ਮੋਹਾਲੀ : ਮੋਹਾਲੀ ਦੀ ਸਾਬਕਾ ਕੌਂਸਲਰ ਬਲਜੀਤ ਕੌਰ ਨੂੰ ਪੰਜਾਬ ਮਹਿਲਾ ਕਾਂਗਰਸ ਦੀ ਐਕਟਿੰਗ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਇਹ ਨਿਯੁਕਤੀ ਆਲ ਇੰਡੀਆ ਮਹਿਲਾ ਕਾਂਗਰਸ ਦੀ ਪ੍ਰਧਾਨ ਅਲਕਾ ਲਾਂਬਾ ਵੱਲੋਂ ਕੀਤੀ ਗਈ ਹੈ। ਪਾਰਟੀ ਵੱਲੋਂ ਜਾਰੀ ਕੀਤੇ ਗਏ ਹੁਕਮਾਂ ਅਨੁਸਾਰ, ਬਲਜੀਤ ਕੌਰ ਨੂੰ ਤੁਰੰਤ ਪ੍ਰਭਾਵ ਨਾਲ ਇਹ ਜ਼ਿੰਮੇਵਾਰੀ ਸੌਂਪੀ ਗਈ ਹੈ। ਉਨ੍ਹਾਂ ਦੀ ਨਿਯੁਕਤੀ ਨੂੰ ਲੈ ਕੇ ਕਾਂਗਰਸ ਵਰਕਰਾਂ ਵਿੱਚ ਖੁਸ਼ੀ ਦਾ ਮਾਹੌਲ ਹੈ ਅਤੇ ਉਮੀਦ ਜਤਾਈ ਜਾ ਰਹੀ ਹੈ ਕਿ ਉਹ ਸੰਗਠਨ ਨੂੰ ਹੋਰ ਮਜ਼ਬੂਤ ਕਰਨ ਵਿੱਚ ਅਹਿਮ ਭੂਮਿਕਾ ਨਿਭਾਉਣਗੀਆਂ। ਇਸ ਮੌਕੇ ਬਲਜੀਤ ਕੌਰ ਨੇ ਆਲ ਇੰਡੀਆ ਕਾਂਗਰਸ ਦੇ ਪ੍ਰਧਾਨ ਮਲਕਾਰ ਅਰਜਨ ਖੜਗੇ, ਰਾਹੁਲ ਗਾਂਧੀ, ਪ੍ਰਿਅੰਕਾ ਗਾਂਧੀ ਅਤੇ ਆਲ ਇੰਡੀਆ ਮਹਿਲਾ ਕਾਂਗਰਸ ਦੀ ਪ੍ਰਧਾਨ ਅਲਕਾ ਲਾਂਬਾ ਦਾ ਧੰਨਵਾਦ ਕਰਦਿਆਂ ਕਿਹਾ ਹੈ ਕਿ ਉਹਨਾਂ ਵੱਲੋਂ ਜਿਹੜੀ ਜਿੰਮੇਵਾਰੀ ਸੌਂਪੀ ਗਈ ਆ ਉਸ ਉਸ ਨੂੰ ਦਿਲੋਂ ਨਿਭਾਉਣਗੇ।