Thursday, October 15, 2026
BREAKING NEWS
• ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ • ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ

Doaba

ਗੁਰੂ ਨਾਨਕ ਕਾਲਜ ਆਫ ਨਰਸਿੰਗ ਢਾਹਾਂ ਕਲੇਰਾਂ ਦੀ ਵਿਦਿਆਰਥਣ ਹਰਦੀਪ ਕੌਰ ਨੇ ਬੀ.ਐਸ.ਸੀ. ਨਰਸਿੰਗ (ਪਹਿਲਾ ਸਾਲ) ਵਿਚੋਂ ਪਹਿਲਾ ਸਥਾਨ ਪ੍ਰਾਪਤ ਕੀਤਾ

May 05, 2026 10:30 PM
Rozana Sehaj times


ਬੰਗਾ :
ਗੁਰੂ ਨਾਨਕ ਕਾਲਜ ਆਫ਼ ਨਰਸਿੰਗ ਢਾਹਾਂ ਕਲੇਰਾਂ ਦੀ ਕਲਾਸ ਬੀ.ਐਸ.ਸੀ. ਨਰਸਿੰਗ ਪਹਿਲਾ ਸਾਲ ( ਦੂਸਰਾ ਸਮੈਸਟਰ) ਬੈਚ 2024-2028 ਦਾ ਸ਼ਾਨਦਾਰ ਸੌ ਫੀਸਦੀ ਨਤੀਜਾ ਆਇਆ ਹੈ ਅਤੇ ਕਲਾਸ ਦੇ ਸਾਰੇ ਵਿਦਿਆਰਥੀ ਸ਼ਾਨਦਾਰ ਅੰਕਾਂ ਨਾਲ ਪਾਸ ਹੋਏ ਹਨ । ਇਹ ਜਾਣਕਾਰੀ ਕਾਲਜ ਦੇ ਪ੍ਰਿੰਸੀਪਲ ਰਮਨਦੀਪ ਕੌਰ ਨੇ ਦਿੰਦੇ ਦੱਸਿਆ ਕਿ ਇਸ ਵਾਰ ਕਲਾਸ ਵਿਚੋਂ ਪਹਿਲਾ ਸਥਾਨ ਹਰਦੀਪ ਕੌਰ ਪੁੱਤਰੀ ਸ੍ਰੀ ਹਰਮੇਲ ਸਿੰਘ-ਸ੍ਰੀਮਤੀ ਸੁਰਿੰਦਰ ਕੌਰ ਜ਼ਿਲ੍ਹਾ ਜਲੰਧਰ ਨੇ ਸ਼ਾਨਦਾਰ 8.23 ਐਸ. ਜੀ. ਪੀ. ਏ. ਅੰਕ ਪ੍ਰਾਪਤ ਕਰਕੇ ਕੀਤਾ । ਜਦ ਕਿ ਦੂਸਰਾ ਸਥਾਨ ਪ੍ਰਭਜੋਤ ਕੌਰ ਪੁੱਤਰੀ ਸੁਰਜੀਤ ਸਿੰਘ-ਸੁਖਜਿੰਦਰ ਕੌਰ ਫਿਲੌਰ ਨੇ ਸ਼ਾਨਦਾਰ 7.52 ਐਸ ਜੀ ਪੀ ਏ ਅੰਕਾਂ ਨਾਲ ਅਤੇ ਤੀਸਰਾ ਸਥਾਨ ਰਾਜਵੀਰ ਕੌਰ ਪੁੱਤਰੀ ਗੁਰਨੇਕ ਸਿੰਘ-ਕੁਲਵਿੰਦਰ ਕੌਰ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਨੇ 7.48 ਐਸ.ਜੀ.ਪੀ.ਏ. ਅੰਕ ਪ੍ਰਾਪਤ ਕਰਕੇ ਕੀਤਾ ।  ਕਾਲਜ ਪ੍ਰਬੰਧਕ ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ ਦੇ ਪ੍ਰਧਾਨ ਕੁਲਵਿੰਦਰ ਸਿੰਘ ਢਾਹਾਂ ਨੇ ਸਮੂਹ ਟਰੱਸਟ ਮੈਂਬਰਾਂ ਵੱਲੋ  ਬੀ.ਐਸ.ਸੀ. ਨਰਸਿੰਗ ਪਹਿਲਾ ਸਾਲ (ਦੂਸਰਾ ਸਮੈਸਟਰ) ਦੇ ਸਮੂਹ ਨਰਸਿੰਗ ਵਿਦਿਆਰਥੀਆਂ, ਉਨ੍ਹਾਂ ਦੇ ਮਾਪਿਆਂ ਅਤੇ ਅਧਿਆਪਕਾਂ ਨੂੰ ਸ਼ਾਨਦਾਰ ਨਤੀਜੇ ਲਈ ਵਧਾਈਆਂ ਦਿੱਤੀਆਂ। ਇਸ ਮੌਕੇ ਵੰਦਨਾ ਬਸਰਾ ਕਲਾਸ ਇੰਚਾਰਜ, ਮਹੁੰਮਦ ਯੂਨਸ ਵਾਨੀ ਕਲਾਸ ਇੰਚਾਰਜ, ਸੁਨੀਤਾ ਲਖਵਾੜਾ, ਰੀਤੂ, ਗੁਰਦੀਪ ਕੌਰ, ਮੈਡਮ ਨੇਹਾ ਕੁਮਾਰੀ, ਆਕਿਬ ਜਵੇਦ ਅਤੇ ਕਲਾਸ ਦੇ ਟੌਪਰ ਨਰਸਿੰਗ ਵਿਦਿਆਰਥੀ ਹਾਜ਼ਰ ਸਨ।

Have something to say? Post your comment

More in Doaba

ਜੇਕਰ ਵਿਰੋਧੀ ਸੱਤਾ ਵਿੱਚ ਆਏ ਤਾਂ ਕਲੀਨਿਕ, ਸਿਹਤ ਯੋਜਨਾ, ਔਰਤਾਂ ਲਈ 1,000 ਰੁਪਏ ਦੀ ਸਹਾਇਤਾ ਅਤੇ ਮੁਫ਼ਤ ਬੱਸ ਸਫ਼ਰ ਬੰਦ ਕਰ ਦੇਣਗੇ : ਭਗਵੰਤ ਸਿੰਘ ਮਾਨ

ਸਾਡਾ ਟੀਚਾ ਮਿਆਰੀ ਸਿੱਖਿਆ ਰਾਹੀਂ ਬੱਚਿਆਂ ਨੂੰ ਆਪਣੇ ਪੈਰਾਂ `ਤੇ ਖੜ੍ਹੇ ਹੋਣ ਦੇ ਸਮਰੱਥ ਬਣਾਉਣਾ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸਰਹੱਦੀ ਖੇਤਰਾਂ ਦੇ ਵਿਕਾਸ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਲਈ ਲਗਾਤਾਰ ਕੰਮ ਜਾਰੀ: ਕਟਾਰੂਚੱਕ  

ਗੁਰਮੀਤ ਸਿੰਘ ਖੁੱਡੀਆਂ ਨੇ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਦੀ ਕੀਤੀ ਅਪੀਲ

ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ

ਲਿੰਗ ਸੰਵੇਦਨਸ਼ੀਲਤਾ ਸਿਖਲਾਈ ਦਾ ਦੂਜਾ ਦਿਨ ਕਮਜ਼ੋਰ ਵਰਗਾਂ ਦੇ ਹੱਕਾਂ ਦੀ ਰਾਖੀ ਲਈ ਮਹਿਲਾ ਤੇ ਬਾਲ ਵਿਕਾਸ ਵਿਭਾਗ ਅਤੇ ਪੰਜਾਬ ਪੁਲਿਸ ਦੀ ਸਾਂਝੀ ਪਹਿਲਕਦਮੀ

ਪੰਜਾਬ ਦੀ ਤੀਰਥ ਯਾਤਰਾ ਯੋਜਨਾ ਦਾ ਵਿਸਥਾਰ, 15 ਬੱਸਾਂ ਬਜ਼ੁਰਗਾਂ ਨੂੰ ਲੈ ਕੇ ਸ੍ਰੀ ਖਾਟੂ ਸ਼ਿਆਮ-ਸਾਲਾਸਰ ਬਾਲਾਜੀ, ਹਰਿਦੁਆਰ-ਰਿਸ਼ੀਕੇਸ਼ ਅਤੇ ਮਥੁਰਾ-ਵ੍ਰਿੰਦਾਵਨ ਦੇ ਦਰਸ਼ਨਾਂ ਲਈ ਰਵਾਨਾ ਹੋਈਆਂ

ਅਸਾਮ 'ਚ ਹੜ ਪੀੜਤਾਂ ਨੂੰ ਜਰੂਰਤ ਦਾ ਸਮਾਨ ਲੰਮੇ ਦਿਨਾਂ ਤੋਂ ਵੰਡ ਰਹੀ ਹੈ ਅਕਾਲ ਸੇਵਾ ਫਾਊਂਡੇਸ਼ਨ ਦੀ ਟੀਮ : ਸਮਾਜ ਸੇਵੀ ਸੋਨੂੰ ਜੰਡਿਆਲਾ

ਆਜ਼ਾਦੀ ਦਿਹਾੜੇ ਦੇ ਸਮਾਗਮ ਸਬੰਧੀ ਕਰਵਾਈ ਗਈ ਰਿਹਰਸਲ

ਗੜ੍ਹਪਧਾਣਾ ’ਚ ਮਾਤਮ! ਜ਼ਹਿਰੀਲਾ ਪਦਾਰਥ ਨਿਗਲਣ ਵਾਲੇ ਦੂਜੇ ਨੌਜਵਾਨ ਦੀ ਵੀ ਮੌਤ ਤੀਜਾ ਹਸਪਤਾਲ ’ਚ ਇਲਾਜ ਅਧੀਨ