Sunday, October 18, 2026
BREAKING NEWS
• ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ

Education

ਕੱਚੇ ਅਧਿਆਪਕਾਂ ਨੂੰ ਪੁਲਿਸ ਨੇ ਥਾਣੇ 'ਚ ਡੱਕਿਆ

May 05, 2026 09:58 PM
ਦਰਸ਼ਨ ਸਿੰਘ ਚੌਹਾਨ
ਸੁਨਾਮ/ਸਤੌਜ : ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ ਸੇਵਾਵਾਂ ਨਿਭਾਅ ਚੁੱਕੇ ਮੁੜ ਬਹਾਲੀ ਦੀ ਮੰਗ ਕਰ ਰਹੇ ਕੱਚੇ ਅਧਿਆਪਕਾਂ ਨੂੰ ਮੰਗਲਵਾਰ ਦੇ ਦਿਨ ਚੀਮਾਂ ਥਾਣੇ ਵਿੱਚ ਡੱਕ ਦਿੱਤਾ ਗਿਆ ਅਤੇ ਸ਼ਾਮ ਨੂੰ ਰਿਹਾਅ ਕਰ ਦਿੱਤਾ। ਮੁੜ ਬਹਾਲੀ ਦੀ ਮੰਗ ਕਰ ਰਹੇ ਕੱਚੇ ਅਧਿਆਪਕਾਂ ਦੀ ਯੂਨੀਅਨ ਨੇ ਮੁੱਖ ਮੰਤਰੀ ਦੀ ਸਤੌਜ ਸਥਿਤ ਰਿਹਾਇਸ਼ ਦੇ ਘਿਰਾਓ ਦਾ ਐਲਾਨ ਕੀਤਾ ਹੋਇਆ ਸੀ ਲੇਕਿਨ ਉਸ ਤੋਂ ਪਹਿਲਾਂ ਹੀ ਹਿਰਾਸਤ ਵਿਚ ਲੈ ਲਿਆ ਗਿਆ। ਮੁੜ੍ਹ ਬਹਾਲ ਕੱਚੇ ਅਧਿਆਪਕ ਯੂਨੀਅਨ ਦੇ ਸੂਬਾ ਪ੍ਰਧਾਨ ਵਿਕਾਸ ਸਾਹਨੀ ਨੇ ਦੱਸਿਆ ਕਿ ਜਥੇਬੰਦੀ ਨੇ ਅੱਜ ਸਤੌਜ ਵਿਖੇ ਮੁੱਖ ਮੰਤਰੀ ਦੇ ਘਰ ਦਾ ਘਿਰਾਓ ਕਰਨਾ ਸੀ ਲੇਕਿਨ ਪੁਲਿਸ ਪ੍ਰਸ਼ਾਸਨ ਵੱਲੋਂ ਜਥੇਬੰਦੀ ਦੇ ਆਗੂਆਂ ਨੂੰ ਥਾਣਿਆਂ ਵਿੱਚ ਡੱਕ ਦਿੱਤਾ ਗਿਆ ਅਤੇ ਸ਼ਾਮ 5 ਵਜੇ ਰਿਹਾਅ ਕੀਤਾ ਗਿਆ। ਉਨ੍ਹਾਂ ਸਰਕਾਰ ਨੂੰ ਚੇਤਾਵਨੀ ਦਿੰਦਿਆਂ ਕਿਹਾ ਕਿ ਜੇਕਰ 14 ਵਾਲੀ ਮੀਟਿੰਗ ਵਿੱਚ ਮੁੜ ਬਹਾਲੀ ਦੇ ਆਰਡਰ ਲਾਗੂ ਨਾ ਕੀਤੇ ਗਏ ਤਾਂ ਮੁੱਖ ਮੰਤਰੀ ਦੇ ਪਿੰਡ ਗੁਪਤ ਐਕਸ਼ਨ ਕੀਤੇ ਜਾਣਗੇ। ਜਥੇਬੰਦੀ ਦੇ ਆਗੂ ਵਜ਼ੀਰ ਸਿੰਘ ਬੁਢਲਾਡਾ ਨੇ ਕਿਹਾ ਕਿ ਭਗਵੰਤ ਮਾਨ ਆਪਣੇ ਕੀਤੇ ਵਾਅਦਿਆਂ ਤੋਂ ਭੱਜ ਰਿਹਾ ਹੈ ਜਿਸ ਦਾ ਖਮਿਆਜ਼ਾ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿੱਚ ਭੁਗਤਣਾ ਪਵੇਗਾ। ਇਸ ਮੌਕੇ ਲਖਵਿੰਦਰ ਕੌਰ ਕਪੂਰਥਲਾ, ਅਮਨਦੀਪ ਧਾਲੀਵਾਲ ਹਨੂੰਮਾਨਗੜ੍ਹ, ਵਰੁਣ ਖੇੜਾ ਫਾਜ਼ਿਲਕਾ, ਜਸਵਿੰਦਰ ਕੌਰ ਜਲੰਧਰ, ਰੁਪਿੰਦਰ ਕੌਰ ਪਟਿਆਲਾ, ਗੁਰਪ੍ਰੀਤ ਸਿੰਘ ਬਠਿੰਡਾ, ਸੁਖਦੀਪ ਸਿੰਘ ਹੁਸ਼ਿਆਰਪੁਰ, ਗੁਰਪ੍ਰੀਤ ਕੌਰ, ਹਰਜੀਤ ਕੌਰ, ਨਿਰਮਲ ਕੌਰ, ਰਵਿੰਦਰ ਕੌਰ ,ਨਵਦੀਪ ਸਿੰਘ ਅੱਕਾਂਵਾਲੀ, ਮਨਿੰਦਰ ਮਾਨਸਾ, ਗੁਰਸੇਵਕ ਸਿੰਘ ਮਾਨਸਾ, ਅਮਰਜੀਤ ਕੌਰ, ਕਾਤਾਂ ਰਾਣੀ, ਕਰਮਜੀਤ ਕੌਰ, ਜਰਨੈਲ ਸਿੰਘ ਕਾਹਨਗੜ੍ਹ, ਸੁਖਦਰਸ਼ਨ ਸਿੰਘ ਕੁਲਰੀਆਂ, ਪ੍ਰੀਤਮ ਸਿੰਘ, ਪਰਮਜੀਤ ਕੌਰ, ਬਲਵਿੰਦਰ ਕੌਰ ਮਾਨਸਾ, ਮਨਜੀਤ ਕੌਰ ਪਟਿਆਲਾ, ਵੀਰਪਾਲ ਕੌਰ ਤੇ ਹੋਰ ਆਗੂ ਹਾਜਰ ਸਨ।

Have something to say? Post your comment

More in Education

"ਹਰ ਦਿਨ, ਇਕ ਕਦਮ ਅੱਗੇ": ਪੰਜਾਬ ਦੇ 19,200 ਸਰਕਾਰੀ ਸਕੂਲਾਂ ਵਿੱਚ ਕਰਵਾਈ ਮੈਗਾ ਪੀ.ਟੀ.ਐਮ. ਵਿੱਚ 21 ਲੱਖ ਮਾਪਿਆਂ ਵੱਲੋਂ ਸ਼ਮੂਲੀਅਤ

ਪੰਜਾਬ ਸਰਕਾਰ ਵੱਲੋਂ ਐਸ.ਸੀ. ਵਿਦਿਆਰਥੀਆਂ ਲਈ ਪੜ੍ਹਾਈ ਦਾ ਸਹਾਰਾ ਹੋਰ ਮਜ਼ਬੂਤ

ਮੇਰਾ ਸੁਪਨਾ ਪੰਜਾਬ ਨੂੰ ਆਲਮੀ ਸਿੱਖਿਆ ਕੇਂਦਰ ਬਣਾਉਣਾ ਹੈ : ਭਗਵੰਤ ਸਿੰਘ ਮਾਨ

ਸੁਨਾਮ 'ਚ "ਆਪ" ਸਰਕਾਰ ਦੀ ਸਿਖਿਆ ਕ੍ਰਾਂਤੀ ਦਾ ਕੌੜਾ ਸੱਚ 

ਏਬੀਸੀ ਸਕੂਲ ਮਹੋਲੀ ਖੁਰਦ ਵਿਖੇ ਸ਼ਾਨਦਾਰ ਮੁਕਾਬਲੇ ਕਰਵਾਏ

ਜੱਜ ਮਾਡਰਨ ਸੀਨੀਅਰ ਸੈਕੰਡਰੀ ਸਕੂਲ ਨੇ ਨੈਸ਼ਨਲ ਫੈਡਰੇਸ਼ਨ ਕੱਪ ਵਿੱਚ ਓਵਰਆਲ ਚੈਂਪੀਅਨ ਬਣ ਕੇ ਰਚਿਆ ਇਤਿਹਾਸ।

ਫਾਰਮੇਸੀ ਪੇਪਰ ਲੀਕ ਮਾਮਲਾ : ਬਾਬਾ ਫਰੀਦ ਯੂਨੀਵਰਸਿਟੀ ਦੇ ਬਾਹਰ ਜਨਤਕ ਜਥੇਬੰਦੀਆਂ ਦਾ ਪੱਕਾ ਧਰਨਾ ਦੂਜੇ ਦਿਨ ਵੀ ਜਾਰੀ

ਕੰਪਿਊਟਰ ਟੀਚਰ 31 ਨੂੰ ਅਮਨ ਅਰੋੜਾ ਦੇ ਘਰ ਦਾ ਕਰਨਗੇ ਘਿਰਾਓ ਕਿਹਾ "ਆਪ" ਸਰਕਾਰ ਵੱਲੋਂ ਪਰੋਸਿਆ ਜਾ ਰਿਹੈ ਝੂਠ

ਕਰੰਟ ਲੱਗਣ ਨਾਲ ਪੀ.ਐਚ.ਡੀ. ਸਕਾਲਰ ਦੀ ਮੌਤ

ਅਕੇਡੀਆ ਸਕੂਲ 'ਚ ਪੰਜਾਬੀ ਵਾਦ-ਵਿਵਾਦ ਮੁਕਾਬਲਾ ਕਰਾਇਆ