Thursday, October 08, 2026
BREAKING NEWS
• ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ • ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ • ਅੰਮ੍ਰਿਤਸਰ ਸੂਰਮਿਆਂ ਨੇ ਜਿੱਤਿਆ ਸ਼ੇਰ-ਏ-ਪੰਜਾਬ ਟੀ-20 ਖਿਤਾਬ • ਪੰਜਾਬ ਦੀਆਂ ਸਨਅਤਾਂ ’ਚ 10 ਘੰਟੇ ਦਾ ਬਿਜਲੀ ਕੱਟ

Chandigarh

ਸਰਕਾਰੀ ਹਸਪਤਾਲ ਮੋਰਿੰਡਾ ਵਿਖੇ ਟੀ.ਬੀ. ਸਬੰਧੀ ਜਾਗਰੂਕਤਾ ਕੈਂਪ ਲਗਾਇਆ

May 05, 2026 10:23 PM
Rozana Sehaj times

ਮੋਰਿੰਡਾ : ਡਾ. ਰਮਨ ਕੁਮਾਰ ਗੁਪਤਾ ਸਿਵਲ ਸਰਜਨ, ਰੂਪਨਗਰ ਅਤੇ ਡਾ.ਪਰਮਿੰਦਰ ਜੀਤ ਸਿੰਘ ਸੀਨੀਅਰ ਮੈਡੀਕਲ ਅਫਸਰ ਸੀ.ਐਚ.ਸੀ ਮੋਰਿੰਡਾ ਦੀ ਯੋਗ ਅਗਵਾਈ ਹੇਠ ਅੱਜ ਸਰਕਾਰੀ ਹਸਪਤਾਲ ਮੋਰਿੰਡਾ ਵਿਖੇ ਟੀ.ਬੀ. ਮੁਕਤ ਭਾਰਤ ਅਭਿਆਨ ਤਹਿਤ 100 ਦਿਨਾਂ ਵਿਸ਼ੇਸ਼ ਜਾਗਰੂਕਤਾ ਕੈਂਪ ਲਗਾਇਆ ਗਿਆ। ਇਸ ਮੌਕੇ ਸਿਵਲ ਸਰਜਨ ਰੂਪਨਗਰ ਵੱਲੋਂ ਵਿਸ਼ੇਸ਼ ਤੌਰ ਤੇ ਕੈਂਪ ਦਾ ਜਾਇਜ਼ਾ ਲਿਆ ਗਿਆ । ਇਸ ਮੌਕੇ ਉਨ੍ਹਾਂ ਨਾਲ ਜ਼ਿਲ੍ਹਾ ਐਪੀਡਮੋਲੋਜਿਸਟ ਡਾ ਹਰਸਰਨ ਕੌਰ ਵੀ ਮੌਜੂਦ ਸਨ । ਇਸ ਉਪਰੰਤ ਸਿਵਲ ਸਰਜਨ ਰੂਪਨਗਰ ਡਾ ਰਮਨ ਗੁਪਤਾ ਜੀ ਵੱਲੋਂ ਸੀਨੀਅਰ ਮੈਡੀਕਲ ਅਫ਼ਸਰ ਡਾ ਪਰਮਿੰਦਰ ਸਿੰਘ ਅਤੇ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ । ਮੀਟਿੰਗ ਦੌਰਾਨ ਪੀਣ ਵਾਲੇ ਪਾਣੀ ਦੀ ਸਪਲਾਈ, ਪਾਣੀ ਦੇ ਸੈਪਲ ਅਤੇ ਆਉਣ ਵਾਲੇ ਬਰਸਾਤੀ ਮੌਸਮ ਨੂੰ ਦੇਖਦਿਆਂ ਸਿਹਤ ਵਿਭਾਗ ਵੱਲੋਂ ਕੀਤੀਆਂ ਤਿਆਰੀਆਂ ਸਬੰਧੀ ਵਿਚਾਰ ਚਰਚਾ ਕੀਤੀ ਗਈ ।
ਕੈਂਪ ਸਬੰਧੀ ਜਾਣਕਾਰੀ ਦਿੰਦਿਆਂ ਡਾ. ਪਰਮਿੰਦਰ ਜੀਤ ਸਿੰਘ, ਸੀਨੀਅਰ ਮੈਡੀਕਲ ਅਫਸਰ ਸੀ.ਐਚ.ਸੀ. ਮੋਰਿੰਡਾ ਨੇ ਦੱਸਿਆ ਕਿ ਕੈਂਪ ਦੌਰਾਨ ਸ਼ਹਿਰ ਵਾਸੀਆਂ ਅਤੇ 14 ਸਾਲ ਤੋਂ ਉੱਪਰ ਸਕੂਲ ਵਿਦਿਆਰਥੀਆਂ ਦੇ ਮੁਫਤ ਛਾਤੀ ਦੇ ਐਕਸ-ਰੇ ਅਤੇ ਟੀ.ਬੀ. ਸਕਰੀਨਿੰਗ ਕੀਤੀ ਗਈ। ਇਸ ਮੌਕੇ ਲਗਭਗ 80 ਵਿਅਕਤੀਆਂ ਦੇ ਛਾਤੀ ਦੇ ਐਕਸ-ਰੇ ਕੀਤੇ ਗਏ। ਉਨ੍ਹਾਂ ਦੱਸਿਆ ਕਿ ਕੈਂਪ ਦਾ ਮੁੱਖ ਉਦੇਸ਼ ਲੋਕਾਂ ਨੂੰ ਟੀ.ਬੀ. ਦੀ ਬੀਮਾਰੀ ਸਬੰਧੀ ਸਹੀ ਜਾਣਕਾਰੀ ਦੇਣਾ, ਸਮੇਂ ਸਿਰ ਟੈਸਟ ਅਤੇ ਪੂਰਾ ਇਲਾਜ ਕਰਵਾਉਣ ਲਈ ਪ੍ਰੇਰਿਤ ਕਰਨਾ ਹੈ। ਉਨ੍ਹਾਂ ਦੱਸਿਆ ਕਿ ਸਰਕਾਰੀ ਹਸਪਤਾਲ ਵਿੱਚ ਟੀ.ਬੀ. ਦੇ ਟੈਸਟ ਅਤੇ ਇਲਾਜ ਮੁਫਤ ਉਪਲੱਬਧ ਹੈ। ਇਸ ਮੌਕੇ ਤੇ ਡਾ. ਮਨਜੀਤ ਸਿੰਘ, ਮੈਡੀਕਲ ਅਫਸਰ, ਬਲਜੀਤ ਕੌਰ (ਰੇਡੀਓ ਗ੍ਰਾਫਰ), ਪਵਨਦੀਪ ਕੌਰ (ਐਸ.ਟੀ.ਐਲ.ਐਸ), ਕੰਵਲਪ੍ਰੀਤ ਕੌਰ ਚੀਮਾ, ਨਰਸਿੰਗ ਸਿਸਟਰ , ਸੰਜੀਵ ਕੁਮਾਰ ਫਾਰਮੈਸੀ ਅਫਸਰ, ਅਮਨਦੀਪ ਕੌਰ, ਐਲ.ਟੀ, ਜਸਵੀਰ ਸਿੰਘ, ਓ.ਐਸ.ਟੀ ਕਾਊਂਸਲਰ, ਪ੍ਰੇਮ ਚੰਦ, ਅਪਥਾਲਮਿਕ ਅਫਸਰ ਅਤੇ ਹੋਰ ਸਮੂਹ ਸਟਾਫ ਹਾਜਰ ਸੀ।
ਨੋਟ ਸਰਕਾਰੀ ਹਸਪਤਾਲ ਮੋਰਿੰਡਾ ਵਿਖੇ ਟੀ ਵੀ ਸਬੰਧੀ ਲਗਾਏ ਜਾਗਰੁਕਤਾ ਕੈਂਪ ਦਾ ਦ੍ਰਿਸ਼

Have something to say? Post your comment

More in Chandigarh

ਗੈਂਗਸਟਰਾਂ 'ਤੇ ਵਾਰ ਦਾ 260ਵਾਂ ਦਿਨ: ਪੰਜਾਬ ਪੁਲਿਸ ਵੱਲੋਂ 563 ਥਾਈਂ ਛਾਪੇਮਾਰੀ; 230 ਕਾਬੂ

ਵਿਜੀਲੈਂਸ ਬਿਊਰੋ ਵੱਲੋਂ 4,000 ਰੁਪਏ ਦੀ ਰਿਸ਼ਵਤ ਲੈਂਦਾ ਪਟਵਾਰੀ ਅਤੇ ਉਸ ਦਾ ਏਜੰਟ ਰੰਗੇ ਹੱਥੀਂ ਕਾਬੂ

ਮੋਹਿੰਦਰ ਭਗਤ ਵੱਲੋਂ ਪੰਜਾਬ ਕੋਲਡ ਸਟੋਰੇਜ ਮਾਲਕ ਐਸੋਸੀਏਸ਼ਨ ਦੇ ਨੁਮਾਇੰਦਿਆਂ ਨਾਲ ਅਹਿਮ ਮੀਟਿੰਗ

ਖਣਨ ਵਿਭਾਗ ਵੱਲੋਂ ਦੋ ਥਾਈਂ ਗ਼ੈਰ-ਕਾਨੂੰਨੀ ਮਾਈਨਿੰਗ ਦਾ ਪਰਦਾਫ਼ਾਸ਼: ਗੋਇਲ

ਅੰਤਰਰਾਸ਼ਟਰੀ ਦੌਰੇ ਤੋਂ ਬਾਅਦ ਸਪੀਕਰ ਸੰਧਵਾਂ ਨੇ ਪੰਜਾਬ ਦੇ ਲੋਕਾਂ ਦੀ ਸੇਵਾ ਮੁੜ ਸ਼ੁਰੂ ਕੀਤੀ

ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਸਰਕਾਰ ਚੁੱਕੇਗੀ ਸਾਰੇ ਕਾਨੂੰਨੀ ਤੇ ਸੰਵਿਧਾਨਕ ਕਦਮ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਧਰਮ ਯੁੱਧ ਮੋਰਚੇ ਦੇ ਵਫ਼ਦ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਾਲ ਕੀਤੀ ਮੁਲਾਕਾਤ

30,000 ਰੁਪਏ ਰਿਸ਼ਵਤ ਲੈਂਦਾ ਸਬ-ਡਿਵੀਜ਼ਨਲ ਇੰਜੀਨੀਅਰ ਵਿਜੀਲੈਂਸ ਬਿਊਰੋ ਨੇ ਕੀਤਾ ਕਾਬੂ

ਮਾਨ ਸਰਕਾਰ ਨੇ ‘ਬਿੱਲ ਲਿਆਓ ਇਨਾਮ ਪਾਓ’ ਸਕੀਮ ਵਿੱਚ ਕੀਤਾ ਵਾਧਾ

ਮਾਨ ਸਰਕਾਰ ਸੂਬਾ ਵਾਸੀਆਂ ਨੂੰ ਸਾਫ਼ ਤੇ ਸ਼ੁਧ ਪੀਣਯੋਗ ਪਾਣੀ ਮੁਹੱਈਆ ਕਰਵਾਉਣ ਲਈ ਵਚਨਬੱਧ: ਮੁੰਡੀਆਂ