Wednesday, May 06, 2026
BREAKING NEWS
ਕਿਸਾਨਾਂ ਨੂੰ ਝੋਨੇ ਦੇ ਫ਼ਸਲੀ ਚੱਕਰ ’ਚੋਂ ਕੱਢਣ ਲਈ ਪ੍ਰਤੀ ਹੈਕਟੇਅਰ 17500 ਰੁਪਏ ਸਬਸਿਡੀ ਮਿਲੇਗੀ : ਖੁੱਡੀਆਂਪੰਜਾਬ ਸਰਕਾਰ ਵਲੋਂ ਵੈਟ ਉਗਰਾਹੀ ’ਚ 23.28 ਫ਼ੀ ਸਦੀ ਦਾ ਵਾਧਾ : ਹਰਪਾਲ ਸਿੰਘ ਚੀਮਾਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ

Majha

ਸ਼੍ਰੋਮਣੀ ਕਮੇਟੀ ਨੇ ਮਾਤਾ ਸੁੰਦਰੀ ਜੀ ਦੇ ਜਨਮ ਦਿਹਾੜੇ ਸਬੰਧੀ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ

May 05, 2026 10:28 PM
Rozana Sehaj times
ਅੰਮ੍ਰਿਤਸਰ : ਦਸਵੇਂ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਮਹਿਲ ਮਾਤਾ ਸੁੰਦਰੀ ਜੀ ਦਾ ਜਨਮ ਦਿਹਾੜਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਦਰਬਾਰ ਸਾਹਿਬ ਨਾਲ ਸਬੰਧਤ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ ਗਿਆ। ਇਸ ਸਬੰਧੀ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਮਗਰੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਵਰਿੰਦਰ ਸਿੰਘ ਦੇ ਜਥੇ ਨੇ ਗੁਰਬਾਣੀ ਕੀਰਤਨ ਕੀਤਾ। ਅਰਦਾਸ ਭਾਈ ਗੁਰਚਰਨ ਸਿੰਘ ਨੇ ਕੀਤੀ ਅਤੇ ਸੰਗਤ ਨੂੰ ਪਾਵਨ ਹੁਕਮਨਾਮਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਸਿੰਘ ਸਾਹਿਬ ਗਿਆਨੀ ਰਾਜਦੀਪ ਸਿੰਘ ਨੇ ਸਰਵਣ ਕਰਵਾਇਆ। ਇਸ ਮੌਕੇ ਗਿਆਨੀ ਰਾਜਦੀਪ ਸਿੰਘ ਨੇ ਸੰਗਤਾਂ ਨੂੰ ਮਾਤਾ ਸੁੰਦਰੀ ਜੀ ਦੇ ਜਨਮ ਦਿਹਾੜੇ ਦੀ ਵਧਾਈ ਦਿੰਦਿਆਂ ਕਿਹਾ ਕਿ ਉਨ੍ਹਾਂ ਗੁਰੂ ਭਰੋਸੇ ਨਾਲ ਸਿੱਖੀ ਪ੍ਰਚਾਰ ਦੀ ਵੱਡੀ ਸੇਵਾ ਕੀਤੀ। ਉਨ੍ਹਾਂ ਸੰਗਤਾਂ ਨੂੰ ਮਾਤਾ ਜੀ ਦੇ ਜੀਵਨ ਇਤਿਹਾਸ ਤੋਂ ਸੇਧ ਲੈਣ ਦੀ ਪ੍ਰੇਰਨਾ ਵੀ ਕੀਤੀ।
ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਸਕੱਤਰ ਸ. ਬਲਵਿੰਦਰ ਸਿੰਘ ਕਾਹਲਵਾਂ, ਸ੍ਰੀ ਦਰਬਾਰ ਸਾਹਿਬ ਦੇ ਜਰਨਲ ਮੈਨੇਜਰ ਸ. ਮੇਜਰ ਸਿੰਘ, ਸੁਪ੍ਰਿੰਟੈਂਡੈਂਟ ਸ. ਨਿਸ਼ਾਨ ਸਿੰਘ, ਇੰਚਾਰਜ ਸ. ਪਰਜਿੰਦਰ ਸਿੰਘ, ਮੈਨੇਜਰ ਸ. ਨਰਿੰਦਰ ਸਿੰਘ, ਸ. ਜਸਪਾਲ ਸਿੰਘ ਢੱਡੇ, ਵਧੀਕ ਮੈਨੇਜਰ ਸ. ਇਕਬਾਲ ਸਿੰਘ ਮੁਖੀ, ਸ. ਗੁਰਤਿੰਦਰਪਾਲ ਸਿੰਘ ਕਾਦੀਆਂ, ਸ. ਜਸਬੀਰ ਸਿੰਘ ਸਮੇਤ ਸੰਗਤਾਂ ਹਾਜ਼ਰ ਸਨ।

Have something to say? Post your comment

 

More in Majha

ਬੀਬੀ ਕੋਲਾ ਜੀ ਚੈਰੀਟੇਬਲ ਹਸਪਤਾਲ ਵਿੱਚ ਨਵੀਂ ਲਿਫਟ ਦਾ ਉਦਘਾਟਨ ਭਾਈ ਹਰਵਿੰਦਰ ਪਾਲ ਸਿੰਘ ਲਿਟਲ ਵੀਰ ਜੀ ਨੇ ਕੀਤਾ

ਸ੍ਰੀ ਦਰਬਾਰ ਸਾਹਿਬ ਦੇ ਪ੍ਰਬੰਧਾਂ ਵਿੱਚ ਵੱਡੀ ਤਬਦੀਲੀ: ਮੈਨੇਜਰਾਂ ਅਤੇ ਐਡੀਸ਼ਨਲ ਮੈਨੇਜਰਾਂ ਵਿੱਚ ਕੰਮਾਂ ਦੀ ਨਵੀਂ ਵੰਡ ਜਾਰੀ

ਰਾਜਸਾਂਸੀ ਹਲਕੇ ਦੇ ਪਿੰਡ ਕਮੀਰਪੁਰਾ ਤੋਂ ਆਮ ਆਦਮੀ ਪਾਰਟੀ ਨੂੰ ਮਿਲਿਆ ਵੱਡਾ ਹੁੰਗਾਰਾ

18 ਸਾਲਾ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ ਚਾਰ ਦਿਨ ਬਾਅਦ ਵੀ ਦੋਸ਼ੀ ਗ੍ਰਿਫ਼ਤਾਰ ਨਹੀਂ

ਨੌਜਵਾਨਾਂ ਲਈ ਰੋਜ਼ਗਾਰ ਦਾ ਸੁਨਹਿਰੀ ਮੌਕਾ 6 ਮਈ ਨੂੰ ਲਗੇਗਾ ਜਿਲ੍ਹਾ ਰੋਜਗਾਰ ਅਤੇ ਕਾਰੋਬਾਰ ਬਿਊਰੋ ਅੰਮ੍ਰਿਤਸਰ ਵਿਖੇ ਪਲੇਸਮੈਂਟ ਕੈਂਪ

ਸ: ਮਨਵੀਰ ਸਿੰਘ ਢਿੱਲੋਂ ਨੇ ਉਪ ਮੰਡਲ ਲੋਪੋਕੇ ਦੇ ਐਸ.ਡੀ.ਐਮ ਦਾ ਅਹੁਦਾ ਸੰਭਾਲਿਆ

ਪੰਜਾਬ ਪੁਲਿਸ ਨੇ ਪਾਕਿਸਤਾਨ ਦੀ ਹਮਾਇਤ ਪ੍ਰਾਪਤ ‘ਡਰੋਨ–ਡਰੱਗਸ–ਗੰਨ’ ਨੈਕਸਸ ਨੂੰ ਕੁਚਲਿਆ

ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿੱਚ ਸ. ਤੇਜਾ ਸਿੰਘ ਸਮੁੰਦਰੀ ‘ਤੇ ਪੁਸਤਕ ਰਿਲੀਜ਼ ਸਮਾਰੋਹ ਅਤੇ ਸੈਮੀਨਾਰ ਆਯੋਜਿਤ

ਲੋਕ ਨਿਰਮਾਣ ਮੰਤਰੀ ਨੇ ਜੰਡਿਆਲਾ ਗੁਰੂ ਦੇ ਪਿੰਡ ਸੈਦਪੁਰ ਵਿੱਚ 33.92 ਲੱਖ ਰੁਪਏ ਨਾਲ ਆਧੁਨਿਕ ਖੇਡ ਮੈਦਾਨ ਦਾ ਨੀਂਹ ਪੱਥਰ ਰੱਖਿਆ

ਅੰਮ੍ਰਿਤਸਰ ਸਿੱਖਿਆ ਵਿਭਾਗ ਦੀ ਪਹਿਲ - ਸਿੱਖਿਆ ਵਿਭਾਗ ਦੇ ਅਧਿਕਾਰੀਆਂ ਨੇ ਖੁਦ ਕੀਤੀ ਸਵੈ-ਗਣਨਾ, 14 ਮਈ ਤੱਕ ਕਰੋ ਆਨਲਾਈਨ ਪੰਜੀਕਰਨ