Tuesday, October 06, 2026
BREAKING NEWS
• ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ • ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ • ਅੰਮ੍ਰਿਤਸਰ ਸੂਰਮਿਆਂ ਨੇ ਜਿੱਤਿਆ ਸ਼ੇਰ-ਏ-ਪੰਜਾਬ ਟੀ-20 ਖਿਤਾਬ • ਪੰਜਾਬ ਦੀਆਂ ਸਨਅਤਾਂ ’ਚ 10 ਘੰਟੇ ਦਾ ਬਿਜਲੀ ਕੱਟ

Malwa

ਦਵਾਈਆਂ ਦੀ ਆਨ ਲਾਈਨ ਵਿਕਰੀ ਤੇ ਭੜਕੇ ਕੈਮਿਸਟ 20 ਮਈ ਨੂੰ 'ਭਾਰਤ ਬੰਦ' ਦਾ ਕੀਤਾ ਐਲਾਨ

May 05, 2026 10:00 PM
Rozana Sehaj times
ਸੁਨਾਮ : ਦਵਾਈਆਂ ਦੀ ਆਨ ਲਾਈਨ ਵਿਕਰੀ ਦੇ ਗੈਰ-ਕਾਨੂੰਨੀ ਸੰਚਾਲਨ ਅਤੇ ਵੱਡੇ ਕਾਰਪੋਰੇਟ ਘਰਾਣਿਆਂ ਦੀਆਂ ਮਨਮਾਨੀਆਂ ਨੀਤੀਆਂ ਦੇ ਖਿਲਾਫ ਦੇਸ਼ ਭਰ ਦੇ ਦਵਾਈ ਵਿਕਰੇਤਾਵਾਂ ਨੇ ਸਖ਼ਤ ਰੁਖ਼ ਅਖਤਿਆਰ ਕਰ ਲਿਆ ਹੈ। ਸੰਗਰੂਰ ਡਿਸਟ੍ਰਿਕਟ ਕੈਮਿਸਟ ਐਸੋਸੀਏਸ਼ਨ ਨੇ ਸੰਗਰੂਰ ਤੋਂ ਸੰਸਦ ਮੈਂਬਰ ਮੀਤ ਹੇਅਰ ਨੂੰ ਇੱਕ ਮੰਗ ਪੱਤਰ ਸੌਂਪਕੇ ਇਸ ਮਾਮਲੇ ਨੂੰ ਕੇਂਦਰ ਸਰਕਾਰ ਕੋਲ ਉਠਾਉਣ ਦੀ ਮੰਗ ਕੀਤੀ ਹੈ। ਕੈਮਿਸਟਾਂ ਨੇ ਐਲਾਨ ਕੀਤਾ ਕਿ ਜੇਕਰ ਮੰਗਾਂ ਨਾ ਮੰਨੀਆਂ ਗਈਆਂ ਤਾਂ 20 ਮਈ 2026 ਨੂੰ ਦੇਸ਼ ਭਰ ਵਿੱਚ ਦਵਾਈਆਂ ਦੀਆਂ ਦੁਕਾਨਾਂ ਬੰਦ ਰੱਖੀਆਂ ਜਾਣਗੀਆਂ।
ਲੋਕ ਸਿਹਤ ਨਾਲ ਖਿਲਵਾੜ ਦੇ ਦੋਸ਼
ਸੰਸਦ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਨੂੰ ਸੌਂਪੇ ਗਏ ਮੰਗ ਪੱਤਰ ਵਿੱਚ ਐਸੋਸੀਏਸ਼ਨ ਦੇ ਜ਼ਿਲ੍ਹਾ ਪ੍ਰਧਾਨ ਨਰੇਸ਼ ਜਿੰਦਲ ਅਤੇ ਜਨਰਲ ਸਕੱਤਰ ਰਾਜੀਵ ਜੈਨ ਨੇ ਆਨਲਾਈਨ ਦਵਾਈ ਪਲੇਟਫਾਰਮਾਂ ਦੀ ਕਾਰਜਪ੍ਰਣਾਲੀ 'ਤੇ ਗੰਭੀਰ ਸਵਾਲ ਉਠਾਏ ਹਨ। ਉਨ੍ਹਾਂ ਕਿਹਾ ਕਿ ਇਹ ਪਲੇਟਫਾਰਮ ਬਿਨਾਂ ਕਿਸੇ ਸਖ਼ਤ ਨਿਯਮਾਂ ਦੇ ਕੰਮ ਕਰ ਰਹੇ ਹਨ, ਜਿਸ ਨਾਲ ਨਾ ਸਿਰਫ਼ ਵਪਾਰ ਪ੍ਰਭਾਵਿਤ ਹੋ ਰਿਹਾ ਹੈ, ਸਗੋਂ ਆਮ ਲੋਕਾਂ ਦੀ ਸਿਹਤ ਨਾਲ ਵੀ ਖਿਲਵਾੜ ਹੋ ਰਿਹਾ ਹੈ। ਆਨਲਾਈਨ ਦਵਾਈਆਂ ਦੀ ਵਿਕਰੀ ਸਮੇਂ ਅਸਲ ਪਰਚੀਆਂ  ਦੀ ਜਾਂਚ ਨਹੀਂ ਕੀਤੀ ਜਾ ਰਹੀ। ਉਨ੍ਹਾਂ ਆਖਿਆ ਕਿ ਡਾਕਟਰੀ ਪਰਚੀਆਂ ਦੀ ਤਸਦੀਕ ਨਾ ਹੋਣ ਕਾਰਨ ਐਂਟੀਬਾਇਓਟਿਕਸ ਅਤੇ ਨਸ਼ੀਲੀਆਂ ਦਵਾਈਆਂ ਦੀ ਦੁਰਵਰਤੋਂ ਵਧ ਰਹੀ ਹੈ। ਫਾਰਮਾਸਿਸਟ ਅਤੇ ਮਰੀਜ਼ ਵਿਚਕਾਰ ਸਿੱਧਾ ਸੰਪਰਕ ਨਾ ਹੋਣ ਅਤੇ ਦਵਾਈਆਂ ਦੇ ਗਲਤ ਭੰਡਾਰਨ ਕਾਰਨ ਨਕਲੀ ਦਵਾਈਆਂ ਦਾ ਖ਼ਤਰਾ ਬਣਿਆ ਹੋਇਆ ਹੈ।ਆਰਟੀਫੀਸ਼ੀਅਲ ਇੰਟੈਲੀਜੈਂਸ ਰਾਹੀਂ ਤਿਆਰ ਪਰਚੀਆਂ 'ਤੇ ਪਾਬੰਦੀਸ਼ੁਦਾ ਦਵਾਈਆਂ ਵੇਚੀਆਂ ਜਾ ਰਹੀਆਂ ਹਨ, ਜੋ ਜਨਤਕ ਸਿਹਤ ਲਈ ਘਾਤਕ ਹਨ। 
ਕੈਮਿਸਟਾਂ ਦਾ ਕਹਿਣਾ ਹੈ ਕਿ ਵੱਡੇ ਕਾਰਪੋਰੇਟ ਘਰਾਣੇ 'ਪ੍ਰੀਡੇਟਰੀ ਪ੍ਰਾਈਸਿੰਗ' (ਭਾਰੀ ਛੋਟ) ਰਾਹੀਂ ਛੋਟੇ ਅਤੇ ਦਰਮਿਆਨੇ ਕੈਮਿਸਟਾਂ ਨੂੰ ਬਾਜ਼ਾਰ ਵਿੱਚੋਂ ਬਾਹਰ ਕਰਨ ਦੀ ਸਾਜ਼ਿਸ਼ ਰਚ ਰਹੇ ਹਨ। ਉਨ੍ਹਾਂ ਕਿਹਾ ਕਿ ਕੈਮਿਸਟ ਪੇਂਡੂ ਅਤੇ ਅਰਧ-ਸ਼ਹਿਰੀ ਖੇਤਰਾਂ ਵਿੱਚ ਸਿਹਤ ਸੇਵਾਵਾਂ ਦੀ ਰੀੜ੍ਹ ਦੀ ਹੱਡੀ ਹਨ। ਜੇਕਰ ਇਹ ਖ਼ਤਮ ਹੋ ਗਏ ਤਾਂ ਭਵਿੱਖ ਵਿੱਚ ਦਵਾਈਆਂ ਦੀ ਉਪਲਬਧਤਾ ਅਤੇ ਕੀਮਤਾਂ ਆਮ ਆਦਮੀ ਦੀ ਪਹੁੰਚ ਤੋਂ ਬਾਹਰ ਹੋ ਜਾਣਗੀਆਂ।
ਮੁੱਖ ਮੰਗਾਂ:
1. ਈ-ਫਾਰਮੇਸੀ 'ਤੇ ਲਗਾਮ: ਗੈਰ-ਕਾਨੂੰਨੀ ਅਤੇ ਅਨਿਯਮਿਤ ਆਨਲਾਈਨ ਪਲੇਟਫਾਰਮਾਂ 'ਤੇ ਤੁਰੰਤ ਪਾਬੰਦੀ ਲਗਾਈ ਜਾਵੇ।
2. ਪੁਰਾਣੇ ਨਿਯਮਾਂ ਦੀ ਬਹਾਲੀ: ਕੋਵਿਡ-19 ਦੌਰਾਨ ਜਾਰੀ ਕੀਤੀ ਗਈ ਨੋਟੀਫਿਕੇਸ਼ਨ ਨੂੰ ਵਾਪਸ ਲਿਆ ਜਾਵੇ, ਜਿਸ ਦੀ ਆੜ ਵਿੱਚ ਨਿਯਮਾਂ ਦੀ ਉਲੰਘਣਾ ਕੀਤੀ ਜਾ ਰਹੀ ਹੈ। ਛੋਟੇ ਵਪਾਰੀਆਂ ਦੀ ਸੁਰੱਖਿਆ ਲਈ ਕਾਰਪੋਰੇਟ ਕੰਪਨੀਆਂ ਦੀਆਂ ਭਾਰੀ ਛੋਟ ਵਾਲੀਆਂ ਨੀਤੀਆਂ ਨੂੰ ਰੋਕਿਆ ਜਾਵੇ।
ਅੰਦੋਲਨ ਦਾ ਅਲਟੀਮੇਟਮ:
ਆਲ ਇੰਡੀਆ ਆਰਗੇਨਾਈਜ਼ੇਸ਼ਨ ਆਫ ਕੈਮਿਸਟਸ ਐਂਡ ਡਰੱਗਿਸਟਸ ਦੇ ਸੱਦੇ 'ਤੇ ਐਸੋਸੀਏਸ਼ਨ ਨੇ ਸਪੱਸ਼ਟ ਕੀਤਾ ਹੈ ਕਿ 20 ਮਈ ਦਾ ਦੇਸ਼ ਵਿਆਪੀ ਬੰਦ ਸਿਰਫ਼ ਸ਼ੁਰੂਆਤ ਹੈ। ਜੇਕਰ ਸਰਕਾਰ ਨੇ ਜਲਦੀ ਦਖਲ ਨਾ ਦਿੱਤਾ ਤਾਂ ਆਉਣ ਵਾਲੇ ਸਮੇਂ ਵਿੱਚ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ। ਇਸ ਮੌਕੇ ਅਜੈਬ ਸੈਣੀ ਅਤੇ ਬਲਵਿੰਦਰ ਬਬਲਾ ਵੀ ਹਾਜ਼ਰ ਸਨ।
 
 

Have something to say? Post your comment

More in Malwa

ਸਾਡੀ ਸਰਕਾਰ ਮਾਵਾਂ-ਧੀਆਂ ਦੇ ਫ਼ੋਨ ’ਤੇ ‘ਟੂੰ-ਟੂੰ’ ਦੇ ਸੁਨੇਹੇ ਕਦੇ ਬੰਦ ਨਹੀਂ ਹੋਣ ਦੇਵੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪਟਿਆਲਾ ਪੁਲਿਸ ਵੱਲੋਂ ਚਿਤਕਾਰਾ ਯੂਨੀਵਰਸਿਟੀ ਵਿਖੇ ਹੋਈ ਹੰਗਾਮੇ ਦੀ ਘਟਨਾ ਦੇ ਸਬੰਧ ਵਿੱਚ ਇੱਕ ਹੋਰ ਮੁਲਜ਼ਮ ਗ੍ਰਿਫ਼ਤਾਰ

ਵਿਨਰਜੀਤ ਗੋਲਡੀ ਨੇ ਚਿੱਟੇ ਨਾਲ ਨੌਜਵਾਨਾਂ ਦੀਆਂ ਮੌਤਾਂ ਤੇ ਜਤਾਈ ਚਿੰਤਾ 

ਪੀਪੀਸੀਬੀ ਦੇ ਮਿਸ਼ਨ ਕਲੀਨ ਪਟਿਆਲਾ' ਤਹਿਤ 13.79 ਟਨ ਕੂੜਾ ਚੁੱਕਿਆ ਅਤੇ ਟਰੈਕਰ ਲਾਂਚ ਕੀਤਾ 

ਕਰਨਮ ਮਲੇਸ਼ਵਰੀ ਨੇ ਮਨਦੀਪ ਸੁਨਾਮ ਦੀ ਪੁਸਤਕ ਕੀਤੀ ਲੋਕ ਅਰਪਣ

ਮੋਹਨਜੀਤ ਸ਼ੇਰੋਂ ਅਤੇ ਗੁਲਜ਼ਾਰ ਖੁਦਕੁਸ਼ੀ ਮਾਮਲੇ 'ਚ ਹੋਵੇ ਕਾਰਵਾਈ : ਸਿਮਰਨਜੀਤ ਮਾਨ

ਸੁਨਾਮ ਪੁਲਿਸ ਦੇ ਹੱਥੇ ਚੜ੍ਹੇ ਮੋਟਰਸਾਈਕਲ ਚੋਰ 

ਸੁਨਾਮ ਕਾਲਜ 'ਚ ਖੂਨਦਾਨ ਕੈਂਪ ਲਾਇਆ 

ਭਾਜਪਾ ਆਗੂ ਰਾਜੀਵ ਗਰਗ ਦੇ ਪਿਤਾ ਮਹਿੰਦਰ ਪਾਲ ਦਾ ਦਿਹਾਂਤ 

ਖਾਟੂ ਸ਼ਿਆਮ ਜਾਗਰਣ 'ਚ ਮੁੱਖ ਮੰਤਰੀ ਸੈਣੀ ਦੇ ਬੋਲ