Friday, April 26, 2024
BREAKING NEWS
ਅਮਿਤ ਸਿੰਗਲਾ ਨੂੰ ਰੋਟਰੀ ਕਲੱਬ ਦੇ ਡਿਸਟ੍ਰਿਕਟ ਗਵਰਨਰ ਬਣਨ 'ਤੇ ਦਿੱਲੀ ਵਿਖੇ ਕੀਤਾ ਸਨਮਾਨਿਤਲੋਕਸਭਾ ਚੋਣ ਵਿਚ ਵੋਟਿੰਗ ਵਧਾਉਣ ਦੀ ਆਖੀਰੀ ਪਹਿਲਧਰਮਵੀਰ ਗਾਂਧੀ ਦੱਸਣ ਰਾਹੁਲ ਦੇ ਗੁਰੂ ਸੈਮ ਪਿਤਰੋਦਾ ਦਾ ਸਮਰਥਨ ਕਰਨਗੇ ਜਾਂ ਵਿਰੋਧ : NK Sharmaਸਿਵਲ ਹਸਪਤਾਲ ਵਿਖੇ ਡਾ.ਜਿਤੇਨ ਡਾਹਰਾ ਦੀ ਅਗਵਾਈ ਵਿੱਚ ਮਨਾਇਆ ਗਿਆ ਮਲੇਰੀਆ ਦਿਵਸ ਪਰਉਪਕਾਰ ਦੇ ਜੀਵੰਤ ਰੂਪ ਨੂੰ ਦਰਸਾਉਂਦਾ ਹੈ : ਮਾਨਵ ਏਕਤਾ ਦਿਵਸਰਾਜਨੀਤਿਕ ਆਗੂਆਂ ਵੱਲੋਂ ਪਾਰਟੀਆਂ ਬਦਲ ਕੇ ਲੋਕਤੰਤਰ ਦਾ ਘਾਣ ਕੀਤਾ ਜਾ ਰਿਹਾ ਹੈ : ਪ੍ਰੋਫੈਸਰ ਬਡੂੰਗਰ ਵਿਦਿਆਰਥਣਾ ਨੂੰ ਰੁਜ਼ਗਾਰ ਸੰਬੰਧਿਤ ਕੀਤਾ ਪ੍ਰੇਰਿਤ : ਡਾਕਟਰ ਰਾਹੀਲਾ ਖਾਨਭਾਰਤ ਸਰਕਾਰ ਵੱਲੋਂ ਕੁਰੂਕਸ਼ੇਤਰ ਯੂਨੀਵਰਸਿਟੀ ਨੂੰ ਦੋ ਨਵੇਂ ਪੈਟੇਂਟ ਪ੍ਰਾਦਨ ਕੀਤੇ ਗਏਆਪ’ ਵਲੰਟੀਅਰਾਂ ਤੋਂ ਕਰਵਾਇਆ ਪਾਰਟੀ ਦਫਤਰ ਦਾ ਉਦਘਾਟਨਕਿਸਾਨ ਪੰਜ ਤੋਂ ਘੇਰਨਗੇ ਮੀਤ ਹੇਅਰ ਦੀ ਕੋਠੀ 

Chandigarh

ਬਲਬੀਰ ਸਿੱਧੂ ਵੱਲੋਂ ਅੰਤਰਰਾਸ਼ਟਰੀ ਯੋਗਾ ਦਿਵਸ ਮੌਕੇ 166 ਉਪ-ਵੈਦਾਂ ਨੂੰ ਨਿਯੁਕਤੀ ਪੱਤਰ ਜਾਰੀ

June 21, 2021 09:05 PM
SehajTimes
ਚੰਡੀਗੜ੍ਹ : ਪੰਜਾਬ ਸਰਕਾਰ ਵੱਲੋਂ ਅੱਜ 'ਅੰਤਰਰਾਸ਼ਟਰੀ ਯੋਗਾ ਦਿਵਸ ਮੌਕੇ ਡਾਇਰੈਕਟੋਰੇਟ ਆਫ਼ ਆਯੁਰਵੈਦ ਵਿਚ ਰੈਗੂਲਰ ਆਧਾਰ 'ਤੇ 166 ਉਪ-ਵੈਦ ਭਰਤੀ ਕੀਤੇ ਗਏ।
ਨਵ-ਨਿਯੁਕਤ ਉਪ-ਵੈਦਾਂ ਨੂੰ ਨਿਯੁਕਤੀ ਪੱਤਰ ਜਾਰੀ ਕਰਦਿਆਂ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਸ. ਬਲਬੀਰ ਸਿੰਘ ਸਿੱਧੂ ਨੇ ਨਵ-ਨਿਯੁਕਤ ਸਟਾਫ ਨੂੰ ਪੂਰੀ ਇਮਾਨਦਾਰੀ ਅਤੇ ਤਨਦੇਹੀ ਨਾਲ ਆਪਣੇ ਫਰਜ਼ਾਂ ਨੂੰ ਨਿਭਾਉਣ ਅਤੇ ਲੋਕਾਂ ਨੂੰ ਆਯੁਰਵੈਦ ਸਬੰਧੀ ਬਿਹਤਰ ਸਿਹਤ ਸੇਵਾਵਾਂ ਪ੍ਰਦਾਨ ਕਰਨ ਦੇ ਨਾਲ ਨਾਲ ਉਨ੍ਹਾਂ ਨੂੰ ਆਯੁਰਵੈਦ ਦੇ ਇਲਾਜ਼ ਬਾਰੇ ਜਾਗਰੂਕ ਕਰਨ ਲਈ ਆਪਣਾ ਪੂਰਾ ਸਹਿਯੋਗ ਦੇਣ ਦੀ ਅਪੀਲ ਕੀਤੀ। ਸ. ਸਿੱਧੂ ਨੇ ਦੱਸਿਆ ਕਿ ਪੰਜਾਬ ਸਰਕਾਰ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਸ਼ੁਰੂ ਕੀਤੀ ਗਈ ਘਰ-ਘਰ ਰੋਜ਼ਗਾਰ ਯੋਜਨਾ ਤਹਿਤ 4 ਸਾਲਾਂ ਦੌਰਾਨ ਸਿਹਤ ਵਿਭਾਗ ਵਿੱਚ 11,000 ਤੋਂ ਵੱਧ ਮੈਡੀਕਲ ਅਤੇ ਪੈਰਾ ਮੈਡੀਕਲ ਸਟਾਫ਼ ਦੀ ਭਰਤੀ ਕੀਤੀ ਹੈ।
ਸਿਹਤ ਮੰਤਰੀ ਨੇ ਅੱਗੇ ਕਿਹਾ ਕਿ ਉਪ-ਵੇਦਾਂ ਦੀ ਨਵੀਂ ਨਿਯੁਕਤੀ ਨਾਲ ਸੂਬੇ ਵਿਚ ਆਯੁਰਵੈਦਿਕ ਮੈਡੀਕਲ ਸੇਵਾਵਾਂ ਨੂੰ ਵੱਡਾ ਹੁਲਾਰਾ ਮਿਲੇਗਾ। ਇਸ ਮੌਕੇ ਸਿਹਤ ਮੰਤਰੀ ਦੇ ਓ.ਐਸ.ਡੀ. ਡਾ. ਬਲਵਿੰਦਰ ਸਿੰਘ, ਡਾਇਰੈਕਟਰ ਆਯੁਰਵੈਦ ਡਾ. ਪੂਨਮ ਵਸ਼ਿਸ਼ਟ, ਸਿਆਸੀ ਸਕੱਤਰ ਸ੍ਰੀ ਹਰਕੇਸ਼ ਚੰਦ ਸ਼ਰਮਾ ਅਤੇ ਹੋਰ ਸੀਨੀਅਰ ਅਧਿਕਾਰੀ ਵੀ ਮੌਜੂਦ ਸਨ।     
 

Have something to say? Post your comment

 

More in Chandigarh

ਅੰਮ੍ਰਿਤਸਰ ਵਿੱਚ ਸਭ ਤੋਂ ਵੱਧ 60.3 ਕਰੋੜ ਰੁਪਏ ਦੀਆਂ ਬਰਾਮਦਗੀਆਂ

ਚੋਣ ਤਹਿਸੀਲਦਾਰ ਨੇ ਮਨਾਇਆ ਦਿਵਿਆਂਗ ਵੋਟਰਾਂ ਨਾਲ ਆਪਣਾ ਜਨਮ ਦਿਨ

ਮਤਦਾਨ ਦਾ ਸੰਦੇਸ਼ ਫੈਲਾਉਣ ਲਈ 481 ਬੈਂਕ ਸ਼ਾਖਾਵਾਂ ਅਤੇ ਲਗਭਗ 450 ਏ.ਟੀ.ਐਮ. ਯੋਗਦਾਨ ਦੇਣਗੇ

ਮਾਰਕਫੈੱਡ ਦੇ ਐਮ.ਡੀ. ਨੇ ਡਿਪਟੀ ਕਮਿਸ਼ਨਰਾਂ ਦੇ ਨਾਲ ਲੁਧਿਆਣਾ, ਮੋਗਾ ਅਤੇ ਫਿਰੋਜ਼ਪੁਰ ਦੀਆਂ ਮੰਡੀਆਂ ਦਾ ਕੀਤਾ ਦੌਰਾ 

ਡੀ.ਸੀ ਵੱਲੋਂ ਖਰੜ ਮੰਡੀ ਦਾ ਦੌਰਾ ’ਤੇ ਕਣਕ ਦੀ ਖਰੀਦ ਅਤੇ ਲਿਫਟਿੰਗ ਦਾ ਜਾਇਜ਼ਾ

ਬੱਚਿਆਂ ਦੀ ਸੁਰੱਖਿਆ ਵੱਲ ਵਿਸ਼ੇਸ਼ ਧਿਆਨ ਦੇਣ ਮਾਪੇ

ADGP ਪੰਜਾਬ ਗੁਰਿੰਦਰ ਢਿੱਲੋ ਨੇ ਨੌਕਰੀ ਤੋਂ ਦਿੱਤਾ ਅਸਤੀਫਾ

ਡੀ ਸੀ ਅਤੇ ਐਸ ਐਸ ਪੀ ਨੇ ਵੋਟਰਾਂ ਨੂੰ ਉਨ੍ਹਾਂ ਦੇ ਵੋਟ ਦੇ ਅਧਿਕਾਰ ਬਾਰੇ ਜਾਗਰੂਕ ਕੀਤਾ

ਪੰਜਾਬ ਪੁਲਿਸ ਨੇ ਜੰਮੂ-ਕਸ਼ਮੀਰ ਵਿੱਚ ਸੰਭਾਵਿਤ ਟਾਰਗੇਟ ਕਿਲਿੰਗ ਨੂੰ ਟਾਲਿਆ

ਸ਼ਰਾਬ ਲੈ ਕੇ ਜਾਣ ਵਾਲੇ ਵਾਹਨਾਂ ਦੀ ਆਵਾਜਾਈ 'ਤੇ ਸਖ਼ਤ ਨਿਗਰਾਨੀ ਰੱਖਣ ਦੀ ਅਪੀਲ