Monday, November 03, 2025

Chandigarh

ਮੁੱਖ ਸਕੱਤਰ ਵੱਲੋਂ ਕੋਵਿਡ ਦੀ ਤੀਜੀ ਸੰਭਾਵੀ ਲਹਿਰ ਨੂੰ ਠੱਲ੍ਹਣ ਲਈ ਮਾਹਿਰਾਂ ਨਾਲ ਵਿਚਾਰ ਵਟਾਂਦਰਾ

June 21, 2021 07:41 PM
SehajTimes
ਚੰਡੀਗੜ੍ਹ : ਕੋਵਿਡ ਦੀ ਸੰਭਾਵੀ ਤੀਜੀ ਲਹਿਰ ਨਾਲ ਨਜਿੱਠਣ ਲਈ ਸੂਬੇ ਨੂੰ ਤਿਆਰ ਕਰਨ ਅਤੇ ਪ੍ਰਬੰਧਾਂ ਨੂੰ ਹੋਰ ਮਜ਼ਬੂਤ ਕਰਨ ਵਾਸਤੇ ਪੰਜਾਬ ਦੀ ਮੁੱਖ ਸਕੱਤਰ ਸ਼੍ਰੀਮਤੀ ਵਿਨੀ ਮਹਾਜਨ ਨੇ ਸੋਮਵਾਰ ਨੂੰ ਉੱਘੇ ਵਾਇਰੋਲੌਜਿਸਟ ਅਤੇ ਇੰਡੀਅਨ ਸਾਰਸ-ਕੋਵ -2 ਜੀਨੋਮਿਕਸ ਕੰਸੋਰਟੀਆ ਦੇ ਸਲਾਹਕਾਰ ਗਰੁੱਪ ਦੇ ਸਾਬਕਾ ਮੁਖੀ ਡਾ. ਸ਼ਾਹਿਦ ਜਮੀਲ ਨਾਲ ਵਿਚਾਰ ਵਟਾਂਦਰਾ ਕੀਤਾ । ਕੋਵਿਡ ਦੇ ਚਿੰਤਾਜਨਕ ਵੱਖ ਵੱਖ ਵੇਰੀਐਂਟਜ਼ ਬਾਰੇ ਗੱਲ ਕਰਦਿਆਂ ਡਾ ਸ਼ਾਹਿਦ ਜਮੀਲ ਨੇ ਕਿਹਾ ਕਿ ਦੁਨੀਆ ਭਰ ਵਿੱਚ ਭਾਰਤ ਕੋਵਿਡ ਦੀ ਲਾਗ ਲੱਗਣ ਵਿੱਚ ਦੂਸਰੇ ਅਤੇ ਮੌਤਾਂ ਤੇ ਟੀਕਾਕਰਣ ਵਿੱਚ ਤੀਜੇ ਸਥਾਨ ’ਤੇ ਹੈ। ਉਨ੍ਹਾਂ ਭਾਰਤ ਵਿਚ ਡੈਲਟਾ ਵੇਰੀਐਂਟ ਦੀ ਮੌਜੂਦਗੀ ਬਾਰੇ ਵੀ ਦੱਸਿਆ। ਉਨ੍ਹਾਂ ਕਿਹਾ ਕਿ ਇਸ ਤੋਂ ਇਲਾਵਾ ਡੈਲਟਾ ਪਲੱਸ ਵੇਰੀਐਂਟ, ਜੋ ਕਿ ਡੈਲਟਾ ਅਤੇ ਬੀਟਾ ਵੇਰੀਐਂਟ ਦਾ ਸੁਮੇਲ ਹੈ, ਨੇ ਵੀ ਭਾਰਤ ਵਿਚ ਆਪਣੇ ਪੈਰ ਪਸਾਰਨੇ ਸ਼ੁਰੂ ਕਰ ਦਿੱਤੇ ਹਨ। ਉਨ੍ਹਾਂ ਦੱਸਿਆ ਕਿ ਦੇਸ਼ ਵਿੱਚ 7 ਅਜਿਹੇ ਕੇਸ ਪਹਿਲਾਂ ਹੀ ਸਾਹਮਣੇ ਆ ਚੁੱਕੇ ਹਨ।
ਟੀਕਾਕਰਨ ਦੀ ਮਹੱਤਤਾ ਬਾਰੇ ਬੋਲਦਿਆਂ ਉਨ੍ਹਾਂ ਕਿਹਾ ਕਿ ਮਹਾਂਮਾਰੀ ਨੂੰ ਰੋਕਣ ਲਈ ਟੀਕਾ (ਕੋਵਿਡ ਵੈਕਸੀਨ) ਇਕੋ- ਇਕ ਉਪਾਅ ਹੈ ਅਤੇ ਇਹ ਕੋਵਿਡ ਦੀ ਗੰਭੀਰਤਾ ਨੂੰ ਵੀ ਘਟਾਉਂਦਾ ਹੈ।  ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਕੋਵਿਡ ਟੀਕਾਕਰਨ ਮਾਰੂ ਵਾਇਰਸ ਤੋਂ ਬਚਾਉਣ ਦਾ ਸਭ ਤੋਂ ਕਾਰਗਰ ਢੰਗ ਹੈ।
ਡਾ. ਜਮੀਲ ਦਾ ਨਿੱਘਾ ਸਵਾਗਤ ਕਰਦਿਆਂ ਮੁੱਖ ਸਕੱਤਰ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਮਾਹਿਰਾਂ ਨਾਲ ਹਫਤਾਵਾਰੀ ਮੀਟਿੰਗਾਂ ਕਰਵਾਈਆਂ ਜਾ ਰਹੀਆਂ ਹਨ ਤਾਂ ਜੋ ਡਾਕਟਰਾਂ ਨੂੰ ਕੋਵਿਡ ਮਹਾਂਮਾਰੀ ਦੇ ਹਰ ਪਹਿਲੂ ਅਤੇ ਨਵੀਂ ਚੁਣੌਤੀਆਂ ਬਾਰੇ ਜਾਣੂ ਕਰਵਾਇਆ ਜਾ ਸਕੇ। ਅੱਜ ਦੀ ਵਿਚਾਰ-ਚਰਚਾ ਵੀ ਇਸੇ ਲੜੀ ਦਾ ਹਿੱਸਾ ਸੀ।
ਡਾ: ਜਮੀਲ ਨੇ ਪੰਜਾਬ ਸਰਕਾਰ ਦੀ ਇਸ ਅਤਿ-ਲੋੜੀਂਦੀ ਪਹਿਲਕਦਮੀ ਦੀ ਸ਼ਲਾਘਾ ਕੀਤੀ। ਉਨ੍ਹਾਂ ਨੇ ਸਾਰਿਆਂ ਨੂੰ ਕੋਵਿਡ ਤੋਂ ਬਚਾਅ ਲਈ ਸੁਚੇਤ ਰਹਿਣ, ਮਾਸਕ ਪਹਿਨਣ, ਹੱਥ ਧੋਣ ਅਤੇ ਸਮਾਜਿਕ ਦੂਰੀ ਕਾਇਮ ਰੱਖਣ ਦੀ ਸਲਾਹ ਦਿੱਤੀ।

ਇਸ ਵਿਚਾਰ ਚਰਚਾ ਵਿੱਚ ਪ੍ਰਮੁੱਖ ਸਕੱਤਰ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਹੁਸਨ ਲਾਲ, ਸਿਹਤ ਸਲਾਹਕਾਰ ਡਾ.ਕੇ.ਕੇ. ਤਲਵਾੜ, ਪੀ.ਜੀ.ਆਈ.ਐਮ.ਈ.ਆਰ, ਚੰਡੀਗੜ੍ਹ ਤੋਂ ਡਾ. ਪੱਲਭ ਰੇਅ ਅਤੇ ਹੋਰ ਸਿਹਤ ਅਧਿਕਾਰੀਆਂ ਨੇ ਹਿੱਸਾ ਲਿਆ।

Have something to say? Post your comment

 

More in Chandigarh

ਯੁੱਧ ਨਸਿ਼ਆਂ ਵਿਰੁੱਧ’: 246ਵੇਂ ਦਿਨ, ਪੰਜਾਬ ਪੁਲਿਸ ਨੇ 90 ਨਸ਼ਾ ਤਸਕਰਾਂ ਨੂੰ 1.4 ਕਿਲੋਗ੍ਰਾਮ ਹੈਰੋਇਨ, 1.5 ਕਿਲੋਗ੍ਰਾਮ ਅਫੀਮ ਸਮੇਤ ਕੀਤਾ ਗ੍ਰਿਫ਼ਤਾਰ

ਸ੍ਰੀ ਗੁਰੂ ਤੇਗ ਬਹਾਦਰ ਜੀ ਦਾ 350ਵਾਂ ਸ਼ਹੀਦੀ ਦਿਹਾੜਾ:

ਗੈਂਗਸਟਰ ਗੁਰਦੇਵ ਜੱਸਲ ਅਤੇ ਗੁਰਲਾਲ ਉਰਫ਼ ਗੁੱਲੂ ਦੇ ਦੋ ਹੋਰ ਕਾਰਕੁਨ ਗੁਰਦਾਸਪੁਰ ਤੋਂ ਗ੍ਰਿਫ਼ਤਾਰ; ਤਿੰਨ ਪਿਸਤੌਲ ਬਰਾਮਦ

ਡਾ. ਬਲਜੀਤ ਕੌਰ ਦੀ ਅਗਵਾਈ ਹੇਠ ਬਾਲ ਭੀਖ ਮੰਗਣ ਦੇ ਖ਼ਾਤਮੇ ਵੱਲ ਪੰਜਾਬ ਦਾ ਵੱਡਾ ਮਿਸ਼ਨ

ਗਮਾਡਾ ਦੇ ਦੋ ਦਿਨਾ ਕੈਂਪ ਦੌਰਾਨ 1000 ਤੋਂ ਵੱਧ ਲੰਬਿਤ ਕੇਸਾਂ ਦਾ ਨਿਪਟਾਰਾ: ਹਰਦੀਪ ਸਿੰਘ ਮੁੰਡੀਆਂ

ਵੱਡੀਆਂ ਚੁਣੌਤੀਆਂ ਦੇ ਬਾਵਜੂਦ ਪੰਜਾਬ ਦੀ ਜੀ.ਐਸ.ਟੀ. ਪ੍ਰਾਪਤੀ ਵਿੱਚ 21.51% ਦਾ ਵਾਧਾ: ਹਰਪਾਲ ਸਿੰਘ ਚੀਮਾ

ਪੰਜਾਬ ਦੇ 50 ਹੈੱਡਮਾਸਟਰਾਂ ਦਾ ਚੌਥਾ ਬੈਚ ਆਈ.ਆਈ.ਐਮ. ਅਹਿਮਦਾਬਾਦ ਵਿਖੇ ਸਿਖਲਾਈ ਲਈ ਰਵਾਨਾ

15000 ਰੁਪਏ ਰਿਸ਼ਵਤ ਲੈਂਦਾ ਜੰਗਲਾਤ ਕਰਮਚਾਰੀ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ

ਮੁੱਖ ਮੰਤਰੀ ਦੇ ਮਿਸ਼ਨ ਰੋਜ਼ਗਾਰ ਤਹਿਤ ਹੁਣ ਤੱਕ 56,000 ਤੋਂ ਵੱਧ ਨੌਜਵਾਨਾਂ ਨੂੰ ਨੌਕਰੀਆਂ ਮਿਲੀਆਂ

ਮੇਰੇ ਕੈਂਪ ਆਫ਼ਿਸ ਬਾਰੇ ਭਾਜਪਾ ਦਾ ਝੂਠ ਬੇਨਕਾਬ ਹੋਇਆ: ਮੁੱਖ ਮੰਤਰੀ ਮਾਨ