਝ ਵਧਾਇਆ ਗਿਆ ਸੀ।
ਸਰਨਾ ਵੱਲੋਂ 123 ਕਰੋੜ ਰੁਪਏ ਛੱਡਣ ਦੇ ਦਾਅਵੇ ਨੂੰ ਵੀ ਕਾਲਕਾ ਨੇ ਨਕਾਰਦਿਆਂ ਕਿਹਾ ਕਿ ਇਸ ਸਬੰਧੀ ਸੱਚਾਈ ਨੂੰ ਉਸ ਸਮੇਂ ਦੇ ਉਨ੍ਹਾਂ ਦੇ ਸਾਥੀਆਂ ਤੋਂ ਪੁੱਛਿਆ ਜਾ ਸਕਦਾ ਹੈ, ਜਿਨ੍ਹਾਂ ‘ਤੇ ਖੁਦ ਸਰਨਾ ਨੇ ਐਫਆਈਆਰ ਦਰਜ ਕਰਵਾਈ ਸੀ।
ਜਾਇਦਾਦਾਂ ਵੇਚਣ ਦੇ ਦੋਸ਼ਾਂ ਨੂੰ ਸਿਰੇ ਤੋਂ ਰੱਦ ਕਰਦਿਆਂ ਕਾਲਕਾ ਨੇ ਕਿਹਾ ਕਿ ਨਾ ਤਾਂ ਅਦਾਲਤ ਨੇ ਇਸ ਤਰ੍ਹਾਂ ਦੀ ਕੋਈ ਗੱਲ ਕੀਤੀ ਹੈ ਅਤੇ ਨਾ ਹੀ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਇਸ ਬਾਰੇ ਸੋਚ ਰਹੀ ਹੈ। ਉਨ੍ਹਾਂ ਸਰਨਾ ਨੂੰ ਅਪੀਲ ਕੀਤੀ ਕਿ ਉਹ ਗ਼ਲਤਫਹਿਮੀ ਪੈਦਾ ਕਰਨ ਦੀ ਬਜਾਏ ਆਪਣੇ ਬਿਆਨਾਂ ਵਿੱਚ ਸੰਜਮ ਅਤੇ ਗੰਭੀਰਤਾ ਲਿਆਉਣ ।ਕਾਲਕਾ ਨੇ ਕਿਹਾ ਕਿ ਅਦਾਲਤ ਵੱਲੋਂ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਅਦਾਲਤ ਮਿਲੀ ਰਾਹਤ, ਜਿਸ ਤਹਿਤ ਸੇਵਾ ਮੁਕਤ ਕਰਮਚਾਰੀਆਂ ਨਾਲ ਸਹਿਮਤੀ ਨਾਲ ਅੱਗੇ ਵਧਣ ਦੀ ਗੱਲ ਹੋਈ  ਹੈ, ਇਹ  ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਲਈ ਵੱਡੀ ਪ੍ਰਾਪਤੀ ਹੈ, ਪਰ ਇਹ ਗੱਲ ਵੀ ਸਰਨਾ ਨੂੰ ਕਬੂਲ ਨਹੀਂ ਹੋ ਰਹੀ।
ਉਨ੍ਹਾਂ ਸੰਗਤ ਨੂੰ ਅਪੀਲ ਕੀਤੀ ਕਿ ਉਹ ਤੱਥਾਂ ਨੂੰ ਸਮਝਣ ਅਤੇ ਅਫਵਾਹਾਂ ਤੋਂ ਦੂਰ ਰਹਿਣ, ਕਿਉਂਕਿ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਹਮੇਸ਼ਾ ਗੁਰੂ ਘਰਾਂ ਅਤੇ ਸਿੱਖਿਆ ਸੰਸਥਾਵਾਂ ਦੀ ਭਲਾਈ ਲਈ ਵਚਨਬੱਧ ਰਹੀ ਹੈ।

Have something to say? Post your comment

 

More in Delhi

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਰਾਸ਼ਟਰਪਤੀ ਨਾਲ ਕੀਤੀ ਮੁਲਾਕਾਤ ‘ਪੰਜਾਬ ਦੇ ਗੱਦਾਰ’ ਰਾਜ ਸਭਾ ਮੈਂਬਰਾਂ ਦੀ ਮੈਂਬਰਸ਼ਿਪ ਰੱਦ ਕਰਨ ਦੀ ਕੀਤੀ ਮੰਗ

ਮਹਾਨ ਜਰਨੈਲ ਸ੍ਰੀ ਜੱਸਾ ਸਿੰਘ ਰਾਮਗੜ੍ਹੀਆ ਦੇ ਜਨਮ ਦਿਹਾੜੇ ‘ਤੇ ਦਿੱਲੀ ਕਮੇਟੀ ਦੇ ਪ੍ਰਧਾਨ ਹਰਮੀਤ ਸਿੰਘ ਕਾਲਕਾ ਵੱਲੋਂ ਸੰਗਤ ਨੂੰ ਲੱਖ-ਲੱਖ ਵਧਾਈਆਂ

ਹਰੀ ਨਗਰ ਤੋਂ ਪ੍ਰਮੁੱਖ ਸਿੱਖ ਆਗੂਆਂ ਦੀ ਸ਼੍ਰੋਮਣੀ ਅਕਾਲੀ ਦਲ ਦਿੱਲੀ ਸਟੇਟ ਵਿੱਚ ਸ਼ਮੂਲੀਅਤ

ਨੌਜਵਾਨਾਂ ਦੀ ਭਰਪੂਰ ਸ਼ਮੂਲੀਅਤ ਨਾਲ ਅਕਾਲੀ ਦਲ ਦਿੱਲੀ ਸਟੇਟ ਹੋਰ ਮਜ਼ਬੂਤ: ਹਰਮੀਤ ਸਿੰਘ ਕਾਲਕਾ

ਹਰਮੀਤ ਸਿੰਘ ਕਾਲਕਾ ਵੱਲੋਂ ਜੱਸਾ ਸਿੰਘ ਰਾਮਗੜ੍ਹੀਆ ਦੀ ਯਾਦ ਨੂੰ ਸਮਰਪਿਤ ਐਵਾਰਡ ਸਮਾਰੋਹ ਲਈ ਸੁਖਦੇਵ ਸਿੰਘ ਰਿਐਤ ਦੀ ਸ਼ਲਾਘਾ

AAP ਦੇ 2/3 ਸਾਂਸਦਾਂ ਨੇ BJP ਵਿੱਚ ਰਲੇਵੇਂ ਦਾ ਫੈਸਲਾ ਕੀਤਾ: ਰਾਘਵ ਚੱਢਾ

ਤੀਜੇ ਪਾਤਸ਼ਾਹ ਸ੍ਰੀ ਗੁਰੂ ਅਮਰਦਾਸ ਜੀ ਦੇ ਪ੍ਰਕਾਸ਼ ਗੁਰਪੁਰਬ ਨੂੰ ਸਮਰਪਿਤ 20ਵਾਂ ਮਹਾਨ ਰਾਗ ਦਰਬਾਰ 25 ਨੂੰ : ਹਰਮੀਤ ਸਿੰਘ ਕਾਲਕਾ

ਸਤਪਾਲ ਸਿੰਘ ਮੰਗਾ ਸ਼੍ਰੋਮਣੀ ਅਕਾਲੀ ਦਲ ਦਿੱਲੀ ਸਟੇਟ ਦੇ ਜਨਰਲ ਸਕੱਤਰ ਨਿਯੁਕਤ : ਹਰਮੀਤ ਸਿੰਘ ਕਾਲਕਾ

ਔਰਤਾਂ ਲਈ ਰਾਖਵੇਂਕਰਨ ਵਾਲੇ ਬਿੱਲ ਦੇ ਵਿਰੋਧ ’ਚ ਵੋਟਾਂ ਪਾਵਾਂਗੇ : ਖੜਗੇ

ਗੁਰਦੁਆਰਾ ਰਕਾਬਗੰਜ ਸਾਹਿਬ ਵਿਖੇ 327ਵੇਂ ਖਾਲਸਾ ਸਾਜਨਾ ਦਿਵਸ ’ਤੇ ਅੰਮ੍ਰਿਤ ਸੰਚਾਰ ਦੀ ਇਤਿਹਾਸਕ ਗੂੰਜ: ਹਰਮੀਤ ਸਿੰਘ ਕਾਲਕਾ