Wednesday, September 30, 2026
BREAKING NEWS
• ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ • ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ • ਅੰਮ੍ਰਿਤਸਰ ਸੂਰਮਿਆਂ ਨੇ ਜਿੱਤਿਆ ਸ਼ੇਰ-ਏ-ਪੰਜਾਬ ਟੀ-20 ਖਿਤਾਬ • ਪੰਜਾਬ ਦੀਆਂ ਸਨਅਤਾਂ ’ਚ 10 ਘੰਟੇ ਦਾ ਬਿਜਲੀ ਕੱਟ • ਰਣਜੋਧ ਸਿੰਘ ਸਰਾਓ ਬਣੇ ਮੁਹਾਲੀ ਜ਼ਿਲ੍ਹਾ ਬਾਰ ਐਸੋਸੀਏਸ਼ਨ ਦੇ ਪ੍ਰਧਾਨ

Majha

ਬੀਬੀ ਕੋਲਾ ਜੀ ਚੈਰੀਟੇਬਲ ਹਸਪਤਾਲ ਵਿੱਚ ਨਵੀਂ ਲਿਫਟ ਦਾ ਉਦਘਾਟਨ ਭਾਈ ਹਰਵਿੰਦਰ ਪਾਲ ਸਿੰਘ ਲਿਟਲ ਵੀਰ ਜੀ ਨੇ ਕੀਤਾ

May 05, 2026 10:13 PM
Rozana Sehaj times
ਅਮ੍ਰਿਤਸਰ : ਬੀਬੀ ਕੋਲਾ ਜੀ ਚੈਰੀਟੇਬਲ ਹਸਪਤਾਲ ਵਿੱਚ ਮਰੀਜ਼ਾਂ ਦੀਆਂ ਸੁਵਿਧਾਵਾਂ ਨੂੰ ਧਿਆਨ ਵਿੱਚ ਰੱਖਦਿਆਂ ਇੱਕ ਹੋਰ ਮਹੱਤਵਪੂਰਨ ਕਦਮ ਚੁੱਕਿਆ ਗਿਆ ਹੈ। ਹਸਪਤਾਲ ਦੇ ਚੇਅਰਮੈਨ ਭਾਈ ਸਾਹਿਬ ਭਾਈ ਗੁਰਇਕਬਾਲ ਸਿੰਘ ਜੀ ਅਤੇ ਮੈਨੇਜਿੰਗ ਡਾਇਰੈਕਟਰ ਭਾਈ ਸਾਹਿਬ ਭਾਈ ਹਰਵਿੰਦਰ ਪਾਲ ਸਿੰਘ ਲਿਟਲ ਵੀਰ ਜੀ ਦੀ ਅਗਵਾਈ ਹੇਠ ਨਵੀਂ ਬਣੀ ਲਿਫਟ ਦਾ ਉਦਘਾਟਨ ਅਰਦਾਸ ਕਰਕੇ ਕੀਤਾ ਗਿਆ। ਇਸ ਮੌਕੇ ਹਸਪਤਾਲ ਦੇ ਸਟਾਫ, ਸੰਗਤਾਂ ਅਤੇ ਇਲਾਕੇ ਦੇ ਮਾਣਯੋਗ ਵਿਅਕਤੀਆਂ ਦੀ ਹਾਜ਼ਰੀ ਵੀ ਰਹੀ। ਉਦਘਾਟਨ ਸਮੇਂ ਭਾਈ ਹਰਵਿੰਦਰ ਪਾਲ ਸਿੰਘ ਲਿਟਲ ਵੀਰ ਜੀ ਨੇ ਕਿਹਾ ਕਿ ਹਸਪਤਾਲ ਵਿੱਚ ਆਉਣ ਵਾਲੇ ਮਰੀਜ਼ਾਂ, ਖਾਸ ਕਰਕੇ ਬਜ਼ੁਰਗਾਂ ਅਤੇ ਅਸਹਾਇ ਲੋਕਾਂ ਨੂੰ ਹੁਣ ਉੱਪਰਲੇ ਮੰਜ਼ਿਲਾਂ ‘ਤੇ ਜਾਣ ਵਿੱਚ ਕੋਈ ਦਿੱਕਤ ਨਹੀਂ ਆਵੇਗੀ। ਉਨ੍ਹਾਂ ਕਿਹਾ ਕਿ ਇਹ ਲਿਫਟ ਮਰੀਜ਼ਾਂ ਦੀ ਸਹੂਲਤ ਨੂੰ ਧਿਆਨ ਵਿੱਚ ਰੱਖ ਕੇ ਲਗਾਈ ਗਈ ਹੈ ਤਾਂ ਜੋ ਉਨ੍ਹਾਂ ਨੂੰ ਬਿਹਤਰ ਸੇਵਾਵਾਂ ਪ੍ਰਦਾਨ ਕੀਤੀਆਂ ਜਾ ਸਕਣ। ਉਨ੍ਹਾਂ ਨੇ ਹੋਰ ਵੀ ਦੱਸਿਆ ਕਿ ਹਸਪਤਾਲ ਦਾ ਮੁੱਖ ਉਦੇਸ਼ ਸੇਵਾ ਭਾਵ ਨਾਲ ਲੋਕਾਂ ਦੀ ਸਹਾਇਤਾ ਕਰਨਾ ਹੈ ਅਤੇ ਭਵਿੱਖ ਵਿੱਚ ਵੀ ਹੋਰ ਆਧੁਨਿਕ ਸਹੂਲਤਾਂ ਜੋੜੀਆਂ ਜਾਣਗੀਆਂ। ਭਾਈ ਗੁਰਇਕਬਾਲ ਸਿੰਘ ਜੀ ਦੀ ਪ੍ਰੇਰਣਾ ਨਾਲ ਚੱਲ ਰਿਹਾ ਇਹ ਹਸਪਤਾਲ ਲਗਾਤਾਰ ਸਮਾਜ ਸੇਵਾ ਦੇ ਕੰਮਾਂ ਵਿੱਚ ਅੱਗੇ ਵੱਧ ਰਿਹਾ ਹੈ। ਇਸ ਮੌਕੇ ਅਰਦਾਸ ਉਪਰੰਤ ਲਿਫਟ ਦੀ ਸ਼ੁਰੂਆਤ ਕੀਤੀ ਗਈ ਅਤੇ ਸਾਰੇ ਹਾਜ਼ਰ ਸੰਗਤਾਂ ਨੇ ਇਸ ਉਪਰਾਲੇ ਦੀ ਸਰਾਹਨਾ ਕੀਤੀ। ਸਥਾਨਕ ਲੋਕਾਂ ਨੇ ਕਿਹਾ ਕਿ ਇਸ ਤਰ੍ਹਾਂ ਦੀਆਂ ਸਹੂਲਤਾਂ ਨਾਲ ਹਸਪਤਾਲ ਦੀ ਸੇਵਾ ਹੋਰ ਮਜ਼ਬੂਤ ਹੋਵੇਗੀ ਅਤੇ ਮਰੀਜ਼ਾਂ ਨੂੰ ਵੱਡੀ ਰਾਹਤ ਮਿਲੇਗੀ। ਇਸ ਮੌਕੇ ਤੇ ਡਾਕਟਰ ਸ੍ਰ ਜਗਜੀਤ ਸਿੰਘ ਖਾਲਸਾ ਜਗਮੋਹਨ ਸਿੰਘ ਸਰਦਾਰ ਟਹਿਲਇੰਦਰ ਸਿੰਘ ਕਵਲਜੀਤ ਸਿੰਘ ਭਾਟੀਆ ਮੈਨੇਜਰ ਦਲਬੀਰ ਸਿੰਘ ਪਰਮਜੀਤ ਸਿੰਘ ਓਂਕਾਰ ਸਿੰਘ ਪੱਪੂ ਸੁਰਿੰਦਰ ਸਿੰਘ ਰਿੰਕੂ ਗਗਨਦੀਪ ਸਿੰਘ ਸਰਦਾਰ ਦਲਬੀਰ ਸਿੰਘ ਮੱਕੜ ਅਤੇ ਹੋਰ ਸਟਾਫ਼ ਮੈਂਬਰ ਹਾਜ਼ਰ ਸਨ।

Have something to say? Post your comment

 

More in Majha

ਅੰਮ੍ਰਿਤਸਰ ਵਿੱਚ 20 ਕਿੱਲੋ ਹੋਰ ਹੈਰੋਇਨ ਬਰਾਮਦ;ਚਾਰ ਕਾਬੂ

ਅੰਮ੍ਰਿਤਸਰ ਵਿੱਚ ਗ਼ੈਰ-ਕਾਨੂੰਨੀ ਹਥਿਆਰ ਤਸਕਰੀ ਨੈਟਵਰਕਾਂ ਦੇ ਅੱਠ ਕਾਰਕੁੰਨ 13 ਪਿਸਤੌਲਾਂ ਨਾਲ ਗ੍ਰਿਫਤਾਰ

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਅਗਵਾਈ ਵਾਲੇ ਸਿੱਖ ਜਥੇ ਨੂੰ ਜ਼ੀਰੋ ਲਾਈਨ ਤੋਂ ਪਹਿਲਾਂ ਰੋਕਿਆ; ਸ੍ਰੀ ਕਰਤਾਰਪੁਰ ਸਾਹਿਬ ਲਾਂਘਾ ਛੇਤੀ ਖੋਲ੍ਹਣ ਲਈ ਕੀਤੀ ਅਰਦਾਸ

ਅੰਮ੍ਰਿਤਸਰ ਵਿੱਚ 23 ਸਤੰਬਰ ਨੂੰ ਹੋਵੇਗੀ ਐਨ.ਆਰ.ਆਈ. ਮਿਲਣੀ

ਜੇ ਵਿਰੋਧੀ ਪਾਰਟੀਆਂ ਗਲਤੀ ਨਾਲ ਸੱਤਾ ਵਿੱਚ ਆਉਂਦੀਆਂ ਹਨ ਤਾਂ ਉਹ ਮੁਫ਼ਤ ਬਿਜਲੀ, ਔਰਤਾਂ ਲਈ ਮੁਫ਼ਤ ਬੱਸ ਸਫ਼ਰ ਅਤੇ ਹਜ਼ਾਰ ਰੁਪਏ ਦੀ ਸਨਮਾਨ ਰਾਸ਼ੀ ਬੰਦ ਕਰ ਦੇਣਗੀਆਂ: ਭਗਵੰਤ ਸਿੰਘ ਮਾਨ

ਅੰਮ੍ਰਿਤਸਰ ਤੋਂ 27 ਕਿਲੋ ਹੈਰੋਇਨ ਅਤੇ ਇੱਕ ਅਤਿ-ਆਧੁਨਿਕ ਪਿਸਤੌਲ ਬਰਾਮਦ; ਚਾਰ ਕਾਬੂ

ਨਸ਼ੀਲੇ ਪਦਾਰਥ ਅਤੇ ਗੈਰ-ਕਾਨੂੰਨੀ ਹਥਿਆਰ ਸਪਲਾਈ ਕਰਨ ਵਾਲੇ ਨੈੱਟਵਰਕਾਂ ਨਾਲ ਜੁੜੇ ਅੱਠ ਵਿਅਕਤੀ ਕਾਬੂ

ਅੰਮ੍ਰਿਤਸਰ 'ਚ ਦੋ ਏ.ਕੇ.-47 ਰਾਈਫਲਾਂ ਅਤੇ 50 ਜ਼ਿੰਦਾ ਕਾਰਤੂਸਾਂ ਸਮੇਤ ਤਿੰਨ ਕਾਬੂ

ਅੰਮ੍ਰਿਤਸਰ ਵਿੱਚ ਸਰਹੱਦ ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਨਾਲ ਜੁੜੇ ਦੋ ਵਿਅਕਤੀ 5 ਕਿਲੋ ਆਈਸੀਈ ਅਤੇ 3 ਅਧੁਨਿਕ ਪਿਸਤੌਲਾਂ ਸਮੇਤ ਕਾਬੂ

ਅੰਮ੍ਰਿਤਸਰ ਵਿੱਚ ਸਰਹੱਦ ਪਾਰੋਂ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 15 ਪਿਸਤੌਲਾਂ ਅਤੇ 5 ਕਿਲੋ ਹੈਰੋਇਨ ਸਮੇਤ ਗ੍ਰਿਫ਼ਤਾਰ