Tuesday, October 06, 2026
BREAKING NEWS
• ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ • ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ • ਅੰਮ੍ਰਿਤਸਰ ਸੂਰਮਿਆਂ ਨੇ ਜਿੱਤਿਆ ਸ਼ੇਰ-ਏ-ਪੰਜਾਬ ਟੀ-20 ਖਿਤਾਬ • ਪੰਜਾਬ ਦੀਆਂ ਸਨਅਤਾਂ ’ਚ 10 ਘੰਟੇ ਦਾ ਬਿਜਲੀ ਕੱਟ

Malwa

ਸਰਕਾਰੀ ਮੈਡੀਕਲ ਕਾਲਜ ਦੇ ਮਾਈਕਰੋਬਾਇਓਲੋਜੀ ਵਿਭਾਗ ਨੇ ਵਿਸ਼ਵ ਹੱਥਾਂ ਦੀ ਸਾਫ਼ ਸਫ਼ਾਈ ਦਿਵਸ ਮਨਾਇਆ

May 05, 2026 10:25 PM
Rozana Sehaj times

ਪਟਿਆਲਾ : ਸਰਕਾਰੀ ਮੈਡੀਕਲ ਕਾਲਜ, ਪਟਿਆਲਾ ਵਿਖੇ ਮਾਈਕਰੋਬਾਇਓਲੋਜੀ ਵਿਭਾਗ ਵੱਲੋਂ ਅੱਜ ਵਰਲਡ ਹੈਂਡ ਹਾਈਜੀਨ ਦਿਵਸ (ਵਿਸ਼ਵ ਹੱਥ ਸਫ਼ਾਈ ਦਿਵਸ) ਮਨਾਉਂਦੇ ਹੋਏ ਰਜਿੰਦਰਾ ਹਸਪਤਾਲ ‘ਚ ਮਰੀਜ਼ਾਂ ਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਹੱਥਾਂ ਦੀ ਸਫ਼ਾਈ ਬਾਰੇ ਜਾਗਰੂਕ ਕੀਤਾ। ਸਰਕਾਰੀ ਮੈਡੀਕਲ ਕਾਲਜ ਦੇ ਡਾਇਰੈਕਟਰ ਪ੍ਰਿੰਸੀਪਲ ਡਾ. ਰਮਿੰਦਰ ਪਾਲ ਸਿਬੀਆ, ਮੈਡੀਕਲ ਸੁਪਰਡੈਂਟ ਡਾ. ਵਿਸ਼ਾਲ ਚੋਪੜਾ ਅਤੇ ਮਾਈਕਰੋਬਾਇਓਲੋਜੀ ਵਿਭਾਗ ਦੇ ਮੁੱਖੀ ਅਤੇ ਜੁਆਇੰਟ ਡਾਇਰੈਕਟਰ ਮੈਡੀਕਲ ਐਜੂਕੇਸ਼ਨ ਅਤੇ ਰਿਸਰਚ ਡਾ. ਰੁਪਿੰਦਰ ਬਖਸ਼ੀ ਦੀ ਅਗਵਾਈ ਹੇਠ ਕਰਵਾਏ ਇਸ ਪ੍ਰੋਗਰਾਮ ਦੌਰਾਨ 100 ਤੋਂ ਵੱਧ ਡਾਕਟਰਾਂ ਨੇ ਹੱਥ ਸਾਫ ਰੱਖਣ ਲਈ ਸਹੁੰ ਚੁੱਕੀ ਤਾਂ ਜੋ ਹੱਥਾਂ ਤੋਂ ਫੈਲਣ ਵਾਲੀ ਇਨਫੈਕਸ਼ਨ ‘ਤੇ ਰੋਕ ਲਾਈ ਜਾ ਸਕੇ। ਡਾਇਰੈਕਟਰ ਪ੍ਰਿੰਸੀਪਲ ਡਾ ਆਰਪੀਐਸ ਸਿਬੀਆ ਅਤੇ ਪ੍ਰੋਫੈਸਰ ਅਤੇ ਮੁਖੀ ਫੋਰੈਂਸਿੰਕ ਵਿਭਾਗ ਡਾ. ਅਕਾਸ਼ਦੀਪ ਅਗਰਵਾਲ ਨੇ ਹੱਥ ਸਾਫ ਰੱਖਣ ਦੀ ਸਹੁੰ ਚੁੱਕ ਕੇ ਇਸ ਪ੍ਰੋਗਰਾਮ ਦੀ ਸ਼ੁਰੂਆਤ ਕੀਤੀ। ਪ੍ਰੋਗਰਾਮ ਦੌਰਾਨ ਰਜਿੰਦਰਾ ਹਸਪਤਾਲ  ਦੀ  ਇਨਫੈਕਸ਼ਨ ਕੰਟਰੋਲ ਟੀਮ ਦੀਆਂ ਸਟਾਫ ਨਰਸਾਂ ਨੇ ਓ.ਪੀ.ਡੀ. ਵਿੱਚ ਆਏ ਮਰੀਜ਼ਾਂ ਨੂੰ ਹੱਥਾਂ ਦੀ ਸਫਾਈ ਰੱਖਣ ਬਾਰੇ ਜਾਗਰੂਕ ਕੀਤਾ। ਇਸ ਮੌਕੇ ਵਿਭਾਗ ਦੇ ਸਾਰੇ ਫੈਕਲਟੀ ਮੈਂਬਰ ਡਾ. ਰੇਨੂੰ ਬਾਂਸਲ, ਡਾ. ਮਨਦੀਪ ਕੌਰ, ਡਾ. ਸ਼ਿਵਾਨੀ ਸ਼ਰਮਾ, ਡਾ. ਸੁਨੀਲ  ਭਾਰਦਵਾਜ਼, ਡਾ. ਸਰਜੀਵਨ ਕੌਰ, ਸੀਨੀਅਰ ਰੈਜੀਡੈਂਟਸ ਅਤੇ ਜੂਨੀਅਰ ਰੈਜੀਡੈਂਟਸ ਨੇ ਵੀ ਪੂਰੇ ਉਤਸ਼ਾਹ ਨਾਲ ਹਿੱਸਾ ਲਿਆ। 

Have something to say? Post your comment

More in Malwa

ਸਾਡੀ ਸਰਕਾਰ ਮਾਵਾਂ-ਧੀਆਂ ਦੇ ਫ਼ੋਨ ’ਤੇ ‘ਟੂੰ-ਟੂੰ’ ਦੇ ਸੁਨੇਹੇ ਕਦੇ ਬੰਦ ਨਹੀਂ ਹੋਣ ਦੇਵੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪਟਿਆਲਾ ਪੁਲਿਸ ਵੱਲੋਂ ਚਿਤਕਾਰਾ ਯੂਨੀਵਰਸਿਟੀ ਵਿਖੇ ਹੋਈ ਹੰਗਾਮੇ ਦੀ ਘਟਨਾ ਦੇ ਸਬੰਧ ਵਿੱਚ ਇੱਕ ਹੋਰ ਮੁਲਜ਼ਮ ਗ੍ਰਿਫ਼ਤਾਰ

ਵਿਨਰਜੀਤ ਗੋਲਡੀ ਨੇ ਚਿੱਟੇ ਨਾਲ ਨੌਜਵਾਨਾਂ ਦੀਆਂ ਮੌਤਾਂ ਤੇ ਜਤਾਈ ਚਿੰਤਾ 

ਪੀਪੀਸੀਬੀ ਦੇ ਮਿਸ਼ਨ ਕਲੀਨ ਪਟਿਆਲਾ' ਤਹਿਤ 13.79 ਟਨ ਕੂੜਾ ਚੁੱਕਿਆ ਅਤੇ ਟਰੈਕਰ ਲਾਂਚ ਕੀਤਾ 

ਕਰਨਮ ਮਲੇਸ਼ਵਰੀ ਨੇ ਮਨਦੀਪ ਸੁਨਾਮ ਦੀ ਪੁਸਤਕ ਕੀਤੀ ਲੋਕ ਅਰਪਣ

ਮੋਹਨਜੀਤ ਸ਼ੇਰੋਂ ਅਤੇ ਗੁਲਜ਼ਾਰ ਖੁਦਕੁਸ਼ੀ ਮਾਮਲੇ 'ਚ ਹੋਵੇ ਕਾਰਵਾਈ : ਸਿਮਰਨਜੀਤ ਮਾਨ

ਸੁਨਾਮ ਪੁਲਿਸ ਦੇ ਹੱਥੇ ਚੜ੍ਹੇ ਮੋਟਰਸਾਈਕਲ ਚੋਰ 

ਸੁਨਾਮ ਕਾਲਜ 'ਚ ਖੂਨਦਾਨ ਕੈਂਪ ਲਾਇਆ 

ਭਾਜਪਾ ਆਗੂ ਰਾਜੀਵ ਗਰਗ ਦੇ ਪਿਤਾ ਮਹਿੰਦਰ ਪਾਲ ਦਾ ਦਿਹਾਂਤ 

ਖਾਟੂ ਸ਼ਿਆਮ ਜਾਗਰਣ 'ਚ ਮੁੱਖ ਮੰਤਰੀ ਸੈਣੀ ਦੇ ਬੋਲ