Thursday, October 15, 2026
BREAKING NEWS
• ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ • ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ

Majha

18 ਸਾਲਾ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ ਚਾਰ ਦਿਨ ਬਾਅਦ ਵੀ ਦੋਸ਼ੀ ਗ੍ਰਿਫ਼ਤਾਰ ਨਹੀਂ

May 05, 2026 10:03 PM
Rozana Sehaj times
ਅੰਮ੍ਰਿਤਸਰ : ਬੀਤੇ ਦਿਨੀਂ 18 ਸਾਲਾ ਨੌਜਵਾਨ ਅਮਰਜੋਤ ਸਿੰਘ ਦੇ ਗੋਲੀਆਂ ਮਾਰ ਕੇ ਕੀਤੇ ਕਤਲ ਮਾਮਲੇ ਨੇ ਇਲਾਕੇ ਵਿੱਚ ਸਨਸਨੀ ਫੈਲਾ ਦਿੱਤੀ ਹੈ। ਘਟਨਾ ਨੂੰ ਚਾਰ ਦਿਨ ਬੀਤ ਚੁੱਕੇ ਹਨ, ਪਰ ਅਜੇ ਤੱਕ ਪੁਲਿਸ ਕਿਸੇ ਵੀ ਦੋਸ਼ੀ ਨੂੰ ਗ੍ਰਿਫ਼ਤਾਰ ਕਰਨ ਵਿੱਚ ਨਾਕਾਮ ਰਹੀ ਹੈ, ਜਿਸ ਕਾਰਨ ਪਰਿਵਾਰ ਵਿੱਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਮ੍ਰਿਤਕ ਦੇ ਪਰਿਵਾਰ ਨੇ ਸਖ਼ਤ ਰੁਖ ਅਪਣਾਉਂਦੇ ਹੋਏ ਐਲਾਨ ਕੀਤਾ ਹੈ ਕਿ ਜਦ ਤੱਕ ਦੋਸ਼ੀਆਂ ਦੀ ਗ੍ਰਿਫ਼ਤਾਰੀ ਨਹੀਂ ਹੁੰਦੀ, ਉਹ ਅਮਰਜੋਤ ਸਿੰਘ ਦਾ ਅੰਤਿਮ ਸੰਸਕਾਰ ਨਹੀਂ ਕਰਨਗੇ। ਪਰਿਵਾਰਿਕ ਮੈਂਬਰਾਂ ਦਾ ਕਹਿਣਾ ਹੈ ਕਿ ਪੁਲਿਸ ਵੱਲੋਂ ਹਰ ਰੋਜ਼ ਭਰੋਸੇ ਦਿੱਤੇ ਜਾ ਰਹੇ ਹਨ, ਪਰ ਹਕੀਕਤ ਵਿੱਚ ਕੋਈ ਵੀ ਢੁੱਕਵੀਂ ਕਾਰਵਾਈ ਸਾਹਮਣੇ ਨਹੀਂ ਆ ਰਹੀ। ਉਹਨਾਂ ਨੇ ਦੱਸਿਆ ਕਿ ਅਜੇ ਤੱਕ ਨਾ ਤਾਂ ਦੋਸ਼ੀਆਂ ਦੀ ਪਹਿਚਾਣ ਸਪਸ਼ਟ ਕੀਤੀ ਗਈ ਹੈ ਅਤੇ ਨਾ ਹੀ ਕਤਲ ਦੇ ਕਾਰਨਾਂ ਬਾਰੇ ਕੋਈ ਜਾਣਕਾਰੀ ਦਿੱਤੀ ਗਈ ਹੈ। ਪਰਿਵਾਰ ਦੇ ਅਨੁਸਾਰ ਅਮਰਜੋਤ ਸਿੰਘ ਦਾ ਕਿਸੇ ਨਾਲ ਕੋਈ ਵਿਵਾਦ ਨਹੀਂ ਸੀ ਅਤੇ ਉਹ ਇਕ ਸਧਾਰਨ ਤੇ ਮਿਹਨਤੀ ਨੌਜਵਾਨ ਸੀ। ਪਰਿਵਾਰ ਨੇ ਚੇਤਾਵਨੀ ਦਿੱਤੀ ਹੈ ਕਿ ਜੇ ਜਲਦ ਇਨਸਾਫ ਨਾ ਮਿਲਿਆ ਤਾਂ ਉਹ ਲਾਸ਼ ਨੂੰ ਮਹਿਤਾ ਚੌਂਕ ‘ਚ ਰੱਖ ਕੇ ਧਰਨਾ ਪ੍ਰਦਰਸ਼ਨ ਕਰਨ ਲਈ ਮਜਬੂਰ ਹੋਣਗੇ। ਉਹਨਾਂ ਨੇ ਲੋਕਾਂ ਨੂੰ ਵੀ ਅਪੀਲ ਕੀਤੀ ਕਿ ਇਸ ਮੁਸ਼ਕਲ ਸਮੇਂ ਵਿੱਚ ਉਹਨਾਂ ਦਾ ਸਾਥ ਦਿੱਤਾ ਜਾਵੇ। ਇਸ ਮੌਕੇ ਅਕਾਲੀ ਦਲ ਦੇ ਆਗੂ ਸੰਦੀਪ ਸਿੰਘ ਏ.ਆਰ. ਨੇ ਕਿਹਾ ਕਿ ਇਹ ਘਟਨਾ ਬਹੁਤ ਹੀ ਦੁਖਦਾਈ ਹੈ ਅਤੇ ਪੰਜਾਬ ਵਿੱਚ ਕਾਨੂੰਨ-ਵਿਵਸਥਾ ‘ਤੇ ਗੰਭੀਰ ਸਵਾਲ ਖੜੇ ਕਰਦੀ ਹੈ। ਉਹਨਾਂ ਕਿਹਾ ਕਿ ਨੌਜਵਾਨਾਂ ਦੀ ਸੁਰੱਖਿਆ ਨੂੰ ਲੈ ਕੇ ਸਰਕਾਰ ਨੂੰ ਗੰਭੀਰ ਹੋਣ ਦੀ ਲੋੜ ਹੈ ਅਤੇ ਦੋਸ਼ੀਆਂ ਨੂੰ ਤੁਰੰਤ ਕਾਬੂ ਕਰਨਾ ਚਾਹੀਦਾ ਹੈ। ਦੂਜੇ ਪਾਸੇ ਡੀਐਸਪੀ ਜੰਡਿਆਲਾ ਬਲਜੀਤ ਸਿੰਘ ਨੇ ਦੱਸਿਆ ਕਿ ਪੁਲਿਸ ਵੱਲੋਂ ਵੱਖ-ਵੱਖ ਟੀਮਾਂ ਬਣਾਕੇ ਜਾਂਚ ਕੀਤੀ ਜਾ ਰਹੀ ਹੈ ਅਤੇ ਦੋਸ਼ੀਆਂ ਨੂੰ ਜਲਦ ਗ੍ਰਿਫ਼ਤਾਰ ਕੀਤਾ ਜਾਵੇਗਾ। ਉਹਨਾਂ ਕਿਹਾ ਕਿ ਮਾਮਲੇ ਦੀ ਹਰ ਪੱਖ ਤੋਂ ਗੰਭੀਰਤਾ ਨਾਲ ਜਾਂਚ ਜਾਰੀ ਹੈ।

Have something to say? Post your comment

More in Majha

ਅੰਮ੍ਰਿਤਸਰ ਵਿੱਚ 6 ਪਿਸਤੌਲਾਂ, 4.4 ਕਿਲੋ ਹੈਰੋਇਨ, 500 ਗ੍ਰਾਮ ਅਫੀਮ, 12.9 ਲੱਖ ਰੁਪਏ ਦੀ ਡਰੱਗ ਮਨੀ ਅਤੇ ਇੱਕ ਡਰੋਨ ਸਮੇਤ 10 ਵਿਅਕਤੀ ਕਾਬੂ

ਪੰਜਾਬ ਪੁਲਿਸ ਵੱਲੋਂ ਪਾਕਿਸਤਾਨੀ ਆਈਐਸਆਈ ਸਮਰਥਿਤ ਮਾਡਿਊਲ ਦਾ ਪਰਦਾਫਾਸ਼

ਅੰਮ੍ਰਿਤਸਰ ਵਿੱਚ ਐਮ-16 ਰਾਈਫਲ, ਦੋ ਜ਼ਿਗਾਣਾ ਪਿਸਤੌਲ ਸਮੇਤ 10 ਅਤਿ-ਆਧੁਨਿਕ ਹਥਿਆਰ ਬਰਾਮਦ; ਚਾਰ ਕਾਬੂ

ਗ਼ੈਰ-ਕਾਨੂੰਨੀ ਹਥਿਆਰ ਸਪਲਾਈ ਨੈਟਵਰਕ ਵਿੱਚ ਸ਼ਾਮਲ ਇੱਕ ਨਾਬਾਲਗ ਸਣੇ ਅੱਠ ਵਿਅਕਤੀ ਕਾਬੂ; 15 ਪਿਸਤੌਲਾਂ ਬਰਾਮਦ

ਸਰਹੱਦ ਪਾਰਲੇ ਹਥਿਆਰ ਅਤੇ ਵਿਸਫ਼ੋਟਕ ਤਸਕਰੀ ਨੈੱਟਵਰਕ ਦਾ ਪਰਦਾਫ਼ਾਸ਼

‘ਕੰਮ ਦੀ ਰਾਜਨੀਤੀ’ ਨੇ ਲੋਕਾਂ ਦਾ ਵਿਸ਼ਵਾਸ ਜਿੱਤਿਆ, 2027 ਵਿੱਚ ਪੰਜਾਬ ਸਾਨੂੰ ਇੱਕ ਹੋਰ ਮੌਕਾ ਦੇਵੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ

ਸਰਹੱਦ ਪਾਰੋਂ ਚੱਲ ਰਹੇ ਤਸਕਰੀ ਨੈੱਟਵਰਕਾਂ ਨਾਲ ਸਬੰਧਤ ਚਾਰ ਮੁਲਜ਼ਮ 10 ਕਿੱਲੋ ਹੈਰੋਇਨ ਅਤੇ 10 ਪਿਸਤੌਲਾਂ ਸਣੇ ਕਾਬੂ

ਪੈਸੇ ਆਉਣ ਮਗਰੋਂ ਪੰਜਾਬ ਦੀਆਂ ਔਰਤਾਂ ਨੇ ਲਾਇਆ ਇੱਕੋ ਨਾਅਰਾ: ‘ਭਗਵੰਤ ਮਾਨ ਸਰਕਾਰ ਮੁੜ ਦੁਬਾਰਾ’

ਅੰਮ੍ਰਿਤਸਰ ਵਿੱਚ ਨਸ਼ੀਲੇ ਪਦਾਰਥ ਅਤੇ ਹਥਿਆਰ ਤਸਕਰੀ ਕਰਨ ਵਾਲੇ ਨੈੱਟਵਰਕਾਂ ਨਾਲ ਜੁੜੇ ਪੰਜ ਵਿਅਕਤੀ 13 ਪਿਸਤੌਲਾਂ ਅਤੇ 3.2 ਕਿਲੋ ਹੈਰੋਇਨ ਸਮੇਤ ਕਾਬੂ