Saturday, October 03, 2026
BREAKING NEWS
• ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ • ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ • ਅੰਮ੍ਰਿਤਸਰ ਸੂਰਮਿਆਂ ਨੇ ਜਿੱਤਿਆ ਸ਼ੇਰ-ਏ-ਪੰਜਾਬ ਟੀ-20 ਖਿਤਾਬ • ਪੰਜਾਬ ਦੀਆਂ ਸਨਅਤਾਂ ’ਚ 10 ਘੰਟੇ ਦਾ ਬਿਜਲੀ ਕੱਟ • ਰਣਜੋਧ ਸਿੰਘ ਸਰਾਓ ਬਣੇ ਮੁਹਾਲੀ ਜ਼ਿਲ੍ਹਾ ਬਾਰ ਐਸੋਸੀਏਸ਼ਨ ਦੇ ਪ੍ਰਧਾਨ

Chandigarh

ਕਣਕ ਦੇ ਨਾੜ ਨੂੰ ਅੱਗ ਲਗਾਉਣ ਤੇ ਹੋਵੇਗੀ ਕਾਨੂੰਨੀ ਕਾਰਵਾਈ

May 05, 2026 09:50 PM
Rozana Sehaj times

ਸਾਹਿਬਜ਼ਾਦਾ ਅਜੀਤ ਸਿੰਘ ਨਗਰ : ਮੁੱਖ ਖੇਤੀਬਾੜੀ ਅਫਸਰ, ਐੱਸ.ਏ.ਐੱਸ ਨਗਰ ਡਾ ਸੁਖਜਿੰਦਰ ਸਿੰਘ ਬਾਜਵਾ ਦੇ ਦਿਸ਼ਾ-ਨਿਰਦੇਸਾ ਅਤੇ ਬਲਾਕ ਖੇਤੀਬਾੜੀ ਅਫਸਰ ਡਾ. ਸੁਭਕਰਨ ਸਿੰਘ ਧਾਲੀਵਾਲ ਦੀ ਯੋਗ ਅਗਵਾਈ ਹੇਠ ਪਿੰਡ ਮੋਟੇ ਮਾਜਰਾ ਵਿਖੇ ਕਣਕ ਦੇ ਨਾੜ ਪ੍ਰਬੰਧਨ ਸਬੰਧੀ ਜਾਗਰੂਕਤਾ ਕੈਂਪ ਲਗਾਇਆ ਗਿਆ। ਇਸ ਕੈਂਪ ਵਿੱਚ ਡਾ. ਜਸਪ੍ਰੀਤ ਸਿੰਘ, ਖੇਤੀਬਾੜੀ ਵਿਕਾਸ ਅਫਸਰ ਨੇ ਦੱਸਿਆ ਕਿ ਤੂੜੀ ਬਣਾਉਣ ਤੋਂ ਬਾਅਦ ਕਣਕ ਦੀ ਰਹਿੰਦ-ਖੂਹੰਦ ਨੂੰ ਬੜੀ ਅਸਾਨੀ ਨਾਲ ਹੈਰੋ, ਕਲਟੀਵੇਟਰ ਜਾਂ ਉਲਟਾਵੇ ਹੱਲ ਨਾਲ ਖੇਤ ਵਿੱਚ ਮਿਲਾਇਆ ਜਾ ਸਕਦਾ ਹੈ। ਐਨ.ਜੀ.ਟੀ (NGT) ਅਤੇ ਪ੍ਰਸਾਸਨ ਦੀ ਹਦਾਇਤਾ ਅਨੁਸਾਰ ਜਿਹੜਾ ਕਿਸਾਨ ਇਸ ਰਹਿੰਦ-ਖੂਹੰਦ ਨੂੰ ਅੱਗ ਲਗਾਵੇ ,ਉਸ ਦੀ ਸੂਚਨਾ ਸੈਟੇਲਾਈਟ ਰਾਂਹੀ ਪ੍ਰਾਪਤ ਹੋ ਜਾਂਦੀ ਹੈ ਅਤੇ ਉਸ ਖਿਲਾਫ ਚਲਾਨ, ਜੁਰਮਾਨਾ, ਫਰਦ ਵਿੱਚ ਅੰਦਰਾਜ ਅਤੇ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਡਾ. ਸੁੱਚਾ ਸਿੰਘ ਸਿੱਧੂ,ਖੇਤੀਬਾੜੀ ਵਿਸਥਾਰ ਅਫਸਰ ਨੇ ਦੱਸਿਆ ਕਿ ਕਣਕ ਦੇ ਪਿਛੋਂ ਖਾਲੀ ਹੋਏ ਖੇਤਾਂ ਵਿੱਚ ਜੰਤਰ ਦੀ ਕਾਸਤ ਕਰਨ ਲਈ ਵਿਭਾਗ ਪਾਸ ਸਬਸਿਡੀ ਤੇ ਬੀਜ ਉਪਲਭਦ ਹੈ, ਇਸ ਤੋਂ ਇਲਾਵਾ ਵਿਭਾਗ ਵੱਲੋਂ ਮੁਗਫਲੀ ਦੇ ਪ੍ਰਦਰਸਨੀ ਪਲਾਟ ਬਿਜਵਾਏ ਜਾਣੇ ਹਨ, ਚਾਹਵਾਨ ਕਿਸਾਨ ਵਿਭਾਗ ਨਾਲ ਤਾਲਮੇਲ ਕਰਨ। 50 %ਸਬਸਿਡੀ ਤੇ ਜਿਪਸਮ ਵੀ ਉਪਲੱਬਧ ਹੈ। ਮੈਡਮ ਦਿਵਿਆ, ਖੇਤੀਬਾੜੀ ਉਪ ਨਿਰਿਖਕ ਨੇ ਜਾਣੂ ਕਰਵਾਈਆ ਕਿ ਝੋਨੇ ਦੀ ਬਜਾਏ ਮੱਕੀ ਦੀ ਕਾਸਤ ਕਰਨ ਵਾਲੇ ਕਿਸਾਨ ਵਿਭਾਗ ਕੋਲ ਰਜਿਸਟਰ ਕਰਵਾਉਣ ਜਿਸ ਵਿੱਚ ਵਿਭਾਗ ਵੱਲੋ 17500/- ਰੁਪਏ ਪ੍ਰਤੀ ਹੈਕਟੇਅਰ ਪ੍ਰੋਤਸਾਹਨ ਰਾਸੀ ਦਾ ਲਾਭ ਦਿੱਤਾ ਜਾ ਸਕੇ। ਝੋਨੇ ਦੀ ਸਿੱਧੀ ਬਿਜਾਈ ਕਰਨ ਵਾਲੇ ਕਿਸਾਨਾਂ ਨੂੰ 1500/- ਰੁਪਏ ਪ੍ਰਤੀ ਏਕੜ ਰਾਸ਼ੀ ਦਿੱਤੀ ਜਾਵੇਗੀ।

Have something to say? Post your comment

 

More in Chandigarh

ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਮੰਤਰੀ ਲਾਲ ਚੰਦ ਕਟਾਰੂਚੱਕ ਵੱਲੋਂ ਏਸ਼ੀਅਨ ਖੇਡਾਂ ਵਿੱਚ ਸੋਨ ਤਗਮਾ ਜਿੱਤਣ 'ਤੇ ਭਾਰਤੀ ਮਹਿਲਾ ਹਾਕੀ ਟੀਮ ਨੂੰ ਵਧਾਈ

ਪ੍ਰਗਟ ਸਿੰਘ ਨੂੰ ਸੌਂਪੀ ਪੰਜਾਬ ਕਾਂਗਰਸ ਦੀ ਕਪਤਾਨੀ

ਰਾਜਾ ਵੜਿੰਗ ਵਲੋਂ ਪ੍ਰਗਟ ਸਿੰਘ ਨੂੰ ਪੰਜਾਬ ਕਾਂਗਰਸ ਪ੍ਰਧਾਨ ਨਿਯੁਕਤ ਹੋਣ ’ਤੇ ਵਧਾਈ

‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਮੁੱਖ ਮੰਤਰੀ ਮਾਨ ਵੱਲੋਂ ਸਰਹੱਦੀ ਜ਼ਿਲ੍ਹਿਆਂ ’ਚ ਨਸ਼ਾ-ਮੁਕਤੀ ਬਾਰੇ ਆਤਮਿਕ ਸੁਧਾਰ ਪ੍ਰੋਗਰਾਮ ਨੂੰ ਪ੍ਰਵਾਨਗੀ

ਪੰਜਾਬ ਨੇ ਸਵੈ-ਇੱਛਾ ਨਾਲ ਖੂਨ ਦਾਨ ਕਰਨ ਵਿੱਚ ਰਾਸ਼ਟਰੀ ਪੱਧਰ ’ਤੇ ਤੀਜਾ ਸਥਾਨ ਹਾਸਲ ਕੀਤਾ

ਹਰਜੋਤ ਸਿੰਘ ਬੈਂਸ ਵੱਲੋਂ ’ਦੈਨਿਕ ਭਾਸਕਰ’ ਦੇ ਸਟੇਟ ਐਡੀਟਰ ਦੀ ਮਾਤਾ ਦੇ ਦੇਹਾਂਤ ’ਤੇ ਦੁੱਖ ਦਾ ਪ੍ਰਗਟਾਵਾ

ਭਗਵੰਤ ਸਿੰਘ ਮਾਨ ਵੱਲੋਂ ਕੇਂਦਰੀ ਖੁਰਾਕ ਤੇ ਜਨਤਕ ਵੰਡ ਮੰਤਰੀ ਨੂੰ ਪੱਤਰ, ਸਟੋਰੇਜ ਲਈ ਜਗ੍ਹਾ ਦੀ ਘਾਟ ਕਾਰਨ ਮੰਡੀਆਂ ਵਿੱਚ ਕਿਸਾਨ ਖੱਜਲ-ਖੁਆਰ ਨਾ ਹੋਣ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਉੱਚ ਪੱਧਰੀ ਮੀਟਿੰਗਾਂ ਦੌਰਾਨ ਪੀ.ਐੱਸ.ਪੀ.ਸੀ.ਐੱਲ. ਮੁਲਾਜ਼ਮਾਂ ਦੀਆਂ ਮੰਗਾਂ ਦੀ ਸਮੀਖਿਆ;

‘ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ 2026' ਬਾਰੇ ਸੱਤ ਮੈਂਬਰੀ ਕੋਆਰਡੀਨੇਸ਼ਨ ਕਮੇਟੀ ਦੀ ਬੈਠਕ 6 ਅਕਤੂਬਰ ਨੂੰ ਚੰਡੀਗੜ੍ਹ ਵਿਖੇ ਹੋਵੇਗੀ

ਡਾ. ਬਲਬੀਰ ਸਿੰਘ ਨੇ ਛੇ ਨਵ-ਨਿਯੁਕਤ ਫੂਡ ਸੇਫਟੀ ਅਫਸਰਾਂ ਨੂੰ ਨਿਯੁਕਤੀ ਪੱਤਰ ਸੌਂਪੇ