Sunday, October 18, 2026
BREAKING NEWS
• ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ

Malwa

ਕਾਂਗਰਸੀ ਆਗੂ ਬੂਟਾ ਮੌਲਵੀਵਾਲਾ ਵੱਲੋਂ ਵੜਿੰਗ ਨਾਲ ਮੁਲਾਕਾਤ

May 05, 2026 08:59 PM
Rozana Sehaj times
ਪਾਤੜਾਂ : ਵਿਧਾਨ ਸਭਾ ਹਲਕਾ ਸ਼ੁਤਰਾਣਾ ਨਾਲ ਸੰਬੰਧਿਤ ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਅਤੇ ਸਾਬਕਾ ਸਰਪੰਚ ਦਵਿੰਦਰਦੀਪ ਸਿੰਘ ਬੂਟਾ ਮੌਲਵੀਵਾਲਾ ਵੱਲੋਂ ਹਲਕੇ ਦੀਆਂ ਮੁਸ਼ਕਿਲਾਂ ਨੂੰ ਲੈ ਕੇ ਪਾਰਟੀ ਦੇ ਸੂਬਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨਾਲ ਮੁਲਾਕਾਤ ਕੀਤੀ ਗਈ। ਇਸ ਦੌਰਾਨ ਉਹਨਾਂ ਹਲਕੇ ਦੀਆਂ ਰਾਜਨੀਤਿਕ ਗਤੀਵਿਧੀਆਂ ਨੂੰ ਲੈ ਕੇ ਗੱਲਬਾਤ ਕੀਤੀ। 
       ਕਾਂਗਰਸੀ ਆਗੂ ਦਵਿੰਦਰਦੀਪ ਸਿੰਘ ਬੂਟਾ ਮੌਲਵੀਵਾਲਾ ਨੇ ਦੱਸਿਆ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਸਾਢੇ ਚਾਰ ਸਾਲਾਂ ਦੇ ਕਾਰਜਕਾਲ ਦੌਰਾਨ ਵਿਧਾਨ ਸਭਾ ਹਲਕਾ ਵਿਕਾਸ ਦੇ ਕੰਮਾਂ ਵਿੱਚ ਬੁਰੀ ਤਰ੍ਹਾਂ ਪਛੜ ਗਿਆ ਹੈ। ਜਿਸ ਕਰਕੇ ਲੋਕਾਂ ਨੂੰ ਭਾਰੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ। ਉਹਨਾਂ ਕਿਹਾ ਕਿ ਆਪ ਨੇ ਸੱਤਾ ਵਿੱਚ ਆਉਣ ਤੋਂ ਪਹਿਲਾਂ ਹਲਕਾ ਸ਼ੁਤਰਾਣਾ ਦੇ ਲੋਕਾਂ ਨਾਲ ਵੱਡੇ ਵੱਡੇ ਵਾਅਦੇ ਕੀਤੇ ਸੀ ਜਿਨਾਂ ਵਿੱਚ ਪਾਤੜਾ ਸ਼ੁਤਰਾਣਾ ਅਤੇ ਬਾਦਸ਼ਾਹਪੁਰ ਦੇ ਹਸਪਤਾਲਾਂ ਦੀ ਹਾਲਤ ਸੁਧਾਰਨ ਦੇ ਨਾਲ ਨਾਲ ਪਾਤੜਾਂ ਦੇ ਹਸਪਤਾਲ ਦਾ ਦਰਜਾ ਵਧਾ ਕੇ ਸਿਵਿਲ ਹਸਪਤਾਲ ਕਰਨ ਦੇ ਨਾਲ ਨਾਲ ਇੱਥੇ ਟਰੋਮਾ ਸੈਂਟਰ ਬਣਾਉਣ ਦਾ ਵਾਅਦਾ ਕੀਤਾ ਸੀ। ਪਰ ਬਦਕਿਸਮਤੀ ਦੀ ਗੱਲ ਹੈ ਕਿ ਸਿਹਤ ਵਿੱਚ ਵੱਡੇ ਸੁਧਾਰ ਕਰਨ ਦੇ ਦਾਅਵੇ ਕਰਨ ਵਾਲੀ ਆਪ ਸਰਕਾਰ ਵੱਲੋਂ ਹਲਕਾ ਸ਼ੁਤਰਾਣਾ ਦੀਆਂ ਸਿਹਤ ਸਹੂਲਤਾਂ ਵਿੱਚ ਕਿਸੇ ਵੀ ਤਰ੍ਹਾਂ ਦਾ ਕੋਈ ਕੰਮ ਨਹੀਂ ਕੀਤਾ ਗਿਆ। ਸਕੂਲਾਂ ਨੂੰ ਰੰਗ ਰੋਗਣ ਕਰਕੇ ਸਿੱਖਿਆ ਕ੍ਰਾਂਤੀ ਲਿਆਉਣ ਦੀਆਂ ਗੱਲਾਂ ਕੀਤੀਆਂ ਜਾ ਰਹੀਆਂ ਹਨ। ਜਦੋਂ ਕਿ ਹਲਕਾ ਸ਼ਰਾਣਾ ਦੀਆਂ ਲਿੰਕ ਸੜਕਾਂ ਦੀ ਹਾਲਤ ਇਸ ਕਦਰ ਖਸਤਾ ਹੋਇਆ ਹੋ ਚੁੱਕੀ ਹੈ ਕਿ ਖਨੌਰੀ ਕੈਥਲ ਰੋਡ ਉੱਤੇ ਪਿਛਲੇ ਚਾਰ ਮਹੀਨਿਆਂ ਤੋਂ ਬੱਸ ਸੇਵਾ ਠੱਪ ਪਈ ਹੈ ।‌ ਉਹਨਾਂ ਕਿਹਾ ਕਿ ਹਲਕੇ ਦੇ ਲੋਕਾਂ ਦੀਆਂ ਮੁਸ਼ਕਿਲਾਂ ਨੂੰ ਕਾਂਗਰਸ ਪਾਰਟੀ ਵੱਲੋਂ ਜ਼ੋਰ ਸ਼ੋਰ ਨਾਲ ਉਭਾਰਨ ਦੀ ਮੰਗ ਨੂੰ ਲੈ ਕੇ ਉਨਾਂ ਪਾਰਟੀ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨਾਲ ਗੱਲ ਕੀਤੀ ਜਿੰਨਾ ਇਸ ਲੋਕਾਂ ਦੀਆਂ ਮੁਸ਼ਕਿਲਾਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਉਠਾਉਣ ਦਾ ਭਰੋਸਾ ਦਿੱਤਾ ਹੈ। 

Have something to say? Post your comment

More in Malwa

ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ

ਪੱਬਰਾ ਸਰਫੇਸ ਵਾਟਰ ਪ੍ਰੋਜੈਕਟ ਵਿਖੇ ਕਲੋਰੀਨ ਤੇ ਅੱਗ ਤੋਂ ਸੁਰੱਖਿਆ ਸਬੰਧੀ ਐਕਸਪੋਜ਼ਰ ਵਿਜ਼ਿਟ-ਕਮ-ਮੌਕ ਡਰਿੱਲ ਸਫਲਤਾਪੂਰਵਕ ਕਰਵਾਈ

ਸੰਗਰੂਰ ਕੈਮਿਸਟ ਐਸੋਸੀਏਸ਼ਨ ਦੀ ਦੋ-ਟੁੱਕ

ਆਂਗਨਵਾੜੀ ਮੁਲਾਜ਼ਮਾਂ ਨੇ ਸੌਂਪਿਆ ਮੰਗ ਪੱਤਰ 

‘ਯੁੱਧ ਨਸ਼ਿਆਂ ਵਿਰੁੱਧ’ ਤਹਿਤ, ਬਰਨਾਲਾ ਦੇ ਡੀਸੀ ਨੇ ਢਿੱਲਵਾਂ ਵਿੱਚ ਨਸ਼ਿਆਂ ਦੇ ਹੌਟਸਪੌਟ ਖ਼ਤਮ ਕਰਕੇ ਬੱਚਿਆਂ ਲਈ ਖੇਡ ਮੈਦਾਨ ਅਤੇ ਪਾਰਕ ਬਣਾਉਣ ਦੇ ਨਿਰਦੇਸ਼ ਦਿੱਤੇ

ਭਾਜਪਾ ਇਹ ਸਪੱਸ਼ਟ ਕਰੇ ਕਿ ਉਸ ਦੇ ਸ਼ਾਸਨ ਦੌਰਾਨ ਗੁਜਰਾਤ ਦੀਆਂ ਬੰਦਰਗਾਹਾਂ ਰਾਹੀਂ ਨਸ਼ੇ ਦੀ ਸਪਲਾਈ ਕਿਵੇਂ ਜਾਰੀ ਰਹੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਆਲਮੀ ਪੱਧਰ ਦੇ ਖਿਡਾਰੀ ਤਿਆਰ ਕਰਨ ਲਈ ਸੰਗਰੂਰ ਨੂੰ ਸਕੇਟਿੰਗ ਹੱਬ ਵਜੋਂ ਵਿਕਸਤ ਕਰ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੰਜਾਬ ਨੂੰ ਪਹਿਲੀ ਵਾਰ ਮਿਲੀ ‘ਕੰਮ’ ਕਰਨ ਵਾਲੀ ਸਰਕਾਰ-ਭਗਵੰਤ ਸਿੰਘ ਮਾਨ

‘ਆਪ’ ਵਿਰੋਧੀਆਂ ਨੂੰ ਤੰਗ ਪ੍ਰੇਸ਼ਾਨ ਕਰਨ ਦਾ ਭੁਗਤ ਰਹੀ ਖਮਿਆਜ਼ਾ : ਪਰਮਿੰਦਰ ਢੀਂਡਸਾ

ਭਗਵੰਤ ਸਿੰਘ ਮਾਨ ਨੇ ‘ਲਾਲ ਲਕੀਰ’ ਅੰਦਰ ਬਣੇ ਮਕਾਨਾਂ ਦੇ ਮਾਲਕਾਨਾ ਹੱਕ ਦਿੱਤੇ