Tuesday, May 05, 2026
BREAKING NEWS
ਕਿਸਾਨਾਂ ਨੂੰ ਝੋਨੇ ਦੇ ਫ਼ਸਲੀ ਚੱਕਰ ’ਚੋਂ ਕੱਢਣ ਲਈ ਪ੍ਰਤੀ ਹੈਕਟੇਅਰ 17500 ਰੁਪਏ ਸਬਸਿਡੀ ਮਿਲੇਗੀ : ਖੁੱਡੀਆਂਪੰਜਾਬ ਸਰਕਾਰ ਵਲੋਂ ਵੈਟ ਉਗਰਾਹੀ ’ਚ 23.28 ਫ਼ੀ ਸਦੀ ਦਾ ਵਾਧਾ : ਹਰਪਾਲ ਸਿੰਘ ਚੀਮਾਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ

Chandigarh

ਮੋਰਿੰਡਾ ਪੁਲਿਸ ਵੱਲੋਂ ਮੋਬਾਈਲ ਖੋਹਣ ਦੇ ਦੋਸ਼ ਵਿੱਚ ਇੱਕ ਨੌਜਵਾਨ ਕਾਬੂ ਕਰ ਜੇਲ ਭੇਜਿਆ

May 05, 2026 09:25 PM
Rozana Sehaj times

ਮੋਰਿੰਡਾ  : ਮੋਰਿੰਡਾ ਸ਼ਹਿਰੀ ਪੁਲਿਸ ਨੇ ਇੱਕ ਮਹਿਲਾ ਦਾ ਮੋਬਾਈਲ ਫ਼ੋਨ ਝਪਟਣ ਦੇ ਦੋਸ਼ ਹੇਠ ਇੱਕ ਨੌਜਵਾਨ ਨੂੰ ਗ੍ਰਿਫ਼ਤਾਰ ਕਰਕੇ ਅਗਲੇਰੀ ਅਦਾਲਤੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂਐਡੀਸ਼ਨਲ ਐਸਐਚਓ (ASI) ਸੁਰਿੰਦਰ ਸਿੰਘ ਨੇ ਦੱਸਿਆ ਕਿ ਸੰਦੀਪ ਕੌਰ ਪਤਨੀ ਹਰਚੰਦ ਸਿੰਘ, ਨਿਵਾਸੀ ਵਾਰਡ ਨੰਬਰ 12, ਮੋਰਿੰਡਾ ਨੇ ਪੁਲਿਸ ਨੂੰ ਲਿਖਵਾਏ ਬਿਆਨ ਵਿੱਚ ਦੱਸਿਆ ਕਿ ਉਹ ਟੋਲ ਪਲਾਜ਼ਾ ਭਾਗੋਮਾਜਰਾ ਵਿਖੇ ਕੰਮ ਕਰਦੀ ਹੈ ਅਤੇ ਬੀਤੇ ਦਿਨ ਜਦੋਂ ਉਹ ਅੱਧੀ ਛੁੱਟੀ ਕਰਕੇ ਦੁਪਹਿਰ ਕਰੀਬ 2:00 ਵਜੇ ਆਪਣੇ ਘਰ ਜਾ ਰਹੀ ਸੀ, ਤਾਂ ਖੂਹ ਵਾਲਾ ਚੌਂਕ ਨੇੜੇ ਇੱਕ ਮੋਟਰਸਾਈਕਲ ਸਵਾਰ ਨੌਜਵਾਨ ਨੇ ਉਸਦਾ ਓਪੋ (OPPO) ਕੰਪਨੀ ਦਾ ਮੋਬਾਈਲ ਫ਼ੋਨ ਝਪਟ ਲਿਆ। ਸੰਦੀਪ ਕੌਰ ਨੇ ਪੁਲਿਸ ਨੂੰ ਦੱਸਿਆ਼ੋ ਕਿ ਫੋਨ ਦੇ ਕਵਰ ਵਿੱਚ ਉਸ ਦਾ ਆਧਾਰ ਕਾਰਡ ਵੀ ਸੀ , ਜਿਸ ਨੂੰ ਉਹ ਸਫਰ ਵੇਲੇ ਵਰਤਦੀ ਸੀ। ਉਸ ਨੇ ਇਹ ਵੀ ਦੱਸਿਆ ਕਿ ਮੋਟਰਸਾਈਕਲ ਤੇ ਕੋਈ ਨੰਬਰ ਪਲੇਟ ਨਹੀਂ ਲੱਗੀ ਹੋਈ ਸੀ। ਰੌਚਿਕ ਗੱਲ ਇਹ ਹੈ ਕਿ ਸੰਦੀਪ ਕੌਰ ਜਦੋਂ ਆਪਣੇ ਪਤੀ ਨਾਲ ਇਹ ਸ਼ਿਕਾਇਤ ਦਰਜ ਕਰਵਾਉਣ ਲਈ ਥਾਣੇ ਪਹੁੰਚੀ, ਤਾਂ ਉਸ ਨੇ ਹਵਾਲਾਤ ਵਿੱਚ ਬੰਦ ਇੱਕ ਨੌਜਵਾਨ ਨੂੰ ਪਛਾਣ ਲਿਆ। ਉਸ ਨੇ ਪੁਲਿਸ ਨੂੰ ਦੱਸਿਆ ਕਿ ਇਸੇ ਨੌਜਵਾਨ ਨੇ ਉਸ ਦਾ ਫ਼ੋਨ ਖੋਹਿਆ ਸੀ।
ਪੁਲਿਸ ਅਨੁਸਾਰ ਕਾਬੂ ਕੀਤੇ ਗਏ ਨੌਜਵਾਨ ਦੀ ਪਛਾਣ ਜਤਿੰਦਰ ਸਿੰਘ ਉਰਫ ਗੋਲੂ ਪੁੱਤਰ ਕਰਨੈਲ ਸਿੰਘ, ਵਾਸੀ ਪਿੰਡ ਰੁੜਕੀ ਹੀਰਾ (ਚਮਕੌਰ ਸਾਹਿਬ) ਵਜੋਂ ਹੋਈ ਹੈ। ਪੁਲਿਸ ਅਨੁਸਾਰ ਦੋਸ਼ੀ ਨੂੰ ਪਹਿਲਾਂ ਹੀ ਬੀਐਨਐਸ ਦੀ ਧਾਰਾ 172 ਤਹਿਤ ਸ਼ੱਕ ਦੇ ਅਧਾਰ ਤੇ ਬਿਨਾਂ ਨੰਬਰ ਪਲੇਟ ਮੋਟਰਸਾਈਕਲ ਸਮੇਤ ਪੁੱਛਗਿੱਛ ਲਈ ਥਾਣੇ ਲਿਆਂਦਾ ਗਿਆ ਸੀ, ਜਿੱਥੇ ਪੁੱਛਗਿੱਛ ਕਰਨ ਅਤੇ ਤਕਨੀਕੀ ਸਾਧਨਾ ਰਾਹੀ ਕੀਤੀ ਪੜਤਾਲ ਦੌਰਾਨ ਪਤਾ ਚੱਲਿਆ ਕਿ ਜਤਿੰਦਰ ਸਿੰਘ ਖਿਲਾਫ ਪਹਿਲਾਂ ਵੀ ਚੋਰੀ ਦੇ ਦੋ ਮਾਮਲੇ ਦਰਜ ਹਨ। ਪੁਲਿਸ ਨੇ ਦੋਸ਼ੀ ਜਤਿੰਦਰ ਸਿੰਘ ਖਿਲਾਫ਼ ਭਾਰਤੀ ਨਿਆ ਸੰਹਿਤਾ (BNS) ਦੀ ਧਾਰਾ 304 ਦੇ ਤਹਿਤ ਮੁਕੱਦਮਾ ਦਰਜ ਕਰਕੇ ਜੇਲ ਭੇਜ ਦਿੱਤਾ ਹੈ ਅਤੇ ਮਾਮਲੇ ਦੀ ਅਗਲੇਰੀ ਜਾਂਚ ਸਬ ਇੰਸਪੈਕਟਰ ਰੋਹਿਤ ਸ਼ਰਮਾ ਵੱਲੋਂ ਕੀਤੀ ਜਾ ਰਹੀ ਹੈ।

Have something to say? Post your comment

 

More in Chandigarh

ਜ਼ਿਲ੍ਹਾ ਟ੍ਰੇਡਰਜ਼ ਕਮਿਸ਼ਨ ਵੱਲੋਂ ਜ਼ਿਲ੍ਹਾ ਪ੍ਰਸ਼ਾਸਨ ਨਾਲ ਮੀਟਿੰਗ; ਵਪਾਰੀਆਂ ਦੀਆਂ ਲੰਬਿਤ ਸਮੱਸਿਆਵਾਂ ਦੇ ਨਿਪਟਾਰੇ ਲਈ ਚਰਚਾ

ਸਰਕਾਰੀ ਹਸਪਤਾਲ ਮੋਰਿੰਡਾ ਵਿਖੇ ਟੀ.ਬੀ. ਸਬੰਧੀ ਜਾਗਰੂਕਤਾ ਕੈਂਪ ਲਗਾਇਆ

ਭਾਰਤੀ ਜਨਤਾ ਪਾਰਟੀ ਦੀ ਬੰਗਾਲ ਵਿਚ ਜਿੱਤ ਦੀ ਖੁਸ਼ੀ ਵਿੱਚ ਘਰ ਘਰ ਜਾ ਕੇ ਵੰਡੇ ਲੱਡੂ ਅਤੇ ਕਿਤਾ ਸਨਮਾਨ

ਮੋਹਾਲੀ ਦੀ ਸਾਬਕਾ ਕੌਂਸਲਰ ਬਲਜੀਤ ਕੌਰ ਬਣੀ ਪੰਜਾਬ ਮਹਿਲਾ ਕਾਂਗਰਸ ਦੀ ਐਕਟਿੰਗ ਪ੍ਰਧਾਨ

ਕਣਕ ਦੇ ਨਾੜ ਨੂੰ ਅੱਗ ਲਗਾਉਣ ਤੇ ਹੋਵੇਗੀ ਕਾਨੂੰਨੀ ਕਾਰਵਾਈ

ਏ.ਡੀ.ਸੀ. ਅਤੇ ਸਹਾਇਕ ਕਮਿਸ਼ਨਰ ਵੱਲੋਂ ਮਰਦਮਸ਼ੁਮਾਰੀ-2026 ਲਈ ਸਵੈ-ਗਣਨਾ

ਤੂੜੀ /ਚਾਰੇ ਦਾ ਸੰਕਟ ਦੂਰ ਕਰੇ ਪੰਜਾਬ ਸਰਕਾਰ: ਪੰਜਾਬ ਗਊਸ਼ਾਲਾ ਮਹਾਸੰਘ

ਅਰਸਦੀਪ ਸਿੱਧੂ ਆਗਨਾਈਜੇਸ਼ਨ ਦੇ ਬਲਾਕ ਪ੍ਰਧਾਨ ਬਣੇ ਗਰਮੀ ਦੇ ਚੱਲਦੇ ਆਂ ਪੰਛੀਆਂ ਲਈ ਵੱਖ ਵੱਖ ਥਾਵਾਂ ਤੇ ਸੈਂਕੜੇ ਆਲਣੇ ਲਗਾਏ ਜਾਣਗੇ : ਸਿੱਧੂ

ਗੈਂਗਸਟਰਾਂ ‘ਤੇ ਵਾਰ ਦਾ 105ਵਾਂ ਦਿਨ: ਪੰਜਾਬ ਪੁਲਿਸ ਵੱਲੋਂ 586 ਥਾਵਾਂ ‘ਤੇ ਛਾਪੇਮਾਰੀ; 249 ਗ੍ਰਿਫ਼ਤਾਰ

ਬਿਜਲੀ ਮੰਤਰੀ ਸੰਜੀਵ ਅਰੋੜਾ ਨੇ ਤੂਫਾਨ ਕਾਰਨ ਹੋਏ ਨੁਕਸਾਨ ਤੋਂ ਬਾਅਦ ਬਹਾਲੀ ਯਤਨਾਂ ਦੀ ਸਮੀਖਿਆ ਲਈ ਉੱਚ-ਪੱਧਰੀ ਮੀਟਿੰਗ ਦੀ ਕੀਤੀ ਪ੍ਰਧਾਨਗੀ