Thursday, October 08, 2026
BREAKING NEWS
• ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ • ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ • ਅੰਮ੍ਰਿਤਸਰ ਸੂਰਮਿਆਂ ਨੇ ਜਿੱਤਿਆ ਸ਼ੇਰ-ਏ-ਪੰਜਾਬ ਟੀ-20 ਖਿਤਾਬ • ਪੰਜਾਬ ਦੀਆਂ ਸਨਅਤਾਂ ’ਚ 10 ਘੰਟੇ ਦਾ ਬਿਜਲੀ ਕੱਟ

Malwa

ਪਟਿਆਲਾ ਵਿੱਚ ਸਾਉਣੀ ਫਸਲਾਂ ਲਈ ਕਿਸਾਨ ਸਿਖਲਾਈ ਕੈਂਪ

May 05, 2026 10:17 PM
Rozana Sehaj times

ਪਟਿਆਲਾ : ਸਾਉਣੀ ਦੀਆਂ ਫਸਲਾਂ ਸਬੰਧੀ ਖੇਤੀਬਾੜੀ ਵਿਭਾਗ ਪਟਿਆਲਾ ਵੱਲੋ ਜਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਪ ਦਾ ਆਯੋਜਨ-  ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ, ਪੰਜਾਬ ਦੇ ਮੰਤਰੀ ਮਾਨਯੋਗ ਸ. ਗੁਰਮੀਤ ਸਿੰਘ ਖੁੱਡੀਆ ਦੇ ਦਿਸ਼ਾ ਨਿਰਦੇਸ਼ਾ ਅਤੇ ਡਾਇਰੈਕਟਰ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਡਾ. ਗੁਰਜੀਤ ਸਿੰਘ ਬਰਾੜ ਦੀ ਯੋਗ ਅਗਵਾਈ ਅਤੇ ਐਮ.ਐਲ.ਏ ਨਾਭਾ ਸ. ਗੁਰਦੇਵ ਸਿੰਘ ਦੇਵ ਮਾਨ ਦੀ ਪ੍ਰਧਾਨਗੀ ਹੇਠ ਜਿਲ੍ਹਾ ਪਟਿਆਲਾ ਦੇ ਮੁੱਖ ਖੇਤੀਬਾੜੀ ਅਫਸਰ ਡਾ. ਦਾਰਾ ਸਿੰਘ ਵੱਲੋਂ ਸਾਉਣੀ ਦੀਆਂ ਫਸਲਾਂ ਸਬੰਧੀ ਇੱਕ ਰੋਜਾ ਜਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ ਅਤੇ ਖੇਤੀ ਪ੍ਰਦਰਸ਼ਨੀ ਦਾ ਆਯੋਜਨ ਮਿਤੀ 05-05-2026 ਨੂੰ ਪੰਜਾਬ ਫਾਰਮ, ਨੇੜੇ ਪ੍ਰੀਤ ਕੰਬਾਈਨ, ਨਾਭਾ ਵਿਖੇ ਕੀਤਾ ਗਿਆ। ਇਸ ਕੈਂਪ ਦਾ ਉਦਘਾਟਨ ਸੰਯੁਕਤ ਡਾਇਰੈਕਟਰ ਖੇਤੀਬਾੜੀ (ਵਿਸਥਾਰ ਤੇ ਸਿਖਲਾਈ) ਡਾ. ਕਰਨਜੀਤ ਸਿੰਘ ਗਿੱਲ ਵੱਲੋਂ ਕੀਤਾ ਗਿਆ ਅਤੇ ਉਨ੍ਹਾਂ ਵੱਲੋਂ ਵੱਖ ਵੱਖ ਬਲਾਕਾਂ ਤੋਂ ਆਏ ਲਗਭਗ 1000 ਕਿਸਾਨਾਂ ਨੂੰ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਚਲਾਈਆਂ ਜਾ ਰਹੀਆਂ ਸਕੀਮਾਂ ਸਬੰਧੀ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਅਤੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਫਸਲੀ ਵਿਭਿੰਨਤਾ ਸਕੀਮ ਅਧੀਨ ਪਕਾਵੀ ਮੱਕੀ ਹੇਠ ਰਕਬਾ ਲਿਆਂਦਾ ਜਾਵੇ ਅਤੇ ਸਰਕਾਰ ਵੱਲੋਂ ਪ੍ਰਤੀ ਹੈਕ. 17500/- ਰੁਪਏ ਦਾ ਵਿੱਤੀ ਲਾਭ ਕੀਤਾ ਜਾਵੇ।  ਝੋਨੇ ਦੀ ਸਿੱਧੀ ਬਿਜਾਈ ਹੇਠ ਸਰਕਾਰ ਵੱਲੋਂ 1500/- ਰੁਪਏ ਪ੍ਰਤੀ ਏਕੜ ਦੀ ਵਿੱਤੀ ਰਾਸ਼ੀ ਕਿਸਾਨਾਂ ਨੂੰ ਦਿੱਤੀ ਜਾਵੇਗੀ, ਜਿਸ ਲਈ ਕਿਸਾਨ ਆਪਣੀ ਰਜਿਸਟ੍ਰੇਸ਼ਨ ਮਿਤੀ 15-05-2026 ਤੋਂ  www.agrimachinerypb.com ਉੱਪਰ ਕਰ ਸਕਦੇ ਹਨ। ਕਿਸਾਨਾਂ ਨੂੰ ਦੱਸਿਆ ਕਿ ਝੋਨੇ ਦੀ ਲਵਾਈ ਜਿਲ੍ਹਾ ਪਟਿਆਲਾ ਵਿੱਚ ਮਿਤੀ 09-06-2026 ਤੋਂ ਸ਼ੁਰੂ ਹੋਵੇਗੀ ਅਤੇ ਅਪੀਲ ਕੀਤੀ ਕਿ ਕਿਸਾਨ ਘੱਟ ਸਮਾਂ ਲੈਣ ਵਾਲੀਆਂ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਤੋਂ ਪ੍ਰਮਾਣਿਤ ਕਿਸਮਾਂ ਦੀ ਬਿਜਾਈ ਸਮੇ ਸਿਰ ਕਰਨ ਅਤੇ ਦੱਸਿਆ ਕਿ ਬਿਜਾਈ ਤੋਂ ਪਹਿਲਾਂ ਕਿਸਾਨ ਬੀਜ ਨੂੰ ਸੋਧ ਕੇ ਹੀ ਬੀਜਣ ਤਾਂ ਜੋ ਵੱਖ ਵੱਖ ਤਰ੍ਹਾਂ ਦੀਆਂ ਬਿਮਾਰੀਆਂ ਦੀ ਰੋਕਥਾਮ ਪਹਿਲਾਂ ਹੀ ਕੀਤੀ ਜਾ ਸਕੇ। ਉਨ੍ਹਾਂ ਅਪੀਲ ਕੀਤੀ ਕਿ ਮਿੱਟੀ ਪਾਣੀ ਪਰਖ ਦੇ ਆਧਾਰ ਤੇ ਖਾਦਾਂ ਦੀ ਸੰਤੁਲਿਤ ਵਰਤੋ ਕਰਨ ਅਤੇ ਬੇਲ਼ੋੜੇ ਖਰਚਿਆਂ ਤੋਂ ਬਚਣ। ਇਸ ਲਈ ਖੇਤੀਬਾੜੀ ਵਿਭਾਗ ਵੱਲੋਂ ਇੱਕ ਵਿਸ਼ੇਸ਼ ਮੁਹਿੰਮ ਤਹਿਤ ਮਹੀਨਾ ਮਈ ਅਤੇ ਜੂਨ ਦੌਰਾਨ ਮਿੱਟੀ ਦੇ ਸੈਪਲ ਵੱਖ ਵੱਖ ਪਿੰਡਾਂ ਵਿੱਚੋਂ ਇਕੱਤਰ ਕੀਤੇ ਜਾਣਗੇ। ਵਿਭਾਗ ਵੱਲੋਂ ਸਮੈਮ ਅਤੇ ਸੀ.ਡੀ.ਪੀ ਸਕੀਮ ਤਹਿਤ ਕਿਸਾਨਾਂ ਨੂੰ ਮਿਤੀ 12-05-2026 ਤੱਕ ਮਸ਼ੀਨਾਂ ਸਬਸਿਡੀ ਉੱਪਰ ਦਿੱਤੀਆਂ ਜਾ ਰਹੀਆਂ ਹਨ। ਇਸ ਕੈਪ ਦੌਰਾਨ ਕ੍ਰਿਸ਼ੀ ਵਿਗਿਆਨ ਕੇਂਦਰ ਰੌਣੀ ਅਤੇ ਫਾਰਮ ਸਲਾਹਕਾਰ ਕੇਂਦਰ, ਪਟਿਆਲਾ ਦੇ ਸਾਇੰਸਦਾਨ ਡਾ. ਗੁਰਪ੍ਰੀਤ ਸਿੰਘ, ਡਾ. ਗੁਰਪ੍ਰੀਤ ਕੌਰ, ਡਾ. ਰੀਤ ਵਰਮਾ, ਡਾ. ਗੁਰਪ੍ਰੀਤ ਸਿੰਘ ਸਿੱਧੂ ਅਤੇ ਡਾ. ਰਚਨਾ ਸਿੰਗਲਾ ਨੇ ਕਿਸਾਨਾਂ ਨੂੰ ਸਾਉਣੀ ਦੀਆਂ ਫਸਲਾਂ ਸਬੰਧੀ ਤਕਨੀਕੀ ਜਾਣਕਾਰੀ ਸਾਂਝੀ ਕੀਤੀ। ਇਸ ਕੈਪ ਦੌਰਾਨ ਜਿਲ੍ਹੇ ਦੇ ਵੱਖ ਵੱਖ ਵਿਭਾਗਾਂ, ਐਨ.ਜੀ.ਓ ਅਤੇ ਸੈਲਫ ਹੈਲਫ ਗਰੁੱਪਾਂ ਵੱਲੋਂ ਆਪਣੇ ਵਿਭਾਗ ਨਾਲ ਸਬੰਧਤ ਸਕੀਮਾਂ ਦੀਆਂ ਪ੍ਰਦਰਸ਼ਨੀਆਂ ਲਗਾਈਆਂ ਅਤੇ ਸਕੀਮਾਂ ਸਬੰਧੀ ਹਾਜਰ ਕਿਸਾਨਾਂ ਨੂੰ ਜਾਗਰੂਕ ਕੀਤਾ। ਇਸ ਮੌਕੇ ਮੁੱਖ ਖੇਤੀਬਾੜੀ ਅਫਸਰ ਡਾ. ਦਾਰਾ ਸਿੰਘ ਵੱਲੋਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਕਿਸਾਨ ਵੀਰ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾ ਕੇ ਮਿੱਟੀ ਦੀ ਉਪਜਾਊ ਸ਼ਕਤੀ ਵਧਾਉਣ ਅਤੇ ਵਾਤਾਵਰਣ ਨੂੰ ਸਾਫ ਸੁਥਰਾ ਰੱਖਣ ਵਿੱਚ ਆਪਣਾ ਯੋਗਦਾਨ ਪਾਉਣ। ਇਸ ਕੈਪ ਦੌਰਾਨ ਸੰਯੁਕਤ ਡਾਇਰੈਕਟਰ ਖੇਤੀਬਾੜੀ, ਮੁੱਖ ਖੇਤੀਬਾੜੀ ਅਫਸਰ, ਐਸ.ਡੀ.ਐਮ ਨਾਭਾ  ਏ.ਪੀ.ਐਸ ਸੋਮਲ ਅਤੇ ਕਪਿਲ ਮਾਨ ਜੀ ਵੱਲੋਂ ਜਿਲ੍ਹੇ ਦੇ 60 ਅਗਾਂਹਵਧੂ ਕਿਸਾਨਾਂ ਨੂੰ ਵੱਖ ਵੱਖ ਖੇਤੀ ਕੰਮਾਂ ਸਬੰਧੀ ਸਨਮਾਨਿਤ ਕੀਤਾ ਗਿਆ।

Have something to say? Post your comment

More in Malwa

ਭਗਵੰਤ ਸਿੰਘ ਮਾਨ ਨੇ ‘ਲਾਲ ਲਕੀਰ’ ਅੰਦਰ ਬਣੇ ਮਕਾਨਾਂ ਦੇ ਮਾਲਕਾਨਾ ਹੱਕ ਦਿੱਤੇ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਧੂਰੀ ਦੇ ਲੱਖਾਂ ਲੋਕਾਂ ਨੂੰ ਪੀਣ ਵਾਲੇ ਸਾਫ਼ ਪਾਣੀ ਦੀ ਸੌਗਾਤ

ਸਾਡੀ ਸਰਕਾਰ ਮਾਵਾਂ-ਧੀਆਂ ਦੇ ਫ਼ੋਨ ’ਤੇ ‘ਟੂੰ-ਟੂੰ’ ਦੇ ਸੁਨੇਹੇ ਕਦੇ ਬੰਦ ਨਹੀਂ ਹੋਣ ਦੇਵੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪਟਿਆਲਾ ਪੁਲਿਸ ਵੱਲੋਂ ਚਿਤਕਾਰਾ ਯੂਨੀਵਰਸਿਟੀ ਵਿਖੇ ਹੋਈ ਹੰਗਾਮੇ ਦੀ ਘਟਨਾ ਦੇ ਸਬੰਧ ਵਿੱਚ ਇੱਕ ਹੋਰ ਮੁਲਜ਼ਮ ਗ੍ਰਿਫ਼ਤਾਰ

ਵਿਨਰਜੀਤ ਗੋਲਡੀ ਨੇ ਚਿੱਟੇ ਨਾਲ ਨੌਜਵਾਨਾਂ ਦੀਆਂ ਮੌਤਾਂ ਤੇ ਜਤਾਈ ਚਿੰਤਾ 

ਪੀਪੀਸੀਬੀ ਦੇ ਮਿਸ਼ਨ ਕਲੀਨ ਪਟਿਆਲਾ' ਤਹਿਤ 13.79 ਟਨ ਕੂੜਾ ਚੁੱਕਿਆ ਅਤੇ ਟਰੈਕਰ ਲਾਂਚ ਕੀਤਾ 

ਕਰਨਮ ਮਲੇਸ਼ਵਰੀ ਨੇ ਮਨਦੀਪ ਸੁਨਾਮ ਦੀ ਪੁਸਤਕ ਕੀਤੀ ਲੋਕ ਅਰਪਣ

ਮੋਹਨਜੀਤ ਸ਼ੇਰੋਂ ਅਤੇ ਗੁਲਜ਼ਾਰ ਖੁਦਕੁਸ਼ੀ ਮਾਮਲੇ 'ਚ ਹੋਵੇ ਕਾਰਵਾਈ : ਸਿਮਰਨਜੀਤ ਮਾਨ

ਸੁਨਾਮ ਪੁਲਿਸ ਦੇ ਹੱਥੇ ਚੜ੍ਹੇ ਮੋਟਰਸਾਈਕਲ ਚੋਰ 

ਸੁਨਾਮ ਕਾਲਜ 'ਚ ਖੂਨਦਾਨ ਕੈਂਪ ਲਾਇਆ