Tuesday, May 05, 2026
BREAKING NEWS
ਕਿਸਾਨਾਂ ਨੂੰ ਝੋਨੇ ਦੇ ਫ਼ਸਲੀ ਚੱਕਰ ’ਚੋਂ ਕੱਢਣ ਲਈ ਪ੍ਰਤੀ ਹੈਕਟੇਅਰ 17500 ਰੁਪਏ ਸਬਸਿਡੀ ਮਿਲੇਗੀ : ਖੁੱਡੀਆਂਪੰਜਾਬ ਸਰਕਾਰ ਵਲੋਂ ਵੈਟ ਉਗਰਾਹੀ ’ਚ 23.28 ਫ਼ੀ ਸਦੀ ਦਾ ਵਾਧਾ : ਹਰਪਾਲ ਸਿੰਘ ਚੀਮਾਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ

Malwa

ਪ੍ਰੈਸ ਆਜ਼ਾਦੀ ਦਿਵਸ ਨੂੰ ਸਮਰਪਿਤ ਮੀਡੀਆ ਕਲੱਬ ਵੱਲੋਂ ਖੂਨਦਾਨ ਕੈਂਪ

May 05, 2026 09:34 PM
Rozana Sehaj times
ਪਾਤੜਾਂ : ਕੌਮਾਂਤਰੀ ਪ੍ਰੈਸ ਆਜ਼ਾਦੀ ਦਿਵਸ ਨੂੰ ਸਮਰਪਿਤ ਮੀਡੀਆ ਕਲੱਬ ਪਾਤੜਾਂ ਵੱਲੋਂ ਵਿਸ਼ਾਲ ਖੂਨਦਾਨ ਕੈਂਪ ਯੂਨੀਵਰਸਲ ਕਾਲਜ ਦੇ ਸਹਿਯੋਗ ਨਾਲ ਲਗਾਇਆ ਗਿਆ। ਸਮਾਗਮ ਦੌਰਾਨ ਮੁੱਖ ਮਹਿਮਾਨਾਂ ਵਜੋਂ ਐਸਡੀਐਮ ਪਾਤੜਾਂ ਕਾਲਾ ਰਾਮ ਕਾਂਸਲ ਅਤੇ ਡੀਐਸਪੀ ਗੁਰਦੀਪ ਸਿੰਘ ਸੰਧੂ ਅਤੇ ਵਿਸ਼ੇਸ਼ ਮਹਿਮਾਨ ਵਜੋਂ ਰੀਅਲ ਸਟੇਟ ਦੀ ਨਾਮੀ ਕੰਪਨੀ ਐਮਡੀਬੀ ਗਰੁੱਪ ਦੇ ਚੇਅਰਮੈਨ ਪੰਕਜ ਬਾਂਸਲ, ਸੇਵਾ ਮੁਕਤ ਆਰਟੀਏ ਕਮਿਸ਼ਨਰ ਅਮਰਜੀਤ ਸਿੰਘ ਘੱਗਾ ਅਤੇ ਸ਼ਮਸ਼ੇਰ ਸਿੰਘ ਗੁੱਡੂ ਨੇ ਸ਼ਿਰਕਤ ਕੀਤੀ। ਕੈਂਪ ਦੌਰਾਨ ਲਾਈਫ ਲਾਈਨ ਬਲੱਡ ਬੈਂਕ ਪਟਿਆਲਾ ਦੀ ਡਾਕਟਰ ਅਰਸ਼ਪ੍ਰੀਤ ਕੌਰ ਅਤੇ ਡਾਕਟਰ ਸਾਗਰ ਦੀ ਅਗਵਾਈ ਵਿੱਚ ਆਈ ਟੀਮ ਨੇ ਖੂਨ ਇਕੱਤਰ ਕੀਤਾ। ਇਸ ਕੈਂਪ ਦੌਰਾਨ ਵੱਡੀ ਗਿਣਤੀ ਵਿੱਚ ਰਾਜਨੀਤਿਕ ਧਾਰਮਿਕ ਅਤੇ ਸਮਾਜਿਕ ਸ਼ਖਸ਼ੀਅਤਾਂ ਨੇ ਖੂਨ ਦਾਨ ਕੀਤਾ।
ਕੈਂਪ ਦੌਰਾਨ ਐਸਡੀਐਮ ਕਾਲਾ ਰਾਮ ਕਾਂਸਲ ਅਤੇ ਗੁਰਦੀਪ ਸਿੰਘ ਸੰਧੂ ਡੀਐਸਪੀ ਪਾਤੜਾਂ ਨੇ ਮੀਡੀਆ ਕਲੱਬ  ਵੱਲੋ ਲਗਾਏ ਗਏ ਖੂਨ ਦਾਨ ਕੈਂਪ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਪ੍ਰੈਸ ਦਾ ਸਮਾਜ ਵਿੱਚ ਬਹੁਤ ਵੱਡਾ ਸਥਾਨ ਹੈ ਲੋਕਤੰਤਰ ਦੀ ਮਜਬੂਤੀ ਦੀ ਪ੍ਰੈਸ ਦੀ ਆਜ਼ਾਦੀ ਤੋਂ ਬਿਨਾਂ ਕਲਪਨਾ ਵੀ ਨਹੀਂ ਕੀਤੀ ਜਾ ਸਕਦੀ ਪਰ ਉਹ ਸਮਾਂ ਬੇਹੱਦ ਸੁਲੱਖਣਾ ਹੁੰਦਾ ਹੈ ਜਦੋਂ ਮੀਡੀਆ ਨਾਲ ਸੰਬੰਧਿਤ ਲੋਕ ਸਮਾਜ ਸੇਵਾ ਦੇ ਕੰਮਾਂ ਵਿੱਚ ਵੱਧ ਚੜ ਕੇ ਹਿੱਸਾ ਲੈਂਦਿਆਂ ਸਮਾਜਿਕ ਸਰੋਕਾਰਾਂ ਦੀ ਗੱਲ ਕਰਨ। ਉਹਨਾਂ ਕਿਹਾ ਕਿ ਦਾਨ ਕੀਤੇ ਗਏ ਇਨਸਾਨੀ ਖੂਨ ਦਾਨ ਨਾਲ ਇਨਸਾਨੀ ਜਾਨਾਂ ਬਚਾਈਆਂ ਜਾ ਸਕਦੀਆਂ ਹਨ। ਕੈਂਪ ਦੌਰਾਨ ਕਰਨ ਸਿੰਘ ਡੀਟੀਓ ਮੁੱਖ ਸੇਵਾਦਾਰ ਅਕਾਲੀ ਦਲ ਪੁਨਰ ਸੁਰਜੀਤ, ਵਿਧਾਇਕ ਕੁਲਵੰਤ ਸਿੰਘ ਬਾਜ਼ੀਗਰ ਦੇ ਸਪੁੱਤਰ ਗੁਰਮੀਤ ਸਿੰਘ, ਹਲਕਾ ਸ਼ੁਤਰਾਣਾ ‘ਚ ਰਾਜਨੀਤਕ ਅਤੇ ਸਮਾਜਿਕ ਤੌਰ ਤੇ ਵਿਚਰ ਰਹੇ ਲੋਕ ਆਗੂ ਡਾ ਜਤਿੰਦਰ ਸਿੰਘ ਮੱਟੂ, ਵਿਧਾਨ ਸਭਾ ਹਲਕਾ ਸ਼ੁਤਰਾਣਾ ਤੋਂ ਕਾਂਗਰਸ ਪਾਰਟੀ ਦੇ ਇੰਚਾਰਜ ਦਰਬਾਰਾ ਸਿੰਘ ਬਣਵਾਲਾ, ਅਮਰਜੀਤ ਸਿੰਘ ਘੱਗਾ ਜਿਲ੍ਹਾ ਮੀਤ ਪ੍ਰਧਾਨ ਕਾਂਗਰਸ, ਕਾਂਗਰਸ ਦੇ ਪੰਜਾਬ ਕਾਂਗਰਸ ਸਲਾਹਕਾਰ ਕਮੇਟੀ ਦੇ ਮੈਬਰ ਦਰਸ਼ਨ ਸਿੰਘ ਸਿੱਧੂ, ਰਮੇਸ਼ ਕੁਮਾਰ ਕੁੱਕੂ ਭਾਜਪਾ ਆਗੂ, ਭਾਜਪਾ ਦੇ ਟਰਾਂਸਪੋਰਟ ਦੇ ਕੋਅ ਕਨਵੀਨਰ ਪ੍ਰਸ਼ੋਤਮ ਸਿੰਗਲਾ, ਪਲਵਿੰਦਰ ਕੌਰ ਹਰਿਆਊ ਆਗੂ ਆਮ ਆਦਮੀ ਪਾਰਟੀ, ਸੁਰਜੀਤ ਸਿੰਘ ਫੌਜੀ ਸਮਾਜਸੇਵੀ, ਕੁੱਲ ਹਿੰਦ ਕਿਸਾਨ ਸਭਾ ਤੇ ਸੂਬਾ ਮੀਤ ਪ੍ਰਧਾਨ ਕਾਮਰੇਡ ਕੁਲਵੰਤ ਸਿੰਘ ਮੌਲਵੀ ਵਾਲਾ, ਸੁਖਜੀਤ ਸਿੰਘ ਹੈਪੀ ਕਾਲੇਕਾ ਚੇਅਰਮੈਨ ਜੀਟੀਬੀ ਸਕੂਲ, ਨੌਜਵਾਨ ਆਗੂ ਪਰਮਿੰਦਰ ਸਿੰਘ ਘੱਗਾ, ਪਰਵਿੰਦਰ ਸਿੰਘ ਨਿਆਲ ਨੇ ਮੀਡੀਆ ਕਲੱਬ ਵੱਲੋਂ ਲਾਏ ਗਏ ਖੂਨ ਦਾਨ ਕੈਂਪ ਲਈ ਪ੍ਰਸੰਸਾਂ ਕਰਦਿਆਂ ਭਵਿੱਖ ਵਿੱਚ ਕੋਈ ਸਮਾਜਸੇਵੀ ਕਾਰਜਾਂ ਲਈ ਹਰ ਤਰਾਂ ਦਦਾ ਸਹਿਯੋਗ ਦੇਣ ਦਾ ਯਕੀਨ ਦਿਵਾਇਆ ਗਿਆ। ਇਸ ਕੈਂਪ ‘ਚ  ਕੁਲਦੀਪ ਸਿੰਘ ਥਿੰਦ ਡਾਇਰੈਕਟਰ ਕੰਬੋਜ ਭਲਾਈ ਬੋਰਡ ਪੰਜਾਬ, ਪੁਨਰ ਸੁਰਜੀਤ ਸਿੰਘ ਅਕਾਲੀ ਦਲ ਦੇ ਆਗੂਆਂ ‘ਚ  ਮੰਗਤ ਸਿੰਘ ਸ਼ਰਮਾਂ, ਸੁਖਵਿੰਦਰ ਸਿੰਘ ਬਰਾਸ, ਕੁਲਦੀਪ ਸਿੰਘ ਰੇਡੂ,  ਕਾਂਗਰਸ ਪਾਰਟੀ ਦੇ ਆਗੂਆਂ ‘ਚ ਰਾਜੇਸ਼ ਕੁਮਾਰ ਹੈਪੀ ਪ੍ਰਧਾਨ ਸ਼ਹਿਰੀ ਕਾਂਗਰਸ, ਫਰਿੰਦਰ ਸ਼ਰਮਾਂ ਅਤੇ ਹੋਰ ਆਗੂਆਂ ਵੱਲੋਂ ਖੂਨਦਾਨ ਕੀਤਾ ਗਿਆ। ਮੀਡੀਆ ਕਲੱਬ ਦੇ ਪ੍ਰਧਾਨ ਜਗਦੀਸ਼ ਸਿੰਘ ਕੰਬੋਜ ਨੇ ਯੂਨੀਵਰਸਲ ਕਾਲਜ ਪਾਤੜਾਂ ਦੇ ਚੇਅਰਮੈਨ ਬਲਜੀਤ ਸਿੰਘ ਅਤੇ ਵਾਇਸ ਚੇਅਰਮੈਨ ਵੀਰਇੰਦਰ ਸਿੰਘ ਸਮੇਤ ਖੂਨ ਦਾਨ ਕੈਂਪ ‘ਚ ਸਹਿਯੋਗ ਦੇਣ ਵਾਲੇ ਆਗੂਆਂ ਦਾ ਧੰਨਵਾਦ ਕੀਤਾ ਗਿਆ। 
ਫੋਟੋ : ਮੀਡੀਆ ਕਲੱਬ ਪਾਤੜਾਂ ਵੱਲੋਂ ਲਗਾਏ ਗਏ ਕੈਂਪ ਦੌਰਾਨ ਖੂਨਦਾਨੀਆਂ ਦੀ ਹੌਸਲਾ ਅਫਜਾਈ ਕਰਦੇ ਹੋਏ ਮਹਿਮਾਨ।

Have something to say? Post your comment

 

More in Malwa

ਦੇਵਭੂਮੀ ਕੁੱਲੂ ਵਿੱਚ ਗੂੰਜਿਆ ਮਨੁੱਖਤਾ ਦਾ ਦਿਵਯ ਸੰਦੇਸ਼

ਸਰਕਾਰੀ ਮੈਡੀਕਲ ਕਾਲਜ ਦੇ ਮਾਈਕਰੋਬਾਇਓਲੋਜੀ ਵਿਭਾਗ ਨੇ ਵਿਸ਼ਵ ਹੱਥਾਂ ਦੀ ਸਾਫ਼ ਸਫ਼ਾਈ ਦਿਵਸ ਮਨਾਇਆ

ਪਟਿਆਲਾ ਵਿੱਚ ਸਾਉਣੀ ਫਸਲਾਂ ਲਈ ਕਿਸਾਨ ਸਿਖਲਾਈ ਕੈਂਪ

ਪਟਿਆਲਾ ਵਿੱਚ ਨੈਸ਼ਨਲ ਲੋਕ ਅਦਾਲਤ 9 ਮਈ ਨੂੰ

ਦਵਾਈਆਂ ਦੀ ਆਨ ਲਾਈਨ ਵਿਕਰੀ ਤੇ ਭੜਕੇ ਕੈਮਿਸਟ 20 ਮਈ ਨੂੰ 'ਭਾਰਤ ਬੰਦ' ਦਾ ਕੀਤਾ ਐਲਾਨ

ਕੱਚੇ ਅਧਿਆਪਕਾਂ ਨੂੰ ਪੁਲਿਸ ਨੇ ਥਾਣੇ 'ਚ ਡੱਕਿਆ

ਫੋਟੋਗ੍ਰਾਫੀ ਐਸੋਸੀਏਸ਼ਨ ਰਕੇਸ਼ ਕੁਮਾਰ ਟੋਨੀ ਚੋਪੜਾ ਪ੍ਰਧਾਨ ਅਤੇ ਦਿਓਲ ਸਟੂਡੀਓ ਵਾਇਸ ਪ੍ਰਧਾਨ ਨਿਯੁਕਤ

ਬਲਾਕ ਸੰਮਤੀ ਮੈਂਬਰ ਚੰਨਾ ਕੈਂਡ ਤੇ ਗਇਕ ਆਤਮਾ ਬੁੱਢੇਵਾਲੀਆ ਵੱਲੋਂ ਪਾਲੀ ਦੇਤਵਾਲੀ ਨਾਲ ਕੀਤਾ ਗਿਆ ਦੁੱਖ ਸਾਂਝਾ

ਚੇਅਰਮੈਨ ਮਹਿਤਾ ਵੱਲੋਂ ਗੁਰੂ ਰਵਿਦਾਸ ਧਰਮਸ਼ਾਲਾ ਲਈ ਢਾਈ ਲੱਖ ਦਾ ਐਲਾਨ

ਕਾਂਗਰਸੀ ਆਗੂ ਬੂਟਾ ਮੌਲਵੀਵਾਲਾ ਵੱਲੋਂ ਵੜਿੰਗ ਨਾਲ ਮੁਲਾਕਾਤ