Thursday, November 19, 2026
BREAKING NEWS
• ਮੁੱਖ ਮੰਤਰੀ ਤੀਰਥ ਯਾਤਰਾ ਦੀਆਂ ਦੋ ਬੱਸਾਂ ਦੀ ਤਰਨ ਤਾਰਨ ਵਿੱਚ ਟੱਕਰ; 4 ਦੀ ਮੌਤ, 18 ਜ਼ਖ਼ਮੀ • ਐਡਵੋਕੇਟ ਧਾਮੀ ਦੇ ਸਿਰ ਸਜ ਸਕਦਾ ਹੈ ਸ਼੍ਰੋਮਣੀ ਕਮੇਟੀ ਦੀ ਪ੍ਰਧਾਨਗੀ ਦਾ ਤਾਜ਼ • ਅਵਾਰਾ ਪਸ਼ੂ ਨੇ ਲਈ ਨੌਜਵਾਨ ਦੀ ਜਾਨ  • ਕੇਜਰੀਵਾਲ ਨੂੰ ਜਾਨੋਂ ਮਾਰਨ ਦੀ ਧਮਕੀ, 7 ਕਰੋੜ ਰੁਪਏ ਮੰਗੇ • ਡਿਪਟੀ ਕਮਿਸ਼ਨਰ ਤੇ ਐਸ.ਐਸ.ਪੀ. ਵੱਲੋਂ ਸਰਾਏ ਬਨਜਾਰਾ ਨੇੜੇ ਟਰੇਨ ਦੇ ਡੱਬਿਆਂ ਨੂੰ ਅੱਗ ਲੱਗਣ ਦੀ ਘਟਨਾ ਦਾ ਜਾਇਜ਼ਾ • ਸਾਲ 2030 ਵਿੱਚ ਹਾਕੀ ਵਿਸ਼ਵ ਕੱਪ ਦੀ ਮੇਜ਼ਬਾਨੀ ਲਈ ਪੰਜਾਬ ਪੂਰੀ ਤਰ੍ਹਾਂ ਤਿਆਰ : ਭਗਵੰਤ ਸਿੰਘ ਮਾਨ • ਆਮ ਆਦਮੀ ਪਾਰਟੀ ਦੇ ਦੋ ਮੌਜੂਦਾ ਵਿਧਾਇਕਾਂ ਵੱਲੋਂ ਅਸਤੀਫਾ • ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ

Malwa

ਇੰਟੈਲੀਜੈਂਟ ਟ੍ਰੈਫਿਕ ਮੈਨੇਜਮੈਂਟ ਸਿਸਟਮ ਨੂੰ ਅਪਣਾਉਣ ਵਾਲਾ ਲੁਧਿਆਣਾ ਪੰਜਾਬ ਦਾ ਤੀਜਾ ਸ਼ਹਿਰ ਬਣਿਆ

May 05, 2026 08:40 PM
Rozana Sehaj times
ਚੰਡੀਗੜ੍ਹ/ਲੁਧਿਆਣਾ : ਮੁੱਖ ਮੰਤਰੀ ਭਗਵੰਤ ਸਿੰਘ ਦੀ ਸੋਚ ਅਨੁਸਾਰ ਪੰਜਾਬ ਪੁਲਿਸ ਨੂੰ ਆਧੁਨਿਕ ਬਣਾਉਣ ਦੀ ਦਿਸ਼ਾ ਵੱਲ ਚੁੱਕੇ ਅਹਿਮ ਕਦਮਾਂ ਸਦਕਾ ਜਲੰਧਰ ਅਤੇ ਮੋਹਾਲੀ ਤੋਂ ਬਾਅਦ ਹੁਣ ਲੁਧਿਆਣਾ ਸੂਬੇ ਦਾ ਤੀਜਾ ਅਜਿਹਾ ਸ਼ਹਿਰ ਬਣ ਗਿਆ ਹੈ, ਜਿੱਥੇ ਇੰਟੈਲੀਜੈਂਟ ਟ੍ਰੈਫਿਕ ਮੈਨੇਜਮੈਂਟ ਸਿਸਟਮ (ਆਈਟੀਐਮਐਸ) ਸਥਾਪਤ ਕੀਤਾ ਗਿਆ ਹੈ। ਇਹ ਐਲਾਨ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਭਵਿੱਖਮੁਖੀ ਇੰਟੀਗ੍ਰੇਟਿਡ ਕਮਾਂਡ ਐਂਡ ਕੰਟਰੋਲ ਸੈਂਟਰ (ਆਈਸੀਸੀਸੀ) ਦੇ ਉਦਘਾਟਨ ਮੌਕੇ ਕੀਤਾ। ਡੀਜੀਪੀ ਨੇ ਦੱਸਿਆ ਕਿ ਆਈਸੀਸੀਸੀ ਪ੍ਰਾਜੈਕਟ ਤਹਿਤ ਸ਼ਹਿਰ ਦੀ ਨਿਗਰਾਨੀ ਨੂੰ ਹੋਰ ਮਜ਼ਬੂਤ ਕਰਨ ਲਈ 259 ਥਾਵਾਂ 'ਤੇ 1,700 ਹਾਈ-ਰੈਜ਼ੋਲਿਊਸ਼ਨ ਕੈਮਰੇ ਲਗਾਏ ਗਏ ਹਨ। ਸ਼ਹਿਰ ਭਰ ਵਿੱਚ 46 ਥਾਵਾਂ 'ਤੇ ਸਥਾਪਿਤ ਕੀਤਾ ਗਿਆ ਇਹ ਆਈਟੀਐਮਐਸ 9 ਟ੍ਰੈਫਿਕ ਉਲੰਘਣਾਵਾਂ ਦਾ ਪਤਾ ਲਗਾ ਸਕਦਾ ਹੈ, ਜਿਸ ਵਿੱਚ ਲਾਲ ਬੱਤੀ ਦੀ ਉਲੰਘਣਾ, ਸਟਾਪ ਲਾਈਨ ਦੀ ਉਲੰਘਣਾ, ਹੈਲਮੇਟ ਤੋਂ ਬਿਨਾਂ ਵਾਹਨ ਚਲਾਉਣਾ, ਪਿੱਛੇ ਬੈਠਣ ਵਾਲੇ ਯਾਤਰੀ ਵੱਲੋਂ ਹੈਲਮੇਟ ਨਾ ਪਹਿਣਨਾ, ਤਿੰਨ ਸਵਾਰੀਆਂ, ਓਵਰਸਪੀਡਿੰਗ, ਜ਼ੈਬਰਾ ਕਰਾਸਿੰਗ ਦੀ ਉਲੰਘਣਾ, ਗਲਤ ਸਾਈਡ ਡਰਾਈਵਿੰਗ ਅਤੇ ਗਲਤ ਪਾਰਕਿੰਗ ਸ਼ਾਮਲ ਹਨ। ਡੀਜੀਪੀ ਗੌਰਵ ਯਾਦਵ, ਜੋ ਗਰਾਊਂਡ-ਜ਼ੀਰੋ ਟੂਰ ਤਹਿਤ ਲੁਧਿਆਣਾ ਵਿੱਚ ਸਨ, ਨੇ ਅਪਗ੍ਰੇਡ ਕੀਤੇ ਗਏ ਅਤਿ-ਆਧੁਨਿਕ ਆਈਸੀਸੀਸੀ ਨੂੰ ਅਹਤਿਆਤੀ ਪੁਲਿਸਿੰਗ ਵੱਲ ਇੱਕ ਅਹਿਮ ਕਦਮ ਦੱਸਿਆ। ਉਨ੍ਹਾਂ ਕਿਹਾ, "ਨਵੇਂ ਉਦਘਾਟਨ ਕੀਤੇ ਗਏ ਇਸ ਆਈਸੀਸੀਸੀ ਵਿੱਚ ਇੱਕੋ ਛੱਤ ਹੇਠ ਕਈ ਯੂਨਿਟਾਂ ਸ਼ਾਮਲ ਕੀਤੀਆਂ ਗਈਆਂ ਹਨ, ਜਿਹਨਾਂ ਵਿੱਚ ਟ੍ਰੈਫਿਕ, ਪੁਲਿਸ ਕੰਟਰੋਲ ਰੂਮ (ਪੀਸੀਆਰ), ਸੇਫ ਸਿਟੀ ਅਤੇ ਵਾਇਰਲੈੱਸ ਯੂਨਿਟ ਸ਼ਾਮਲ ਹਨ। ਇਸ ਨਾਲ ਪੁਲਿਸ ਦੇ ਕੰਮਕਾਜ ਵਿੱਚ ਬਿਹਤਰ ਤਾਲਮੇਲ ਯਕੀਨੀ ਬਣੇਗਾ ਅਤੇ ਪੀਸੀਆਰ ਰਿਸਪਾਂਸ ਟਾਈਮ 15 ਮਿੰਟਾਂ ਤੋਂ ਘਟਾ ਕੇ ਮਹਿਜ਼ 7/8 ਮਿੰਟ ਕਰ ਦਿੱਤਾ ਗਿਆ ਹੈ। ਡੀਜੀਪੀ, ਜਿਨ੍ਹਾਂ ਦੇ ਨਾਲ ਕਮਿਸ਼ਨਰ ਆਫ ਪੁਲਿਸ (ਸੀਪੀ) ਲੁਧਿਆਣਾ ਸਵਪਨ ਸ਼ਰਮਾ ਅਤੇ ਡਿਪਟੀ ਇੰਸਪੈਕਟਰ ਜਨਰਲ ਆਫ਼ ਪੁਲਿਸ (ਡੀਆਈਜੀ) ਲੁਧਿਆਣਾ ਰੇਂਜ ਸਤਿੰਦਰ ਸਿੰਘ ਵੀ ਸਨ, ਨੇ ਫੀਲਡ ਅਧਿਕਾਰੀਆਂ ਨਾਲ ਵਿਆਪਕ ਮੀਟਿੰਗ ਵੀ ਕੀਤੀ, ਜਿਸ ਵਿੱਚ ਜਨਤਕ ਸ਼ਿਕਾਇਤਾਂ ਦੇ ਤੁਰੰਤ ਅਤੇ ਨਾਗਰਿਕ-ਕੇਂਦ੍ਰਿਤ ਹੱਲ 'ਤੇ ਜ਼ੋਰ ਦਿੱਤਾ ਗਿਆ। ਆਪਸੀ ਸਾਂਝ ਅਤੇ ਇਕਜੁੱਟਤਾ ਨੂੰ ਹੋਰ ਮਜ਼ਬੂਤ ਕਰਨ ਲਈ, ਡੀਜੀਪੀ ਗੌਰਵ ਯਾਦਵ ਨੇ ਪੁਲਿਸ ਲਾਈਨਜ਼ ਵਿਖੇ ਕਰਵਾਏ 'ਵੱਡੇ ਖਾਣੇ' ਦੌਰਾਨ ਪੰਜਾਬ ਪੁਲਿਸ ਦੇ ਸਾਰੇ ਰੈਂਕਾਂ ਦੇ 550 ਤੋਂ ਵੱਧ ਪੁਲਿਸ ਕਰਮਚਾਰੀਆਂ ਨਾਲ ਖਾਣਾ ਖਾਧਾ। ਉਨ੍ਹਾਂ ਕਿਹਾ, "ਅਜਿਹੇ ਮੌਕੇ ਆਪਸੀ ਸਾਂਝ, ਏਕਤਾ ਅਤੇ ਲੋਕ ਸੇਵਾ ਪ੍ਰਤੀ ਸਾਡੀ ਸਮੂਹਿਕ ਵਚਨਬੱਧਤਾ ਨੂੰ ਮਜ਼ਬੂਤ ਕਰਦੇ ਹਨ।" ਇਸ ਦੌਰਾਨ, ਡੀਜੀਪੀ ਨੇ ਬਿਹਤਰ ਕਾਰਗੁਜ਼ਾਰੀ ਕਰਨ ਵਾਲੇ ਪੁਲਿਸ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਆਪਣੀਆਂ ਡਿਊਟੀਆਂ ਹੋਰ ਪ੍ਰਭਾਵਸ਼ਾਲੀ ਢੰਗ ਨਾਲ ਨਿਭਾਉਣ ਲਈ ਉਤਸ਼ਾਹਿਤ ਅਤੇ ਪ੍ਰੇਰਿਤ ਕਰਨ ਲਈ ਸਨਮਾਨਿਤ ਵੀ ਕੀਤਾ। ਇਸ ਮੌਕੇ ਹੋਰਨਾਂ ਤੋਂ ਇਲਾਵਾ ਸੀਨੀਅਰ ਸੁਪਰਡੈਂਟ ਆਫ਼ ਪੁਲਿਸ (ਐਸਐਸਪੀ) ਲੁਧਿਆਣਾ (ਦਿਹਾਤੀ) ਅੰਕੁਰ ਗੁਪਤਾ, ਐਸਐਸਪੀ ਐਸਬੀਐਸ ਨਗਰ ਤੁਸ਼ਾਰ ਗੁਪਤਾ, ਐਸਐਸਪੀ ਖੰਨਾ ਦਰਪਨ ਆਹਲੂਵਾਲੀਆ ਅਤੇ ਡੀਜੀਪੀ ਪੰਜਾਬ ਦੇ ਸਟਾਫ ਅਫ਼ਸਰ ਰਿਸ਼ਭ ਭੋਲਾ ਵੀ ਮੌਜੂਦ ਸਨ।
 

Have something to say? Post your comment

More in Malwa

ਭਗਵੰਤ ਸਿੰਘ ਮਾਨ ਵੱਲੋਂ ਆਨਲਾਈਨ ਜਨਗਣਨਾ ਦੇ ਦੂਜੇ ਪੜਾਅ ਦੀ ਸ਼ੁਰੂਆਤ

ਇੱਕ ਲੱਖ ਰੈਪਰਾਂ ਤੋਂ ਲੈ ਕੇ ਰਾਜ-ਪੱਧਰੀ ਲਹਿਰ ਤੱਕ: ਪੰਜਾਬ ਦੇ ਨੌਜਵਾਨ "ਪਲਾਸਟਿਕ ਚੈਂਪੀਅਨ" ਅਗਵਾਈ ਕਰਨ ਲੱਗੇ

ਅਵਾਰਾ ਪਸ਼ੂ ਨੇ ਲਈ ਨੌਜਵਾਨ ਦੀ ਜਾਨ 

2027 ਵਿੱਚ ਲੋਕ ਮੁੜ ‘ਆਪ’ ਦੀ ਸਰਕਾਰ ਬਣਾ ਕੇ ਪੰਜਾਬ ਦਾ ਵਿਕਾਸ ਜਾਰੀ ਰੱਖਣਗੇ : ਭਗਵੰਤ ਸਿੰਘ ਮਾਨ

ਦੋ ਰੋਜ਼ਾ ਚੌਥੀ ਕੈਡੇਟ ਜੂਨੀਅਰ ਸਟੇਟ ਕੁਰਾਸ਼ ਚੈਂਪੀਅਨਸ਼ਿਪ ਕਰਵਾਈ

ਸ੍ਰੀ ਗੁਰੂ ਰਵੀਦਾਸ ਜੀ ਮਹਾਰਾਜ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ੇਸ਼ ਡਾਕੂਮੈਂਟਰੀ , ਨਿਹੋਲਕਾ ਅਤੇ ਰਤਨਗੜ੍ਹ ਸਿੰਬਲ ਵਿਖੇ ਦਿਖਾਈ ਗਈ

ਸ੍ਰੀ ਹਨੂੰਮਾਨ ਪ੍ਰਗਟਯੋਤਸਵ ਮੌਕੇ ਪਟਿਆਲਾ ਵਿਖੇ ਧਾਰਮਿਕ ਸਮਾਗਮ ਅਤੇ ਵਿਸ਼ਾਲ ਭੰਡਾਰੇ ਦਾ ਆਯੋਜਨ

ਲੋਕ ‘ਆਪ’ ਨੂੰ ਪੰਜਾਬ ਦਾ ਵਿਕਾਸ ਜਾਰੀ ਰੱਖਣ ਲਈ ਇਕ ਹੋਰ ਮੌਕਾ ਦੇਣਗੇ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਰਾਜਾ ਬੀਰਕਲਾਂ ਦੇ ਘਰ ਪੁੱਜੇ ਮੈਡਮ ਹੇਨਾ ਕਾਮਰੇ  

ਮੁੱਖ ਮੰਤਰੀ ਦੇ ਦੌਰੇ ਤੋਂ ਪਹਿਲਾਂ ਹਰਪਾਲ ਖਡਿਆਲ ਘਰ 'ਚ ਨਜ਼ਰਬੰਦ