Friday, October 02, 2026
BREAKING NEWS
• ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ • ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ • ਅੰਮ੍ਰਿਤਸਰ ਸੂਰਮਿਆਂ ਨੇ ਜਿੱਤਿਆ ਸ਼ੇਰ-ਏ-ਪੰਜਾਬ ਟੀ-20 ਖਿਤਾਬ • ਪੰਜਾਬ ਦੀਆਂ ਸਨਅਤਾਂ ’ਚ 10 ਘੰਟੇ ਦਾ ਬਿਜਲੀ ਕੱਟ • ਰਣਜੋਧ ਸਿੰਘ ਸਰਾਓ ਬਣੇ ਮੁਹਾਲੀ ਜ਼ਿਲ੍ਹਾ ਬਾਰ ਐਸੋਸੀਏਸ਼ਨ ਦੇ ਪ੍ਰਧਾਨ

Majha

ਸ੍ਰੀ ਦਰਬਾਰ ਸਾਹਿਬ ਦੇ ਪ੍ਰਬੰਧਾਂ ਵਿੱਚ ਵੱਡੀ ਤਬਦੀਲੀ: ਮੈਨੇਜਰਾਂ ਅਤੇ ਐਡੀਸ਼ਨਲ ਮੈਨੇਜਰਾਂ ਵਿੱਚ ਕੰਮਾਂ ਦੀ ਨਵੀਂ ਵੰਡ ਜਾਰੀ

May 05, 2026 10:08 PM
Rozana Sehaj times
ਅੰਮ੍ਰਿਤਸਰ : ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਦਰਬਾਰ ਸਾਹਿਬ ਦੇ ਸਮੁੱਚੇ ਪ੍ਰਬੰਧ ਨੂੰ ਵਧੇਰੇ ਸੁਚਾਰੂ, ਪਾਰਦਰਸ਼ੀ ਅਤੇ ਪ੍ਰਭਾਵਸ਼ਾਲੀ ਬਣਾਉਣ ਲਈ ਪ੍ਰਬੰਧਕੀ ਪੱਧਰ 'ਤੇ ਅਹੁਦੇਦਾਰਾਂ ਦੇ ਕੰਮਾਂ ਦੀ ਨਵੀਂ ਵੰਡ ਕੀਤੀ ਗਈ ਹੈ। ਦਫ਼ਤਰ ਵੱਲੋਂ ਜਾਰੀ ਕੀਤੇ ਗਏ ਤਾਜ਼ਾ ਆਰਡਰਾਂ ਅਨੁਸਾਰ, ਮੈਨੇਜਰ, ਐਡੀਸ਼ਨਲ ਮੈਨੇਜਰ ਅਤੇ ਮੀਤ ਮੈਨੇਜਰ ਸਾਹਿਬਾਨ ਨੂੰ ਵੱਖ-ਵੱਖ ਵਿਭਾਗਾਂ ਦੀਆਂ ਅਹਿਮ ਜ਼ਿੰਮੇਵਾਰੀਆਂ ਸੌਂਪੀਆਂ ਗਈਆਂ ਹਨ। ਇਹ ਅਧਿਕਾਰੀ ਹੁਣ ਆਪਣੇ ਨਿਰਧਾਰਿਤ ਕਾਰਜਾਂ ਲਈ ਸਿੱਧੇ ਤੌਰ 'ਤੇ ਜ਼ਿੰਮੇਵਾਰ ਅਤੇ ਜਵਾਬਦੇਹ ਹੋਣਗੇ। ਜਾਰੀ ਸੂਚੀ ਅਨੁਸਾਰ, ਜਨਰਲ ਪ੍ਰਬੰਧ, ਪਬਲਿਕ ਡੀਲਿੰਗ, ਹੈੱਡ ਆਫਿਸ ਨਾਲ ਲਿਖਾਪੜ੍ਹੀ, ਬੈਂਕਾਂ ਨਾਲ ਲੈਣ-ਦੇਣ, ਅਤੇ ਤੋਸ਼ਾਖਾਨਾ ਵਰਗੇ ਅਹਿਮ ਕਾਰਜ ਮੁੱਖ ਮੈਨੇਜਰ ਖੁਦ ਦੇਖਣਗੇ। ਸ੍ਰ: ਬਿਕਰਮਜੀਤ ਸਿੰਘ ਐਡੀ: ਮੈਨੇਜਰ ਨੂੰ ਦਫ਼ਤਰੀ ਹਾਜ਼ਰੀ, ਆਡਿਟ ਅਤੇ ਗੱਡੀਆਂ ਦੇ ਪ੍ਰਬੰਧ ਦੀ ਜ਼ਿੰਮੇਵਾਰੀ ਦਿੱਤੀ ਗਈ ਹੈ। ਲੰਗਰ ਸ੍ਰੀ ਗੁਰੂ ਰਾਮਦਾਸ ਜੀ ਅਤੇ ਲੰਗਰ ਸਟੋਰਾਂ ਦੀ ਦੇਖ-ਰੇਖ ਸ੍ਰ: ਸਤਿੰਦਰ ਸਿੰਘ ਅਤੇ ਸ੍ਰ: ਨਿਸ਼ਾਨ ਸਿੰਘ ਨੂੰ ਸੌਂਪੀ ਗਈ ਹੈ। ਇਮਾਰਤੀ ਵਿਭਾਗ ਅਤੇ ਬਿਜਲੀ ਵਿਭਾਗ ਦਾ ਕੰਮ ਸ੍ਰ: ਰਾਜਿੰਦਰ ਸਿੰਘ ਅਤੇ ਸ੍ਰ: ਗੁਰਤਿੰਦਰਪਾਲ ਸਿੰਘ ਦੇ ਹਿੱਸੇ ਆਇਆ ਹੈ। ਸ੍ਰੀ ਹਰਿਮੰਦਰ ਸਾਹਿਬ ਨਾਲ ਸਬੰਧਤ ਪੰਜਾਬ ਅਤੇ ਪੰਜਾਬ ਤੋਂ ਬਾਹਰਲੀਆਂ ਜਾਇਦਾਦਾਂ ਅਤੇ ਖੇਤੀਬਾੜੀ ਫਾਰਮਾਂ ਦਾ ਪ੍ਰਬੰਧ ਸ੍ਰ: ਨਰਿੰਦਰ ਸਿੰਘ ਅਤੇ ਸ੍ਰ: ਰਵਿੰਦਰਜੀਤ ਸਿੰਘ ਦੇਖਣਗੇ, ਜਿਸ ਵਿੱਚ ਕੋਰਟ ਕੇਸਾਂ ਦੀ ਪੈਰਵੀ ਵੀ ਸ਼ਾਮਲ ਹੈ। ਗੁਰਦੁਆਰਾ ਸ਼ਹੀਦ ਗੰਜ ਸਾਹਿਬ ਦਾ ਪ੍ਰਬੰਧ ਸ੍ਰ: ਜਤਿੰਦਰਪਾਲ ਸਿੰਘ ਅਤੇ ਸ੍ਰ: ਦਿਲਬਾਗ ਸਿੰਘ ਦੇ ਹਵਾਲੇ ਕੀਤਾ ਗਿਆ ਹੈ। ਸ੍ਰੀ ਦਰਬਾਰ ਸਾਹਿਬ ਦੇ ਅੰਦਰੂਨੀ ਪ੍ਰਬੰਧ, ਸ੍ਰੀ ਅਕਾਲ ਤਖ਼ਤ ਸਾਹਿਬ, ਸ੍ਰੀ ਅਖੰਡ ਪਾਠ ਸਾਹਿਬ ਅਤੇ ਪ੍ਰਸ਼ਾਦਿ ਦੀ ਸੇਵਾ ਲਈ ਪੰਜ ਅਧਿਕਾਰੀਆਂ ਦੀ ਟੀਮ ਤੈਅ ਕੀਤੀ ਗਈ ਹੈ। ਇਸ ਤੋਂ ਇਲਾਵਾ, ਸਮੂਹ ਨਿਵਾਸਾਂ ਅਤੇ ਲਿਟਰੇਚਰ ਹਾਊਸ ਦੀ ਜ਼ਿੰਮੇਵਾਰੀ ਸ੍ਰ: ਗੁਰਪ੍ਰੀਤ ਸਿੰਘ ਨੂੰ ਦਿੱਤੀ ਗਈ ਹੈ, ਜਦਕਿ ਕੇਂਦਰੀ ਸਿੱਖ ਅਜਾਇਬ ਘਰ ਅਤੇ ਪਰਿਕਰਮਾ ਕੇਂਦਰ ਦੀ ਦੇਖ-ਰੇਖ ਇਕਬਾਲ ਸਿੰਘ ਮੁਖੀ ਕਰਨਗੇ। ਇਸ ਨਵੀਂ ਵੰਡ ਦਾ ਮੁੱਖ ਮਕਸਦ ਸੰਗਤਾਂ ਦੀ ਸਹੂਲਤ ਅਤੇ ਪ੍ਰਬੰਧ ਵਿੱਚ ਹੋਰ ਵਧੇਰੇ ਨਿਪੁੰਨਤਾ ਲਿਆਉਣਾ ਹੈ, ਤਾਂ ਜੋ ਦੁਨੀਆ ਭਰ ਤੋਂ ਆਉਣ ਵਾਲੀਆਂ ਸੰਗਤਾਂ ਨੂੰ ਕਿਸੇ ਕਿਸਮ ਦੀ ਮੁਸ਼ਕਿਲਾਂ ਦਾ ਸਾਹਮਣਾ ਨਾ ਕਰਨਾ ਪਵੇ।

Have something to say? Post your comment

 

More in Majha

ਪੈਸੇ ਆਉਣ ਮਗਰੋਂ ਪੰਜਾਬ ਦੀਆਂ ਔਰਤਾਂ ਨੇ ਲਾਇਆ ਇੱਕੋ ਨਾਅਰਾ: ‘ਭਗਵੰਤ ਮਾਨ ਸਰਕਾਰ ਮੁੜ ਦੁਬਾਰਾ’

ਅੰਮ੍ਰਿਤਸਰ ਵਿੱਚ ਨਸ਼ੀਲੇ ਪਦਾਰਥ ਅਤੇ ਹਥਿਆਰ ਤਸਕਰੀ ਕਰਨ ਵਾਲੇ ਨੈੱਟਵਰਕਾਂ ਨਾਲ ਜੁੜੇ ਪੰਜ ਵਿਅਕਤੀ 13 ਪਿਸਤੌਲਾਂ ਅਤੇ 3.2 ਕਿਲੋ ਹੈਰੋਇਨ ਸਮੇਤ ਕਾਬੂ

ਅੰਮ੍ਰਿਤਸਰ ਵਿੱਚ 20 ਕਿੱਲੋ ਹੋਰ ਹੈਰੋਇਨ ਬਰਾਮਦ;ਚਾਰ ਕਾਬੂ

ਅੰਮ੍ਰਿਤਸਰ ਵਿੱਚ ਗ਼ੈਰ-ਕਾਨੂੰਨੀ ਹਥਿਆਰ ਤਸਕਰੀ ਨੈਟਵਰਕਾਂ ਦੇ ਅੱਠ ਕਾਰਕੁੰਨ 13 ਪਿਸਤੌਲਾਂ ਨਾਲ ਗ੍ਰਿਫਤਾਰ

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਅਗਵਾਈ ਵਾਲੇ ਸਿੱਖ ਜਥੇ ਨੂੰ ਜ਼ੀਰੋ ਲਾਈਨ ਤੋਂ ਪਹਿਲਾਂ ਰੋਕਿਆ; ਸ੍ਰੀ ਕਰਤਾਰਪੁਰ ਸਾਹਿਬ ਲਾਂਘਾ ਛੇਤੀ ਖੋਲ੍ਹਣ ਲਈ ਕੀਤੀ ਅਰਦਾਸ

ਅੰਮ੍ਰਿਤਸਰ ਵਿੱਚ 23 ਸਤੰਬਰ ਨੂੰ ਹੋਵੇਗੀ ਐਨ.ਆਰ.ਆਈ. ਮਿਲਣੀ

ਜੇ ਵਿਰੋਧੀ ਪਾਰਟੀਆਂ ਗਲਤੀ ਨਾਲ ਸੱਤਾ ਵਿੱਚ ਆਉਂਦੀਆਂ ਹਨ ਤਾਂ ਉਹ ਮੁਫ਼ਤ ਬਿਜਲੀ, ਔਰਤਾਂ ਲਈ ਮੁਫ਼ਤ ਬੱਸ ਸਫ਼ਰ ਅਤੇ ਹਜ਼ਾਰ ਰੁਪਏ ਦੀ ਸਨਮਾਨ ਰਾਸ਼ੀ ਬੰਦ ਕਰ ਦੇਣਗੀਆਂ: ਭਗਵੰਤ ਸਿੰਘ ਮਾਨ

ਅੰਮ੍ਰਿਤਸਰ ਤੋਂ 27 ਕਿਲੋ ਹੈਰੋਇਨ ਅਤੇ ਇੱਕ ਅਤਿ-ਆਧੁਨਿਕ ਪਿਸਤੌਲ ਬਰਾਮਦ; ਚਾਰ ਕਾਬੂ

ਨਸ਼ੀਲੇ ਪਦਾਰਥ ਅਤੇ ਗੈਰ-ਕਾਨੂੰਨੀ ਹਥਿਆਰ ਸਪਲਾਈ ਕਰਨ ਵਾਲੇ ਨੈੱਟਵਰਕਾਂ ਨਾਲ ਜੁੜੇ ਅੱਠ ਵਿਅਕਤੀ ਕਾਬੂ

ਅੰਮ੍ਰਿਤਸਰ 'ਚ ਦੋ ਏ.ਕੇ.-47 ਰਾਈਫਲਾਂ ਅਤੇ 50 ਜ਼ਿੰਦਾ ਕਾਰਤੂਸਾਂ ਸਮੇਤ ਤਿੰਨ ਕਾਬੂ